Breaking News
ਸੋਨਾ ਹੋਇਆ ਸਸਤਾ, ਚਾਂਦੀ ਦੇ ਭਾਅ ’ਚ ਵੀ ਆਈ ਗਿਰਾਵਟ

ਨਵੀਂ ਦਿੱਲੀ, 1 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਸੋਨਾ ਅਤੇ ਚਾਂਦੀ ਦੇ ਭਾਅ ਵਿੱਚ ਅੱਜ ਗਿਰਾਵਟ ਦੇਖਣ ਨੂੰ ਮਿਲੀ ਹੈ। ਸ਼ੁੱਕਰਵਾਰ ਦੇ ਮੁਕਾਬਲੇ ਅੱਜ ਸੋਮਵਾਰ ਨੂੰ 24 ਕੈਰੇਟ ਸੋਨੇ ਦਾ ਭਾਅ 1444 ਰੁਪਏ ਪ੍ਰਤੀ 10 ਗ੍ਰਾਮ ਘਟਿਆ ਹੈ। ਉਥੇ ਚਾਂਦੀ ਦੇ ਭਾਅ ਵਿੱਚ ਵੀ ਗਿਰਾਵਟ ਦਿਖਾਈ ਦਿੱਤੀ ਹੈ। 24 ਕੈਰੇਟ ਸੋਨੇ ਦਾ ਭਾਅ ਅੱਜ ਸੋਮਵਾਰ ਨੂੰ 155599 ਰੁਪਏ ਪ੍ਰਤੀ 10 ਗ੍ਰਾਮ ਹੈ। ਜਦੋਂ ਕਿ ਸ਼ੁੱਕਰਵਾਰ ਨੂੰ 157043 ਰੁਪਏ ਪ੍ਰਤੀ 10 ਗ੍ਰਾਮ ਸੀ।

ਚਾਂਦੀ ਦੇ ਭਾਅ ਦੀ ਤੁਲਨਾ ਜੇਕਰ ਸ਼ੁੱਕਰਵਾਰ ਦੇ ਮੁਕਾਬਲੇ ਕੀਤੀ ਜਾਵੇ ਤਾਂ ਅੱਜ 1066 ਰੁਪਏ ਸਸਤੀ ਦੇਖਣ ਨੂੰ ਮਿਲੀ ਹੈ। ਸੋਮਵਾਰ ਨੂੰ ਚਾਂਦੀ ਦਾ ਭਾਅ 262900 ਰੁਪਏ ਪ੍ਰਤੀ ਕਿਲੋਗ੍ਰਾਮ ਹੈ, ਜੋ ਕਿ ਸ਼ੁੱਕਰਵਾਰ ਨੂੰ 263966 ਰੁਪਏ ਪ੍ਰਤੀ ਕਿਲੋਗ੍ਰਾਮ ਸੀ।

S.I.R. ਸਬੰਧੀ ਆਮ ਜਨਤਾ ਦੀ ਸਹੂਲਤ ਲਈ ਜ਼ਿਲ੍ਹਾ ਪੱਧਰ ’ਤੇ ਹੈਲਪ ਡੈਸਕ ਸਥਾਪਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 1 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮਿਤੀ 25.06.2026 ਨੂੰ ਐਸ.ਆਈ.ਆਰ ਸ਼ੁਰੂ ਹੋ ਰਹੀ ਹੈ। ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਮ ਜਨਤਾ ਨੂੰ ਐਸ.ਆਈ.ਆਰ ਸਬੰਧੀ ਜਾਗਰੂਕ ਕਰਨ ਲਈ ਜ਼ਿਲ੍ਹਾ ਚੋਣ ਅਫ਼ਸਰ, ਐਸ.ਏ.ਐਸ ਨਗਰ ਵੱਲੋਂ ਜ਼ਿਲ੍ਹਾ ਪੱਧਰ ਤੇ ਹੈਲਪ ਡੈਸਕ ਸਥਾਪਤ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਵੋਟਾਂ ਸਬੰਧੀ ਕਿਸੇ ਵੀ ਕਿਸਮ ਦੀ ਕੋਈ ਜਾਣਕਾਰੀ ਪ੍ਰਾਪਤ ਕਰਨ ਲਈ ਡੀ.ਸੀ ਕੰਪਲੈਕਸ, ਰੂਮ ਨੰ. 255, ਫਸਟ ਫਲੋਰ ਤੇ ਆ ਕੇ ਜਾਂ ਟੋਲ ਫਰੀ ਨੰ. 1950 ਤੇ ਸੰਪਰਕ ਕਰ ਸਕਦੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਤੈਅ ਕਰਨਗੇ ਨਿਗਮਾਂ, ਕੌਂਸਲਾਂ ਦੇ ਮੇਅਰ ਤੇ ਪ੍ਰਧਾਨ ਦੇ ਨਾਮ

ਚੰਡੀਗੜ੍ਹ, 1 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਵਿੱਚ ਨਗਰ ਨਿਗਮ, ਕੌਂਸਲਾਂ ਦੇ ਮੇਅਰ ਅਤੇ ਪ੍ਰਧਾਨ ਚੁਣਨ ਦਾ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ। ਆਮ ਆਦਮੀ ਪਾਰਟੀ ਦੀ ਹੋਈ ਕੋਰ ਕਮੇਟੀ ਦੀ ਮੀਟਿੰਗ ਵਿੱਚ ਵੱਡਾ ਫੈਸਲਾ ਕੀਤਾ ਗਿਆ ਹੈ। ਕੋਰ ਕਮੇਟੀ ਦੀ ਮੀਟਿੰਗ ਵਿੱਚ ਸਰਬਸੰਮਤੀ ਨਾਲ ਮੇਅਰ ਅਤੇ ਪ੍ਰਧਾਨ ਚੁਣਨ ਲਈ ਅਧਿਕਾਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੇ ਦਿੱਤੇ ਗਏ ਹਨ।

ਜ਼ਿਕਰਯੋਗ ਹੈ ਕਿ ਹੁਣੇ ਹੀ ਨਗਰ ਨਿਗਮਾਂ, ਕੌਂਸਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਹੋਈ ਸੀ। ਜਿੱਥੇ ਚੋਣ ਹੋਈ ਸੀ ਉਨ੍ਹਾਂ ਨਗਰ ਨਿਗਮਾਂ ਅਤੇ ਕੌਂਸਲਾਂ ਦੇ ਪ੍ਰਧਾਨ ਚੁਣ ਦੇ ਅਧਿਕਾਰ ਪਾਰਟੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੇ ਗਏ ਹਨ।

ਲੁਧਿਆਣਾ ’ਚ ਗੈਸ ਲੀਕ ਹੋਣ ਕਾਰਨ ਤਿੰਨ ਦੀ ਮੌਤ, ਕਈ ਬੇਹੋਸ਼

ਲੁਧਿਆਣਾ, 1 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਲੁਧਿਆਣਾ ਦੇ ਇਕ ਫੈਕਟਰੀ ਵਿੱਚ ਗੈਸ ਲੀਕ ਹੋਣ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ, ਜਦੋਂ ਕਿ ਹੋਰ ਕਈ ਬੇਹੋਸ਼ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪਾਨਾ ਚਾਬੀ ਬਣਾਉਣ ਵਾਲੀ ਇਕ ਫੈਕਟਰੀ ਵਿੱਚ ਰਾਤ ਸਮੇਂ ਅਚਾਨਕ ਜ਼ਹਿਰੀਲੀ ਗੈਸ ਲੀਕ ਹੋ ਗਈ। ਇਸ ਹਾਦਸੇ ਵਿੱਚ ਦਮ ਘੁੱਟਣ ਕਾਰਨ ਪਿਓ-ਪੁੱਤ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਫੈਕਟਰੀ ਵਿੱਚ ਕੰਮ ਕਰਦੇ ਹੋਰ ਕਈ ਵਰਕਰ ਬੇਹੋਸ਼ ਹੋ ਗਏ। ਬੇਹੋਸ਼ ਹੋਏ ਵਿਅਕਤੀਆਂ ਵਿੱਚ ਕਈ ਦੀ ਹਾਲਤ ਗੰਭੀਰ ਦੱਸੀਆ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਰੋਜ਼ਾਨਾ ਦੀ ਤਰ੍ਹਾਂ ਵਰਕਰ ਕੰਮ ਕਰ ਰਹੇ ਸਨ। ਇਸ ਦੌਰਾਨ ਅਚਾਨਕ ਗੈਸ ਪਾਈਪਲਾਈਨ ਵਿਚੋਂ ਰਿਸਾਵ ਹੋਣਾ ਸ਼ੁਰੂ ਹੋ ਗਿਆ। ਕੁਝ ਮਿੰਟਾਂ ਵਿੱਚ ਹੀ ਜ਼ਹਿਰੀਲੀ ਗੈਸ ਫੈਕਟਰੀ ਅੰਦਰ ਫੈਲ੍ਹ ਗਈ.ਗੈਸ ਦਾ ਅਸਰ ਐਨਾ ਤੇਜ ਸੀ ਕਿ ਮਜ਼ਦੂਰਾਂ ਨੂੰ ਬਾਹਰ ਨਿਕਲਣ ਤੱਕ ਦਾ ਸਮਾਂ ਨਹੀਂ ਮਿਲਿਆ। ਹਾਦਸੇ ਵਿੱਚ ਮ੍ਰਿਤਕ ਦੀ ਪਹਿਚਾਣ ਪਿਤਾ ਮਾਨ ਸਿੰਘ, ਪੁੱਤ ਅਮਿਤ ਅਤੇ ਸ੍ਰੀ ਰਾਮ ਵਜੋਂ ਹੋਈ ਹੈ।

ਮਜੀਠਾ ਥਾਣਾ ‘ਤੇ ਹਮਲਾ ਮਾਮਲਾ : ਬਿਕਰਮ ਮਜੀਠੀਆ ਦੇ ਘਰ ਪਹੁੰਚੀ ਪੁਲਿਸ

ਚੰਡੀਗੜ੍ਹ, 1 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਬੀਤੇ ਦਿਨੀਂ ਮਜੀਠਾ ਵਿੱਚ ਪੁਲਿਸ ਥਾਣੇ ਉਤੇ ਕੀਤੇ ਗਏ ਹਮਲੇ ਦੀ ਜਾਂਚ ਨੂੰ ਲੈ ਕੇ ਪੰਜਾਬ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਪੰਜਾਬ ਪੁਲਿਸ ਨੇ ਹਮਲਾਵਰਾਂ ਦੀ ਗ੍ਰਿਫਤਾਰੀ ਲਈ 12 ਟੀਮਾਂ ਦਾ ਗਠਨ ਕੀਤਾ ਹੈ। ਪੰਜਾਬ ਪੁਲਿਸ ਦੀਆਂ ਟੀਮਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਵੱਖ-ਵੱਖ ਥਾਵਾਂ ‘ਤੇ ਰਵਾਨਾ ਹੋ ਗਈਆਂ ਹਨ। ਅੰਮ੍ਰਿਤਸਰ ਅਤੇ ਚੰਡੀਗੜ੍ਹ ਸਮੇਤ ਕਈ ਥਾਵਾਂ ‘ਤੇ ਲਗਾਤਾਰ ਤਲਾਸ਼ੀ ਜਾਰੀ ਹੈ। ਮੁਲਜਮਾਂ ਦੀ ਤਲਾਸ਼ ਵਿੱਚ ਵੱਖ-ਵੱਖ ਥਾਵਾਂ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕਰ ਰਹੀ ਹੈ। ਦੋਸ਼ ਹੈ ਕਿ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਮਜੀਠਾ ਥਾਣੇ ’ਤੇ ਹਮਲਾ ਕੀਤਾ ਗਿਆ ਸੀ ਅਤੇ ਪੁਲਿਸ ਹਿਰਾਸਤ ਵਿੱਚ ਲਏ ਇੱਕ ਵਿਅਕਤੀ ਨੂੰ ਜ਼ਬਰਦਸਤੀ ਛੁਡਵਾ ਲਿਆ ਗਿਆ ਸੀ। ਮਾਮਲੇ ਦੀ ਜਾਂਚ ਦੇ ਤਹਿਤ ਪੁਲਿਸ ਨੇ ਬਿਕਰਮ ਸਿੰਘ ਮਜੀਠੀਆ ਦੇ ਅੰਮ੍ਰਿਤਸਰ ਵਿਖੇ ਘਰ ਦੇ ਦੋਵੇਂ ਪਾਸਿਆਂ ਨਾਕਾਬੰਦੀ ਕਰ ਦਿੱਤੀ। ਪੁਲਿਸ ਟੀਮ ਉਨ੍ਹਾਂ ਦੇ ਘਰ ਵੀ ਪਹੁੰਚੀ, ਪਰ ਮਜੀਠੀਆ ਉੱਥੇ ਮੌਜੂਦ ਨਹੀਂ ਮਿਲੇ। ਪੁਲਿਸ ਦੀ ਕਾਰਵਾਈ ਲਗਾਤਾਰ ਜਾਰੀ ਹੈ।

ਮਜੀਠਾ ਥਾਣਾ ਹਮਲੇ ਦਾ ਮਾਮਲਾ : ਹਮਲਾਵਰਾਂ ਦੀ ਗ੍ਰਿਫਤਾਰੀ ਲਈ ਪੁਲਿਸ ਵੱਲੋਂ 12 ਟੀਮਾਂ ਦਾ ਗਠਨ

ਚੰਡੀਗੜ੍ਹ, 1 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਬੀਤੇ ਦਿਨੀਂ ਮਜੀਠਾ ਵਿੱਚ ਪੁਲਿਸ ਥਾਣੇ ਉਤੇ ਕੀਤੇ ਗਏ ਹਮਲੇ ਦੀ ਜਾਂਚ ਨੂੰ ਲੈ ਕੇ ਪੰਜਾਬ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਪੰਜਾਬ ਪੁਲਿਸ ਨੇ ਹਮਲਾਵਰਾਂ ਦੀ ਗ੍ਰਿਫਤਾਰੀ ਲਈ 12 ਟੀਮਾਂ ਦਾ ਗਠਨ ਕੀਤਾ ਹੈ। ਪੁਲਿਸ ਦੀਆਂ ਟੀਮਾਂ ਵੱਲ਼ ਹਮਲਾਵਰਾਂ ਦੀ ਭਾਲ ਲਈ ਵੱਖ ਵੱਖ ਥਾਵਾਂ ਉਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਬਿਕਰਮ ਮਜੀਠੀਆ ਦੀ ਅਗਵਾਈ ਵਿੱਚ ਮਜੀਠਾ ਪੁਲਿਸ ਥਾਣੇ ਉਤੇ ਹਮਲਾ ਕੀਤਾ ਗਿਆ ਸੀ। ਇਸ ਦੌਰਾਨ ਇਕ ਵਿਅਕਤੀ ਨੂੰ ਪੁਲਿਸ ਦੀ ਹਿਰਾਸਤ ਵਿਚੋਂ ਜ਼ਬਰਦਸਤੀ ਛੁਡਾਇਆ ਸੀ। ਹੁਣ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਟੀਮਾਂ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਹਮਲਾਵਰਾਂ ਦੀ ਭਾਲ ਕੀਤੀ ਜਾਵੇ।

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

ਚੰਡੀਗੜ੍ਹ, 1 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੜ ਤੋਂ ਮੰਤਰੀ ਮੰਡਲ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਅੱਜ 1 ਜੂਨ ਨੂੰ ਦੁਪਹਿਰ 12 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰੀ ਰਿਹਾਇਸ਼ ਉੱਤੇ ਹੋਵੇਗੀ। ਪੰਜਾਬ ਸਰਕਾਰ ਵੱਲੋਂ ਮੀਟਿੰਗ ਦਾ ਏਜੰਡਾ ਹਾਲੇ ਕੋਈ ਜਾਰੀ ਨਹੀਂ ਕੀਤਾ ਗਿਆ ਪਰ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੂਬਾ ਸਰਕਾਰ ਵੱਲੋਂ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਜਾਣਗੇ। ਦੱਸਣਯੋਗ ਹੈ ਕਿ ਲੰਘੇ ਦਿਨ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪੰਜਾਬ ਸਰਕਾਰ ਨੇ ਸੂਬੇ ਵਿੱਚ ਆਊਟਸੋਰਸ ਤੇ ਕੰਮ ਕਰਨ ਵਾਲੇ ਕਾਮਿਆਂ ਨੂੰ ਸਰਕਾਰ ਅਧੀਨ ਠੇਕੇ ਤੇ ਲਿਆਉਣ ਲਈ ਪ੍ਰਵਾਨਗੀ ਦੇ ਦਿੱਤੀ ਸੀ। ਇਸ ਤੋਂ ਇਲਾਵਾ ਡੀਏ ਦੇ ਬਕਾਏ ਦੇ ਭੁਗਤਾਨ ਬਾਰੇ ਅਧਿਅਨ ਕਰਨ ਲਈ ਕਮੇਟੀ ਦੇ ਪੁਨਰਗਠਨ ਨੂੰ ਵੀ ਹਰੀ ਝੰਡੀ ਦੇ ਦਿੱਤੀ ਸੀ।

ਮਹਿੰਗਾਈ ਦਾ ਵੱਡਾ ਝਟਕਾ : ਗੈਸ ਸਿਲੰਡਰਾਂ ਦੀਆਂ ਕੀਮਤਾਂ ’ਚ ਵਾਧਾ

ਨਵੀਂ ਦਿੱਲੀ, 1 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਉਤੇ ਅੱਜ ਜੂਨ ਮਹੀਨੇ ਦੀ ਪਹਿਲੀ ਤਾਰੀਕ ਨੂੰ ਇਕ ਹੋਰ ਵੱਡਾ ਬੋਝ ਪਿਆ ਹੈ। ਸਰਕਾਰ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਤੇਲ ਕੰਪਨੀਆਂ ਨੇ 19 ਕਿਲੋਗ੍ਰਾਮ ਵਾਲੇ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 42 ਰੁਪਏ ਦਾ ਵਾਧਾ ਕੀਤਾ ਹੈ। ਇਸ ਵਾਧੇ ਤੋਂ ਬਾਅਦ ਦਿੱਲੀ ਵਿੱਚ ਹੁਣ ਕਮਰਸ਼ੀਅਲ ਸਿਲੰਡਰ ਦੀ ਕੀਮਤ 1813.50 ਰੁਪਏ ਹੋ ਗਈ ਹੈ। ਕੋਲਕਾਤਾ ਵਿੱਚ ਸਭ ਤੋਂ ਵੱਧ 53.50 ਰੁਪਏ ਦਾ ਵਾਧਾ ਕੀਤਾ ਗਿਆ ਹੈ, ਜਿਸ ਨਾਲ ਉੱਥੇ ਨਵੀਂ ਕੀਮਤ 3255.50 ਰੁਪਏ ਹੋ ਗਈ ਹੈ। ਇਸ ਤੋਂ ਇਲਾਵਾ, 5 ਕਿਲੋਗ੍ਰਾਮ ਵਾਲੇ ਛੋਟੇ ਐਫਟੀਐਲ (FTL) ਸਿਲੰਡਰ ਦੀ ਕੀਮਤ ਵਿੱਚ ਵੀ 11 ਰੁਪਏ ਦਾ ਵਾਧਾ ਕੀਤਾ ਗਿਆ। ਰਾਹਤ ਦੀ ਗੱਲ ਇਹ ਹੈ ਕਿ ਘਰੇਲੂ ਰਸੋਈ ਗੈਸ ਸਿਲੰਡਰ (14.2 ਕਿਲੋਗ੍ਰਾਮ) ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਯਾਨੀ ਕਿ ਘਰਾਂ ਵਿੱਚ ਵਰਤੇ ਜਾਣ ਵਾਲੇ ਸਿਲੰਡਰ ਪਹਿਲਾਂ ਵਾਲੇ ਭਾਅ ‘ਤੇ ਹੀ ਮਿਲਣਗੇ। ਦੂਜੇ ਪਾਸੇ ਕੇਂਦਰ ਸਰਕਾਰ ਨੇ 1 ਜੂਨ ਤੋਂ ਪੈਟਰੋਲ, ਡੀਜ਼ਲ ਅਤੇ ਹਵਾਈ ਜਹਾਜ਼ ਦੇ ਈਂਧਨ (ATF) ‘ਤੇ ਐਕਸਪੋਰਟ ਡਿਊਟੀ ਘਟਾ ਦਿੱਤੀ ਹੈ। ਪੈਟਰੋਲ ਦੇ ਨਿਰਯਾਤ ‘ਤੇ ਡਿਊਟੀ 1.5 ਰੁਪਏ, ਡੀਜ਼ਲ ‘ਤੇ 13.5 ਰੁਪਏ ਅਤੇ ATF ‘ਤੇ 9.5 ਰੁਪਏ ਪ੍ਰਤੀ ਲੀਟਰ ਤੈਅ ਕੀਤੀ ਗਈ ਹੈ। ਹਾਲਾਂਕਿ, ਘਰੇਲੂ ਪੱਧਰ ‘ਤੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਇਸ ਨਾਲ ਕੋਈ ਬਦਲਾਅ ਨਹੀਂ ਹੋਵੇਗਾ ਕਿਉਂਕਿ ਐਕਸਾਈਜ਼ ਡਿਊਟੀ ਸਥਿਰ ਰੱਖੀ ਗਈ ਹੈ। ਮੁੰਬਈ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਲਈ ਮਾੜੀ ਖ਼ਬਰ ਹੈ ਕਿਉਂਕਿ ਉੱਥੇ CNG 2 ਰੁਪਏ ਪ੍ਰਤੀ ਕਿਲੋ ਮਹਿੰਗੀ ਹੋ ਗਈ ਹੈ। ਇਸ ਦੇ ਨਾਲ ਹੀ ਪਾਈਪਡ ਨੈਚੁਰਲ ਗੈਸ (PNG) ਦੇ ਰੇਟ ਵੀ 50 ਪੈਸੇ ਵਧਾ ਦਿੱਤੇ ਗਏ ਹਨ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ : ਅੱਜ ਦਾ ਹੁਕਮਨਾਮਾ

ਮੁੱਖਵਾਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ

01-06-2026

ਗੂਜਰੀ ਮਹਲਾ ੧ ॥

ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥੧॥ ਰਹਾਉ ॥ ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ ਮੁਰਾਰਿ ॥ ਗੁਰਮੁਖਿ ਹੋਇ ਸੁ ਅਹਿਨਿਸਿ ਨਿਰਮਲੁ ਮਨਮੁਖਿ ਰੈਣਿ ਅੰਧਾਰਿ ॥੨॥ ਸਿਧ ਸਮਾਧਿ ਕਰਹਿ ਨਿਤ ਝਗਰਾ ਦੁਹੁ ਲੋਚਨ ਕਿਆ ਹੇਰੈ ॥ ਅੰਤਰਿ ਜੋਤਿ ਸਬਦੁ ਧੁਨਿ ਜਾਗੈ ਸਤਿਗੁਰੁ ਝਗਰੁ ਨਿਬੇਰੈ ॥੩॥ ਸੁਰਿ ਨਰ ਨਾਥ ਬੇਅੰਤ ਅਜੋਨੀ ਸਾਚੈ ਮਹਲਿ ਅਪਾਰਾ ॥ ਨਾਨਕ ਸਹਜਿ ਮਿਲੇ ਜਗਜੀਵਨ ਨਦਰਿ ਕਰਹੁ ਨਿਸਤਾਰਾ ॥੪॥੨॥

ਸੋਮਵਾਰ, ੧੮ ਜੇਠ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੪੮੯)

ਪੰਜਾਬੀ ਵਿਆਖਿਆ

(ਪੁਰਾਣਾਂ ਵਿਚ ਕਥਾ ਆਉਂਦੀ ਹੈ ਕਿ ਜਿਸ ਬ੍ਰਹਮਾ ਦੇ ਰਚੇ ਹੋਏ) ਵੇਦ (ਪੰਡਿਤ ਲੋਕ) ਮੂੰਹੋਂ ਗਲੇ ਨਾਲ ਮਿੱਠੀ ਸੁਰ ਵਿਚ ਨਿੱਤ ਪੜ੍ਹਦੇ ਹਨ, ਉਹ ਬ੍ਰਹਮਾ ਵਿਸ਼ਨੂੰ ਦੀ ਧੁੰਨੀ ਵਿਚੋਂ ਉੱਗੇ ਹੋਏ ਕੌਲ ਦੀ ਨਾਲ ਤੋਂ ਜੰਮਿਆ (ਤੇ ਆਪਣੇ ਜਨਮ-ਦਾਤੇ ਦੀ ਕੁਦਰਤਿ ਦਾ ਅੰਤ ਲੱਭਣ ਲਈ ਉਸ ਨਾਲ ਵਿਚ ਚੱਲ ਪਿਆ, ਕਈ ਜੁਗ ਉਸ ਨਾਲ ਦੇ) ਹਨੇਰੇ ਵਿਚ ਹੀ ਆਉਂਦਾ ਜਾਂਦਾ ਰਿਹਾ, ਪਰ ਉਸ ਦਾ ਅੰਤ ਨਾਹ ਲੱਭ ਸਕਿਆ ।੧। ਹੇ ਮੇਰੀ ਜ਼ਿੰਦਗੀ ਦੇ ਆਸਰੇ ਪ੍ਰੀਤਮ! ਮੈਨੂੰ ਨਾਹ ਭੁੱਲ । ਤੂੰ ਉਹ ਹੈਂ ਜਿਸ ਦੀ ਭਗਤੀ ਪੂਰਨ ਪੁਰਖ ਸਦਾ ਕਰਦੇ ਰਹਿੰਦੇ ਹਨ, ਜਿਸ ਨੂੰ ਰਿਸ਼ੀ ਮੁਨੀ ਗੁਰੂ ਦੀ ਦੱਸੀ ਸੂਝ ਦੇ ਆਸਰੇ ਸਦਾ ਸਿਮਰਦੇ ਹਨ ।੧।ਰਹਾਉ। ਉਹ ਪ੍ਰਭੂ ਇਤਨਾ ਵੱਡਾ ਹੈ ਕਿ ਸੂਰਜ ਤੇ ਚੰਦ੍ਰਮਾ ਉਸ ਦੇ ਤਿ੍ਰਭਵਣੀ ਜਗਤ ਵਿਚ (ਮਾਨੋ ਨਿਕੇ ਜਿਹੇ) ਦੀਵੇ (ਹੀ) ਹਨ, ਸਾਰੇ ਜਗਤ ਵਿਚ ਉਸੇ ਦੀ ਜੋਤਿ ਵਿਆਪਕ ਹੈ । ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਉਸ ਨੂੰ ਦਿਨ ਰਾਤ ਮਿਲਦਾ ਹੈ ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ । ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਸ ਦੀ ਜ਼ਿੰਦਗੀ ਦੀ ਰਾਤ (ਅਗਿਆਨਤਾ ਦੇ) ਹਨੇਰੇ ਵਿਚ ਬੀਤਦੀ ਹੈ ।੨। ਵੱਡੇ ਵੱਡੇ ਜੋਗੀ (ਆਪਣੇ ਹੀ ਉੱਦਮ ਦੀ ਟੇਕ ਰੱਖ ਕੇ) ਸਮਾਧੀਆਂ ਲਾਂਦੇ ਹਨ ਤੇ ਮਨ ਨੂੰ ਜਿੱਤਣ ਦੇ ਜਤਨ ਕਰਦੇ ਹਨ (ਪਰ ਜੇਹੜਾ ਮਨੁੱਖ ਆਪਣੇ ਉੱਦਮ ਉਤੇ ਹੀ ਟੇਕ ਰੱਖੇ, ਉਸ ਨੂੰ) ਉਹ ਅੰਦਰ-ਵੱਸਦੀ ਜੋਤਿ ਇਹਨਾਂ ਅੱਖਾਂ ਨਾਲ ਨਹੀਂ ਦਿੱਸਦੀ । (ਜੋ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ) ਉਸ ਦਾ ਮਨ ਵਾਲਾ ਝਗੜਾ ਗੁਰੂ ਮੁਕਾ ਦੇਂਦਾ ਹੈ, ਉਸ ਦੇ ਅੰਦਰ ਗੁਰੂ ਦਾ ਸ਼ਬਦ-ਰੂਪ ਮਿੱਠੀ ਲਗਨ ਲੱਗ ਪੈਂਦੀ ਹੈ, ਉਸ ਦੇ ਅੰਦਰ ਪਰਮਾਤਮਾ ਦੀ ਜੋਤਿ ਜਗ ਪੈਂਦੀ ਹੈ ।੩। ਹੇ ਨਾਨਕ! (ਅਰਦਾਸ ਕਰ—) ਹੇ ਦੇਵਤਿਆਂ ਤੇ ਮਨੁੱਖਾਂ ਦੇ ਖਸਮ! ਹੇ ਬੇਅੰਤ! ਹੇ ਜੂਨ-ਰਹਿਤ! ਤੇ ਅਟੱਲ ਮਹਲ ਵਿਚ ਟਿਕੇ ਰਹਿਣ ਵਾਲੇ ਅਪਾਰ ਪ੍ਰਭੂ! ਹੇ ਜਗਤ ਦੇ ਜੀਵਨ! (ਮੇਹਰ ਕਰ ਮੈਨੂੰ) ਅਡੋਲਤਾ ਵਿਚ ਨਿਵਾਸ ਮਿਲੇ । ਮੇਹਰ ਦੀ ਨਿਗਾਹ ਕਰ ਕੇ ਮੇਰਾ ਬੇੜਾ ਪਾਰ ਕਰ ।੪।੨।

English Translation

GUJRI, FIRST MEHL:

From the lotus of Vishnu’s navel, Brahma was born; He chanted the Vedas with a melodious voice. He could not find the Lord’s limits, and he remained in the darkness of coming and going. || 1 || Why should I forget my Beloved? He is the support of my very breath of life. The perfect beings perform devotional worship to Him. The silent sages serve Him through the Guru’s Teachings. || 1 || Pause || His lamps are the sun and the moon; the One Light of the Destroyer of ego fills the three worlds. One who becomes Gurmukh remains immaculately pure, day and night, while the self-willed manmukh is enveloped by the darkness of night. || 2 || The Siddhas in Samaadhi are continually in conflict; what can they see with their two eyes? One who has the Divine Light within his heart, and is awakened to the melody of the Word of the Shabad — the True Guru settles his conflicts. || 3 || O Lord of angels and men, infinite and unborn, Your True Mansion is incomparable. Nanak merges imperceptibly into the Life of the world; shower Your mercy upon him, and save him. || 4 || 2 ||

Monday, 18th Jayt’h (Samvat 558 Nanakshahi)

(Page: 489)

Category : ਵਪਾਰ