ਗੁਰੂਗ੍ਰਾਮ, 10 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਬੀਤੇ ਕੱਲ੍ਹ ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਵੱਲੋਂ ਗ੍ਰਿਫਤਾਰ ਕੀਤੇ ਗਏ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਗੁਰੂਗ੍ਰਾਮ ਦੀ ਸੈਸ਼ਨ ਅਦਾਲਤ ਵਿੱਚ ਦੇਰ ਰਾਤ ਨੂੰ ਪੇਸ਼ ਕੀਤਾ ਗਿਆ। ਅਦਾਲਤ ਨੇ ਸੰਜੀਵ ਅਰੋੜਾ ਨੂੰ 7 ਦਿਨਾਂ ਲਈ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਈਡੀ ਵੱਲੋਂ ਸੰਜੀਵ ਅਰੋੜਾ ਨੂੰ 100 ਕਰੋੜ ਰੁਪਏ ਦੇ ਕਥਿਤ ਜੀਐਸਟੀ ਧੋਖਾਧੜੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਈਡੀ ਨੇ ਸ਼ਨੀਵਾਰ ਦੀ ਸਵੇਰ ਨੂੰ ਦਿੱਲੀ, ਗੁਰੂਗ੍ਰਾਮ ਅਤੇ ਚੰਡੀਗੜ੍ਹ ਵਿਖੇ ਟਿਕਾਣਿਆਂ ਉਤੇ ਛਾਪੇ ਮਾਰੇ ਸਨ, ਇਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ।

Spread the love