Breaking News
CBSE ਵੱਲੋਂ 12ਵੀਂ ਕਲਾਸ ਦੇ ਨਤੀਜੇ ਦਾ ਐਲਾਨ

ਨਵੀਂ ਦਿੱਲੀ, 13 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਸੀਬੀਐਸਈ ਵੱਲੋਂ 12ਵੀਂ ਕਲਾਸ ਦੇ ਨਤੀਜੇ ਦਾ ਐਲਾਨ ਕੀਤਾ ਗਿਆ ਹੈ। ਸੀਬੀਐਸਈ ਵੱਲੋਂ ਉਮੰਗ ਐਪ ਉਤੇ ਨਤੀਜੇ ਦਾ ਲਿੰਕ ਜਾਰੀ ਕੀਤਾ ਗਿਆ ਹੈ। ਵਿਦਿਆਰਥੀ ਆਪਣਾ ਰੋਲ ਨੰਬਰ ਅਤੇ ਐਡਮਿਟ ਕਾਰਡ ਆਈਡੀ ਪਾ ਕੇ ਨਤੀਜਾ ਚੈਕ ਕਰ ਸਕਦੇ ਹਨ। ਸੀਬੀਐਸਈ ਵੱਲੋਂ ਐਲਾਨੇ 12ਵੀਂ ਦਾ ਨਤੀਜਾ 85.20 ਫੀਸਦੀ ਰਿਹਾ। ਲੜਕੀਆਂ ਦਾ ਨਤੀਜਾ ਲੜਕਿਆਂ ਨਾਲੋਂ ਵਧੀਆ ਰਿਹਾ ਹੈ। ਲੜਕੀਆਂ ਦੀ ਪਾਸ ਪ੍ਰਤੀਸ਼ਤ 88.86 ਫੀਸਦੀ ਅਤੇ ਲੜਕਿਆਂ ਦੀ 82.13 ਫੀਸਦੀ ਰਹੀ।

12ਵੀਂ ਕਲਾਸ ਦੇ ਨਤੀਜੇ ’ਚੋਂ ਮੁੰਡੇ ਫਾਡੀ : 8 ਜ਼ਿਲ੍ਹਿਆਂ ’ਚੋਂ ਕੋਈ ਵੀ ਮੁੰਡਾ ਮੈਰਿਟ ’ਚ ਨਾ ਆਇਆ

ਮੋਹਾਲੀ, 13 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 12ਵੀਂ ਕਲਾਸ ਦੇ ਨਤੀਜੇ ਦਾ ਐਲਾਨ ਕੀਤਾ ਗਿਆ ਹੈ। ਐਲਾਨੇ ਗਏ ਨਤੀਜਿਆਂ ਵਿੱਚ ਕੁੜੀਆਂ ਨੇ ਮੱਲ੍ਹਾਂ ਮਾਰੀਆਂ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 278 ਵਿਦਿਆਰਥੀਆਂ ਦੀ ਐਲਾਨੀ ਗਈ ਮੈਰਿਟ ਲਿਸਟ ਵਿੱਚ 61 ਮੁੰਡੇ ਅਤੇ 217 ਕੁੜੀਆਂ ਨੇ ਬਾਜ਼ੀ ਮਾਰੀ ਹੈ। ਮੈਰਿਟ ਲਿਸਟ ਵਿੱਚ ਮੁੰਡੇ ਪਛੜੇ ਹਨ। ਜੇਕਰ ਧਿਆਨ ਮਾਰਿਆ ਜਾਵੇ ਤਾਂ ਸੂਬੇ ਭਰ ਵਿਚੋਂ ਸਿਰਫ ਦੋ ਜ਼ਿਲ੍ਹਿਆਂ ਨੂੰ ਛੱਡ ਕੇ ਬਾਕੀ ਜ਼ਿਲ੍ਹਿਆਂ ਵਿੱਚ ਮੁੰਡਿਆਂ ਦਾ ਅੰਕੜਾ ਤੋਂ ਵੱਧ ਨਹੀਂ ਸਕਿਆ। 8 ਜਿਲ੍ਹੇ ਰੂਪਨਗਰ, ਫਾਜ਼ਿਲਕਾ, ਐਸ ਬੀ ਐਸ ਨਗਰ, ਐਸ ਏ ਐਸ ਨਗਰ , ਮੋਗਾ, ਸ਼੍ਰੀ ਮੁਕਤਸਰ ਸਾਹਿਬ, ਮਲੇਰਕੋਟਲਾ, ਪਠਾਨਕੋਟ ਵਿਚੋਂ ਇਕ ਵੀ ਮੂੰਡਾ ਮੈਰਿਟ ਸੂਚੀ ਵਿੱਚ ਥਾਂ ਨਾ ਬਣਾ ਸਕਿਆ, ਜਦੋਂ ਕਿ 4 ਜ਼ਿਲ੍ਹਿਆਂ ਗੁਰਦਾਸਪੁਰ, ਫਰੀਦਕੋਟ, ਫਤਿਹਗੜ੍ਹ ਸਾਹਿਬ ਅਤੇ ਕਪੂਰਥਲਾ ਵਿੱਚੋਂ ਸਿਰਫ ਇਕ ਇਕ ਮੁੰਡਾ ਹੀ ਮੈਰਿਟ ਵਿੱਚ ਆਇਆ ਹੈ।

ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਕਲਾਸ ਦਾ ਨਤੀਜਾ ਐਲਾਨਿਆ

ਮੋਹਾਲੀ, 13 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਕਲਾਸ ਦੇ ਨਤੀਜੇ ਦਾ ਐਨਾਨ ਕਰ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਵੱਲੋਂ ਅੱਜ ਇੱਥੇ ਨਤੀਜੇ ਦਾ ਐਲਾਨ ਕੀਤਾ ਗਿਆ।  ਸਾਇੰਸ, ਕਾਮਰਸ ਅਤੇ ਆਰਟਸ ਸਟ੍ਰੀਮ ਵਿੱਚ ਸੀਨੀਅਰ ਸੈਕੰਡਰੀ ਦੀਆਂ ਪ੍ਰੀਖਿਆਵਾਂ ਦੇਣ ਵਾਲੇ ਵਿਦਿਆਰਥੀ ਅਧਿਕਾਰਤ ਵੈੱਬਸਾਈਟ ‘ਤੇ ਆਪਣਾ ਸਕੋਰ ਆਨਲਾਈਨ ਚੈੱਕ ਕਰ ਸਕਣਗੇ। 12ਵੀਂ ਕਲਾਸ ਦੇ ਪਹਿਲੇ ਤਿੰਨੇ ਸਥਾਨਾਂ ਉਤੇ ਕੁੜੀਆਂ ਨੇ ਬਾਜ਼ੀ ਮਾਰੀ ਹੈ। 2,42755 ਵਿਦਿਆਰਥੀ ਹੋਏ ਪਾਸ ਹੋਏ ਹਨ। ਮਾਨਸਾ ਦੀ ਸੁਪਨੀਤ ਕੌਰ ਪਹਿਲੇ ਸਥਾਨ ਉਤੇ ਰਹੀ ਹੈ। ਦੂਜੇ ਨੰਬਰ ਉਤੇ ਲੁਧਿਆਣਾ ਦੀ ਸੁਹਾਨੀ ਦੂਜੇ ਸਥਾਨ ਅਤੇ ਤੀਜੇ ਸਥਾਨ ਉਤੇ ਲੁਧਿਆਣਾ ਦੀ ਦਿਪਾਂਸੀ ਨੇ ਪ੍ਰਾਪਤ ਕੀਤਾ ਹੈ।

ਇੱਕ ਹੋਰ ਸੂਬਾ ਸਰਕਾਰ ਵੱਲੋਂ ਮੁਲਾਜ਼ਮਾਂ ਦੇ DA ’ਚ ਵਾਧਾ

ਪਟਨਾ, 13 ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਮੁਲਾਜ਼ਮਾਂ ਦੇ ਡੀਏ ਵਿੱਚ ਇਕ ਹੋਰ ਸੂਬਾ ਸਰਕਾਰ ਵੱਲੋਂ ਵਾਧਾ ਕੀਤਾ ਗਿਆ ਹੈ। ਬਿਹਾਰ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਦੇ ਡੀਏ ਵਿੱਚ 2 ਫੀਸਦੀ ਵਾਧਾ ਕੀਤਾ ਹੈ। ਬਿਹਾਰੀ ਦੀ ਸਮਾਰਟ ਮੰਤਰੀ ਮੰਡਲ ਦੀ ਹੋਈ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ। ਜ਼ਿਕਰਯੋਗ ਹੈ ਕਿ ਮੰਤਰੀ ਮੰਡਲ ਵਿਸਥਾਰ ਦੇ ਬਾਅਦ ਸਮਾਰਟ ਕੈਬਨਿਟ ਦੀ ਇਹ ਪਹਿਲੀ ਮੀਟਿੰਗ ਸੀ, ਜਿਸ ਵਿੱਚ ਸਰਕਾਰੀ ਕਰਮਚਾਰੀਆਂ ਨੂੰ ਵੱਡਾ ਤੋਹਫਾ ਮਿਲਿਆ ਹੈ। ਬਿਹਾਰ ਵਿੱਚ ਸਰਕਾਰੀ ਮੁਲਾਜ਼ਮਾਂ ਨੂੰ 58 ਫੀਸਦੀ ਡੀਏ ਮਿਲ ਰਿਹਾ ਸੀ, ਇਸ ਵਾਧੇ ਨਾਲ ਵਧਕੇ 60 ਫੀਸਦੀ ਹੋ ਗਿਆ ਹੈ।

ਮੁੱਖ ਮੰਤਰੀ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ, 13 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਵਿੱਚ ਈਮੇਲ ਭੇਜ ਦੇ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦੇਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਅੱਜ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਅਤੇ ਭਾਜਪਾ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਨੂੰ ਵੀ ਧਮਕੀ ਦਿੱਤੀ ਗਈ ਹੈ।

ਸੋਨੀਆ ਗਾਂਧੀ ਨੂੰ ਹਸਪਤਾਲ ਕਰਵਾਇਆ ਦਾਖਲ

ਨਵੀਂ ਦਿੱਲੀ, 13 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਕਾਂਗਰਸ ਦੀ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੋਨੀਆ ਗਾਂਧੀ ਨੂੰ ਅੱਜ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਗੁਰੂਗ੍ਰਾਮ ਸਥਿਤ ਮੇਦਾਂਤਾ ਹਸਪਤਾਲ ਵਿੱਚ ਉਨ੍ਹਾਂ ਨੂੰ ਭਰਤੀ ਕਰਵਾਇਆ ਗਿਆ। ਮਿਲੀ ਜਾਣਕਾਰੀ ਅਨੁਸਾਰ ਇਕ ਛੋਟੇ ਜੇ ਆਪਰੇਸ਼ਨ ਲਈ ਉਨ੍ਹਾਂ ਨੂੰ ਹਸਪਤਾਲ ਵਿੱਚ ਲਿਜਾਇਆ ਗਿਆ ਹੈ।  ਸੋਨੀਆ ਗਾਂਧੀ ਨੂੰ ਜਨਵਰੀ ਤੋਂ ਲੈ ਕੇ ਹੁਣ ਤੱਕ ਤੀਜੀ ਵਾਰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਪੰਜਾਬ ਸਰਕਾਰ ਵੱਲੋਂ IAS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 13 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਸਰਕਾਰ ਵੱਲੋਂ 4 ਆਈਏਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ।

ਖ਼ੌਫ਼ਨਾਕ ਵਾਰਦਾਤ : ਜ਼ਮੀਨ ਵਾਸਤੇ ਭਰਾ ਨੇ ਸਕੇ ਭਰਾ ਤੇ ਭਰਜਾਈ ਦਾ ਕੀਤਾ ਕਤਲ

ਗੁਰਦਾਸਪੁਰ, 13 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਗੁਰਦਾਸਪੁਰ ਜ਼ਿਲ੍ਹੇ ਵਿੱਚ ਇਕ ਖੌਫਲਾਕ ਵਾਰਦਾਤ ਸਾਹਮਣੇ ਆਈ ਹੈ ਜਿੱਥੇ ਜ਼ਮੀਨ ਵਾਸਤੇ ਭਰਾ ਨੇ ਹੀ ਆਪਣੇ ਸਕੇ ਭਰਾ ਅਤੇ ਭਰਜਾਈ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਹ ਘਟਨਾ ਪਿੰਡ ਨੈਣਾਕੋਟ ਵਿੱਚ ਵਾਪਰੀ ਹੈ। ਮਿਲੀ ਜਾਣਕਾਰੀ ਮੁਤਾਬਕ ਭਜਨ ਸਿੰਘ ਦੇ ਤਿੰਨ ਪੁੱਤਰਾਂ ਅਜੈਬ ਸਿੰਘ, ਅਮਰਜੀਤ ਸਿੰਘ ਅਤੇ ਤਰਸੇਮ ਸਿੰਘ ਵਿਚਕਾਰ 9 ਕਿੱਲੇ ਜ਼ਮੀਨ ਦੀ ਵੰਡ ਨੂੰ ਲੈ ਕੇ ਪਿਛਲੇ ਸਮੇਂ ਤੋਂ ਆਪਸੀ ਝਗੜਾ ਚਲ ਰਿਹਾ ਸੀ। ਮੰਗਲਵਾਰ ਸਵੇਰੇ ਜਦੋਂ ਅਜੈਬ ਸਿੰਘ ਰੋਜ਼ਾਨਾ ਦੀ ਤਰ੍ਹਾਂ ਬੇਫ਼ਿਕਰ ਹੋ ਕੇ ਸੈਰ ਕਰ ਰਿਹਾ ਸੀ, ਤਾਂ ਘਾਤ ਲਗਾ ਕੇ ਬੈਠੇ ਅਮਰਜੀਤ ਸਿੰਘ ਨੇ ਅਚਾਨਕ ਉਸ ‘ਤੇ ਹਮਲਾ ਕਰ ਦਿੱਤਾ। ਅਮਰਜੀਤ ਨੇ ਆਪਣੀ ਬੰਦੂਕ ਨਾਲ ਅਜੈਬ ਸਿੰਘ ‘ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ, ਜਿਸ ਨਾਲ ਉਸ ਦੀ ਮੌਕੇ ‘ਤੇ ਹੀ ਤੜਫ-ਤੜਫ ਕੇ ਮੌਤ ਹੋ ਗਈ। ਭਰਾ ਦਾ ਕਤਲ ਕਰਨ ਤੋਂ ਬਾਅਦ ਉਹ ਸਿੱਧਾ ਅਜੈਬ ਸਿੰਘ ਦੇ ਘਰ ਪਹੁੰਚਿਆ ਅਤੇ ਆਪਣੀ ਭਾਬੀ ਕਮਲ ਕੌਰ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਕੁਝ ਹੀ ਮਿੰਟਾਂ ਵਿੱਚ ਇੱਕ ਹੱਸਦਾ-ਖੇਡਦਾ ਪਰਿਵਾਰ ਉਜੜ ਗਿਆ। ਦੋਹਰਾ ਕਤਲ ਕਰਨ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ। ਦੋਹਰਾ ਕਤਲ ਕਰਨ ਤੋਂ ਬਾਅਦ ਮੁਲਜ਼ਮ ਅਮਰਜੀਤ ਸਿੰਘ ਨੇ ਖੁਦ ਪੁਲਿਸ ਥਾਣਾ ਕਾਹਨੂੰਵਾਨ ਜਾ ਕੇ ਆਤਮ-ਸਮਰਪਣ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਡੀ.ਐਸ.ਪੀ ਕੁਲਵੰਤ ਸਿੰਘ ਮਾਨ ਭਾਰੀ ਪੁਲਿਸ ਫੋਰਸ ਸਮੇਤ ਮੌਕੇ ‘ਤੇ ਪਹੁੰਚ ਗਏ। ਡੀਐਸਪੀ ਨੇ ਦੱਸਿਆ “ਜ਼ਮੀਨੀ ਵਿਵਾਦ ਕਾਰਨ ਇਹ ਭਿਆਨਕ ਵਾਰਦਾਤ ਹੋਈ ਹੈ। ਅਸੀਂ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।”

ਸਰਕਾਰ ਵੱਲੋਂ ਮੁਲਾਜ਼ਮ ਯੂਨੀਅਨ ਨਾਲ ਮੀਟਿੰਗ, ਮੰਗਾਂ ਲਈ ਕਮੇਟੀ ਬਣਾਈ, 20 ਮਈ ਤੱਕ ਮੰਗੀ ਰਿਪੋਰਟ

ਚੰਡੀਗੜ੍ਹ, 13 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਸਰਕਾਰ ਵੱਲੋਂ ਸਫਾਈ ਕਰਮਚਾਰੀਆਂ ਦੀ ਹੜਤਾਲ ਨੂੰ ਲੈ ਕੇ ਯੂਨੀਅਨ ਆਗੂਆਂ ਨਾਲ ਮੰਗਾਂ ਸਬੰਧੀ ਮੀਟਿੰਗ ਕੀਤੀ ਗਈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਯੂਨੀਅਨ ਆਗੂਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈ ਕੇ ਚਰਚਾ ਕੀਤੀ ਗਈ। ਮੰਗਾਂ ਨੂੰ ਲੈ ਕੇ ਕੈਬਨਿਟ ਮੰਤਰੀਆਂ ਵੱਲੋਂ ਗੰਭੀਰਤਾ ਨਾਲ ਵਿਚਾਰ ਵਟਾਦਰਾ ਕੀਤਾ ਗਿਆ। ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਕਰਨ ਸਬੰਧੀ ਡਾਇਰੈਕਟਰ ਸਥਾਨਕ ਸਰਕਾਰ ਦੀ ਅਗਵਾਈ ਵਿੱਚ ਇਕ 13 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ। ਕਮੇਟੀ 20 ਮਈ ਤੱਕ ਆਪਣੀ ਰਿਪੋਰਟ ਸੌਂਪੇਗੀ। ਇਸ ਤੋਂ ਬਾਅਦ ਮੁੜ ਸਰਕਾਰ ਵੱਲੋਂ ਯੂਨੀਅਨ ਆਗੂਆਂ ਨਾਲ 25 ਮਈ ਨੂੰ ਚੰਡੀਗੜ੍ਰ ਵਿਖੇ ਅਗਲੀ ਮੀਟਿੰਗ ਕੀਤੀ ਜਾਵੇਗੀ।

ਸੋਨਾ ਤੇ ਚਾਂਦੀ ਹੋਇਆ ਮਹਿੰਗਾ, ਸਰਕਾਰ ਨੇ ਇੰਪੋਰਟ ਡਿਊਟੀ ’ਚ ਕੀਤਾ ਵੱਡਾ ਵਾਧਾ

ਨਵੀਂ ਦਿੱਲੀ, 13 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਬੀਤੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੋਨਾ ਨਾ ਖਰੀਦਣ ਦੀ ਕੀਤੀ ਅਪੀਲ ਤੋਂ ਬਾਅਦ ਹੁਣ ਕੇਂਦਰ ਸਰਕਾਰ ਨੇ ਇੱਕ ਵੱਡਾ ਫੈਸਲਾ ਲੈਂਦਿਆਂ ਸੋਨੇ, ਚਾਂਦੀ ਅਤੇ ਹੋਰ ਕੀਮਤੀ ਧਾਤਾਂ ‘ਤੇ ਲੱਗਣ ਵਾਲੀ ਇੰਪੋਰਟ ਡਿਊਟੀ ਵਿੱਚ ਭਾਰੀ ਵਾਧਾ ਕੀਤਾ ਹੈ। ਸਰਕਾਰ ਨੇ ਸੋਨੇ ਅਤੇ ਚਾਂਦੀ ਦੇ ਆਯਾਤ ਉਤੇ 10 ਫੀਸਦੀ ਬੇਸਿਕ ਕਸਟਮ ਡਿਊਟੀ ਅਤੇ 5 ਫੀਸਦੀ ਐਗਰੀਕਲਚਰ ਇਫਾਰਸਟ੍ਰਕਚਰ ਅਤੇ ਡੇਵਲਪਮੈਂਟ ਸੈਸ  (AIDC) ਲਗਾਇਆ ਹੈ। ਇਸ ਤਾਜਾ ਵਾਧੇ ਤੋਂ ਬਾਅਦ ਸੋਨੇ ਅਤ ਚਾਂਦੀ ਉਤੇ ਵਸੂਲੀ ਜਾਣ ਵਾਲੀ ਇੰਪੋਰਟ ਡਿਊਟੀ 6 ਫੀਸਦੀ ਤੋਂ ਵੱਧ ਕੇ 15 ਫੀਸਦੀ ਹੋ ਗਈ ਹੈ।  ਵਿੱਤ ਮੰਤਰਾਲੇ ਵੱਲੋਂ ਜਾਰੀ ਨਵੇਂ ਨੋਟੀਫਿਕੇਸ਼ਨ ਮੁਤਾਬਕ, ਇਹ ਨਵੀਆਂ ਦਰਾਂ ਅੱਜ ਯਾਨੀ 13 ਮਈ ਤੋਂ ਹੀ ਲਾਗੂ ਹੋ ਗਈਆਂ ਹਨ।  ਸਿਰਫ਼ ਸੋਨਾ ਹੀ ਨਹੀਂ, ਸਗੋਂ ਗਹਿਣੇ ਬਣਾਉਣ ਵਿੱਚ ਵਰਤੇ ਜਾਣ ਵਾਲੇ ਛੋਟੇ ਸਾਮਾਨ ਅਤੇ ਸਕ੍ਰੈਪ ‘ਤੇ ਵੀ ਇਹ ਵਾਧਾ ਲਾਗੂ ਹੋਵੇਗਾ। ਦਰਅਸਲ, ਮੱਧ ਪੂਰਬ ਵਿੱਚ ਵਧ ਰਹੇ ਤਣਾਅ ਕਾਰਨ ਕੱਚੇ ਤੇਲ ਦੀਆਂ ਕੀਮਤਾਂ ਵਧਣ ਦਾ ਖਦਸ਼ਾ ਹੈ, ਜਿਸ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਪਿਛਲੇ ਦਿਨੀਂ ਦੇਸ਼ ਵਾਸੀਆਂ ਨੂੰ ਸੋਨੇ ਦੀ ਖਰੀਦ ਘਟਾਉਣ ਦੀ ਅਪੀਲ ਕੀਤੀ ਸੀ। ਸਰਕਾਰ ਦੇ ਇਸ ਕਦਮ ਨਾਲ ਸਰਾਫ਼ਾ ਬਾਜ਼ਾਰ ਵਿੱਚ ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਵੱਡਾ ਉਛਾਲ ਦੇਖਣ ਨੂੰ ਮਿਲ ਸਕਦਾ ਹੈ, ਜਿਸ ਦਾ ਸਿੱਧਾ ਬੋਝ ਆਮ ਖਪਤਕਾਰਾਂ ਦੀ ਜੇਬ ‘ਤੇ ਪਵੇਗਾ।

Category : ਮਾਲਵਾ