ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਲੈ ਕੇ ਕੀਤਾ ਵੱਡਾ ਫੈਸਲਾ

ਚੰਡੀਗੜ੍ਹ, 22 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪ੍ਰੈਸ ਕਰਕੇ ਜਾਣਕਾਰੀ ਦਿੱਤੀ ਗਈ ਹੈ। ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਫੀਸਾਂ ਵਧਾਉਣ ਨੂੰ ਲੈ ਕੇ ਵੱਡਾ ਫੈਸਲਾ ਕੀਤਾ ਗਿਆ ਹੈ। ਮੰਤਰੀ ਮੰਡਲ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਪ੍ਰਾਈਵੇਟ ਸਕੂਲ ਹਰ ਸਾਲ ਸਿਰਫ 5 ਫੀਸਦੀ ਫੀਸਾਂ ਵਿੱਚ ਵਾਧਾ ਕਰਨ ਦੇ ਆਰਡੀਨੈਸ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਹੁਣ 5 ਫੀਸਦੀ ਤੋਂ ਵੱਧ ਵਾਧਾ ਨਹੀਂ ਕਰ ਸਕਣਗੇ। ਇਸ ਸਬੰਧੀ ਆਰਡੀਨੈਸ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਹੁਣ ਪੰਜਾਬ ਦੇ ਰਾਜਪਾਲ ਵੱਲੋਂ ਮਨਜ਼ੂਰੀ ਮਿਲਣ ਤੋਂ ਬਾਅਦ ਇਸ ਨੂੰ ਤੁਰੰਤ ਲਾਗੂ ਕਰ ਦਿੱਤਾ ਜਾਵੇਗਾ।

Spread the love