ਮੋਹਾਲੀ, 20 ਫਰਵਰੀ :

ਅੱਜ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਹੋਰਾਂ ਵੱਲੋਂ ਮੋਹਾਲੀ ਹਲਕੇ ਤੋਂ 5ਵੀਂ ਬੱਸ -ਤੀਰਥ ਬੱਸ ਯਾਤਰਾ ਯੋਜਨਾ ਦੇ ਤਹਿਤ ਰਵਾਨਾ ਕੀਤੀ ਗਈ, ਇਸ ਬੱਸ ਨੂੰ ਹਰੀ ਚੰਡੀ ਦੇਣ ਦੇ ਲਈ ਵਿਧਾਇਕ ਕੁਲਵੰਤ ਸਿੰਘ -ਮਟੌਰ ਵਿਖੇ ਪਹੁੰਚੇ, ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਬਸ ਯੋਜਨਾ ਦੇ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਸ਼ਰਧਾਲੂਆਂ ਦੀ 5ਵੀਂ ਬੱਸ ਰਵਾਨਾ ਕੀਤੀ ਗਈ ਹੈ। ਅਤੇ ਇਸ ਨੂੰ ਲੈ ਕੇ ਸ਼ਰਧਾਲੂਆਂ ਦੇ ਵਿੱਚ ਵਿੱਚ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਵੇਖਣ ਨੂੰ ਮਿਲਿਆ, ਜਿਸ ਦੇ ਚਲਦਿਆਂ ਉਹਨਾਂ ਨੂੰ ਬੇਹਦ ਸਕੂਨ ਅਤੇ ਤਸੱਲੀ ਦਾ ਅਹਿਸਾਸ ਹੋ ਰਿਹਾ ਹੈ , ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੱਸਿਆ ਕਿ ਅੰਮ੍ਰਿਤਸਰ ਕਿਉਂਕਿ ਸਭਨਾ ਧਰਮਾਂ ਦੇ ਕੇਂਦਰੀ ਸਥਾਨ ਵਜੋਂ ਗਿਣਿਆ ਜਾਂਦਾ ਹੈ ਅਤੇ ਇਹ ਸ਼ਰਧਾਲੂਆਂ ਦਾ ਜੱਥਾ ਦਰਬਾਰ ਸਾਹਿਬ, ਦੁਰਗਿਆਨਾ ਮੰਦਰ, ਰਾਮ ਤੀਰਥ ,ਵਾਲਮੀਕੀ ਮੰਦਰ , ਜਲਿਆਂਵਾਲਾ ਬਾਗ ਹੁੰਦਾ ਹੋਇਆ ਬਹਗਾ ਬਾਰਡਰ ਜਾਵੇਗਾ, ਇਹਨਾਂ ਸ਼ਰਧਾਲੂਆਂ ਦੇ ਆਉਣ- ਜਾਣ ਅਤੇ ਰਿਹਾਇਸ਼ ਦਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਵੱਲੋਂ ਲੋੜੀਂਦਾ ਅਤੇ ਢੁਕਵਾਂ ਪ੍ਰਬੰਧ ਕੀਤਾ ਗਿਆ, ਉਹਨਾਂ ਕਿਹਾ ਕਿ ਜਿੱਥੇ ਦਰਬਾਰ ਸਾਹਿਬ ਅਤੇ ਦੁਰਗਿਆਨਾ ਮੰਦਰ ਧਾਰਮਿਕ ਆਸਥਾ ਦੇ ਕੇਂਦਰ ਹਨ, ਉੱਥੇ ਜਲਿਆਂਵਾਲਾ ਬਾਗ ਪਹੁੰਚ ਕੇ ਸਭਨਾਂ ਨੂੰ ਇੱਥੋਂ ਦੀ ਕੁਰਬਾਨੀ ਭਰਿਆ ਇਤਿਹਾਸ ਯਾਦ ਆਉਂਦਾ ਹੈ। ਉਹਨਾਂ ਕਿਹਾ ਕਿ ਸ਼ਰਧਾਲੂਆਂ ਵੱਲੋਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਵੀ ਅਜਿਹੀ ਯਾਤਰਾ ਯੋਜਨਾ ਦੀ ਸ਼ੁਰੂਆਤ ਕਰਨ ਦੀ ਗੱਲ ਆਖੀ ਗਈ ਹੈ, ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦੇ ਨਾਲ ਗੱਲ ਕੀਤੀ ਗਈ ਹੈ ਅਤੇ ਸਾਨੂੰ ਪੂਰੀ ਉਮੀਦ ਹੈ ਕਿ ਆਉਣ ਵਾਲੇ ਸਮੇਂ ਵਿੱਚ ਇਸ ਯੋਜਨਾ ਨੂੰ ਵੀ ਸ਼ੁਰੂ ਕੀਤਾ ਜਾ ਸਕਦਾ ਹੈ,ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਕਾਰਪੋਰੇਸ਼ਨ ਚੋਣਾਂ ਸਬੰਧੀ ਸਪਸ਼ਟ ਕਿਹਾ ਕਿ ਚੋਣਾਂ ਤੈਅ ਸਮੇਂ ਸੀਮਾ ਦੇ ਅੰਦਰ ਹੀ ਹੋਣਗੀਆਂ, ਸਬੰਧਤ ਵਿਭਾਗ ਵੱਲੋਂ ਮਾਨਯੋਗ ਅਦਾਲਤ ਵਿੱਚ ਆਪਣਾ ਪੱਖ ਰੱਖ ਦਿੱਤਾ ਗਿਆ ਹੈ ਅਤੇ ਚੋਣਾਂ ਇੱਕ ਲੋਕਤੰਤਰ ਪ੍ਰਕਿਰਿਆ ਹੈ, ਚੋਣਾਂ ਹੋਣੀਆਂ ਤੈਅ ਹਨ। ਇਸ ਮੌਕੇ ਤੇ ਸਾਬਕਾ ਕੌਂਸਲਰ ਫੂਲਰਾਜ ਸਿੰਘ -ਹਲਕਾ ਕੋਆਰਡੀਨੇਟਰ, ਸਾਬਕਾ ਕੌਂਸਲਰ-

ਹਰਪਾਲ ਸਿੰਘ ਚੰਨਾ , ਜਸਪਾਲ ਸਿੰਘ, ਰਣਦੀਪ ਸਿੰਘ,  ਤਰਲੋਚਨ ਸਿੰਘ ਮਟੌਰ, ਮਨਦੀਪ ਸਿੰਘ ਮਟੌਰ, ਸੁਰਿੰਦਰ ਸਿੰਘ ਸਿੰਦਾ,ਅਕਬਿੰਦਰ ਸਿੰਘ ਗੋਸਲ,ਜਤਿੰਦਰ ਸਿੰਘ ਪੰਮਾ, ਵੀ ਹਾਜ਼ਰ ਸਨ। 

Spread the love