ਚੰਡੀਗੜ੍ਹ, 28 ਸਤੰਬਰ

ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।

ਕੈਪਟਨ ਨੇ ਟਵੀਟ ਕਰਕੇ ਕਿਹਾ “ਮੈਂ ਤੁਹਾਨੂੰ ਪਹਿਲਾ ਹੀ ਕਹਿ ਚੁੱਕਾ ਹਾਂ ਕਿ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ’।

ਤੁਹਾਨੂੰ ਦੱਸ ਦੇਈਏ ਕਿ ਸਿੱਧੂ ਨੂੰ ਹਾਲ ਹੀ ਵਿੱਚ ਇੰਨੇ ਕਾਟੋ ਕਲੇਸ਼ ਹੋਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ, ਜਿਸ ਤੋਂ ਅੱਜ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਹੈ। ਕਥਿਤ ਤੌਰ ‘ਤੇ ਉਹ ਰਾਜ ਵਿੱਚ ਹਾਲ ਹੀ ‘ਚ ਮੰਤਰੀ ਮੰਡਲ ਦੇ ਵਿਸਤਾਰ ਵਿੱਚ ਕੁਝ ਲੋਕਾਂ ਨੂੰ ਸ਼ਾਮਲ ਕਰਨ ਤੋਂ ਖੁਸ਼ ਨਹੀਂ ਸੀ।

Spread the love