Breaking News
20 ਫਰਵਰੀ ਤੋਂ ਸ਼ੁਰੂ ਹੋਵੇਗਾ ਵਿਧਾਨ ਸਭਾ ਦਾ ਬਜਟ ਸੈਸ਼ਨ: ਖੱਟੜ
ਖ਼ਾਲਿਸਤਾਨ ਤੇ SYL ਨੂੰ ਲੈ ਕੇ ਪੰਜਾਬ ਦੇ ਰਾਜਪਾਲ ਦਾ ਅਹਿਮ ਬਿਆਨ
ਰਾਜਪਾਲ ਪੁਰੋਹਿਤ ਨੇ ਨਸ਼ਿਆਂ ‘ਤੇ ਜਤਾਈ ਚਿੰਤਾ,
ਮੂਸੇਵਾਲਾ ਕਾਂਡ : ਅਦਾਲਤ ਨੇ ਰੱਦ ਕੀਤੀ ਰੇਕੀ ਕਰਨ ਵਾਲੇ ਮੁਲਜ਼ਮ ਦੀ ਜ਼ਮਾਨਤ ਅਰਜ਼ੀ
ਕੇਰਲ ਦਾ ਪੱਤਰਕਾਰ ਕੱਪਨ ਯੂਪੀ ਦੀ ਜੇਲ੍ਹ ’ਚੋਂ ਬਾਹਰ ਆਇਆ
ਵਿਰੋਧੀ ਧਿਰ ਨੇ ਅਡਾਨੀ ਮਾਮਲੇ ਦੀ ਜੇਪੀਸੀ ਜਾਂ ਸੁਪਰੀਮ ਕੋਰਟ ਦੀ ਨਿਗਰਾਨੀ ’ਚ ਜਾਂਚ ਮੰਗੀ
RBI ਨੇ ਅਡਾਨੀ ਸਮੂਹ ਨੂੰ ਦਿੱਤੇ ਕਰਜ਼ਿਆਂ ਦੀ ਜਾਣਕਾਰੀ ਮੰਗੀ
ਪੰਜਾਬ ਦੇ ਪ੍ਰਿੰਸੀਪਲ ਟਰੇਨਿੰਗ ਲਈ ਸਿੰਗਾਪੁਰ ਜਾਣਗੇ

ਪੰਜਾਬ ਦੇ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲਾਂ ਦਾ ਪਹਿਲਾ ਬੈਚ ਟਰੇਨਿੰਗ ਲਈ ਸਿੰਗਾਪੁਰ ਜਾਵੇਗਾ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਵਾਸੀਆਂ ਨੂੰ ਗਾਰੰਟੀ ਦਿੱਤੀ ਗਈ ਸੀ ਕਿ ਸੂਬੇ ਵਿਚ ਸਿੱਖਿਆ ਖੇਤਰ ਦੀ ਮੁਕੰਮਲ ਤੌਰ ਉਤੇ ਕਾਇਆ ਕਲਪ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਧਿਆਪਕ ਰਾਸ਼ਟਰ ਨਿਰਮਾਤਾ ਹਨ ਜੋ ਸਿੱਖਿਆ ਦਾ ਪੱਧਰ ਉੱਚਾ ਚੁੱਕ ਸਕਦੇ ਹਨ ਜਿਸ ਕਰਕੇ ਇਹ ਗਾਰੰਟੀ ਦਿੱਤੀ ਗਈ ਸੀ ਕਿ ਅਧਿਆਪਕਾਂ ਨੂੰ ਵਿਦੇਸ਼ਾਂ ਵਿਚ ਉਚ ਪੱਧਰ ਦੀ ਟ੍ਰੇਨਿੰਗ ਦੇ ਕੇ ਉਨ੍ਹਾਂ ਦੇ ਅਧਿਆਪਨ ਹੁਨਰ ਨੂੰ ਹੋਰ ਨਿਖਾਰਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸੇ ਗਾਰੰਟੀ ਦੇ ਆਧਾਰ ਉਤੇ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲਾਂ ਦਾ ਪਹਿਲਾ ਬੈਚ ਪੇਸ਼ੇਵਰ ਟ੍ਰੇਨਿੰਗ ਲਈ 4 ਫਰਵਰੀ ਨੂੰ ਸਿੰਗਾਪੁਰ ਰਵਾਨਾ ਹੋ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਿੰਸੀਪਲ 6 ਫਰਵਰੀ ਤੋਂ 10 ਫਰਵਰੀ ਤੱਕ ਹੋ ਰਹੇ ‘ਪ੍ਰੋਫੈਸ਼ਨਲ ਟੀਚਰ ਟ੍ਰੇਨਿੰਗ ਸੈਮੀਨਾਰ’ ਵਿਚ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਇਹ ਬੈਚ ਸੈਮੀਨਾਰ ਵਿਚ ਹਿੱਸਾ ਲੈਣ ਤੋਂ ਬਾਅਦ 11 ਫਰਵਰੀ ਨੂੰ ਵਾਪਸ ਪਰਤੇਗਾ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਇਨਕਲਾਬੀ ਕਦਮ ਨਾਲ ਸੂਬੇ ਦੇ ਲੱਖਾਂ ਵਿਦਿਆਰਥੀਆਂ ਨੂੰ ਫਾਇਦਾ ਹੋਵੇਗਾ ਕਿਉਂ ਜੋ ਸਿੰਗਾਪੁਰ ਤੋਂ ਹੋਰ ਮੁਹਾਰਤ ਹਾਸਲ ਕਰਨ ਨਾਲ ਸੂਬੇ ਵਿਚ ਸਿੱਖਿਆ ਦਾ ਮਿਆਰ ਹੋਰ ਸੁਧਰੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸਿੰਗਾਪੁਰ ਤੋਂ ਵਾਪਸ ਆਉਣ ਮਗਰੋਂ ਇਹ ਪ੍ਰਿੰਸੀਪਲ ਆਪਣੇ ਅਧਿਆਪਕ ਸਾਥੀਆਂ ਅਤੇ ਵਿਦਿਆਰਥੀਆਂ ਨਾਲ ਤਜਰਬੇ ਸਾਂਝੇ ਕਰਨਗੇ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਅਧਿਆਪਕ ਦੀ ਮੁਹਾਰਤ ਅਤੇ ਪੇਸ਼ੇਵਰ ਯੋਗਤਾ ਵਧਾਉਣ ਵਿਚ ਸਹਾਈ ਹੋਵੇਗਾ ਤਾਂ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਯਕੀਨਨ ਤੌਰ ਉਤੇ ਇਹ ਕਦਮ ਸੂਬੇ ਦੀ ਸਿੱਖਿਆ ਵਿਵਸਥਾ ਨੂੰ ਸੁਧਾਰਨ ਲਈ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਉਪਰਾਲੇ ਸਿੱਖਿਆ ਦੇ ਖੇਤਰ ਵਿਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਵਿਚ ਸਹਾਈ ਸਿੱਧ ਹੋਣਗੇ।

 

 

ਭਾਰਤ-ਪਾਕਿ ਵੰਡ ਦੇ 75 ਵਰ੍ਹਿਆਂ ਬਾਅਦ ਮਾਰੇ ਗਏ 10 ਲੱਖ ਪੰਜਾਬੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਕੀਤਾ ਸਿਜਦਾ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 1947 ਵੇਲੇ ਭਾਰਤ-ਪਾਕਿ ਵੰਡ ਦੇ ਸਮੇਂ 10 ਲੱਖ ਪੰਜਾਬੀ ਜਿਨ੍ਹਾਂ ਵਿੱਚ ਹਿੰਦੂ ਸਿੱਖ ਮੁਸਲਮਾਨ ਮਾਰੇ ਗਏ ਸਨ, ਨੂੰ ਸਿਜਦਾ ਕੀਤਾ ਗਿਆ। ਪਹਿਲੀ ਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਭਾਰਤ-ਪਾਕਿ ਵੰਡ ਸਮੇਂ 10 ਲੱਖ ਮਾਰੇ ਗਏ ਪੰਜਾਬੀਆਂ ਦੀ ਯਾਦ ਵਿਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾ ਕੇ ਭੋਗ ਪਾਏ ਗਏ, ਉਪਰੰਤ ਕੀਰਤਨ ਸਮਾਗਮ ਹੋਇਆ। ਅਰਦਾਸ ਤੋਂ ਬਾਅਦ ਸੰਗਤ ਨੂੰ ਸੰਬੋਧਨ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਰਤ ਪਾਕਿ ਵੰਡ ਸਮੇਂ 10 ਲੱਖ ਪੰਜਾਬੀ ਮਾਰੇ ਗਏ ਸਨ ਇਨ੍ਹਾਂ ਨਿਰਦੋਸ਼ ਪੰਜਾਬੀਆਂ ਵਿੱਚ ਹਿੰਦੂ, ਸਿੱਖ, ਮੁਸਲਮਾਨ ਆਦਿ ਸ਼ਾਮਲ ਸਨ।

ਅੱਜ ਇਨ੍ਹਾਂ ਦੀ ਯਾਦ ਵਿੱਚ ਸਮਾਗਮ ਰੱਖਿਆ ਗਿਆ, ਇਸ ਵਿਚ ਸਿੱਖਾਂ ਦੇ ਨਾਲ ਹਿੰਦੂ ਅਤੇ ਮੁਸਲਮਾਨ ਵੀ ਉਹਨਾਂ ਮਾਰੇ ਗਏ ਮਾਸੂਮਾਂ-ਬੇਗੁਨਾਹਾਂ ਨੂੰ ਸਿਜਦਾ ਕਰਨ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਵੰਡ ਕਾਰਨ ਗੁਰਦੁਆਰੇ, ਮੰਦਰਾਂ ਤੇ ਮਸਜਿਦਾਂ ‘ਚ ਇਕ ਦੂਸਰੇ ਦੇ ਦੇਸ਼ ਵਿਚ ਜਾਣ ਵਿਚ ਬਹੁਤ ਤੰਗੀ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨਾਂ ਤੇ ਜਾਣ ਲਈ ਦੋਵਾਂ ਸਰਕਾਰਾਂ ਨੂੰ ਖੁੱਲ੍ਹ ਦਿਲੀ ਦਿਖਾਉਣੀ ਚਾਹੀਦੀ ਅਤੇ ਬਿਨਾਂ ਸ਼ਰਤ ਵੀਜ਼ੇ ਦੇਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਭਾਰਤੀ ਪਾਕਿਸਤਾਨ ਵਿੱਚ ਯਾਤਰਾ ਦੌਰਾਨ ਜਾਂਦੇ ਹਨ ਤੇ ਉਹ ਚਾਹੁੰਦੇ ਹਨ ਕਿ ਆਪਣੇ ਪੁਰਖਿਆਂ ਦੇ ਪਿੰਡ ਅਤੇ ਜੁੜੀਆਂ ਯਾਦਾਂ ਨੂੰ ਜਾ ਕੇ ਦੇਖਣ ਪਰ ਸਰਕਾਰਾਂ ਪਾਬੰਦੀ ਲਗਾਉਂਦੀਆਂ ਹਨ।

ਉਨ੍ਹਾਂ ਕਿਹਾ ਕਿ ਕਈਆਂ ਦੇ ਰਿਸ਼ਤੇਦਾਰ ਦੋਹਾਂ ਦੇਸ਼ਾਂ ਵਿਚ ਰਹਿੰਦੇ ਹਨ ਤਾਂ ਉਨ੍ਹਾਂ ਨੂੰ ਮਿਲਣ ਦੀ ਖੁੱਲ੍ਹ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਚੜ੍ਹਦੇ ਪੰਜਾਬ ਨੂੰ ਅਸੀਂ ਖੁਦ ਹੀ ਬਰਬਾਦ ਕਰ ਰਹੇ ਹਾਂ। ਸਾਡੇ ਨੌਜਵਾਨ ਨਸ਼ਿਆਂ ਵਿੱਚ ਗਲਤਾਨ ਹੋ ਰਹੇ ਹਨ ਅਤੇ ਪੰਜਾਬ ਦੀ ਧਰਤੀ, ਪਾਣੀ ਤੇ ਹਵਾ ਨੂੰ ਅਸੀਂ ਗੰਧਲਾ ਕਰ ਰਹੇ ਹਾਂ, ਜਿਸ ਨੂੰ ਸੰਭਲਣ ਦੀ ਲੋੜ ਹੈ। ਅਸੀਂ ਅੱਜ ਵੀ ਸੁਚੇਤ ਹੋਈਏ ਅਤੇ ਆਪਣੀ ਧਰਤੀ, ਪਾਣੀ ਅਤੇ ਹਵਾ ਨੂੰ ਬਚਾਈਏ। ਜਥੇਦਾਰ ਨੇ ਸਮਾਗਮ ਚ ਆਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਮੈਂਬਰ ਅਤੇ ਹੋਰਨਾਂ ਦਾ ਧੰਨਵਾਦ ਕੀਤਾ।

ਦਿੱਲੀ ‘ਚ ਕੋਰੋਨਾ ਦੇ 1227 ਨਵੇਂ ਮਾਮਲੇ ਆਏ ਸਾਹਮਣੇ, 8 ਹੋਰ ਮਰੀਜ਼ਾਂ ਦੀ ਮੌਤ

ਰਾਸ਼ਟਰੀ ਰਾਜਧਾਨੀ ‘ਚ ਕੋਰੋਨਾ ਦੇ 1227 ਨਵੇਂ ਮਾਮਲੇ ਸਾਹਮਣੇ ਆਏ, ਜਦੋਂ ਕਿ ਪਿਛਲੇ 24 ਘੰਟਿਆਂ ਵਿੱਚ 8 ਮੌਤਾਂ ਦਰਜ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਸਿਹਤ ਵਿਭਾਗ ਵੱਲੋਂ ਸਾਂਝੇ ਕੀਤੇ ਅੰਕੜਿਆਂ ਤੋਂ ਮਿਲੀ ਹੈ। ਇਸ ਤੋਂ ਪਹਿਲਾਂ ਪਿਛਲੇ ਲਗਾਤਾਰ 12 ਦਿਨਾਂ ਤੋਂ ਦਿੱਲੀ ਵਿੱਚ ਰੋਜ਼ਾਨਾ ਕੋਰੋਨਾ ਦੇ 2000 ਤੋਂ ਵੱਧ ਮਾਮਲੇ ਆ ਰਹੇ ਸਨ। ਐਤਵਾਰ ਨੂੰ ਰਾਸ਼ਟਰੀ ਰਾਜਧਾਨੀ ‘ਚ ਕੋਰੋਨਾ ਦੇ 2162 ਨਵੇਂ ਮਾਮਲੇ ਸਾਹਮਣੇ ਆਏ, ਜਦੋਂ ਕਿ 5 ਮਰੀਜ਼ਾਂ ਦੀ ਮੌਤ ਹੋ ਗਈ। ਸਿਹਤ ਵਿਭਾਗ ਨੇ ਦੱਸਿਆ ਕਿ ਸੋਮਵਾਰ ਨੂੰ ਕੋਰੋਨਾ ਲਈ 8421 ਨਮੂਨਿਆਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ‘ਚੋਂ 1227 ਦੇ ਸੰਕਰਮਿਤ ਹੋਣ ਦੀ ਪੁਸ਼ਟੀ ਹੋਈ ਹੈ।ਵਿਭਾਗ ਅਨੁਸਾਰ ਸੋਮਵਾਰ ਨੂੰ ਨਵੇਂ ਮਾਮਲਿਆਂ ਦੇ ਨਾਲ ਦਿੱਲੀ ਵਿੱਚ ਸੰਕਰਮਣ ਦੇ 19,85,822 ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ 8 ਮੌਤਾਂ ਨਾਲ ਇੱਥੇ ਮਹਾਮਾਰੀ ‘ਚ ਜਾਨ ਗੁਆਉਣ ਵਾਲੇ ਲੋਕਾਂ ਦੀ ਕੁੱਲ ਗਿਣਤੀ 26,389 ਹੋ ਗਈ ਹੈ। ਹੈਲਥ ਬੁਲੇਟਿਨ ਦੇ ਅਨੁਸਾਰ ਇਸ ਸਮੇਂ ਦਿੱਲੀ ਵਿੱਚ ਕੁੱਲ 7,519 ਮਰੀਜ਼ ਇਲਾਜ ਅਧੀਨ ਹਨ, ਜਿਨ੍ਹਾਂ ‘ਚੋਂ 5,760 ਮਰੀਜ਼ਾਂ ਦਾ ਹੋਮ ਆਈਸੋਲੇਸ਼ਨ ਵਿੱਚ ਇਲਾਜ ਕੀਤਾ ਜਾ ਰਿਹਾ ਹੈ। ਵਿਭਾਗ ਨੇ ਕਿਹਾ ਕਿ ਦਿੱਲੀ ਦੇ ਵੱਖ-ਵੱਖ ਹਸਪਤਾਲਾਂ ਵਿੱਚ ਕੋਰੋਨਾ ਦੇ ਮਰੀਜ਼ਾਂ ਲਈ 9,416 ਬੈੱਡ ਰਾਖਵੇਂ ਰੱਖੇ ਗਏ ਹਨ, ਜਿਨ੍ਹਾਂ ‘ਚੋਂ ਸੋਮਵਾਰ ਨੂੰ 594 ਬਿਸਤਰੇ ਭਰੇ ਗਏ। ਬੁਲੇਟਿਨ ਦੇ ਅਨੁਸਾਰ ਕੋਰੋਨਾ ਮਰੀਜ਼ ਦੇਖਭਾਲ ਕੇਂਦਰ ਅਤੇ ਕੋਰੋਨਾ ਸਿਹਤ ਕੇਂਦਰ ਵਿੱਚ ਸਾਰੇ ਬੈੱਡ ਅਜੇ ਵੀ ਖਾਲੀ ਹਨ। ਦਿੱਲੀ ਵਿੱਚ ਇਸ ਸਮੇਂ ਕੁੱਲ 335 ਕੰਟੇਨਮੈਂਟ ਜ਼ੋਨ ਹਨ।

Category : ਵਪਾਰ