ਨਵੀਂ ਦਿੱਲੀ, 25 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਮੁੰਬਈ ਆਗਰਾ ਰਾਜ ਮਾਰਗ ਉਤੇ ਵਾਪਰੇ ਸੜਕ ਹਾਦਸੇ ਵਿੱਚ ਮਦਦ ਕਰ ਰਹੇ ਲੋਕਾਂ ਉਤੇ ਇੱਕ ਹੋਰ ਬੱਸ ਚੜ੍ਹ ਗਈ, ਜਿਸ ਵਿੱਚ 6 ਲੋਕਾਂ ਦੀ ਮੌਤ ਹੋ ਗਈ ਅਤੇ 26 ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਡੰਪਰ ਅਤੇ ਟਰੱਕ ਵਿੱਚ ਟੱਕਰ ਹੋ ਗਈ। ਇਸ ਹਾਦਸੇ ਦੇ ਬਾਅਦ ਟੋਲ ਕਰਮਚਾਰੀ ਅਤੇ ਸਥਾਨਕ ਲੋਕ ਜ਼ਖਮੀਆਂ ਨੂੰ ਬਚਾਉਣ ਦਾ ਯਤਨ ਕਰ ਰਹੇ ਸਨ, ਤਾਂ ਮੱਧ ਪ੍ਰਦੇਸ਼ ਤੋਂ ਆ ਰਹੀ ਇਕ ਹੋਰ ਤੇਜ਼ ਰਫਤਾਰ ਟ੍ਰੇਵਲ ਬੱਸ ਕੰਟਰੋਲ ਵਿਚੋਂ ਬਾਹਰ ਹੋ ਗਈ ਅਤੇ ਹਾਦਸਾ ਗ੍ਰਸਤ ਵਾਹਨਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਹ ਹਾਦਸੇ ਵਿੱਚ ਇਕ ਟੋਲ ਕਰਮਚਾਰੀ ਸਮੇਤ ਛੇ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 26 ਹੋਰ ਲੋਕ ਜ਼ਖਮੀ ਹੋ ਗਏ ਹਨ। ਸੂਚਨਾ ਮਿਲਦਿਆਂ ਹੀ ਪੁਲਿਸ ਅਤੇ ਬਚਾਅ ਟੀਮਾਂ ਮੌਕੇ ਉਤੇ ਪਹੁੰਚ ਗਏ ਅਤੇ ਸਾਰੇ ਜ਼ਖਮੀਆਂ ਨੂੰ ਇਲਾਜ਼ ਲਈ ਤੁਰੰਤ ਹਸਪਤਾਲ ਭਰਤੀ ਕਰਵਾਇਆ ਗਿਆ।

Spread the love