ਚੰਡੀਗੜ੍ਹ, 8 ਅਪ੍ਰੈਲ, ਪ੍ਰਾਈਮ ਏਸ਼ੀਆ ਬਿਊਰੋ :

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂਆਂ ਦਾ ਪਾਰਟੀ ਨੂੰ ਅਲਵਿਦਾ ਕਹਿਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਅੱਜ ਇਕ ਹੋਰ ਝਟਕਾ ਉਸ ਸਮੇਂ ਲੱਗਿਆ ਜਦੋਂ ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ। ਬੀਬੀ ਪਰਮਜੀਤ ਕੌਰ ਲਾਂਡਰਾ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਬੀਬੀ ਪਰਮਜੀਤ ਕੌਰ ਲਾਂਡਰਾਂ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਮੁੜ ਸ਼ਾਮਿਲ ਹੋ ਗਏ। ਪਾਰਟੀ ਵਲੋਂ ਇਸ ਸੰਬੰਧੀ ਇਕ ਟਵੀਟ ਸਾਂਝਾ ਕੀਤਾ ਗਿਆ ਤੇ ਕਿਹਾ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਅਕਾਲੀ ਸਰਕਾਰ ਵਿਚ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਬੀਬੀ ਲਾਂਡਰਾਂ ਨੇ ਪਾਰਟੀ ਵਿਚ ਵਾਪਸੀ ਦਾ ਸਵਾਗਤ ਕਰਨ ਲਈ ਪਾਰਟੀ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਸਾਰੇ ਪੰਜਾਬੀਆਂ ਨੂੰ ਪੰਥ ਅਤੇ ਪੰਜਾਬੀਆਂ ਦੇ ਨਾਲ-ਨਾਲ ਸੂਬੇ ਦੀ ਇਕੋ-ਇਕ ਖੇਤਰੀ ਪਾਰਟੀ ਵਿਰੁੱਧ ਕੰਮ ਕਰਨ ਵਾਲੀਆਂ ਤਾਕਤਾਂ ਨੂੰ ਪਛਾਣਨ ਦੀ ਅਪੀਲ ਕੀਤੀ ਅਤੇ ਸ਼੍ਰੋਮਣੀ ਅਕਾਲੀ ਦਲ ਵਿਚ ਵਾਪਸ ਆਉਣ ਦੀ ਅਪੀਲ ਕੀਤੀ।

Spread the love