ਅੰਮ੍ਰਿਤਸਰ, 12 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਕੰਪਲੈਕਸ ਦੇ ਅੰਦਰ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਬੀਤੀ ਰਾਤ ਇੱਕ ਵਿਅਕਤੀ ਵੱਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਹਾਲਾਂਕਿ, ਉੱਥੇ ਮੌਜੂਦ ਸੇਵਾਦਾਰਾਂ ਦੀ ਮੁਸਤੈਦੀ ਸਦਕਾ ਇਸ ਮੰਦਭਾਗੀ ਘਟਨਾ ਨੂੰ ਹੋਣ ਤੋਂ ਬਚਾ ਲਿਆ ਗਿਆ ਅਤੇ ਦੋਸ਼ੀ ਨੂੰ ਮੌਕੇ ‘ਤੇ ਹੀ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ਦਾ ਸਖ਼ਤ ਨੋਟਿਸ ਲਿਆ ਹੈ। ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਘਟਨਾ ਕੋਈ ਆਮ ਘਟਨਾ ਨਹੀਂ ਹੈ, ਬਲਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਨੂੰ ਬਦਨਾਮ ਕਰਨ ਅਤੇ ਦੇਸ਼-ਵਿਦੇਸ਼ ਦੀਆਂ ਸਿੱਖ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੀ ਇੱਕ ਬਹੁਤ ਵੱਡੀ ਅਤੇ ਡੂੰਘੀ ਸਾਜ਼ਿਸ਼ ਹੈ। ਐਡਵੋਕੇਟ ਧਾਮੀ ਨੇ ਸਾਫ਼ ਚੇਤਾਵਨੀ ਦਿੱਤੀ ਹੈ ਕਿ ਹੁਣ ਜਦੋਂ ਦੋਸ਼ੀ ਪੁਲਿਸ ਦੀ ਹਿਰਾਸਤ ਵਿੱਚ ਹੈ, ਤਾਂ ਇਸ ਘਟਨਾ ਦੇ ਅਸਲ ਮਾਸਟਰਮਾਈਂਡ ਅਤੇ ਇਸ ਪਿੱਛੇ ਕੰਮ ਕਰਦੀਆਂ ਤਾਕਤਾਂ ਨੂੰ ਬੇਨਿਕਾਬ ਕੀਤਾ ਜਾਣਾ ਬੇਹੱਦ ਜ਼ਰੂਰੀ ਹੈ।

Spread the love