ਨਵੀਂ ਦਿੱਲੀ, 12 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵਿਚੋਂ ਵੱਡਾ ਝਟਕਾ ਲੱਗਿਆ ਹੈ। ਸੁਪਰੀਮ ਕੋਰਟ ਵੱਲੋਂ ਬਿਕਰਮ ਸਿੰਘ ਮਜੀਠੀਆ ਦੀ ਪਟੀਸ਼ਨ ਨੂੰ ਰੱਦਰ ਕਰ ਦਿੱਤਾ ਗਿਆ ਹੈ।

ਅਦਾਲਤ ਨੇ ਸੰਜੇ ਸਿੰਘ ਮਾਣਹਾਨੀ ਮਾਮਲੇ ਵਿੱਚ ਹੋਰ ਵਾਧੂ ਗਵਾਹਾਂ ਦੀ ਮੰਗ ਸਬੰਧੀ ਦਾਇਰ ਕੀਤੀ ਗਈ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਸੁਪਰੀਮ ਕੋਰਟ ਵੱਲੋਂ ਹਾਈਕੋਰਟ ਅਤੇ ਟ੍ਰਾਇਲ ਕੋਰਟ ਦੇ ਫੈਸਲੇ ਨੂੰ ਹੀ ਬਰਕਰਾਰ ਰੱਖਿਆ ਹੈ। ਸੰਜੇ ਸਿੰਘ ਮਾਣਹਾਨੀ ਮਾਮਲੇ ਵਿਚ ਸੁਪਰੀਮ ਕੋਰਟ ਨੇ ਬਿਕਰਮ ਸਿੰਘ ਮਜੀਠੀਆ ਨੂੰ ਕੋਈ ਰਾਹਤ ਨਹੀਂ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਮਜੀਠੀਆ ਨੇ ਜ਼ਿਆਦਾ ਸਬੂਤ ਦੇ ਰਿਕਾਰਡ ਲਿਆਉਣ ਦੀ ਮੰਗ ਕੀਤੀ ਸੀ। ਹੇਠਲੀ ਅਦਾਲਤ ਵਿੱਚ ਚਲ ਰਹੇ ਮਾਣਹਾਨੀ ਦਾ ਮਾਮਲਾ ਚੱਲ ਰਿਹਾ ਹੈ। ਸੰਜੇ ਸਿੰਘ ਨੇ ਮਜੀਠੀਆ ਉਤੇ ਡਰੱਗ ਮਾਫੀਆ ਨਾਲ ਸਬੰਧ ਹੋਣ ਦੇ ਦੋਸ਼ ਲਗਾਏ ਸਨ। ਹਾਈਕੋਰਟ ਵਿਚੋਂ ਸਬੰਧਤ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਬਿਕਰਮ ਮਜੀਠੀਆ ਸੁਪਰੀਮ ਕੋਰਟ ਪਹੁੰਚੇ ਸਨ।

Spread the love