ਨਵੀਂ ਦਿੱਲੀ, 30 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਨੂੰ ਇਕ ਹੋਰ ਝਟਕਾ ਲੱਗਿਆ ਹੈ। ਸਰਕਾਰ ਵੱਲੋਂ ਸੀਐਨਜੀ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਮੁੰਬਈ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਸੀਐਨਜੀ ਖਪਤਕਾਰਾਂ ਨੂੰ ਹੁਣ ਜ਼ਿਆਦਾ ਪੈਸੇ ਦੇਣੇ ਪੈਣਗੇ। ਸੀਐਨਜੀ ਦੀ ਵਿਕਰੀ ਕੀਮਤ ਵਿੱਚ 2 ਰੁਪਏ ਪ੍ਰਤੀ ਕਿਲੋਗ੍ਰਾਮ ਦਾ ਵਾਧਾ ਕੀਤਾ ਗਿਆ ਹੈ। ਨਵੀਆਂ ਦਰਾਂ 29 ਮਈ ਦੀ ਅੱਧੀ ਰਾਤ ਤੋਂ ਲਾਗੂ ਹੋ ਗਈਆਂ ਨੇ। ਕੀਮਤ ਵਾਧੇ ਤੋਂ ਬਾਅਦ, ਸੀਐਨਜੀ ਦੀ ਪ੍ਰਚੂਨ ਕੀਮਤ 84 ਰੁਪਏ ਪ੍ਰਤੀ ਕਿਲੋਗ੍ਰਾਮ ਤੋਂ ਵਧ ਕੇ ₹86 ਪ੍ਰਤੀ ਕਿਲੋਗ੍ਰਾਮ ਹੋ ਗਈ ਹੈ। ਸੀਐਨਜੀ ਦੀਆਂ ਕੀਮਤਾਂ ਵਿੱਚ ਇਹ ਵਾਧਾ ਨਿੱਜੀ ਵਾਹਨ ਮਾਲਕਾਂ, ਟੈਕਸੀਆਂ, ਆਟੋ ਰਿਕਸ਼ਾ ਅਤੇ ਵਪਾਰਕ ਵਾਹਨਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ।

Spread the love