ਤਰਨਤਾਰਨ, 15 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਤਰਨਤਾਰਨ ਦੇ ਇੱਕ ਗੁਰਦੁਆਰਾ ਵਿੱਚ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਝਬਾਲ ਸਥਿਤ ਗੁਰਦੁਆਰਾ ਮਾਤਾ ਭਾਗ ਕੌਰ ਸਾਹਿਬ ਵਿਖੇ ਇਕ ਔਰਤ ਵੱਲੋਂ ਸ੍ਰੀ ਸਾਹਿਬ ਚੁੱਕਣ ਦੀ ਕੋਸ਼ਿਸ਼ ਕੀਤੀ ਗਈ। ਮੌਕੇ ਉਤੇ ਹਾਜ਼ਰ ਸੇਵਾਦਾਰ ਨੇ ਚੁਸਤੀ ਦਿਖਾਉਂਦੇ ਹੋਏ ਔਰਤ ਨੂੰ ਕਾਬੂ ਕਰ ਲਿਆ ਅਤੇ ਉਸ ਨੂੰ ਪੁਲਿਸ ਹਵਾਲੇ ਕਰ ਦਿੱਤਾ। ਪੁਲਿਸ ਨੇ ਕਿਹਾ ਕਿ ਝਬਾਲ ਦੇ ਵਿੱਚ ਇਹ ਘਟਨਾ ਵਾਪਰਨ ਦੀ ਖਬਰ ਮਿਲੀ ਸੀ। ਸਿੱਖ ਸੰਗਤਾਂ ਵਿੱਚ ਰੋਸ ਸੀ। ਪੁਲਿਸ ਮੁਤਾਬਕ ਮਾਮਲਾ ਦਰਜ ਕਰ ਲਿਆ, ਔਰਤ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ।

Spread the love