ਚੰਡੀਗੜ੍ਹ, 12 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਕੈਨੇਡਾ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਉਪ ਪ੍ਰਧਾਨ ਅਤੇ ਫਰੀਦਕੋਟ ਹਲਕੇ ਦੇ ਇੰਚਾਰਜ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਟੋਰਾਟੋਂ ਦੇ ਹਵਾਈ ਅੱਡੇ ਤੋਂ ਹੀ ਵਾਪਸ ਭੇਜ ਦਿੱਤਾ। ਬੰਟੀ ਰੋਮਾਣਾ ਨੂੰ ਕੈਨੇਡਾ ਵਿੱਚ ਦਾਖਲ ਨਹੀਂ ਹੋਣ ਦਿੱਤਾ ਗਿਆ।

ਆਈਆਂ ਰਿਪੋਰਟਾਂ ਮੁਤਾਬਕ ਟੋਰਾਂਟੋ ਹਵਾਈ ਅੱਡੇ ਉਤੇ ਪਹੁੰਚੇ ਬੰਟੀ ਰੋਮਾਣਾ ਨੂੰ ਕੈਨੇਡੀਅਨ ਅਧਿਕਾਰੀਆਂ ਨੇ ਹਿਰਾਸਤ ਵਿੱਚ ਲੈ ਲਿਆ ਹੈ। ਬੰਟੀ ਰੋਮਾਣਾ ਨੇ ਕਿਹਾ ਕਿ ਉਨ੍ਹਾਂ ਵਿਰੁੱਧ ਕੈਨੇਡੀਅਨ ਇਮੀਗ੍ਰੇਸ਼ਨ ਮੰਤਰਾਲੇ ਅਤੇ ਹਵਾਈ ਅੱਡਾ ਅਥਾਰਟੀ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ। ਸ਼ਿਕਾਇਤ ਵਿੱਚ ਉਨ੍ਹਾਂ ਵਿਰੁੱਧ ਦਾਇਰ ਕੀਤੇ ਗਏ ਵੱਖ-ਵੱਖ ਮਾਮਲਿਆਂ ਦੀ ਸੂਚੀ ਦਿੱਤੀ ਗਈ ਸੀ, ਜਿਨ੍ਹਾਂ ਵਿੱਚ ਮੁੱਖ ਮੰਤਰੀ ਦੇ ਘਰ ਦੀ ਘੇਰਾਬੰਦੀ ਅਤੇ ਨਗਰ ਕੌਂਸਲ ਚੋਣਾਂ ਨਾਲ ਸਬੰਧਤ ਮਾਮਲੇ ਸ਼ਾਮਲ ਹਨ। ਸ਼ਿਕਾਇਤ ਵਿੱਚ ਇਨ੍ਹਾਂ ਮਾਮਲਿਆਂ ਵਿੱਚ ਅਦਾਲਤੀ ਸੁਣਵਾਈਆਂ ਦਾ ਵੇਰਵਾ ਵੀ ਦਿੱਤਾ ਗਿਆ ਸੀ।

ਉਨ੍ਹਾਂ ਕਿਹਾ ਕਿ ਉਨ੍ਹਾਂ ਵਿਰੁੱਧ ਦਾਇਰ ਕੀਤੇ ਗਏ ਸਾਰੇ ਮਾਮਲੇ ਰਾਜਨੀਤਿਕ ਗਤੀਵਿਧੀਆਂ ਅਤੇ ਸਰਕਾਰ ਵਿਰੁੱਧ ਪ੍ਰਦਰਸ਼ਨਾਂ ਨਾਲ ਸਬੰਧਤ ਸਨ। ਇਨ੍ਹਾਂ ਵਿੱਚੋਂ ਕੋਈ ਵੀ ਮਾਮਲਾ ਅਪਰਾਧਿਕ ਪ੍ਰਕਿਰਤੀ ਦਾ ਨਹੀਂ ਸੀ। ਬੰਟੀ ਰੋਮਾਣਾ ਦੇ ਅਨੁਸਾਰ, ਸ਼ਿਕਾਇਤ ਵਿੱਚ ਇਹ ਵੀ ਦਾਅਵਾ ਕੀਤਾ ਗਿਆ ਸੀ ਕਿ ਉਹ ਇੱਕ ਰਾਜਨੀਤਿਕ ਦੌਰੇ ‘ਤੇ ਕੈਨੇਡਾ ਪਹੁੰਚੇ ਸਨ, ਜਿਸਦੀ ਕੈਨੇਡੀਅਨ ਨਿਯਮਾਂ ਤਹਿਤ ਇਜਾਜ਼ਤ ਨਹੀਂ ਹੈ। ਇਸ ਸ਼ਿਕਾਇਤ ਦੇ ਆਧਾਰ ‘ਤੇ, ਕੈਨੇਡੀਅਨ ਅਧਿਕਾਰੀਆਂ ਨੇ ਉਨ੍ਹਾਂ ਨੂੰ ਦਾਖਲ ਹੋਣ ਤੋਂ ਇਨਕਾਰ ਕਰ ਦਿੱਤਾ।

Spread the love