ਚੰਡੀਗੜ੍ਹ, 24 ਫਰਵਰੀ

ਨਸ਼ਾ ਤਸਕਰੀ ਮਾਮਲੇ ਵਿੱਚ ਫਸੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਅਦਾਲਤ ਨੇ 8 ਮਾਰਚ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਤੇ ਕੱਲ੍ਹ ਯਾਨੀ ਕਿ 25 ਫਰਵਰੀ ਨੂੰ ਕੋਰਟ ਵਿੱਚ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕੀਤੀ ਜਾਵੇਗੀ। ਦੱਸਦੇਈਏ ਕੀ ਮਜੀਠੀਆ ਨੇ ਸਵੇਰੇ ਮੁਹਾਲੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ।

ਜਾਣਕਾਰੀ ਮੁਤਾਬਕ ਜਿਵੇਂ ਹੀ ਬਿਕਰਮ ਮਜੀਠੀਆ ਜ਼ਿਲ੍ਹਾ ਅਦਾਲਤ ‘ਚ ਪਹੁੰਚੇ ਤਾਂ ਪੰਜਾਬ ਪੁਲਿਸ ਦੀਆਂ ਟੀਮਾਂ ਪਹਿਲਾਂ ਤੋਂ ਹੀ ਉਥੇ ਪਹੁੰਚ ਗਈਆਂ ਸਨ। ਇਸ ਤੋਂ ਬਾਅਦ ਮਜੀਠੀਆ ਨੇ ਆਤਮ ਸਮਰਪਣ ਕਰ ਦਿੱਤਾ ਅਤੇ ਜ਼ਮਾਨਤ ਲਈ ਪਟੀਸ਼ਨ ਪਾਈ ਗਈ। ਇਸ ਦੌਰਾਨ ਅਦਾਲਤ ਵਿੱਚ ਬਕਾਇਦਾ ਕੇਸਾਂ ਦੀ ਸੁਣਵਾਈ ਹੋ ਰਹੀ ਸੀ।

ਅਦਾਲਤ ਨੇ ਪੁਲਿਸ ਨੂੰ ਪੁੱਛਿਆ ਕਿ ਕੀ ਤੁਸੀਂ ਮਜੀਠੀਆ ਤੋਂ ਪੁੱਛਗਿੱਛ ਕਰਨਾ ਚਾਹੁੰਦੇ ਹੋ। ਇਸ ‘ਤੇ ਪੁਲਿਸ ਨੇ ਕਿਹਾ ਕਿ ਸਾਡੇ ਕੋਲ ਕਈ ਸਵਾਲ ਹਨ, ਜਿਨ੍ਹਾਂ ਬਾਰੇ ਅਸੀਂ ਮਜੀਠੀਆ ਦਾ ਪੱਖ ਜਾਨਣਾ ਚਾਹੁੰਦੇ ਹਾਂ। ਇਸ ਤੋਂ ਬਾਅਦ ਅਦਾਲਤ ਨੇ ਪੁਲਿਸ ਨੂੰ ਅਦਾਲਤ ਦੇ ਨਾਲ ਵਾਲੇ ਕਮਰੇ ਵਿੱਚ ਮਜੀਠੀਆ ਤੋਂ ਪੁੱਛਗਿੱਛ ਕਰਨ ਲਈ ਇੱਕ ਘੰਟੇ ਦਾ ਸਮਾਂ ਦਿੱਤਾ ਹੈ। ਜਿਸ ਤੋਂ ਬਾਅਦ ਅਦਾਲਤ ਵੱਲੋਂ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕੀਤੀ ਜਾਵੇਗੀ।

Spread the love