Breaking News
ਪੰਜਾਬ ਕਾਂਗਰਸ ਚ ਹੁਣ ਮਨਮਰਜ਼ੀ ਦੇ ਟਵੀਟ ਨਹੀਂ ਹੋਣਗੇ,Zero Tolerance ਨੀਤੀ ਲਾਗੂ: ਰਾਜਾ ਵੜਿੰਗ
ਸ਼ਾਹਬਾਜ਼ ਸ਼ਰੀਫ ਨਿਰਵਿਰੋਧ ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਬਣੇ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੱਲ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕਰਨਗੇ ਮੁਲਾਕਾਤ
ਮਹਿੰਗਾਈ ਖ਼ਿਲਾਫ਼ ਕਾਂਗਰਸ ਵੱਲੋਂ ਪ੍ਰਦਰਸ਼ਨ

ਕਾਂਗਰਸ ਨੇ ਤੇਲ ਅਤੇ ਪਾਣੀ ਦੀਆਂ ਵਧਾਈਆਂ ਜਾ ਰਹੀਆਂ ਕੀਮਤਾਂ ਖ਼ਿਲਾਫ਼ ਅੱਜ ਚੰਡੀਗੜ੍ਹ ਵਿਖੇ ਪ੍ਰਦਰਸ਼ਨ ਕੀਤਾ ਹੈ। ਜਿੱਥੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਤੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚਾਵਲਾ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀਆਂ ਸਰਕਾਰਾਂ ਲੋਕ ਵਿਰੋਧੀ ਫੈਸਲੇ ਲੈ ਰਹੀਆਂ ਹਨ, ਜਿਸ ਕਰਕੇ ਲੋਕਾਂ ਦਾ ਜਿਉਣਾ ਦੁਬਰ ਹੋ ਗਿਆ ਹੈ। ਕਾਂਗਰਸੀ ਆਗੂਆਂ ਨੇ ਕਿਹਾ ਕਿ ਚੰਡੀਗੜ੍ਹ ਨੂੰ ਸਿਰਫ਼ ਕੇਂਦਰ ਸ਼ਾਸਤ ਪ੍ਰਦੇਸ਼ ਰਹਿਣ ਦੇਣਾ ਚਾਹੀਦਾ ਹੈ।

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਕੀਤਾ ਹਿਮਾਚਲ ‘ਚ ‘ਆਪ’ ਦਾ ਰੋਡ ਸ਼ੋਅ ਤੇ ਵੱਡੇ ਇਕੱਠ ਦਾ ਸੰਬੋਧਨ

ਹਿਮਾਚਲ ਪ੍ਰਦੇਸ਼ ਦੇ ਸੀ. ਐਮ. ਜੈ ਰਾਮ ਠਾਕੁਰ ਦੇ ਗ੍ਰਹਿ ਜ਼ਿਲ੍ਹੇ ਵਿੱਚ ਆਮ ਆਦਮੀ ਪਾਰਟੀ ਦਾ ਰੋਡ ਸ਼ੋਅ ਕੱਢਿਆ ਗਿਆ ਜਿਸ ਵਿੱਚ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡੇ ਇਕੱਠ ਨੂੰ ਸੰਬੋਧਨ ਕੀਤਾ।

ਦਸਣਯੋਗ ਹੈ ਕਿ ਹਿਮਾਚਲ ਵਿੱਚ ਇਸ ਸਾਲ ਦੇ ਅੰਤ ਤੱਕ ਵਿਧਾਨ ਸਭਾ ਚੋਣਾਂ ਹੋਣ ਗੀਆਂ ਅਤੇ ਰੋਡ ਸ਼ੋਅ ਦੌਰਾਨ ਦਿੱਲੀ ਦੇ ਸੀ. ਐਮ. ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ ਪਹਿਲਾਂ ਦਿੱਲੀ ਅਤੇ ਫਿਰ ਪੰਜਾਬ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕੀਤਾ ਹੈ ਤੇ ਹੁਣ ਇਸ ਵਾਰ ਹਿਮਾਚਲ ਪ੍ਰਦੇਸ਼ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਦਾ ਸਮਾਂ ਆ ਗਿਆ ਹੈ।

 

ਮਸ਼ਹੂਰ ਕਾਮੇਡੀਅਨ ਗੁਰਚੇਤ ਚਿੱਤਰਕਾਰ ਦੇ ਸਹੁਰੇ ਦਾ ਨੌਕਰ ਨੇ ਕੀਤਾ ਕਤਲ

ਬੀਤੀ ਰਾਤ ਮਸ਼ਹੂਰ ਕਾਮੇਡੀਅਨ ਗੁਰਚੇਤ ਚਿੱਤਰਕਾਰ ਦੇ ਸਹੁਰੇ ਸੱਜਣ ਸਿੰਘ ਦਾ ਉਸ ਦੇ ਨੌਕਰ ਵਲੋਂ ਕਤਲ ਕੀਤਾ ਗਿਆ। ਪਿੰਡ ਲਿੱਧੜਾਂ ਦਾ ਵਸਨੀਕ ਸੱਜਣ ਸਿੰਘ ਪ੍ਰੀਤ ਨਗਰ ਕਲੋਨੀ ਵਿੱਚ ਇਕੱਲਾ ਰਹਿ ਰਿਹਾ ਸੀ, ਅਤੇ ਉਸਨੇ ਅਪਣੀ ਦੇਖ ਭਾਲ ਲਈ ਔਰਤ ਤੇ ਮਜ਼ਦੂਰ ਨੂੰ ਨੌਕਰ ਰੱਖਿਆ ਸੀ। ਜਾਣਕਾਰੀ ਅਨੁਸਾਰ ਨੌਕਰ ਨਾਲ ਸੱਜਣ ਸਿੰਘ ਦਾ ਕਿਸੇ ਗੱਲ ’ਤੇ ਝਗੜਾ ਹੋਇਆ ਸੀ , ਜਿਸ ਕਾਰਨ ਬੀਤੀ ਰਾਤ ਨੌਕਰ ਨੇ ਘਰ ਆ ਕੇ ਸੱਜਣ ਸਿੰਘ ਦੇ ਸਿਰ ਉਪਰ ਕੁਹਾੜੀ ਨਾਲ ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ। ਪੁਲੀਸ ਵੱਲੋਂ ਨੌਕਰ ਦੇ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ – ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। 

ਗੰਨਾ ਕਾਸ਼ਤਕਾਰਾਂ ਦਾ ਬਕਾਇਆ ਤੁਰੰਤ ਅਦਾ ਕਰਾਵੇ ਸਰਕਾਰ : ਮਹਿਲਾ ਕਿਸਾਨ ਯੂਨੀਅਨ

ਜਲੰਧਰ, 24 ਮਾਰਚ 

ਮਹਿਲਾ ਕਿਸਾਨ ਯੂਨੀਅਨ ਨੇ ਆਮ ਆਦਮੀ ਪਾਰਟੀ ’ਤੇ ਦੋਸ਼ ਲਾਇਆ ਹੈ ਕਿ ਪੰਜਾਬ ਵਿੱਚ ਇਨਕਲਾਬੀ ਬਦਲਾਵ ਲਿਆਉਣ ਦੀਆਂ ਗਾਰੰਟੀਆਂ ਰਾਹੀਂ ਸੱਤਾ ਵਿੱਚ ਆਈ ਆਪ ਸਰਕਾਰ ਦੇ ਸ਼ਾਸ਼ਨ ਵਿੱਚ ਵੀ ਕਿਸਾਨਾਂ ਦੀਆਂ ਸਮੱਸਿਆਵਾਂ ਜਿਉਂ ਦੀਆਂ ਤਿਉਂ ਖੜੀਆਂ ਹਨ ਅਤੇ ਕਿਸਾਨ ਆਪਣੀਆਂ ਹੱਕੀ ਮੰਗਾਂ ਮੰਨਵਾਉਣ ਖਾਤਰ ਧਰਨੇ ਦੇਣ ਲਈ ਮਜਬੂਰ ਹਨ ਪਰ ਸਰਕਾਰ ਲਾਰਿਆਂ ਰਾਹੀਂ ਡੰਗ ਟਪਾਊ ਨੀਤੀ ਨਾਲ ਬੁੱਤਾ ਸਾਰ ਰਹੀ ਹੈ।

ਇੱਥੇ ਜਾਰੀ ਇੱਕ ਬਿਆਨ ਵਿੱਚ ਇਹ ਵਿਚਾਰ ਪ੍ਰਗਟ ਕਰਦਿਆਂ ਮਹਿਲਾ ਕਿਸਾਨ ਯੂਨੀਅਨ ਦੀ ਸੂਬਾ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜੂ ਨੇ ਕਿਹਾ ਕਿ ਪੰਜਾਬ ਦੇ ਗੰਨਾ ਕਾਸ਼ਤਕਾਰ ਸੂਬੇ ਦੀਆਂ ਸਹਿਕਾਰੀ ਤੇ ਨਿੱਜੀ ਖੰਡ ਮਿੱਲਾਂ ਤੋਂ ਪਿਛਲੇ ਕਈ ਸਾਲਾਂ ਤੋਂ ਆਪਣੀ ਗੰਨੇ ਦੀ ਬਕਾਇਆ ਰਕਮ ਲੈਣ ਖਾਤਰ ਠੋਕਰਾਂ ਖਾਣ ਲਈ ਮਜਬੂਰ ਹਨ ਪਰ ਮੌਜੂਦਾ ਆਪ ਸਰਕਾਰ ਵੱਲੋਂ ਵੀ ਕਿਸਾਨਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਉਨਾਂ ਕਿਹਾ ਕਿ ਇਸ ਸਰਕਾਰ ਦਾ ਜੇਕਰ ਇਹੀ ਰਵੱਈਆ ਰਿਹਾ ਤਾਂ ਕਿਸਾਨ ਸੜਕਾਂ ’ਤੇ ਆਉਣ ਲਈ ਸਮਾਂ ਨਹੀਂ ਲਾਉਣਗੇ।

ਬੀਬੀ ਰਾਜੂ ਨੇ ਕਿਹਾ ਕਿ ਪੰਜਾਬ ਵਿੱਚ ਗੰਨਾ ਪਿੜਾਈ ਦਾ ਚਾਲੂ ਸੀਜ਼ਨ ਲੱਗਭੱਗ ਖਤਮ ਹੋਣ ਕੰਢੇ ਹੈ ਪਰ ਕਿਸਾਨਾਂ ਨੂੰ ਆਪਣੇ ਵੇਚੇ ਗੰਨੇ ਦੀ ਮਿੱਥੇ ਸਮੇਂ ਵਿੱਚ ਅਦਾਇਗੀ ਨਹੀਂ ਹੋ ਰਹੀ। ਇਸ ਤਰਾਂ ਸੂਬੇ ਦੀਆਂ ਖੰਡ ਮਿੱਲਾਂ ਪੰਜਾਬ ਗੰਨਾ (ਖਰੀਦ ਅਤੇ ਸਪਲਾਈ ਰੈਗੂਲੇਸ਼ਨ) ਕਾਨੂੰਨ 1953 ਅਤੇ ਗੰਨਾ ਕੰਟਰੋਲ ਆਰਡਰ 1966 ਦੀ ਧਾਰਾ 15-ਏ ਦੀ ਸ਼ਰੇਆਮ ਉਲੰਘਣਾ ਕਰ ਰਹੀਆਂ ਹਨ ਜਿਸ ਕਰਕੇ ਗੰਨਾ ਡਿਫਾਲਟਰ ਮਿੱਲਾਂ ਖਿਲਾਫ ਸਰਕਾਰ ਵੱਲੋਂ ਤੁਰੰਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ 15 ਫੀਸਦ ਵਿਆਜ ਸਮੇਤ ਕਿਸਾਨਾਂ ਦੀ ਬਕਾਇਆ ਰਕਮ ਦਿਵਾਉਣ ਦੇ ਹੁਕਮ ਕੀਤੇ ਜਾਣ।

ਮਹਿਲਾ ਕਿਸਾਨ ਨੇਤਾ ਨੇ ਕਿਹਾ ਕਿ 18 ਮਾਰਚ, 2022 ਤੱਕ ਸਹਿਕਾਰੀ ਮਿੱਲਾਂ ਵੱਲ ਕਿਸਾਨਾਂ ਦਾ ਬਕਾਇਆ 280.70 ਕਰੋੜ ਰੁਪਏ ਬਣਦਾ ਹੈ ਜਦਕਿ ਪ੍ਰਾਈਵੇਟ ਖੰਡ ਮਿੱਲਾਂ ਵੱਲ ਕਿਸਾਨਾਂ ਦੀ 513 ਕਰੋੜ ਰੁਪਏ ਦੀ ਰਕਮ ਬਕਾਏ ਵਜੋਂ ਖੜੀ ਹੈ। ਉਨਾਂ ਕਿਹਾ ਕਿ ਹਾਈਕੋਰਟ ਨੇ ਇੱਕ ਕੇਸ ਵਿੱਚ ਉਕਤ ਗੰਨਾ ਕਾਨੂੰਨ ਅਧੀਨ ਖੰਡ ਮਿੱਲਾਂ ਨੂੰ ਪੰਦਰਾਂ ਦਿਨਾਂ ਦੇ ਅੰਦਰ ਅਦਾਇਗੀ ਕਰਨ ਦੀ ਹਦਾਇਤ ਕੀਤੀ ਹੋਈ ਹੈ ਪਰ ਮਿੱਲ ਮਾਲਕਾਂ ਵੱਲੋਂ ਇਨਾਂ ਆਦੇਸ਼ਾਂ ਦੀ ਘੋਰ ਉਲੰਘਣਾ ਹੋਣ ਦੇ ਬਾਵਜੂਦ ਸਬੰਧਿਤ ਸਰਕਾਰੀ ਅਧਿਕਾਰੀ ਇਸ ਪਾਸੇ ਧਿਆਨ ਨਾ ਦੇ ਕੇ ਮਿੱਲ ਮਾਲਕਾਂ ਦਾ ਪੱਖ ਪੂਰਦੇ ਨਜ਼ਰ ਆਉਂਦੇ ਹਨ।

ਕਿਸਾਨ ਨੇਤਾ ਬੀਬੀ ਰਾਜਵਿੰਦਰ ਕੌਰ ਰਾਜੂ ਨੇ ਕਿਹਾ ਕਿ ਗੰਨਾ ਕਾਸ਼ਤਕਾਰ ਪਹਿਲਾਂ ਹੀ ਘਾਟੇ ਵਿੱਚ ਹਨ ਜਿਸ ਕਰਕੇ ਉਨਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਹੈ ਕਿ ਉਹ ਇਸ ਪਾਸੇ ਖੁਦ ਦਖਲ ਦੇ ਕੇ ਗੰਨਾ ਕਾਸ਼ਤਕਾਰਾਂ ਦਾ ਮਿੱਲਾਂ ਵੱਲ ਖੜੀ ਬਕਾਇਆ ਰਕਮ ਸਮੇਤ ਵਿਆਜ਼ ਤੁਰੰਤ ਜਾਰੀ ਕਰਵਾਉਣ ਅਤੇ ਕਸੂਰਵਾਰ ਮਿੱਲ ਮਾਲਕਾਂ ਖਿਲਾਫ ਬਣਦੀ ਕਾਰਵਾਈ ਤੁਰੰਤ ਯਕੀਨੀ ਬਣਾਉਣ।

ਤਹਿਸੀਲ ਪੱਧਰ ‘ਤੇ ਭ੍ਰਿਸ਼ਟਾਚਾਰ-ਮੁਕਤ ਤੇ ਸੁਖਾਲੀ ਪਹੁੰਚ ਵਾਲਾ ਸ਼ਾਸਨ ਪ੍ਰਦਾਨ ਕਰਾਂਗੇ: ਬ੍ਰਮ ਸ਼ੰਕਰ ਜਿੰਪਾ

ਚੰਡੀਗੜ੍ਹ, 24 ਮਾਰਚ

ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਜਲ ਸਰੋਤ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਵਜੋਂ ਅਹੁਦਾ ਸੰਭਾਲਿਆ।

ਅਲਾਟ ਕੀਤੇ ਵਿਭਾਗਾਂ ਦਾ ਚਾਰਜ ਸੰਭਾਲਣ ਉਪਰੰਤ ਸ੍ਰੀ ਜਿੰਪਾ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਹੁਣ ਸੂਬੇ ਵਿੱਚ ਵਿਕਾਸ ਦੇ ਇੱਕ ਨਵੇਂ ਦੌਰ ਦੀ ਸ਼ੁਰੂਆਤ ਹੋਵੇਗੀ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਤਹਿਸੀਲ ਪੱਧਰ ‘ਤੇ ਭ੍ਰਿਸ਼ਟਾਚਾਰ ਮੁਕਤ, ਪਾਰਦਰਸ਼ੀ, ਜ਼ਿੰਮੇਵਾਰ, ਜਵਾਬਦੇਹ ਅਤੇ ਆਸਾਨ ਪਹੁੰਚ ਵਾਲਾ ਪ੍ਰਸ਼ਾਸਨ ਦੇਣ ਲਈ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਿਆ ਜਾਵੇਗਾ।

ਭਵਿੱਖੀ ਯੋਜਨਾਵਾਂ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਸਰਕਾਰੀ ਦਫ਼ਤਰਾਂ ਦੀ ਕਾਰਜਕੁਸ਼ਲਤਾ ਨੂੰ ਵਧਾਉਣਾ ਹੈ ਤਾਂ ਜੋ ਆਮ ਨਾਗਰਿਕਾਂ ਤੱਕ ਲੋੜੀਂਦੀਆਂ ਸੇਵਾਵਾਂ ਆਸਾਨੀ ਨਾਲ ਪਹੁੰਚਾਈਆਂ ਜਾ ਸਕਣ। ਉਨ੍ਹਾਂ ਕਿਹਾ, “ਮਾਲ ਵਿਭਾਗ ਦੇ ਤਹਿਸੀਲ ਪੱਧਰੀ ਦਫ਼ਤਰਾਂ ਵਿੱਚ ਵਧੀਆ ਪ੍ਰਸ਼ਾਸਨ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਲੋਕਾਂ ਦੀ ਸਹੂਲਤ ਲਈ ਮਾਲ ਰਿਕਾਰਡ ਦਾ ਅਨੁਵਾਦ ਵੀ ਕੀਤਾ ਜਾਵੇਗਾ।”

ਕੈਬਨਿਟ ਮੰਤਰੀ ਨੇ ‘ਆਪ’ ਹਾਈਕਮਾਂਡ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਉਨ੍ਹਾਂ ਨੂੰ ਕੈਬਨਿਟ ਮੰਤਰੀ ਵਜੋਂ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦੇਣ ‘ਤੇ ਧੰਨਵਾਦ ਕੀਤਾ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਲੋਕਾਂ ਦੀਆਂ ਆਸਾਂ ਨੂੰ ਪੂਰਾ ਕਰਨ ਲਈ ਹਰ ਸੰਭਵ ਯਤਨ ਕਰਨਗੇ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਹਨਾਂ ਅੱਗੇ ਕਿਹਾ ਕਿ ਸਾਰੇ ਵਿਭਾਗਾਂ ਦੇ ਕੰਮਕਾਜ ਅਤੇ ਕਾਰਜਕੁਸ਼ਲਤਾ ਵਿੱਚ ਸੁਧਾਰ ਕੀਤਾ ਜਾਵੇਗਾ ਤਾਂ ਜੋ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਮੁੱਖ ਮੰਤਵ ਸੂਬੇ ਦੇ ਕੁਦਰਤੀ ਸੋਮਿਆਂ ਨੂੰ ਬਚਾਉਣਾ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਠੋਸ ਉਪਰਾਲੇ ਕੀਤੇ ਜਾਣਗੇ ਅਤੇ ਸਰਕਾਰ ਮੀਂਹ ਦੇ ਪਾਣੀ ਦੀ ਸੰਭਾਲ ਲਈ ਵੱਡੇ ਪੱਧਰ ‘ਤੇ ਪ੍ਰਾਜੈਕਟਾਂ ਨੂੰ ਅੱਗੇ ਵਧਾਏਗੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸਲ ਸਪਲਾਈ ਸਕੀਮਾਂ ਉਤੇ ਬਿਜਲੀ ਬਿੱਲਾਂ ਦੇ ਬੋਝ ਨੂੰ ਘਟਾਉਣ ਲਈ ਸਾਧਾਰਨ ਪਾਵਰ ਪੰਪਾਂ ਨੂੰ ਸੂਰਜੀ ਊਰਜਾ ਨਾਲ ਚੱਲਣ ਵਾਲੇ ਪੰਪਾਂ ਵਿੱਚ ਤਬਦੀਲ ਕਰਨ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣਗੀਆਂ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਇਸ ਸਰਕਾਰ ਵਿੱਚ ਵਿਸ਼ਵਾਸ ਬਣਾਈ ਰੱਖਣ ਕਿਉਂਕਿ ਇਨ੍ਹਾਂ ਮਹੱਤਵਪੂਰਨ ਪ੍ਰਾਜੈਕਟਾਂ ਨੂੰ ਸਹੀ ਢੰਗ ਨਾਲ ਲਾਗੂ ਕਰਨ ਅਤੇ ਸਕਾਰਾਤਮਕ ਨਤੀਜਿਆਂ ਲਈ ਕੁਝ ਸਮਾਂ ਲੱਗ ਸਕਦਾ ਹੈ।

ਜ਼ਿਕਰਯੋਗ ਹੈ ਕਿ ਸਾਬਕਾ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਰਾ ਕੇ ਹੁਸ਼ਿਆਰਪੁਰ ਤੋਂ ਵਿਧਾਇਕ ਬਣੇ ਸ੍ਰੀ ਜਿੰਪਾ ਪੀ.ਐਸ.ਆਈ.ਡੀ.ਸੀ. ਦੇ ਵਾਈਸ ਚੇਅਰਮੈਨ ਅਤੇ ਉਹ 2003 ਤੋਂ 2022 ਤੱਕ ਲਗਾਤਾਰ ਚਾਰ ਵਾਰ ਮਿਉਂਸਪਲ ਕਮੇਟੀ ਹੁਸ਼ਿਆਰਪੁਰ ਦੇ ਕੌਂਸਲਰ ਵੀ ਰਹੇ ਹਨ।

ਇਸ ਮੌਕੇ ਕੈਬਨਿਟ ਮੰਤਰੀ ਦੇ ਪਰਿਵਾਰਕ ਮੈਂਬਰ, ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ ਮਾਲ ਸ੍ਰੀ ਵਿਜੈ ਕੁਮਾਰ ਜੰਜੂਆ, ਸਕੱਤਰ ਮਾਲ ਸ੍ਰੀ ਮਨਵੇਸ਼ ਸਿੰਘ ਸਿੱਧੂ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਕੈਬਨਿਟ ਮੰਤਰੀ ਬੈਂਸ ਪਹੁੰਚੇ ਦਫ਼ਤਰ , ਨਵੀਂ ਮਾਈਨਿੰਗ ਪਾਲਿਸੀ ਸੰਬੰਧੀ ਮਾਹਿਰਾਂ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 24 ਮਾਰਚ

ਸਮਾਂਬੱਧ ਤੇ ਕੁਸ਼ਲ ਪ੍ਰਸ਼ਾਸਨ ਸਬੰਧੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਵੇਰੇ 9 ਵਜੇ ਦਫ਼ਤਰ ਪਹੁੰਚ ਕੇ ਨਵੀਂ ਮਾਈਨਿੰਗ ਪਾਲਿਸੀ ਦੇ ਸੰਬੰਧ ‘ਚ ਮਾਹਿਰਾਂ ਨਾਲ ਮੁਲਾਕਾਤਾਂ ਕੀਤੀਆਂ।

ਖਣਨ ਅਤੇ ਭੂ-ਵਿਗਿਆਨ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਜੇਲ੍ਹਾਂ ਅਤੇ ਕਾਨੂੰਨੀ ਅਤੇ ਵਿਧਾਨਿਕ ਮਾਮਲਿਆਂ ਬਾਰੇ ਮੰਤਰੀ ਨੇ ਆਪਣੇ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਹੋਰ ਸਟਾਫ਼ ਮੈਂਬਰਾਂ ਨੂੰ ਸਮੇਂ ਸਿਰ ਦਫ਼ਤਰ ਪਹੁੰਚਣ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਆਪਣੀ ਪੂਰੀ ਵਾਹ ਲਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਨਵੀਂ ਬਣੀ ‘ਆਪ’ ਸਰਕਾਰ ਦਾ ਉਦੇਸ਼ ਨਾਗਰਿਕਾਂ ਨੂੰ ਸਮੇਂ ਸਿਰ ਅਤੇ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨਾ ਹੈ ਅਤੇ ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੰਤਰੀ ਨੇ ਕਿਹਾ ਕਿ ਮੈਂ ਸੂਬੇ ਦੀ ਬਿਹਤਰੀ ਲਈ ਦਿਨ-ਰਾਤ ਕੰਮ ਕਰਾਂਗਾ ਅਤੇ ਖਣਨ ਅਤੇ ਸੈਰ ਸਪਾਟਾ ਵਿਭਾਗਾਂ ਵਿੱਚ ਨਵੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆਉਣਗੇ।

ਸ੍ਰੀ ਬੈਂਸ ਨੇ ਇਸ ਗੱਲ ਦੀ ਮੁੜ ਪੁਸ਼ਟੀ ਕੀਤੀ ਕਿ ਖਣਨ ਅਤੇ ਜੇਲ੍ਹਾਂ ਵਿਭਾਗ ਵਿੱਚ ਭ੍ਰਿਸ਼ਟਾਚਾਰ ਨੂੰ ਹਰ ਹੀਲੇ ਰੋਕਿਆ ਜਾਵੇਗਾ ਅਤੇ ਪੰਜਾਬ ਸਰਕਾਰ ਵੱਲੋਂ ਨਵੀਂ ਖਣਨ ਨੀਤੀ ਬਣਾਈ ਜਾ ਰਹੀ ਹੈ ਜਿਸ ਨਾਲ ਮਾਲੀਏ ਵਿੱਚ ਭਾਰੀ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪਹਿਲਾਂ ਹੀ ਸ਼ੁਰੂ ਕੀਤੀ ਜਾ ਚੁੱਕੀ ਹੈ ਅਤੇ ਇਸ ‘ਤੇ ਆਉਣ ਵਾਲੀਆਂ ਸ਼ਿਕਾਇਤਾਂ ਦਾ ਨਿਪਟਾਰਾ ਤਰਜੀਹੀ ਆਧਾਰ ’ਤੇ ਕੀਤਾ ਜਾਵੇਗਾ।

ਭਾਰਤ ਸਣੇ ਦੁਨੀਆ ਭਰ ‘ਚ ਕਿਉਂ ਵੱਧ ਰਹੀ ਹੈ ਗਰਮੀ, ਮਾਰਚ ‘ਚ ਹੀ ਜਾਰੀ ਕੀਤਾ ਜਾ ਰਿਹਾ ਹੈ Heatwave Alert, ਪੜ੍ਹੋ

24 ਮਾਰਚ, ਨਵੀਂ ਦਿੱਲੀ 

ਇਸ ਸਮੇਂ ਮਾਰਚ ਦਾ ਮਹੀਨਾ ਚੱਲ ਰਿਹਾ ਹੈ ਅਤੇ ਹੁਣ ਤੋਂ ਹੀ ਗਰਮੀ ਨੇ ਪਰੇਸ਼ਾਨ ਕਰ ਦਿੱਤਾ ਹੈ। ਉੱਤਰੀ ਭਾਰਤ ‘ਚ ਕਈ ਥਾਵਾਂ ‘ਤੇ ਹੀਟਵੇਵ ਚੱਲ ਰਹੀ ਹੈ । ਮੌਸਮ ਵਿਭਾਗ ਨੇ ਹੀਟ ਵੇਵ ਅਲਰਟ ਜਾਰੀ ਕਰਨਾ ਸ਼ੁਰੂ ਕਰ ਦਿੱਤਾ ਹੈ। ਭਾਰਤ ਦੀ ਗੱਲ ਕਰੀਏ ਤਾਂ ਇੱਥੇ ਆਮ ਤੌਰ ‘ਤੇ ਅਪ੍ਰੈਲ ਤੋਂ ਗਰਮੀ ਸ਼ੁਰੂ ਹੋ ਜਾਂਦੀ ਹੈ ਅਤੇ ਮਈ-ਜੂਨ ‘ਚ ਸਖ਼ਤ ਗਰਮੀ ਹੁੰਦੀ ਹੈ। ਇਨ੍ਹਾਂ ਮਹੀਨਿਆਂ ਵਿੱਚ ਹੀਟ ਵੇਵ ਭਾਵ ਹੀਟ ਵੇਵ ਚੱਲਦੀ ਹੈ। ਪਰ ਪਿਛਲੇ ਕੁਝ ਸਾਲਾਂ ਵਿੱਚ ਇਹ ਕ੍ਰਮ ਬਦਲ ਗਿਆ ਹੈ। ਇਸ ਵਾਰ ਮਾਰਚ ਤੋਂ ਹੀ ਗਰਮੀ ਪੈਣੀ ਸ਼ੁਰੂ ਹੋ ਗਈ ਹੈ। ਅਜਿਹਾ ਨਹੀਂ ਹੈ ਕਿ ਅਜਿਹਾ ਸਿਰਫ਼ ਭਾਰਤ ਵਿੱਚ ਹੀ ਹੁੰਦਾ ਹੈ। ਪੂਰੀ ਦੁਨੀਆ ਜਲਵਾਯੂ ਸੰਕਟ ਨਾਲ ਜੂਝ ਰਹੀ ਹੈ ਅਤੇ ਦੁਨੀਆ ਦੇ ਕਈ ਦੇਸ਼ਾਂ ਵਿਚ ਗਰਮੀ ਵਧ ਰਹੀ ਹੈ। ਜਲਵਾਯੂ ਪਰਿਵਰਤਨ ਨਾ ਸਿਰਫ਼ ਭਾਰਤ, ਸਗੋਂ ਕਈ ਦੇਸ਼ਾਂ ਨੂੰ ਪ੍ਰਭਾਵਿਤ ਕਰ ਰਿਹਾ ਹੈ।

ਇੱਥੋਂ ਤੱਕ ਕਿ ਧਰਤੀ ਦੇ ਧਰੁਵ ਵੀ ਇਸ ਪ੍ਰਭਾਵ ਤੋਂ ਅਛੂਤੇ ਨਹੀਂ ਹਨ। ਖੰਭਿਆਂ ‘ਤੇ ਵੀ ਮੌਸਮ ਦੇ ਪੈਟਰਨ ਤੇਜ਼ੀ ਨਾਲ ਬਦਲ ਰਹੇ ਹਨ। ਆਰਕਟਿਕ ਅਤੇ ਅੰਟਾਰਕਟਿਕ ਦੋਵਾਂ ਵਿੱਚ ਗਰਮੀ ਵੱਧ ਰਹੀ ਹੈ । ਵਿਗਿਆਨੀਆਂ ਨੇ ਇੱਕ ਵਾਰ ਫਿਰ ਜਲਵਾਯੂ ਤਬਦੀਲੀ ਨੂੰ ਲੈ ਕੇ ਚੇਤਾਵਨੀ ਦਿੱਤੀ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਧਰਤੀ ਦੇ ਧਰੁਵ ‘ਤੇ ਗਰਮੀ ਦੇ ਨਾਲ-ਨਾਲ ਵਧੀ ਹੈ। ਆਓ ਜਾਣਦੇ ਹਾਂ ਇਸ ਦੇ ਪਿੱਛੇ ਕੀ ਕਾਰਨ ਹਨ।

ਰਿਪੋਰਟਾਂ ਮੁਤਾਬਕ ਅੰਟਾਰਕਟਿਕ ਪਠਾਰ ‘ਤੇ ਸਥਿਤ ਕੋਨਕੋਰਡੀਆ ਸਟੇਸ਼ਨ ‘ਤੇ ਤਾਪਮਾਨ ਆਮ ਤੌਰ ‘ਤੇ -50 ਡਿਗਰੀ ਤੱਕ ਪਹੁੰਚ ਜਾਂਦਾ ਹੈ ਪਰ ਹਾਲ ਹੀ ਦੇ ਸਮੇਂ ‘ਚ ਉੱਥੇ ਦਾ ਤਾਪਮਾਨ -20 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਅੰਟਾਰਕਟਿਕਾ ਦੇ ਕੁਝ ਹਿੱਸੇ ਔਸਤ ਨਾਲੋਂ 70 °C (40 °C) ਵੱਧ ਗਰਮ ਹਨ। ਆਰਕਟਿਕ ਖੇਤਰ ਦੇ ਕੁਝ ਹਿੱਸੇ ਔਸਤ ਨਾਲੋਂ 50 °C (30 °C) ਗਰਮ ਹਨ।

ਬਰਕਲੇ ਅਰਥ ਦੇ ਮੁੱਖ ਵਿਗਿਆਨੀ ਡਾਕਟਰ ਰਾਬਰਟ ਰੋਹਡੇ ਨੇ ਵੀ ਇਸ ਬਾਰੇ ਟਵੀਟ ਕੀਤਾ ਹੈ। ਉਸਨੇ ਟਵੀਟ ਕੀਤਾ ਕਿ “ਡੋਮ ਸੀ ਦੇ ਰਿਮੋਟ ਰਿਸਰਚ ਸਟੇਸ਼ਨ ਨੇ ਆਮ ਨਾਲੋਂ ਲਗਭਗ 40 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਹੈ। ਪਿਛਲੇ ਸਾਲ ਇਹ ਅੰਕੜਾ 20 ਡਿਗਰੀ ਸੈਲਸੀਅਸ ਵੱਧ ਸੀ।

ਬਦਲਦੇ ਮੌਸਮ ‘ਤੇ ਬਰਕਲੇ ਅਰਥ ਦੇ ਪ੍ਰਮੁੱਖ ਵਿਗਿਆਨੀ ਡਾ. ਰੋਹਡੇ ਦਾ ਕਹਿਣਾ ਹੈ ਕਿ ਅੰਟਾਰਕਟਿਕਾ ‘ਤੇ ਮੌਜੂਦ ਹਾਲਾਤ ਕਿਸੇ ਵਾਯੂਮੰਡਲ ਦੀ ਨਦੀ ਜਾਂ ਅਸਮਾਨ ‘ਚ ਪਾਣੀ ਦੇ ਵਾਸ਼ਪ ਦੇ ਵੱਡੇ ਪੱਧਰ ‘ਤੇ ਇਕੱਠੇ ਹੋਣ ਕਾਰਨ ਹਨ। ਇਹ ਤਾਪਮਾਨ ਵਧਣ ਦਾ ਵੱਡਾ ਕਾਰਨ ਹੋ ਸਕਦਾ ਹੈ। ਉਸਦਾ ਮੰਨਣਾ ਹੈ ਕਿ ਇਹ ਇੱਕ ਅਜੀਬ ਵਰਤਾਰਾ ਹੈ, ਸਾਡੀਆਂ ਉਮੀਦਾਂ ਤੋਂ ਬਿਲਕੁਲ ਵੱਖਰਾ ਹੈ। ਵਾਯੂਮੰਡਲ ਦਰਿਆ ਕਾਰਨ ਖੰਭਿਆਂ ‘ਤੇ ਗਰਮੀ ਵਧ ਰਹੀ ਹੈ। ਆਉਣ ਵਾਲੇ ਦਿਨਾਂ ਵਿੱਚ ਇਸ ਦੇ ਵੱਖ-ਵੱਖ ਸੰਕੇਤ ਮਿਲ ਸਕਦੇ ਹਨ, ਇਸ ਨੂੰ ਚਿੰਤਾਜਨਕ ਸਥਿਤੀ ਮੰਨਿਆ ਜਾ ਸਕਦਾ ਹੈ।

Category : ਅਜਬ-ਗ਼ਜ਼ਬ