ਚੰਡੀਗੜ੍ਹ, 29 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ‘ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ ਸੰਬੰਧੀ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇੱਕ ਮਹੱਤਵਪੂਰਨ ਧਾਰਮਿਕ ਸੁਣਵਾਈ ਹੋਈ। ਅਕਾਲ ਤਖ਼ਤ ਦੇ ਨਿਰਦੇਸ਼ਾਂ ਤੋਂ ਬਾਅਦ, ਪੰਜਾਬ ਸਰਕਾਰ ਦੇ ਸਾਰੇ ਸਿੱਖ ਮੰਤਰੀ ਅਤੇ ਵਿਧਾਇਕ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਅਤੇ ਪੰਜ ਸਿੰਘ ਸਾਹਿਬਾਨ ਦੇ ਸਾਹਮਣੇ ਪੇਸ਼ ਹੋਏ। ਉਹ ਲਿਖਤੀ ਸਪੱਸ਼ਟੀਕਰਨ ਵੀ ਲੈ ਕੇ ਆਏ, ਜੋ ਕਾਰਵਾਈ ਦੌਰਾਨ ਪੇਸ਼ ਕੀਤੇ ਗਏ ਸਨ।

‘ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵੱਡਾ ਹੁਕਮ ਦਿਤਾ ਗਿਆ। ਐਕਟ ਵਿੱਚ ਇੰਤਰਾਜ਼ ਦੂਰ ਕਰਨ ਵਾਸਤੇ ਸਰਕਾਰ ਨੂੰ ਇਕ ਮਹੀਨੇ ਵਿੱਚ ਦੂਰ ਕਰਨ ਦਾ ਅਲਟੀਮੇਟਮ ਦਿੱਤਾ ਗਿਆ ਹੈ। ਸਤਿਕਾਰ ਐਕਟ ’ਤੇ ਤੁਰੰਤ ਰੋਕ ਲਾਉਣ ਦੇ ਆਦੇਸ਼ ਦਿੱਤੇ ਗਏ।

ਜ਼ਿਕਰਯੋਗ ਹੈ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਮੰਤਰੀ ਅਤੇ ਵਿਧਾਇਕ ਹੀ ਨਹੀਂ ਬਲਕਿ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਆਜ਼ਾਦ ਵਿਧਾਇਕ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ। ਧਾਰਮਿਕ ਅਤੇ ਰਾਜਨੀਤਿਕ ਦੋਵੇਂ ਤਰ੍ਹਾਂ ਦੇ ਹਲਕੇ ਇਸ ਪੂਰੇ ਘਟਨਾਕ੍ਰਮ ‘ਤੇ ਨਜ਼ਰ ਰੱਖ ਰਹੇ ਹਨ। ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ‘ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ ‘ਤੇ ਵਿਚਾਰ-ਵਟਾਂਦਰਾ ਸ਼ੁਰੂ ਕਰਨ ਤੋਂ ਪਹਿਲਾਂ, ਪੰਜ ਸਿੰਘ ਸਾਹਿਬਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਗੁਰੂ ਸਾਹਿਬ ਦੀ ਹਜ਼ੂਰੀ ਵਿੱਚ ਅਰਦਾਸ ਕੀਤੀ। ਅਰਦਾਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ, ਸਿੰਘ ਸਾਹਿਬ ਗਿਆਨੀ ਕੇਵਲ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰੇ ਗਿਆਨੀ ਮੰਗਲ ਸਿੰਘ ਹਾਜ਼ਰ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕੈਬਨਿਟ ਅਤੇ ਸਪੀਕਰ ਨੂੰ ਇੱਕ ਮਹੀਨੇ ਦੇ ਅੰਦਰ ਕਾਨੂੰਨ ਦੀਆਂ ਧਾਰਾਵਾਂ ਵਿੱਚ ਸੋਧ ਕਰਨ ਦੇ ਹੁਕਮ ਦਿੱਤੇ ਹਨ।

Spread the love