ਸੰਗਰੂਰ, 16 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼

ਸੰਗਰੂਰ ਜ਼ਿਲ੍ਹੇ ਦੇ ਪਿੰਡ ਬਡਬਰ ਵਿੱਚ ਖੇਤ ਵਿੱਚ ਖੜ੍ਹੀ ਟਾਹਲੀ ਕਾਰਨ ਹੋਏ ਦੋ ਭਰਾਵਾਂ ਵਿੱਚ ਵਿਵਾਦ ਖੂਨੀ ਰੂਪ ਧਾਰਨ ਕਰ ਗਿਆ। ਛੋਟੇ ਭਰਾ ਨੇ ਆਪਣੇ ਵੱਡੇ ਭਰਾ ਨੂੰ ਟਰੈਕਟਰ ਨਾਲ ਦਰੜ ਕੇ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਦੀ ਪਹਿਚਾਣ 50 ਸਾਲਾ ਮਨਜਿੰਦਰ ਸਿੰਘ ਵਜੋਂ ਹੋਈ ਹੈ, ਆਰੋਪੀ ਭਰਾ ਸੁਖਵਿੰਦਰ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਭਰਾਵਾਂ ਵਿੱਚ ਪਿੱਛਲੇ 4 ਦਿਨਾਂ ਤੋਂ ਕਰੀਬ ਇਕ ਲੱਖ ਰੁਪਏ ਅਤੇ ਖੇਤ ਵਿੱਚ ਖੜ੍ਹੀ ਟਾਹਲੀ ਨੂੰ ਲੈ ਕੇ ਵਿਵਾਦ ਚਲ ਰਿਹਾ ਸੀ। ਮ੍ਰਿਤਕ ਦੀ ਪਤਨੀ ਪਰਮਜੀਤ ਕੌਰ ਨੇ ਦੱਸਿਆ ਕਿ ਉਸਦਾ ਪਤੀ ਸਵੇਰੇ ਕਣਕ ਦੀ ਕਟਾਈ ਲਈ ਕੰਬਾਇਨ ਦਾ ਪ੍ਰਬੰਧਨ ਦਾ ਪਤਾ ਕਰਨ ਜਾ ਰਹੇ ਸਨ। ਘਰ ਤੋਂ ਥੋੜ੍ਹੀ ਦੂਰੀ ਉਤੇ ਪਿੱਛੇ ਤੋਂ ਆਏ ਸੁਖਵਿੰਦਰ ਸਿੰਘ ਨੇ ਟਰੈਕਟਰ ਚੜ੍ਹਾ ਦਿੱਤਾ। ਹਮਲੇ ਤੋਂ ਬਾਅਦ ਮਨਜਿੰਦਰ ਸਿੰਘ ਦੀ ਮੌਕੇ ਉਤੇ ਮੌਤ ਹੋ ਗਈ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤਾ।

Spread the love