Breaking News
ਜੱਸਾ ਪੱਟੀ ਆਮ ਆਦਮੀ ਪਾਰਟੀ ’ਚ ਸ਼ਾਮਲ

ਚੰਡੀਗੜ੍ਹ, 28 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਕੁਸ਼ਤੀ ਜਗਤ ਵਿੱਚ ‘ਜੱਸਾ ਪੱਟੀ’ ਦੇ ਨਾਮ ਨਾਲ ਮਸ਼ਹੂਰ ਰੁਸਤਮ- ਏ- ਹਿੰਦ ਜਸਕਵਰ ਸਿੰਘ ਪੱਟੀ ਨੇ ਆਪਣੀ ਟੀਮ ਸਮੇਤ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਿਆ। ਅੱਜ ਉਨ੍ਹਾਂ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ।

ਪਾਰਟੀ ਵਿੱਚ ਸਵਾਗਤ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜੱਸਾ ਪੱਟੀ ਨੇ ਪੰਜਾਬ ਦਾ ਨਾਮ ਵਿਸ਼ਵ ਪੱਧਰ ‘ਤੇ ਉੱਚਾ ਕੀਤਾ ਅਤੇ ਭਵਿੱਖ ਵਿੱਚ ਵੀ ਆਸ ਕਰਦੇ ਹਾਂ ਕਿ ਉਹ ਤਨਦੇਹੀ ਨਾਲ ਦੇਸ਼ ਅਤੇ ਸਮਾਜ ਦੀ ਸੇਵਾ ਕਰਦੇ ਰਹਿਣਗੇ।

ਸਰਕਾਰੀ ਨੌਕਰੀਆਂ : ਪੰਜਾਬ ਸਰਕਾਰ ਨੇ ਕੱਢੀਆਂ ਅਸਾਮੀਆਂ

ਚੰਡੀਗੜ੍ਹ, 28 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਸਰਕਾਰ ਵੱਲੋਂ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ 170 ਅਸਾਮੀਆਂ ਕੱਢੀਆਂ ਗਈਆਂ ਹਨ। ਐਸਐਸਐਸਬੀ ਵੱਲੋਂ ਗਰੁੱਪ ਬੀ ਦੀਆਂ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। 170 ਸਹਾਇਕ ਜ਼ਿਲ੍ਹਾ ਅਟਾਰਨੀ ਦੀਆਂ ਅਸਾਮੀਆਂ ਲਈ ਯੋਗ ਉਮੀਦਵਾਰਾਂ ਤੋਂ 30 ਅਪ੍ਰੈਲ 2026 ਤੋਂ 20 ਮਈ 2026 ਤੱਕ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

ਅਸਾਮੀਆਂ ਬਾਰੇ ਵਿਸਥਾਰ ਨਾਲ ਪੜ੍ਹਨ ਲਈ ਇੱਥੇ ਕਲਿੱਕ ਕਰੋ

ਰਾਜਘਾਟ ਜਾਣਗੇ ਕੇਜਰੀਵਾਲ ਤੇ ਮਨੀਸ਼ ਸਿਸੋਦੀਆ

ਨਵੀਂ ਦਿੱਲੀ, 28 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਅੱਜ ਰਾਜਘਾਟ ਜਾਣਗੇ। ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਉਤੇ ਕਿਹਾ ਕਿ ਅੱਜ ਬਾਪੂ ਦਾ ਅਸ਼ੀਰਵਾਦ ਲੈਣ ਲਈ ਮੈਂ ਤੇ ਮਨੀਸ਼ ਸਿਸੋਦੀਆ 12 ਵਜੇ ਰਾਜ ਘਾਟ ਜਾਵਾਂਗੇ। ਰਾਜ ਘਾਟ ਪਹੁੰਚਰਾਜ ਘਾਟ ਪਹੁੰਚ ਕੇ ਮਹਾਤਮਾ ਗਾਂਧੀ ਦਾ ਅਸ਼ੀਰਵਾਦ ਲੈਣਗੇ।

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਜੋਜਕ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੇ ਜੱਜ ਸਵਰਨਕਾਂਤਾ ਸ਼ਰਮਾ ਦੀ ਅਦਾਲਤ ਵਿੱਚ ਚੱਲ ਰਹੇ ਆਪਣੇ ਕੇਸ ਵਿੱਚ ਨਾ ਪੇਸ਼ ਹੋਣ ਅਤੇ ਨਾ ਹੀ ਕੋਈ ਦਲੀਲ ਰੱਖਣ ਦਾ ਵੱਡਾ ਫੈਸਲਾ ਲਿਆ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਜਸਟਿਸ ਸਵਰਨਕਾਂਤਾ ਸ਼ਰਮਾ ਤੋਂ ਨਿਆਂ ਮਿਲਣ ਦੀ ਮੇਰੀ ਉਮੀਦ ਟੁੱਟ ਚੁੱਕੀ ਹੈ। ਇਸ ਲਈ ਆਪਣੀ ਅੰਤਰ-ਆਤਮਾ ਦੀ ਆਵਾਜ਼ ਸੁਣਦੇ ਹੋਏ, ਗਾਂਧੀ ਜੀ ਦੇ ਸਿਧਾਂਤਾਂ ਨੂੰ ਮੰਨਦੇ ਹੋਏ ਅਤੇ ਸੱਤਿਆਗ੍ਰਹਿ ਦੀ ਭਾਵਨਾ ਨਾਲ, ਮੈਂ ਫੈਸਲਾ ਕੀਤਾ ਹੈ ਕਿ ਮੈਂ ਇਸ ਕੇਸ ਵਿੱਚ ਉਨ੍ਹਾਂ ਦੇ ਸਾਹਮਣੇ ਪੇਸ਼ ਨਹੀਂ ਹੋਵਾਂਗਾ ਅਤੇ ਕੋਈ ਦਲੀਲ ਵੀ ਨਹੀਂ ਰੱਖਾਂਗਾ। ਇਸ ਸਬੰਧੀ ਮੈਂ ਉਨ੍ਹਾਂ ਨੂੰ ਇਕ ਪੱਤਰ ਲਿਖ ਕੇ ਸੂਚਿਤ ਵੀ ਕਰ ਦਿੱਤਾ ਹੈ।

ਸਾਂਸਦਾਂ ਵੱਲੋਂ ਪਾਰਟੀ ਛੱਡੇ ਜਾਣ ਤੋਂ ਬਾਅਦ AAP ਵਿਧਾਇਕਾਂ ਦੀ ਸੱਦੀ ਮੀਟਿੰਗ

ਚੰਡੀਗੜ੍ਹ, 28 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਆਮ ਆਦਮੀ ਪਾਰਟੀ ਦੇ ਪੰਜਾਬ ਤੋਂ 7 ਰਾਜ ਸਭਾ ਮੈਂਬਰਾਂ ਦੇ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋਣ ਦੇ ਕਦਮ ਤੋਂ ਬਾਅਦ ਪੰਜਾਬ ਦੀ ਰਾਜਨੀਤੀ ‘ਚ ਉੱਥਲ-ਪੁਥਲ ਮਚੀ ਹੋਈ ਹੈ। ਪਾਰਟੀ ਦੇ 7 ਮੈਂਬਰਾਂ ਦੇ ਬਾਗੀ ਹੋਣ ਤੋਂ ਬਾਅਦ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਇਸ ਵੱਡੇ ਘਟਨਾਕ੍ਰਮ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ ਦੀ ਕੱਲ੍ਹ ਜਲੰਧਰ ਵਿਖੇ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਦੇ ਪਾਰਟੀ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਪਾਰਟੀ ਦੇ ਇੰਚਾਰਜ ਮਨੀਸ਼ ਸਿਸੋਦੀਆ ਇਸ ਦੀ ਪ੍ਰਧਾਨਗੀ ਕਰਨਗੇ। ਇਸ ਮੀਟਿੰਗ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2027 ‘ਤੇ ਮੰਥਨ ਕੀਤਾ ਜਾਵੇਗਾ।

ਸ਼ੰਭੂ ਨੇੜੇ ਰੇਲਵੇ ਟਰੈਕ ‘ਤੇ ਧਮਾਕਾ, ਬੰਬ ਲਾਉਣ ਵਾਲੇ ਸ਼ੱਕੀ ਦੀ ਮੌਤ

ਪਟਿਆਲਾ, 28 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ ;

ਬੀਤੇ ਰਾਤ ਪਟਿਆਲਾ ਦੇ ਸ਼ੰਭੂ ਨੇੜੇ ਰੇਲਵੇ ਟ੍ਰੈਕ ‘ਤੇ ਜ਼ੋਰਦਾਰ ਧਮਾਕਾ ਹੋਇਆ। ਸ਼ੰਭੂ ਤੇ ਰਾਜਪੁਰਾ ਵਿਚਕਾਰ ਪਿੰਡ ਬਠੌਣੀਆਂ ਨੇੜੇ ਮਾਲ ਗੱਡੀ ਟ੍ਰੈਕ ‘ਤੇ ਇਹ ਧਮਾਕੇ ਦੀ ਘਟਨਾ ਵਾਪਰੀ। ਧਮਾਕੇ ਵਾਲੀ ਜਗ੍ਹਾ ਤੋਂ ਇੱਕ ਲਾਸ਼ ਵੀ ਮਿਲੀ ਹੈ, ਇਹ ਲਾਸ਼ ਦੇ ਚਿੱਥੜੇ ਉੱਡ ਚੁੱਕੇ ਸਨ ਤੇ ਟ੍ਰੈਕ ‘ਤੇ ਖਿਲਰੇ ਹੋਏ ਸਨ। ਪੁਲਿਸ ਨੂੰ ਨੇੜੇ ਹੀ 2 ਮੋਟਰਸਾਈਕਲ ਵੀ ਮਿਲੇ ਹਨ। ਧਮਾਕੇ ਨਾਲ ਰੇਲਵੇ ਟ੍ਰੈਕ ਨੂੰ ਵੀ ਨੁਕਸਾਨ ਪਹੁੰਚਿਆ ਹੈ, ਜਿਸ ਦੀ ਮੁਰੰਮਤ ਕੀਤੀ ਜਾ ਰਹੀ ਹੈ। ਘਟਨਾ ਰਾਤ ਕਰੀਬ 9:30 ਵਜੇ ਦੇ ਕਰੀਬ ਵਾਪਰੀ ਦੱਸੀ ਜਾ ਰਹੀ ਹੈ। ਸ਼ੱਕੀ ਲਾਸ਼ ਦੀ ਅਜੇ ਤੱਕ ਪਹਿਚਾਣ ਨਹੀਂ ਹੋ ਸਕੀ ਹੈ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਬੰਬ ਪਲਾਂਟ ਕਰਦੇ ਸਮੇਂ ਉਸ ਵਿਅਕਤੀ ਦੀ ਮੌਤ ਹੋਈ ਹੋ ਸਕਦੀ ਹੈ। ਜਿਸ ਟ੍ਰੈਕ ‘ਤੇ ਇਹ ਧਮਾਕਾ ਹੋਇਆ, ਉਹ ਜ਼ਿਆਦਾਤਰ ਮਾਲ ਗੱਡੀਆਂ ਲਈ ਹੀ ਵਰਤਿਆਂ ਜਾਂਦਾ ਹੈ। ਹਾਲਾਂਕਿ, ਸੂਤਰਾਂ ਮੁਤਾਬਕ ਜਦੋਂ ਰੇਲ ਗੱਡੀ ਟ੍ਰੈਕ ਤੋਂ ਨਿਕਲੀ ਤਾਂ ਪਤਾ ਚਲਿਆ ਕਿ ਟ੍ਰੈਕ ਦਾ ਨੁਕਸਾਨ ਹੋਇਆ ਹੈ। ਘਟਨਾ ਦੀ ਜਾਣਕਾਰੀ ਮਿਲਣ ‘ਤੇ ਐਸਐਸਪੀ ਵਰੁਣ ਸ਼ਰਮਾ ਤੇ ਹੋਰ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚੇ।  ਹਾਲਾਂਕਿ, ਕਿਸੇ ਵੀ ਪੁਲਿਸ ਅਧਿਕਾਰੀ ਨੇ ਅਜੇ ਤੱਕ ਮਾਮਲੇ ਦੀ ਜਾਣਕਾਰੀ ਨਹੀਂ ਦਿੱਤੀ ਹੈ। ਪੁਲਿਸ ਜਾਂਚ ‘ਚ ਜੁਟੀ ਹੋਈ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇਸੇ ਸਾਲ 24 ਜਨਵਰੀ ਨੂੰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ‘ਚ ਵੀ ਰੇਲਵੇ ਲਾਈਨ ਤੇ ਇੱਕ ਜ਼ੋਰਦਾਰ ਧਮਾਕਾ ਹੋਇਆ ਸੀ। ਇਸ ਧਮਾਕੇ ‘ਚ ਇੱਕ ਮਾਲ ਗੱਡੀ ਦਾ ਇੰਜਣ ਨੁਕਸਾਨਿਆ ਗਿਆ ਤੇ ਲੋਕੋ-ਪਾਈਲਟ ਜ਼ਖਮੀ ਹੋ ਗਿਆ ਸੀ। ਇਹ ਧਮਾਕਾ ਉਸ ਨਵੇਂ ਰੇਲਵੇ ਟ੍ਰੈਕ ‘ਤੇ ਹੋਇਆ ਸੀ, ਜੋ ਖਾਸ ਤੌਰ ‘ਤੇ ਮਾਲ ਗੱਡੀਆਂ ਦੀਆਂ ਆਵਾਜਾਈ ਲਈ ਬਣਾਇਆ ਗਿਆ ਸੀ।

ਜਸਟਿਸ ਸਵਰਨਕਾਂਤਾ ਸ਼ਰਮਾ ਤੋਂ ਨਿਆਂ ਦੀ ਉਮੀਦ ਖਤਮ, ਮੈਂ ਨਾ ਉਨ੍ਹਾਂ ਸਾਹਮਣੇ ਪੇਸ਼ ਹੋਵਾਂਗਾ ਅਤੇ ਨਾ ਹੀ ਦਲੀਲ ਦੇਵਾਂਗਾ : ਕੇਜਰੀਵਾਲ

ਨਵੀਂ ਦਿੱਲੀ, 28 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਜੋਜਕ ਅਰਵਿੰਦ ਕੇਜਰੀਵਾਲ ਨੇ ਜੱਜ ਸਵਰਨਕਾਂਤਾ ਸ਼ਰਮਾ ਦੀ ਅਦਾਲਤ ਵਿੱਚ ਚੱਲ ਰਹੇ ਆਪਣੇ ਕੇਸ ਵਿੱਚ ਨਾ ਪੇਸ਼ ਹੋਣ ਅਤੇ ਨਾ ਹੀ ਕੋਈ ਦਲੀਲ ਰੱਖਣ ਦਾ ਵੱਡਾ ਫੈਸਲਾ ਲਿਆ ਹੈ। ਸੋਮਵਾਰ ਨੂੰ ਉਨ੍ਹਾਂ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਜਸਟਿਸ ਸਵਰਨਕਾਂਤਾ ਸ਼ਰਮਾ ਤੋਂ ਨਿਆਂ ਮਿਲਣ ਦੀ ਮੇਰੀ ਉਮੀਦ ਟੁੱਟ ਚੁੱਕੀ ਹੈ। ਇਸ ਲਈ ਆਪਣੀ ਅੰਤਰ-ਆਤਮਾ ਦੀ ਆਵਾਜ਼ ਸੁਣਦੇ ਹੋਏ, ਗਾਂਧੀ ਜੀ ਦੇ ਸਿਧਾਂਤਾਂ ਨੂੰ ਮੰਨਦੇ ਹੋਏ ਅਤੇ ਸੱਤਿਆਗ੍ਰਹਿ ਦੀ ਭਾਵਨਾ ਨਾਲ, ਮੈਂ ਫੈਸਲਾ ਕੀਤਾ ਹੈ ਕਿ ਮੈਂ ਇਸ ਕੇਸ ਵਿੱਚ ਉਨ੍ਹਾਂ ਦੇ ਸਾਹਮਣੇ ਪੇਸ਼ ਨਹੀਂ ਹੋਵਾਂਗਾ ਅਤੇ ਕੋਈ ਦਲੀਲ ਵੀ ਨਹੀਂ ਰੱਖਾਂਗਾ। ਇਸ ਸਬੰਧੀ ਮੈਂ ਉਨ੍ਹਾਂ ਨੂੰ ਇਕ ਪੱਤਰ ਲਿਖ ਕੇ ਸੂਚਿਤ ਵੀ ਕਰ ਦਿੱਤਾ ਹੈ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਂ ਹਿੱਤਾਂ ਦੇ ਟਕਰਾਅ  ਕਾਰਨ ਜੱਜ ਸਵਰਨਕਾਂਤਾ ਸ਼ਰਮਾ ਨੂੰ ਮੇਰੇ ਕੇਸ ਤੋਂ ਖੁਦ ਹਟਣ ਦੀ ਬੇਨਤੀ ਕੀਤੀ ਸੀ, ਪਰ ਉਨ੍ਹਾਂ ਨੇ ਖੁਦ ਹੀ ਮੇਰੇ ਕੇਸ ਨੂੰ ਸੁਣਨ ਦਾ ਫੈਸਲਾ ਕੀਤਾ। ਇਸ ਕੇਸ ਵਿੱਚ ਜਸਟਿਸ ਸਵਰਨਕਾਂਤਾ ਸ਼ਰਮਾ ਜੋ ਵੀ ਫੈਸਲਾ ਸੁਣਾਉਣਗੇ, ਉਸ ‘ਤੇ ਮੈਂ ਆਪਣੇ ਕਾਨੂੰਨੀ ਅਧਿਕਾਰ ਦੀ ਵਰਤੋਂ ਕਰਨ ਲਈ ਸੁਤੰਤਰ ਹਾਂ। ਇਸ ਦੇ ਨਾਲ ਹੀ ਉਨ੍ਹਾਂ ਸਪੱਸ਼ਟ ਕੀਤਾ ਕਿ ਮੈਨੂੰ ਨਿਆਂਪਾਲਿਕਾ ‘ਤੇ ਪੂਰਾ ਭਰੋਸਾ ਹੈ ਅਤੇ ਮੈਂ ਉਸ ਦਾ ਪੂਰਾ ਸਤਿਕਾਰ ਕਰਦਾ ਹਾਂ, ਕਿਉਂਕਿ ਜਦੋਂ ਮੇਰੇ ਖਿਲਾਫ ਸਾਜ਼ਿਸ਼ਾਂ ਹੋਈਆਂ ਤਾਂ ਨਿਆਂਪਾਲਿਕਾ ਨੇ ਹੀ ਮੈਨੂੰ ਦੋਸ਼ ਮੁਕਤ ਕਰਕੇ ਨਿਆਂ ਦਿੱਤਾ ਸੀ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜ਼ਿੰਦਗੀ ਵਿੱਚ ਕਈ ਵਾਰ ਅਜਿਹੇ ਮੌਕੇ ਆਉਂਦੇ ਹਨ, ਜਦੋਂ ਜਿੱਤ ਜਾਂ ਹਾਰ ਮਾਇਨੇ ਨਹੀਂ ਰੱਖਦੀ। ਉਸ ਤੋਂ ਵੀ ਵੱਡਾ ਸਹੀ ਅਤੇ ਗਲਤ ਦਾ ਸਵਾਲ ਹੋ ਜਾਂਦਾ ਹੈ ਕਿ ਕੀ ਸਹੀ ਹੈ ਅਤੇ ਕੀ ਗਲਤ ਹੈ। ਅਜਿਹੇ ਸਮੇਂ ਸਾਨੂੰ ਇਹ ਤੈਅ ਕਰਨਾ ਹੁੰਦਾ ਹੈ ਕਿ ਅਸੀਂ ਔਖਾ ਰਸਤਾ ਚੁਣਾਂਗੇ ਜਾਂ ਸੌਖਾ। ਅੱਜ ਮੈਂ ਵੀ ਅਜਿਹੇ ਮੋੜ ‘ਤੇ ਖੜ੍ਹਾ ਹਾਂ। ਸਭ ਜਾਣਦੇ ਹਨ ਕਿ ਮੈਨੂੰ ਇੱਕ ਝੂਠੇ ਕੇਸ ਵਿੱਚ ਫਸਾਇਆ ਗਿਆ। ਮੈਨੂੰ ਜੇਲ੍ਹ ਭੇਜ ਦਿੱਤਾ ਗਿਆ। ਇੱਕ ਚੁਣੀ ਹੋਈ ਸਰਕਾਰ ਨੂੰ ਗਲਤ ਤਰੀਕੇ ਨਾਲ ਡੇਗ ਦਿੱਤਾ ਗਿਆ। ਸਾਨੂੰ ਕਈ ਮਹੀਨੇ ਜੇਲ੍ਹ ਵਿੱਚ ਰੱਖਿਆ ਗਿਆ, ਪਰ ਆਖਰਕਾਰ ਸੱਚ ਦੀ ਜਿੱਤ ਹੋਈ। 27 ਫਰਵਰੀ ਨੂੰ ਅਦਾਲਤ ਨੇ ਮੈਨੂੰ ਪੂਰੀ ਤਰ੍ਹਾਂ ਨਿਰਦੋਸ਼ ਘੋਸ਼ਿਤ ਕਰ ਦਿੱਤਾ। ਕੋਰਟ ਨੇ ਕਿਹਾ ਕਿ ਕੇਜਰੀਵਾਲ ਨਿਰਦੋਸ਼ ਹੈ ਅਤੇ ਕੇਜਰੀਵਾਲ ਨੇ ਕੋਈ ਭ੍ਰਿਸ਼ਟਾਚਾਰ ਨਹੀਂ ਕੀਤਾ ਹੈ।

ਅਰਵਿੰਦ ਕੇਜਰੀਵਾਲ ਨੇ ਅੱਗੇ ਕਿਹਾ ਕਿ ਅਦਾਲਤ ਨੇ ਸੀਬੀਆਈ ਦੀ ਜਾਂਚ ‘ਤੇ ਹੀ ਸਵਾਲ ਖੜ੍ਹੇ ਕਰ ਦਿੱਤੇ ਅਤੇ ਜਾਂਚ ਅਧਿਕਾਰੀ ਦੇ ਖਿਲਾਫ ਕਾਰਵਾਈ ਕਰਨ ਦੇ ਹੁਕਮ ਦੇ ਦਿੱਤੇ। ਪਰ ਸੱਚ ਦਾ ਰਸਤਾ ਆਸਾਨ ਨਹੀਂ ਹੁੰਦਾ। ਸੀ.ਬੀ.ਆਈ. ਨੇ ਤੁਰੰਤ ਇਸ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਅਤੇ ਇਹ ਕੇਸ ਜਸਟਿਸ ਸਵਰਨਕਾਂਤਾ ਸ਼ਰਮਾ ਦੇ ਸਾਹਮਣੇ ਲੱਗ ਗਿਆ। ਉਦੋਂ ਮੇਰੇ ਮਨ ਵਿੱਚ ਇੱਕ ਬਹੁਤ ਵੱਡਾ ਸਵਾਲ ਉੱਠਿਆ ਕਿ ਕੀ ਉਨ੍ਹਾਂ ਦੇ ਸਾਹਮਣੇ ਮੈਨੂੰ ਨਿਆਂ ਮਿਲੇਗਾ? ਮੇਰੇ ਮਨ ਵਿੱਚ ਇਹ ਪ੍ਰਸ਼ਨ ਕਿਉਂ ਆਇਆ, ਇਸ ਦੇ ਕਈ ਕਾਰਨ ਹਨ, ਪਰ ਦੋ ਮੁੱਖ ਕਾਰਨ ਹਨ। ਪਹਿਲਾ ਕਾਰਨ ਇਹ ਹੈ ਕਿ ਆਰਐਸਐਸ ਦੀ ਜਿਸ ਵਿਚਾਰਧਾਰਾ ਵਾਲੀ ਸਰਕਾਰ ਨੇ ਝੂਠੇ ਇਲਜ਼ਾਮ ਲਗਾ ਕੇ ਮੈਨੂੰ ਜੇਲ੍ਹ ਪਾਇਆ, ਜੱਜ ਸਾਹਿਬਾ ਨੇ ਖੁਦ ਮੰਨਿਆ ਹੈ ਕਿ ਉਹ ਉਸ ਵਿਚਾਰਧਾਰਾ ਨਾਲ ਜੁੜੇ ਸੰਗਠਨ ‘ਅਖਿਲ ਭਾਰਤੀ ਅਧਿਵਕਤਾ ਪ੍ਰੀਸ਼ਦ’ ਦੇ ਮੰਚਾਂ ‘ਤੇ ਕਈ ਵਾਰ ਜਾਂਦੀ ਰਹੀ ਹੈ। ਮੈਂ ਅਤੇ ਆਮ ਆਦਮੀ ਪਾਰਟੀ ਉਸ ਵਿਚਾਰਧਾਰਾ ਦੇ ਕੱਟੜ ਵਿਰੋਧੀ ਹਾਂ। ਅਜਿਹੇ ਵਿੱਚ ਕੀ ਉਨ੍ਹਾਂ ਦੇ ਸਾਹਮਣੇ ਮੈਨੂੰ ਨਿਆਂ ਮਿਲ ਸਕਦਾ ਹੈ?

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦੂਜਾ ਕਾਰਨ ਹਿੱਤਾਂ ਦਾ ਟਕਰਾਅ ਹੈ। ਅਦਾਲਤ ਵਿੱਚ ਮੇਰੇ ਵਿਰੋਧ ਵਿੱਚ ਕੇਂਦਰ ਸਰਕਾਰ ਦੀ ਸੀਬੀਆਈ ਹੈ ਅਤੇ ਜਸਟਿਸ ਸਵਰਨਕਾਂਤਾ ਸ਼ਰਮਾ ਦੇ ਦੋਵੇਂ ਬੱਚੇ ਕੇਂਦਰ ਸਰਕਾਰ ਵਿੱਚ ਕੰਮ ਕਰਦੇ ਹਨ। ਉਨ੍ਹਾਂ ਦੇ ਦੋਵੇਂ ਬੱਚੇ ਕੇਂਦਰ ਸਰਕਾਰ ਦੇ ਵਕੀਲਾਂ ਦੇ ਪੈਨਲ ਵਿੱਚ ਹਨ। ਸਾਡੇ ਸਾਹਮਣੇ ਕੋਰਟ ਵਿੱਚ ਦੂਜੇ ਪਾਸੇ ਵਕੀਲ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਹਨ। ਤੁਸ਼ਾਰ ਮਹਿਤਾ ਦੋਵਾਂ ਬੱਚਿਆਂ ਨੂੰ ਕੇਸ ਦਿੰਦੇ ਹਨ। ਉਨ੍ਹਾਂ ਨੂੰ ਕਿੰਨੇ ਕੇਸ ਮਿਲਣਗੇ, ਕਿਹੜੇ ਕੇਸ ਮਿਲਣਗੇ, ਇਹ ਤੁਸ਼ਾਰ ਮਹਿਤਾ ਤੈਅ ਕਰਦੇ ਹਨ। ਭਾਰਤ ਸਰਕਾਰ ਦੇ ਪੈਨਲ ਵਿੱਚ ਲਗਭਗ 700 ਦੇ ਕਰੀਬ ਵਕੀਲ ਹਨ, ਪਰ ਜਸਟਿਸ ਸਵਰਨਕਾਂਤਾ ਸ਼ਰਮਾ ਦੇ ਬੇਟੇ ਸਭ ਤੋਂ ਵੱਧ ਕੇਸ ਪਾਉਣ ਵਾਲੇ ਵਕੀਲਾਂ ਵਿੱਚੋਂ ਇੱਕ ਹਨ। ਉਨ੍ਹਾਂ ਦੇ ਬੇਟੇ ਨੂੰ 2023 ਤੋਂ 2025 ਦੇ ਵਿਚਕਾਰ ਲਗਭਗ 5,904 ਕੇਸ ਮਿਲੇ। ਇਸ ਨਾਲ ਉਨ੍ਹਾਂ ਦੇ ਬੇਟੇ ਨੂੰ ਕਰੋੜਾਂ ਰੁਪਏ ਦੀ ਫੀਸ ਮਿਲੀ। ਅੱਜ ਦੀ ਤਰੀਕ ਵਿੱਚ ਉਨ੍ਹਾਂ ਬੱਚਿਆਂ ਦਾ ਭਵਿੱਖ ਅਤੇ ਕਮਾਈ ਦੋਵੇਂ ਕਾਫੀ ਹੱਦ ਤੱਕ ਤੁਸ਼ਾਰ ਮਹਿਤਾ ‘ਤੇ ਨਿਰਭਰ ਹੈ। ਤਾਂ ਕਿਸੇ ਦੇ ਵੀ ਮਨ ਵਿੱਚ ਇਹ ਚਿੰਤਾ ਸੁਭਾਵਿਕ ਹੈ ਕਿ ਜੇਕਰ ਜੱਜ ਸਾਹਿਬਾ ਦੇ ਬੱਚਿਆਂ ਦੀ ਕਮਾਈ ਅਤੇ ਉਨ੍ਹਾਂ ਦਾ ਭਵਿੱਖ ਸਾਹਮਣੇ ਖੜ੍ਹਾ ਵਕੀਲ ਤੈਅ ਕਰ ਰਿਹਾ ਹੈ, ਤਾਂ ਕੀ ਜੱਜ ਸਾਹਿਬਾ ਉਸ ਵਕੀਲ ਦੇ ਖਿਲਾਫ ਫੈਸਲਾ ਦੇ ਸਕਣਗੇ?

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਂ ਇਹ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਮੈਨੂੰ ਨਿਆਂਪਾਲਿਕਾ ‘ਤੇ ਪੂਰਾ ਭਰੋਸਾ ਹੈ। ਮੈਂ ਨਿਆਂਪਾਲਿਕਾ ਦਾ ਬਹੁਤ ਸਤਿਕਾਰ ਕਰਦਾ ਹਾਂ। ਜਦੋਂ ਮੇਰੇ ਖਿਲਾਫ ਗਲਤ ਸਾਜ਼ਿਸ਼ ਹੋਈ ਤਾਂ ਸਾਡੇ ਦੇਸ਼ ਦੀ ਨਿਆਂਪਾਲਿਕਾ ਨੇ ਹੀ ਮੈਨੂੰ ਨਿਆਂ ਦਿੱਤਾ ਸੀ। ਜਦੋਂ ਮੈਨੂੰ ਝੂਠੇ ਕੇਸ ਵਿੱਚ ਗ੍ਰਿਫਤਾਰ ਕੀਤਾ ਗਿਆ ਤਾਂ ਇਸੇ ਨਿਆਂਪਾਲਿਕਾ ਨੇ ਮੈਨੂੰ ਜ਼ਮਾਨਤ (ਬੇਲ) ਦਿੱਤੀ ਸੀ। ਇਸੇ ਨਿਆਂਪਾਲਿਕਾ ਨੇ ਮੈਨੂੰ ਉਸੇ ਝੂਠੇ ਕੇਸ ਵਿੱਚ ਦੋਸ਼ ਮੁਕਤ ਕਰਾਰ ਦਿੱਤਾ ਹੈ। ਪਿਛਲੇ 75 ਸਾਲਾਂ ਵਿੱਚ ਜਦੋਂ-ਜਦੋਂ ਦੇਸ਼ ‘ਤੇ ਆਂਚ ਆਈ, ਸਾਡੇ ਦੇਸ਼ ਦੀ ਨਿਆਂਪਾਲਿਕਾ ਨੇ ਦੇਸ਼ ਨੂੰ ਬਚਾਇਆ ਅਤੇ ਨਾਗਰਿਕਾਂ ਦੇ ਹਿੱਤਾਂ ਦੀ ਰੱਖਿਆ ਕੀਤੀ ਹੈ। ਮੈਂ ਜਸਟਿਸ ਸਵਰਨਕਾਂਤਾ ਸ਼ਰਮਾ ਦਾ ਵੀ ਬਹੁਤ ਸਤਿਕਾਰ ਕਰਦਾ ਹਾਂ। ਮੈਨੂੰ ਉਨ੍ਹਾਂ ਜਾਂ ਉਨ੍ਹਾਂ ਦੇ ਪਰਿਵਾਰ ਤੋਂ ਕਿਸੇ ਵੀ ਕਿਸਮ ਦਾ ਕੋਈ ਨਿੱਜੀ ਇਤਰਾਜ਼ ਨਹੀਂ ਹੈ। ਪਰ ਨਿਆਂ ਦਾ ਇੱਕ ਬਹੁਤ ਵੱਡਾ ਸਿਧਾਂਤ ਹੈ ਕਿ ਨਿਆਂ ਸਿਰਫ਼ ਹੋਣਾ ਹੀ ਨਹੀਂ ਚਾਹੀਦਾ, ਸਗੋਂ ਹੁੰਦਾ ਹੋਇਆ ਦਿਖਣਾ ਵੀ ਚਾਹੀਦਾ ਹੈ। ਇਸ ਲਈ ਮੈਂ ਜਸਟਿਸ ਸਵਰਨਕਾਂਤਾ ਸ਼ਰਮਾ ਨੂੰ ਪੂਰੇ ਸਤਿਕਾਰ ਨਾਲ ਬੇਨਤੀ ਕੀਤੀ ਸੀ ਕਿ ਉਹ ਹਿੱਤਾਂ ਦੇ ਟਕਰਾਅ ਵਰਗੇ ਕਾਰਨਾਂ ਕਰਕੇ ਇਸ ਕੇਸ ਤੋਂ ਖੁਦ ਨੂੰ ਵੱਖ ਕਰ ਲੈਣ। ਪਰ ਉਨ੍ਹਾਂ ਨੇ ਮੇਰੀਆਂ ਦਲੀਲਾਂ ਖਾਰਜ ਕਰ ਦਿੱਤੀਆਂ ਅਤੇ ਫੈਸਲਾ ਦਿੱਤਾ ਕਿ ਉਹ ਖੁਦ ਹੀ ਇਹ ਕੇਸ ਸੁਣਨਗੇ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਮੇਰੇ ਸਾਹਮਣੇ ਸਭ ਤੋਂ ਆਸਾਨ ਰਸਤਾ ਹੈ ਕਿ ਮੈਂ ਉਨ੍ਹਾਂ ਦਾ ਹੁਕਮ ਮੰਨ ਲਵਾਂ ਅਤੇ ਇੱਕ ਵੱਡਾ ਵਕੀਲ ਖੜ੍ਹਾ ਕਰਕੇ ਉਨ੍ਹਾਂ ਦੇ ਸਾਹਮਣੇ ਆਪਣਾ ਕੇਸ ਲੜਾਂ। ਪਰ ਇਹ ਮੁੱਦਾ ਹੁਣ ਸਿਰਫ਼ ਮੇਰੇ ਕੇਸ ਦਾ ਨਹੀਂ ਹੈ, ਸਗੋਂ ਆਮ ਲੋਕਾਂ ਦੇ ਨਿਆਂ ਪ੍ਰਣਾਲੀ ‘ਤੇ ਭਰੋਸੇ ਦਾ ਹੈ। ਅਜਿਹੀ ਦੁਬਿਧਾ ਦੇ ਮੌਕੇ ‘ਤੇ ਬਾਪੂ ਨੇ ਸਾਨੂੰ ਸੱਤਿਆਗ੍ਰਹਿ ਦਾ ਰਸਤਾ ਦਿਖਾਇਆ ਹੈ। ਬਾਪੂ ਨੇ ਕਿਹਾ ਸੀ ਕਿ ਜਦੋਂ ਵੀ ਕਿਸੇ ਬੇਇਨਸਾਫ਼ੀ ਦਾ ਸਾਹਮਣਾ ਕਰੋ ਤਾਂ ਉਸ ਦਾ ਪਹਿਲਾ ਕਦਮ ਵਿਰੋਧ ਨਹੀਂ, ਸਗੋਂ ਗੱਲਬਾਤ ਹੋਣਾ ਚਾਹੀਦਾ ਹੈ। ਆਪਣੀ ਗੱਲ ਬੇਇਨਸਾਫ਼ੀ ਕਰਨ ਵਾਲੇ ਦੇ ਸਾਹਮਣੇ ਪੂਰੀ ਨਿਮਰਤਾ ਨਾਲ ਰੱਖਣੀ ਚਾਹੀਦੀ ਹੈ ਅਤੇ ਉਸ ਨੂੰ ਸੁਧਾਰਨ ਦਾ ਪੂਰਾ ਮੌਕਾ ਦੇਣਾ ਚਾਹੀਦਾ ਹੈ। ਸਾਰੀਆਂ ਕੋਸ਼ਿਸ਼ਾਂ ਦੇ ਬਾਅਦ ਵੀ ਜੇਕਰ ਨਿਆਂ ਨਾ ਮਿਲੇ ਤਾਂ ਅੰਤਰ-ਆਤਮਾ ਦੀ ਆਵਾਜ਼ ਸੁਣੋ। ਜੇਕਰ ਅੰਤਰ-ਆਤਮਾ ਦੀ ਆਵਾਜ਼ ਕਹਿੰਦੀ ਹੈ ਕਿ ਨਿਆਂ ਨਹੀਂ ਹੋਇਆ ਤਾਂ ਸ਼ਾਂਤੀ ਅਤੇ ਨਿਮਰਤਾ ਨਾਲ ਸੱਤਿਆਗ੍ਰਹਿ ਕਰਨਾ ਚਾਹੀਦਾ ਹੈ। ਫਿਰ ਉਸ ਦੇ ਜੋ ਵੀ ਨਤੀਜੇ ਹੋਣ, ਉਹ ਖਿੜੇ ਮੱਥੇ ਪ੍ਰਵਾਨ ਕਰਨੇ ਚਾਹੀਦੇ ਹਨ। ਪਰ ਇਸ ਪੂਰੇ ਘਟਨਾਕ੍ਰਮ ਵਿੱਚ ਬੇਇਨਸਾਫ਼ੀ ਕਰਨ ਵਾਲੇ ਵਿਅਕਤੀ ਪ੍ਰਤੀ ਕਿਸੇ ਵੀ ਕਿਸਮ ਦੀ ਨਫ਼ਰਤ ਜਾਂ ਗੁੱਸਾ ਨਹੀਂ ਹੋਣਾ ਚਾਹੀਦਾ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਂ ਵੀ ਗੱਲਬਾਤ ਨਾਲ ਸ਼ੁਰੂਆਤ ਕੀਤੀ। ਪੂਰੀ ਨਿਸ਼ਠਾ ਅਤੇ ਨਿਮਰਤਾ ਨਾਲ ਜਸਟਿਸ ਸਵਰਨਕਾਂਤਾ ਸ਼ਰਮਾ ਦੇ ਸਾਹਮਣੇ ਆਪਣੀ ਗੱਲ ਰੱਖੀ। ਉਨ੍ਹਾਂ ਨੂੰ ਇਸ ਕੇਸ ਤੋਂ ਵੱਖ ਹੋਣ ਲਈ ਬੇਨਤੀ ਕੀਤੀ। ਮੈਂ ਗੁਜ਼ਾਰਿਸ਼ ਕੀਤੀ ਕਿ ਮੇਰਾ ਕੇਸ ਹਾਈ ਕੋਰਟ ਦੇ ਕਿਸੇ ਵੀ ਹੋਰ ਜੱਜ ਦੁਆਰਾ ਸੁਣ ਲਿਆ ਜਾਵੇ। ਪਰ ਉਨ੍ਹਾਂ ਨੇ ਮੇਰੀ ਪ੍ਰਾਰਥਨਾ ਅਸਵੀਕਾਰ ਕਰ ਦਿੱਤੀ। ਉਨ੍ਹਾਂ ਨੇ ਫੈਸਲਾ ਦਿੱਤਾ ਕਿ ਉਹ ਆਪਣੇ ਆਪ ਨੂੰ ਇਸ ਮਾਮਲੇ ਤੋਂ ਵੱਖ ਨਹੀਂ ਕਰਨਗੇ ਅਤੇ ਇਹ ਕੇਸ ਉਹ ਖੁਦ ਹੀ ਸੁਣਨਗੇ। ਉਨ੍ਹਾਂ ਵੱਲੋਂ ਦਿੱਤੇ ਗਏ ਇਸ ਫੈਸਲੇ ਨਾਲ ਮੈਂ ਪੂਰੀ ਨਿਮਰਤਾ ਸਹਿਤ ਅਸਹਿਮਤ ਹਾਂ। ਇਸ ਪੂਰੇ ਘਟਨਾਕ੍ਰਮ ਤੋਂ ਬਾਅਦ ਮੇਰਾ ਖਦਸ਼ਾ ਹੋਰ ਡੂੰਘਾ ਹੋ ਗਿਆ ਹੈ ਕਿ ਕੀ ਉਨ੍ਹਾਂ ਸਾਹਮਣੇ ਮੈਨੂੰ ਨਿਆਂ ਮਿਲੇਗਾ? ਬਾਪੂ ਦੇ ਦਿਖਾਏ ਰਸਤੇ ‘ਤੇ ਚੱਲਦੇ ਹੋਏ ਸੱਤਿਆਗ੍ਰਹਿ ਦੀ ਭਾਵਨਾ ਨਾਲ ਹੁਣ ਮੈਂ ਫੈਸਲਾ ਕੀਤਾ ਹੈ ਕਿ ਮੈਂ ਇਸ ਕੇਸ ਵਿੱਚ ਜਸਟਿਸ ਸਵਰਨਕਾਂਤਾ ਸ਼ਰਮਾ ਦੀ ਅਦਾਲਤ ਵਿੱਚ ਨਾ ਤਾਂ ਖੁਦ ਪੇਸ਼ ਹੋਵਾਂਗਾ ਅਤੇ ਨਾ ਹੀ ਮੇਰੀ ਤਰਫੋਂ ਕੋਈ ਵਕੀਲ ਪੈਰਵੀ ਕਰੇਗਾ। ਜਸਟਿਸ ਸਵਰਨਕਾਂਤਾ ਸ਼ਰਮਾ ਜੋ ਵੀ ਫੈਸਲਾ ਸੁਣਾਉਣਗੇ, ਉਸ ‘ਤੇ ਸਮਾਂ ਆਉਣ ‘ਤੇ ਮੇਰੇ ਜੋ ਵੀ ਕਾਨੂੰਨੀ ਅਧਿਕਾਰ ਹਨ, ਜਿਵੇਂ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣਾ ਆਦਿ, ਉਹ ਸਾਰੇ ਕਦਮ ਚੁੱਕਣ ਲਈ ਮੈਂ ਸੁਤੰਤਰ ਹਾਂ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਗੱਲ ਅੱਜ ਮੈਂ ਇੱਕ ਪੱਤਰ ਲਿਖ ਕੇ ਜਸਟਿਸ ਸਵਰਨਕਾਂਤਾ ਸ਼ਰਮਾ ਨੂੰ ਵੀ ਸੂਚਿਤ ਕਰ ਦਿੱਤੀ ਹੈ। ਮੇਰਾ ਜਸਟਿਸ ਸਵਰਨਕਾਂਤਾ ਸ਼ਰਮਾ ਨਾਲ ਕਿਸੇ ਕਿਸਮ ਦਾ ਨਿੱਜੀ ਵਿਰੋਧ ਨਹੀਂ ਹੈ। ਜੇਕਰ ਭਵਿੱਖ ਵਿੱਚ ਵੀ ਕਦੇ ਉਨ੍ਹਾਂ ਦੇ ਸਾਹਮਣੇ ਮੇਰਾ ਕੋਈ ਹੋਰ ਕੇਸ ਲੱਗਦਾ ਹੈ ਜਿਸ ਵਿੱਚ ਮੇਰੇ ਵਿਰੋਧ ਵਿੱਚ ਭਾਜਪਾ, ਕੇਂਦਰ ਸਰਕਾਰ ਜਾਂ ਤੁਸ਼ਾਰ ਮਹਿਤਾ ਨਹੀਂ ਹਨ, ਤਾਂ ਮੈਂ ਉਨ੍ਹਾਂ ਦੇ ਸਾਹਮਣੇ ਜ਼ਰੂਰ ਪੇਸ਼ ਹੋਵਾਂਗਾ। ਤੁਸੀਂ ਪੁੱਛ ਸਕਦੇ ਹੋ ਕਿ ਜੇਕਰ ਮੈਂ ਜਸਟਿਸ ਸਵਰਨਕਾਂਤਾ ਸ਼ਰਮਾ ਦੇ ਖੁਦ ਨੂੰ ਮਾਮਲੇ ਤੋਂ ਵੱਖ ਕਰਨ ਦੇ ਹੁਕਮ ਨਾਲ ਅਸਹਿਮਤ ਹਾਂ ਤਾਂ ਉਸ ਦੇ ਖਿਲਾਫ ਸੁਪਰੀਮ ਕੋਰਟ ਕਿਉਂ ਨਹੀਂ ਜਾ ਰਿਹਾ? ਮੈਂ ਉਸ ਦੀ ਤਿਆਰੀ ਕਰ ਰਿਹਾ ਹਾਂ। ਇਹ ਪੂਰਾ ਮਾਮਲਾ ਬਹੁਤ ਨਾਜ਼ੁਕ ਅਤੇ ਸੰਵੇਦਨਸ਼ੀਲ ਹੈ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕਾਨੂੰਨ ਨੂੰ ਧਿਆਨ ਵਿੱਚ ਰੱਖਦੇ ਹੋਏ, ਨਿਆਂਪਾਲਿਕਾ ਦੇ ਸਤਿਕਾਰ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਲੋਕਾਂ ਦੇ ਨਿਆਂ ਪ੍ਰਣਾਲੀ ‘ਤੇ ਭਰੋਸੇ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ-ਇੱਕ ਕਦਮ ਚੁੱਕਣਾ ਹੈ। ਮੈਂ ਇਹ ਕਦਮ ਹੰਕਾਰ ਜਾਂ ਕਿਸੇ ਵਿਦਰੋਹ ਜਾਂ ਵਿਰੋਧ ਦੀ ਭਾਵਨਾ ਨਾਲ ਨਹੀਂ ਚੁੱਕ ਰਿਹਾ। ਇਸ ਕਦਮ ਰਾਹੀਂ ਮੇਰਾ ਮਕਸਦ ਦੇਸ਼ ਦੀ ਕਾਨੂੰਨ ਪ੍ਰਣਾਲੀ ਨੂੰ ਚੁਣੌਤੀ ਦੇਣਾ ਵੀ ਨਹੀਂ ਹੈ ਅਤੇ ਨਾ ਹੀ ਮੇਰਾ ਮਕਸਦ ਨਿਆਂ ਪ੍ਰਣਾਲੀ ਦਾ ਅਪਮਾਨ ਕਰਨਾ ਹੈ। ਇਸੇ ਕੇਸ ਵਿੱਚ ਮੈਂ ਹਰ ਪੱਧਰ ‘ਤੇ ਹਰ ਅਦਾਲਤ ਵਿੱਚ ਆਪਣਾ ਪੂਰਾ ਸਹਿਯੋਗ ਦਿੱਤਾ ਹੈ। ਮੈਂ ਨਿਆਂਪਾਲਿਕਾ ਦਾ ਬਹੁਤ ਸਤਿਕਾਰ ਕਰਦਾ ਹਾਂ। ਇਸੇ ਨਿਆਂਪਾਲਿਕਾ ਦੀ ਬਦੌਲਤ ਅੱਜ ਮੈਂ ਆਜ਼ਾਦ ਘੁੰਮ ਰਿਹਾ ਹਾਂ। ਮੇਰਾ ਸਿਰਫ਼ ਤੇ ਸਿਰਫ਼ ਇਸ ਨਾਲ ਇੱਕੋ ਇੱਕ ਮਕਸਦ ਹੈ—ਦੇਸ਼ ਦੀ ਨਿਆਂ ਪ੍ਰਣਾਲੀ ‘ਤੇ ਲੋਕਾਂ ਦੇ ਭਰੋਸੇ ਨੂੰ ਹੋਰ ਮਜ਼ਬੂਤ ਕਰਨਾ ਅਤੇ ਲੋਕਾਂ ਵਿੱਚ ਅਟੁੱਟ ਵਿਸ਼ਵਾਸ ਭਰਨਾ ਕਿ ਲੋੜ ਪੈਣ ‘ਤੇ ਸਾਡੇ ਦੇਸ਼ ਦੀ ਨਿਆਂ ਵਿਵਸਥਾ ਤੋਂ ਉਨ੍ਹਾਂ ਨੂੰ ਨਿਆਂ ਜ਼ਰੂਰ ਮਿਲੇਗਾ।

ਜਸਟਿਸ ਸਵਰਨਕਾਂਤਾ ਸ਼ਰਮਾ ਤੋਂ ਨਿਆਂ ਦੀ ਉਮੀਦ ਖਤਮ, ਮੈਂ ਨਾ ਉਨ੍ਹਾਂ ਸਾਹਮਣੇ ਪੇਸ਼ ਹੋਵਾਂਗਾ ਅਤੇ ਨਾ ਹੀ ਦਲੀਲ ਦੇਵਾਂਗਾ – ਕੇਜਰੀਵਾਲ

ਮੈਂ ਗਾਂਧੀ ਜੀ ਦੇ ਸਿਧਾਂਤਾਂ ਨੂੰ ਮੰਨਦੇ ਹੋਏ ਅਤੇ ਸੱਤਿਆਗ੍ਰਹਿ ਦੀ ਭਾਵਨਾ ਨਾਲ ਜੱਜ ਸਵਰਨਕਾਂਤਾ ਸ਼ਰਮਾ ਨੂੰ ਪੱਤਰ ਲਿਖ ਕੇ ਫੈਸਲੇ ਤੋਂ ਜਾਣੂ ਕਰਵਾ ਦਿੱਤਾ ਹੈ – ਕੇਜਰੀਵਾਲ

ਮੈਨੂੰ ਚਿੰਤਾ ਹੈ ਕਿ ਕੀ ਆਰਐਸਐਸ ਦੀ ਅਧਿਵਕਤਾ ਪ੍ਰੀਸ਼ਦ ਦੇ ਮੰਚ ‘ਤੇ ਕਈ ਵਾਰ ਜਾ ਚੁੱਕੀ ਜੱਜ ਸਵਰਨਕਾਂਤਾ ਸ਼ਰਮਾ ਤੋਂ ਨਿਆਂ ਮਿਲੇਗਾ? ਕੇਜਰੀਵਾਲ

ਜੱਜ ਦੇ ਬੱਚੇ ਕੇਂਦਰ ਦੇ ਵਕੀਲਾਂ ਦੇ ਪੈਨਲ ਵਿੱਚ ਹਨ, ਸਾਲਿਸਿਟਰ ਜਨਰਲ ਉਨ੍ਹਾਂ ਨੂੰ ਕੇਸ ਦਿੰਦੇ ਹਨ ਅਤੇ ਉਹੀ ਮੇਰੇ ਵਿਰੁੱਧ ਖੜ੍ਹੇ ਹਨ, ਤਾਂ ਕੀ ਜੱਜ ਉਨ੍ਹਾਂ ਦੇ ਖਿਲਾਫ ਫੈਸਲਾ ਦੇ ਸਕਣਗੇ? ਕੇਜਰੀਵਾਲ

ਮੈਂ ਹਿੱਤਾਂ ਦੇ ਟਕਰਾਅ ਕਾਰਨ ਜੱਜ ਸਵਰਨਕਾਂਤਾ ਸ਼ਰਮਾ ਨੂੰ ਕੇਸ ਤੋਂ ਹਟਣ ਦੀ ਬੇਨਤੀ ਕੀਤੀ ਸੀ, ਪਰ ਉਨ੍ਹਾਂ ਨੇ ਖੁਦ ਕੇਸ ਸੁਣਨ ਦਾ ਫੈਸਲਾ ਕੀਤਾ – ਕੇਜਰੀਵਾਲ

ਇਸ ਕੇਸ ਵਿੱਚ ਜਸਟਿਸ ਸਵਰਨਕਾਂਤਾ ਸ਼ਰਮਾ ਜੋ ਵੀ ਫੈਸਲਾ ਸੁਣਾਉਣਗੇ, ਉਸ ‘ਤੇ ਮੈਂ ਆਪਣੇ ਕਾਨੂੰਨੀ ਅਧਿਕਾਰ ਦੀ ਵਰਤੋਂ ਕਰਨ ਲਈ ਸੁਤੰਤਰ ਹਾਂ – ਕੇਜਰੀਵਾਲ

ਮੈਨੂੰ ਨਿਆਂਪਾਲਿਕਾ ‘ਤੇ ਪੂਰਾ ਭਰੋਸਾ ਹੈ, ਕਿਉਂਕਿ ਜਦੋਂ ਮੇਰੇ ਖਿਲਾਫ ਸਾਜ਼ਿਸ਼ ਹੋਈ ਤਾਂ ਨਿਆਂਪਾਲਿਕਾ ਨੇ ਹੀ ਦੋਸ਼ ਮੁਕਤ ਕਰਕੇ ਨਿਆਂ ਦਿੱਤਾ – ਕੇਜਰੀਵਾਲ

ਨਵੀਂ ਦਿੱਲੀ, 27 ਅਪ੍ਰੈਲ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਜੋਜਕ ਅਰਵਿੰਦ ਕੇਜਰੀਵਾਲ ਨੇ ਜੱਜ ਸਵਰਨਕਾਂਤਾ ਸ਼ਰਮਾ ਦੀ ਅਦਾਲਤ ਵਿੱਚ ਚੱਲ ਰਹੇ ਆਪਣੇ ਕੇਸ ਵਿੱਚ ਨਾ ਪੇਸ਼ ਹੋਣ ਅਤੇ ਨਾ ਹੀ ਕੋਈ ਦਲੀਲ ਰੱਖਣ ਦਾ ਵੱਡਾ ਫੈਸਲਾ ਲਿਆ ਹੈ। ਸੋਮਵਾਰ ਨੂੰ ਉਨ੍ਹਾਂ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਜਸਟਿਸ ਸਵਰਨਕਾਂਤਾ ਸ਼ਰਮਾ ਤੋਂ ਨਿਆਂ ਮਿਲਣ ਦੀ ਮੇਰੀ ਉਮੀਦ ਟੁੱਟ ਚੁੱਕੀ ਹੈ। ਇਸ ਲਈ ਆਪਣੀ ਅੰਤਰ-ਆਤਮਾ ਦੀ ਆਵਾਜ਼ ਸੁਣਦੇ ਹੋਏ, ਗਾਂਧੀ ਜੀ ਦੇ ਸਿਧਾਂਤਾਂ ਨੂੰ ਮੰਨਦੇ ਹੋਏ ਅਤੇ ਸੱਤਿਆਗ੍ਰਹਿ ਦੀ ਭਾਵਨਾ ਨਾਲ, ਮੈਂ ਫੈਸਲਾ ਕੀਤਾ ਹੈ ਕਿ ਮੈਂ ਇਸ ਕੇਸ ਵਿੱਚ ਉਨ੍ਹਾਂ ਦੇ ਸਾਹਮਣੇ ਪੇਸ਼ ਨਹੀਂ ਹੋਵਾਂਗਾ ਅਤੇ ਕੋਈ ਦਲੀਲ ਵੀ ਨਹੀਂ ਰੱਖਾਂਗਾ। ਇਸ ਸਬੰਧੀ ਮੈਂ ਉਨ੍ਹਾਂ ਨੂੰ ਇਕ ਪੱਤਰ ਲਿਖ ਕੇ ਸੂਚਿਤ ਵੀ ਕਰ ਦਿੱਤਾ ਹੈ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਂ ਹਿੱਤਾਂ ਦੇ ਟਕਰਾਅ  ਕਾਰਨ ਜੱਜ ਸਵਰਨਕਾਂਤਾ ਸ਼ਰਮਾ ਨੂੰ ਮੇਰੇ ਕੇਸ ਤੋਂ ਖੁਦ ਹਟਣ ਦੀ ਬੇਨਤੀ ਕੀਤੀ ਸੀ, ਪਰ ਉਨ੍ਹਾਂ ਨੇ ਖੁਦ ਹੀ ਮੇਰੇ ਕੇਸ ਨੂੰ ਸੁਣਨ ਦਾ ਫੈਸਲਾ ਕੀਤਾ। ਇਸ ਕੇਸ ਵਿੱਚ ਜਸਟਿਸ ਸਵਰਨਕਾਂਤਾ ਸ਼ਰਮਾ ਜੋ ਵੀ ਫੈਸਲਾ ਸੁਣਾਉਣਗੇ, ਉਸ ‘ਤੇ ਮੈਂ ਆਪਣੇ ਕਾਨੂੰਨੀ ਅਧਿਕਾਰ ਦੀ ਵਰਤੋਂ ਕਰਨ ਲਈ ਸੁਤੰਤਰ ਹਾਂ। ਇਸ ਦੇ ਨਾਲ ਹੀ ਉਨ੍ਹਾਂ ਸਪੱਸ਼ਟ ਕੀਤਾ ਕਿ ਮੈਨੂੰ ਨਿਆਂਪਾਲਿਕਾ ‘ਤੇ ਪੂਰਾ ਭਰੋਸਾ ਹੈ ਅਤੇ ਮੈਂ ਉਸ ਦਾ ਪੂਰਾ ਸਤਿਕਾਰ ਕਰਦਾ ਹਾਂ, ਕਿਉਂਕਿ ਜਦੋਂ ਮੇਰੇ ਖਿਲਾਫ ਸਾਜ਼ਿਸ਼ਾਂ ਹੋਈਆਂ ਤਾਂ ਨਿਆਂਪਾਲਿਕਾ ਨੇ ਹੀ ਮੈਨੂੰ ਦੋਸ਼ ਮੁਕਤ ਕਰਕੇ ਨਿਆਂ ਦਿੱਤਾ ਸੀ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜ਼ਿੰਦਗੀ ਵਿੱਚ ਕਈ ਵਾਰ ਅਜਿਹੇ ਮੌਕੇ ਆਉਂਦੇ ਹਨ, ਜਦੋਂ ਜਿੱਤ ਜਾਂ ਹਾਰ ਮਾਇਨੇ ਨਹੀਂ ਰੱਖਦੀ। ਉਸ ਤੋਂ ਵੀ ਵੱਡਾ ਸਹੀ ਅਤੇ ਗਲਤ ਦਾ ਸਵਾਲ ਹੋ ਜਾਂਦਾ ਹੈ ਕਿ ਕੀ ਸਹੀ ਹੈ ਅਤੇ ਕੀ ਗਲਤ ਹੈ। ਅਜਿਹੇ ਸਮੇਂ ਸਾਨੂੰ ਇਹ ਤੈਅ ਕਰਨਾ ਹੁੰਦਾ ਹੈ ਕਿ ਅਸੀਂ ਔਖਾ ਰਸਤਾ ਚੁਣਾਂਗੇ ਜਾਂ ਸੌਖਾ। ਅੱਜ ਮੈਂ ਵੀ ਅਜਿਹੇ ਮੋੜ ‘ਤੇ ਖੜ੍ਹਾ ਹਾਂ। ਸਭ ਜਾਣਦੇ ਹਨ ਕਿ ਮੈਨੂੰ ਇੱਕ ਝੂਠੇ ਕੇਸ ਵਿੱਚ ਫਸਾਇਆ ਗਿਆ। ਮੈਨੂੰ ਜੇਲ੍ਹ ਭੇਜ ਦਿੱਤਾ ਗਿਆ। ਇੱਕ ਚੁਣੀ ਹੋਈ ਸਰਕਾਰ ਨੂੰ ਗਲਤ ਤਰੀਕੇ ਨਾਲ ਡੇਗ ਦਿੱਤਾ ਗਿਆ। ਸਾਨੂੰ ਕਈ ਮਹੀਨੇ ਜੇਲ੍ਹ ਵਿੱਚ ਰੱਖਿਆ ਗਿਆ, ਪਰ ਆਖਰਕਾਰ ਸੱਚ ਦੀ ਜਿੱਤ ਹੋਈ। 27 ਫਰਵਰੀ ਨੂੰ ਅਦਾਲਤ ਨੇ ਮੈਨੂੰ ਪੂਰੀ ਤਰ੍ਹਾਂ ਨਿਰਦੋਸ਼ ਘੋਸ਼ਿਤ ਕਰ ਦਿੱਤਾ। ਕੋਰਟ ਨੇ ਕਿਹਾ ਕਿ ਕੇਜਰੀਵਾਲ ਨਿਰਦੋਸ਼ ਹੈ ਅਤੇ ਕੇਜਰੀਵਾਲ ਨੇ ਕੋਈ ਭ੍ਰਿਸ਼ਟਾਚਾਰ ਨਹੀਂ ਕੀਤਾ ਹੈ।

ਅਰਵਿੰਦ ਕੇਜਰੀਵਾਲ ਨੇ ਅੱਗੇ ਕਿਹਾ ਕਿ ਅਦਾਲਤ ਨੇ ਸੀਬੀਆਈ ਦੀ ਜਾਂਚ ‘ਤੇ ਹੀ ਸਵਾਲ ਖੜ੍ਹੇ ਕਰ ਦਿੱਤੇ ਅਤੇ ਜਾਂਚ ਅਧਿਕਾਰੀ ਦੇ ਖਿਲਾਫ ਕਾਰਵਾਈ ਕਰਨ ਦੇ ਹੁਕਮ ਦੇ ਦਿੱਤੇ। ਪਰ ਸੱਚ ਦਾ ਰਸਤਾ ਆਸਾਨ ਨਹੀਂ ਹੁੰਦਾ। ਸੀ.ਬੀ.ਆਈ. ਨੇ ਤੁਰੰਤ ਇਸ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਅਤੇ ਇਹ ਕੇਸ ਜਸਟਿਸ ਸਵਰਨਕਾਂਤਾ ਸ਼ਰਮਾ ਦੇ ਸਾਹਮਣੇ ਲੱਗ ਗਿਆ। ਉਦੋਂ ਮੇਰੇ ਮਨ ਵਿੱਚ ਇੱਕ ਬਹੁਤ ਵੱਡਾ ਸਵਾਲ ਉੱਠਿਆ ਕਿ ਕੀ ਉਨ੍ਹਾਂ ਦੇ ਸਾਹਮਣੇ ਮੈਨੂੰ ਨਿਆਂ ਮਿਲੇਗਾ? ਮੇਰੇ ਮਨ ਵਿੱਚ ਇਹ ਪ੍ਰਸ਼ਨ ਕਿਉਂ ਆਇਆ, ਇਸ ਦੇ ਕਈ ਕਾਰਨ ਹਨ, ਪਰ ਦੋ ਮੁੱਖ ਕਾਰਨ ਹਨ। ਪਹਿਲਾ ਕਾਰਨ ਇਹ ਹੈ ਕਿ ਆਰਐਸਐਸ ਦੀ ਜਿਸ ਵਿਚਾਰਧਾਰਾ ਵਾਲੀ ਸਰਕਾਰ ਨੇ ਝੂਠੇ ਇਲਜ਼ਾਮ ਲਗਾ ਕੇ ਮੈਨੂੰ ਜੇਲ੍ਹ ਪਾਇਆ, ਜੱਜ ਸਾਹਿਬਾ ਨੇ ਖੁਦ ਮੰਨਿਆ ਹੈ ਕਿ ਉਹ ਉਸ ਵਿਚਾਰਧਾਰਾ ਨਾਲ ਜੁੜੇ ਸੰਗਠਨ ‘ਅਖਿਲ ਭਾਰਤੀ ਅਧਿਵਕਤਾ ਪ੍ਰੀਸ਼ਦ’ ਦੇ ਮੰਚਾਂ ‘ਤੇ ਕਈ ਵਾਰ ਜਾਂਦੀ ਰਹੀ ਹੈ। ਮੈਂ ਅਤੇ ਆਮ ਆਦਮੀ ਪਾਰਟੀ ਉਸ ਵਿਚਾਰਧਾਰਾ ਦੇ ਕੱਟੜ ਵਿਰੋਧੀ ਹਾਂ। ਅਜਿਹੇ ਵਿੱਚ ਕੀ ਉਨ੍ਹਾਂ ਦੇ ਸਾਹਮਣੇ ਮੈਨੂੰ ਨਿਆਂ ਮਿਲ ਸਕਦਾ ਹੈ?

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦੂਜਾ ਕਾਰਨ ਹਿੱਤਾਂ ਦਾ ਟਕਰਾਅ ਹੈ। ਅਦਾਲਤ ਵਿੱਚ ਮੇਰੇ ਵਿਰੋਧ ਵਿੱਚ ਕੇਂਦਰ ਸਰਕਾਰ ਦੀ ਸੀਬੀਆਈ ਹੈ ਅਤੇ ਜਸਟਿਸ ਸਵਰਨਕਾਂਤਾ ਸ਼ਰਮਾ ਦੇ ਦੋਵੇਂ ਬੱਚੇ ਕੇਂਦਰ ਸਰਕਾਰ ਵਿੱਚ ਕੰਮ ਕਰਦੇ ਹਨ। ਉਨ੍ਹਾਂ ਦੇ ਦੋਵੇਂ ਬੱਚੇ ਕੇਂਦਰ ਸਰਕਾਰ ਦੇ ਵਕੀਲਾਂ ਦੇ ਪੈਨਲ ਵਿੱਚ ਹਨ। ਸਾਡੇ ਸਾਹਮਣੇ ਕੋਰਟ ਵਿੱਚ ਦੂਜੇ ਪਾਸੇ ਵਕੀਲ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਹਨ। ਤੁਸ਼ਾਰ ਮਹਿਤਾ ਦੋਵਾਂ ਬੱਚਿਆਂ ਨੂੰ ਕੇਸ ਦਿੰਦੇ ਹਨ। ਉਨ੍ਹਾਂ ਨੂੰ ਕਿੰਨੇ ਕੇਸ ਮਿਲਣਗੇ, ਕਿਹੜੇ ਕੇਸ ਮਿਲਣਗੇ, ਇਹ ਤੁਸ਼ਾਰ ਮਹਿਤਾ ਤੈਅ ਕਰਦੇ ਹਨ। ਭਾਰਤ ਸਰਕਾਰ ਦੇ ਪੈਨਲ ਵਿੱਚ ਲਗਭਗ 700 ਦੇ ਕਰੀਬ ਵਕੀਲ ਹਨ, ਪਰ ਜਸਟਿਸ ਸਵਰਨਕਾਂਤਾ ਸ਼ਰਮਾ ਦੇ ਬੇਟੇ ਸਭ ਤੋਂ ਵੱਧ ਕੇਸ ਪਾਉਣ ਵਾਲੇ ਵਕੀਲਾਂ ਵਿੱਚੋਂ ਇੱਕ ਹਨ। ਉਨ੍ਹਾਂ ਦੇ ਬੇਟੇ ਨੂੰ 2023 ਤੋਂ 2025 ਦੇ ਵਿਚਕਾਰ ਲਗਭਗ 5,904 ਕੇਸ ਮਿਲੇ। ਇਸ ਨਾਲ ਉਨ੍ਹਾਂ ਦੇ ਬੇਟੇ ਨੂੰ ਕਰੋੜਾਂ ਰੁਪਏ ਦੀ ਫੀਸ ਮਿਲੀ। ਅੱਜ ਦੀ ਤਰੀਕ ਵਿੱਚ ਉਨ੍ਹਾਂ ਬੱਚਿਆਂ ਦਾ ਭਵਿੱਖ ਅਤੇ ਕਮਾਈ ਦੋਵੇਂ ਕਾਫੀ ਹੱਦ ਤੱਕ ਤੁਸ਼ਾਰ ਮਹਿਤਾ ‘ਤੇ ਨਿਰਭਰ ਹੈ। ਤਾਂ ਕਿਸੇ ਦੇ ਵੀ ਮਨ ਵਿੱਚ ਇਹ ਚਿੰਤਾ ਸੁਭਾਵਿਕ ਹੈ ਕਿ ਜੇਕਰ ਜੱਜ ਸਾਹਿਬਾ ਦੇ ਬੱਚਿਆਂ ਦੀ ਕਮਾਈ ਅਤੇ ਉਨ੍ਹਾਂ ਦਾ ਭਵਿੱਖ ਸਾਹਮਣੇ ਖੜ੍ਹਾ ਵਕੀਲ ਤੈਅ ਕਰ ਰਿਹਾ ਹੈ, ਤਾਂ ਕੀ ਜੱਜ ਸਾਹਿਬਾ ਉਸ ਵਕੀਲ ਦੇ ਖਿਲਾਫ ਫੈਸਲਾ ਦੇ ਸਕਣਗੇ?

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਂ ਇਹ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਮੈਨੂੰ ਨਿਆਂਪਾਲਿਕਾ ‘ਤੇ ਪੂਰਾ ਭਰੋਸਾ ਹੈ। ਮੈਂ ਨਿਆਂਪਾਲਿਕਾ ਦਾ ਬਹੁਤ ਸਤਿਕਾਰ ਕਰਦਾ ਹਾਂ। ਜਦੋਂ ਮੇਰੇ ਖਿਲਾਫ ਗਲਤ ਸਾਜ਼ਿਸ਼ ਹੋਈ ਤਾਂ ਸਾਡੇ ਦੇਸ਼ ਦੀ ਨਿਆਂਪਾਲਿਕਾ ਨੇ ਹੀ ਮੈਨੂੰ ਨਿਆਂ ਦਿੱਤਾ ਸੀ। ਜਦੋਂ ਮੈਨੂੰ ਝੂਠੇ ਕੇਸ ਵਿੱਚ ਗ੍ਰਿਫਤਾਰ ਕੀਤਾ ਗਿਆ ਤਾਂ ਇਸੇ ਨਿਆਂਪਾਲਿਕਾ ਨੇ ਮੈਨੂੰ ਜ਼ਮਾਨਤ (ਬੇਲ) ਦਿੱਤੀ ਸੀ। ਇਸੇ ਨਿਆਂਪਾਲਿਕਾ ਨੇ ਮੈਨੂੰ ਉਸੇ ਝੂਠੇ ਕੇਸ ਵਿੱਚ ਦੋਸ਼ ਮੁਕਤ ਕਰਾਰ ਦਿੱਤਾ ਹੈ। ਪਿਛਲੇ 75 ਸਾਲਾਂ ਵਿੱਚ ਜਦੋਂ-ਜਦੋਂ ਦੇਸ਼ ‘ਤੇ ਆਂਚ ਆਈ, ਸਾਡੇ ਦੇਸ਼ ਦੀ ਨਿਆਂਪਾਲਿਕਾ ਨੇ ਦੇਸ਼ ਨੂੰ ਬਚਾਇਆ ਅਤੇ ਨਾਗਰਿਕਾਂ ਦੇ ਹਿੱਤਾਂ ਦੀ ਰੱਖਿਆ ਕੀਤੀ ਹੈ। ਮੈਂ ਜਸਟਿਸ ਸਵਰਨਕਾਂਤਾ ਸ਼ਰਮਾ ਦਾ ਵੀ ਬਹੁਤ ਸਤਿਕਾਰ ਕਰਦਾ ਹਾਂ। ਮੈਨੂੰ ਉਨ੍ਹਾਂ ਜਾਂ ਉਨ੍ਹਾਂ ਦੇ ਪਰਿਵਾਰ ਤੋਂ ਕਿਸੇ ਵੀ ਕਿਸਮ ਦਾ ਕੋਈ ਨਿੱਜੀ ਇਤਰਾਜ਼ ਨਹੀਂ ਹੈ। ਪਰ ਨਿਆਂ ਦਾ ਇੱਕ ਬਹੁਤ ਵੱਡਾ ਸਿਧਾਂਤ ਹੈ ਕਿ ਨਿਆਂ ਸਿਰਫ਼ ਹੋਣਾ ਹੀ ਨਹੀਂ ਚਾਹੀਦਾ, ਸਗੋਂ ਹੁੰਦਾ ਹੋਇਆ ਦਿਖਣਾ ਵੀ ਚਾਹੀਦਾ ਹੈ। ਇਸ ਲਈ ਮੈਂ ਜਸਟਿਸ ਸਵਰਨਕਾਂਤਾ ਸ਼ਰਮਾ ਨੂੰ ਪੂਰੇ ਸਤਿਕਾਰ ਨਾਲ ਬੇਨਤੀ ਕੀਤੀ ਸੀ ਕਿ ਉਹ ਹਿੱਤਾਂ ਦੇ ਟਕਰਾਅ ਵਰਗੇ ਕਾਰਨਾਂ ਕਰਕੇ ਇਸ ਕੇਸ ਤੋਂ ਖੁਦ ਨੂੰ ਵੱਖ ਕਰ ਲੈਣ। ਪਰ ਉਨ੍ਹਾਂ ਨੇ ਮੇਰੀਆਂ ਦਲੀਲਾਂ ਖਾਰਜ ਕਰ ਦਿੱਤੀਆਂ ਅਤੇ ਫੈਸਲਾ ਦਿੱਤਾ ਕਿ ਉਹ ਖੁਦ ਹੀ ਇਹ ਕੇਸ ਸੁਣਨਗੇ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਮੇਰੇ ਸਾਹਮਣੇ ਸਭ ਤੋਂ ਆਸਾਨ ਰਸਤਾ ਹੈ ਕਿ ਮੈਂ ਉਨ੍ਹਾਂ ਦਾ ਹੁਕਮ ਮੰਨ ਲਵਾਂ ਅਤੇ ਇੱਕ ਵੱਡਾ ਵਕੀਲ ਖੜ੍ਹਾ ਕਰਕੇ ਉਨ੍ਹਾਂ ਦੇ ਸਾਹਮਣੇ ਆਪਣਾ ਕੇਸ ਲੜਾਂ। ਪਰ ਇਹ ਮੁੱਦਾ ਹੁਣ ਸਿਰਫ਼ ਮੇਰੇ ਕੇਸ ਦਾ ਨਹੀਂ ਹੈ, ਸਗੋਂ ਆਮ ਲੋਕਾਂ ਦੇ ਨਿਆਂ ਪ੍ਰਣਾਲੀ ‘ਤੇ ਭਰੋਸੇ ਦਾ ਹੈ। ਅਜਿਹੀ ਦੁਬਿਧਾ ਦੇ ਮੌਕੇ ‘ਤੇ ਬਾਪੂ ਨੇ ਸਾਨੂੰ ਸੱਤਿਆਗ੍ਰਹਿ ਦਾ ਰਸਤਾ ਦਿਖਾਇਆ ਹੈ। ਬਾਪੂ ਨੇ ਕਿਹਾ ਸੀ ਕਿ ਜਦੋਂ ਵੀ ਕਿਸੇ ਬੇਇਨਸਾਫ਼ੀ ਦਾ ਸਾਹਮਣਾ ਕਰੋ ਤਾਂ ਉਸ ਦਾ ਪਹਿਲਾ ਕਦਮ ਵਿਰੋਧ ਨਹੀਂ, ਸਗੋਂ ਗੱਲਬਾਤ ਹੋਣਾ ਚਾਹੀਦਾ ਹੈ। ਆਪਣੀ ਗੱਲ ਬੇਇਨਸਾਫ਼ੀ ਕਰਨ ਵਾਲੇ ਦੇ ਸਾਹਮਣੇ ਪੂਰੀ ਨਿਮਰਤਾ ਨਾਲ ਰੱਖਣੀ ਚਾਹੀਦੀ ਹੈ ਅਤੇ ਉਸ ਨੂੰ ਸੁਧਾਰਨ ਦਾ ਪੂਰਾ ਮੌਕਾ ਦੇਣਾ ਚਾਹੀਦਾ ਹੈ। ਸਾਰੀਆਂ ਕੋਸ਼ਿਸ਼ਾਂ ਦੇ ਬਾਅਦ ਵੀ ਜੇਕਰ ਨਿਆਂ ਨਾ ਮਿਲੇ ਤਾਂ ਅੰਤਰ-ਆਤਮਾ ਦੀ ਆਵਾਜ਼ ਸੁਣੋ। ਜੇਕਰ ਅੰਤਰ-ਆਤਮਾ ਦੀ ਆਵਾਜ਼ ਕਹਿੰਦੀ ਹੈ ਕਿ ਨਿਆਂ ਨਹੀਂ ਹੋਇਆ ਤਾਂ ਸ਼ਾਂਤੀ ਅਤੇ ਨਿਮਰਤਾ ਨਾਲ ਸੱਤਿਆਗ੍ਰਹਿ ਕਰਨਾ ਚਾਹੀਦਾ ਹੈ। ਫਿਰ ਉਸ ਦੇ ਜੋ ਵੀ ਨਤੀਜੇ ਹੋਣ, ਉਹ ਖਿੜੇ ਮੱਥੇ ਪ੍ਰਵਾਨ ਕਰਨੇ ਚਾਹੀਦੇ ਹਨ। ਪਰ ਇਸ ਪੂਰੇ ਘਟਨਾਕ੍ਰਮ ਵਿੱਚ ਬੇਇਨਸਾਫ਼ੀ ਕਰਨ ਵਾਲੇ ਵਿਅਕਤੀ ਪ੍ਰਤੀ ਕਿਸੇ ਵੀ ਕਿਸਮ ਦੀ ਨਫ਼ਰਤ ਜਾਂ ਗੁੱਸਾ ਨਹੀਂ ਹੋਣਾ ਚਾਹੀਦਾ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਂ ਵੀ ਗੱਲਬਾਤ ਨਾਲ ਸ਼ੁਰੂਆਤ ਕੀਤੀ। ਪੂਰੀ ਨਿਸ਼ਠਾ ਅਤੇ ਨਿਮਰਤਾ ਨਾਲ ਜਸਟਿਸ ਸਵਰਨਕਾਂਤਾ ਸ਼ਰਮਾ ਦੇ ਸਾਹਮਣੇ ਆਪਣੀ ਗੱਲ ਰੱਖੀ। ਉਨ੍ਹਾਂ ਨੂੰ ਇਸ ਕੇਸ ਤੋਂ ਵੱਖ ਹੋਣ ਲਈ ਬੇਨਤੀ ਕੀਤੀ। ਮੈਂ ਗੁਜ਼ਾਰਿਸ਼ ਕੀਤੀ ਕਿ ਮੇਰਾ ਕੇਸ ਹਾਈ ਕੋਰਟ ਦੇ ਕਿਸੇ ਵੀ ਹੋਰ ਜੱਜ ਦੁਆਰਾ ਸੁਣ ਲਿਆ ਜਾਵੇ। ਪਰ ਉਨ੍ਹਾਂ ਨੇ ਮੇਰੀ ਪ੍ਰਾਰਥਨਾ ਅਸਵੀਕਾਰ ਕਰ ਦਿੱਤੀ। ਉਨ੍ਹਾਂ ਨੇ ਫੈਸਲਾ ਦਿੱਤਾ ਕਿ ਉਹ ਆਪਣੇ ਆਪ ਨੂੰ ਇਸ ਮਾਮਲੇ ਤੋਂ ਵੱਖ ਨਹੀਂ ਕਰਨਗੇ ਅਤੇ ਇਹ ਕੇਸ ਉਹ ਖੁਦ ਹੀ ਸੁਣਨਗੇ। ਉਨ੍ਹਾਂ ਵੱਲੋਂ ਦਿੱਤੇ ਗਏ ਇਸ ਫੈਸਲੇ ਨਾਲ ਮੈਂ ਪੂਰੀ ਨਿਮਰਤਾ ਸਹਿਤ ਅਸਹਿਮਤ ਹਾਂ। ਇਸ ਪੂਰੇ ਘਟਨਾਕ੍ਰਮ ਤੋਂ ਬਾਅਦ ਮੇਰਾ ਖਦਸ਼ਾ ਹੋਰ ਡੂੰਘਾ ਹੋ ਗਿਆ ਹੈ ਕਿ ਕੀ ਉਨ੍ਹਾਂ ਸਾਹਮਣੇ ਮੈਨੂੰ ਨਿਆਂ ਮਿਲੇਗਾ? ਬਾਪੂ ਦੇ ਦਿਖਾਏ ਰਸਤੇ ‘ਤੇ ਚੱਲਦੇ ਹੋਏ ਸੱਤਿਆਗ੍ਰਹਿ ਦੀ ਭਾਵਨਾ ਨਾਲ ਹੁਣ ਮੈਂ ਫੈਸਲਾ ਕੀਤਾ ਹੈ ਕਿ ਮੈਂ ਇਸ ਕੇਸ ਵਿੱਚ ਜਸਟਿਸ ਸਵਰਨਕਾਂਤਾ ਸ਼ਰਮਾ ਦੀ ਅਦਾਲਤ ਵਿੱਚ ਨਾ ਤਾਂ ਖੁਦ ਪੇਸ਼ ਹੋਵਾਂਗਾ ਅਤੇ ਨਾ ਹੀ ਮੇਰੀ ਤਰਫੋਂ ਕੋਈ ਵਕੀਲ ਪੈਰਵੀ ਕਰੇਗਾ। ਜਸਟਿਸ ਸਵਰਨਕਾਂਤਾ ਸ਼ਰਮਾ ਜੋ ਵੀ ਫੈਸਲਾ ਸੁਣਾਉਣਗੇ, ਉਸ ‘ਤੇ ਸਮਾਂ ਆਉਣ ‘ਤੇ ਮੇਰੇ ਜੋ ਵੀ ਕਾਨੂੰਨੀ ਅਧਿਕਾਰ ਹਨ, ਜਿਵੇਂ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣਾ ਆਦਿ, ਉਹ ਸਾਰੇ ਕਦਮ ਚੁੱਕਣ ਲਈ ਮੈਂ ਸੁਤੰਤਰ ਹਾਂ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਗੱਲ ਅੱਜ ਮੈਂ ਇੱਕ ਪੱਤਰ ਲਿਖ ਕੇ ਜਸਟਿਸ ਸਵਰਨਕਾਂਤਾ ਸ਼ਰਮਾ ਨੂੰ ਵੀ ਸੂਚਿਤ ਕਰ ਦਿੱਤੀ ਹੈ। ਮੇਰਾ ਜਸਟਿਸ ਸਵਰਨਕਾਂਤਾ ਸ਼ਰਮਾ ਨਾਲ ਕਿਸੇ ਕਿਸਮ ਦਾ ਨਿੱਜੀ ਵਿਰੋਧ ਨਹੀਂ ਹੈ। ਜੇਕਰ ਭਵਿੱਖ ਵਿੱਚ ਵੀ ਕਦੇ ਉਨ੍ਹਾਂ ਦੇ ਸਾਹਮਣੇ ਮੇਰਾ ਕੋਈ ਹੋਰ ਕੇਸ ਲੱਗਦਾ ਹੈ ਜਿਸ ਵਿੱਚ ਮੇਰੇ ਵਿਰੋਧ ਵਿੱਚ ਭਾਜਪਾ, ਕੇਂਦਰ ਸਰਕਾਰ ਜਾਂ ਤੁਸ਼ਾਰ ਮਹਿਤਾ ਨਹੀਂ ਹਨ, ਤਾਂ ਮੈਂ ਉਨ੍ਹਾਂ ਦੇ ਸਾਹਮਣੇ ਜ਼ਰੂਰ ਪੇਸ਼ ਹੋਵਾਂਗਾ। ਤੁਸੀਂ ਪੁੱਛ ਸਕਦੇ ਹੋ ਕਿ ਜੇਕਰ ਮੈਂ ਜਸਟਿਸ ਸਵਰਨਕਾਂਤਾ ਸ਼ਰਮਾ ਦੇ ਖੁਦ ਨੂੰ ਮਾਮਲੇ ਤੋਂ ਵੱਖ ਕਰਨ ਦੇ ਹੁਕਮ ਨਾਲ ਅਸਹਿਮਤ ਹਾਂ ਤਾਂ ਉਸ ਦੇ ਖਿਲਾਫ ਸੁਪਰੀਮ ਕੋਰਟ ਕਿਉਂ ਨਹੀਂ ਜਾ ਰਿਹਾ? ਮੈਂ ਉਸ ਦੀ ਤਿਆਰੀ ਕਰ ਰਿਹਾ ਹਾਂ। ਇਹ ਪੂਰਾ ਮਾਮਲਾ ਬਹੁਤ ਨਾਜ਼ੁਕ ਅਤੇ ਸੰਵੇਦਨਸ਼ੀਲ ਹੈ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕਾਨੂੰਨ ਨੂੰ ਧਿਆਨ ਵਿੱਚ ਰੱਖਦੇ ਹੋਏ, ਨਿਆਂਪਾਲਿਕਾ ਦੇ ਸਤਿਕਾਰ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਲੋਕਾਂ ਦੇ ਨਿਆਂ ਪ੍ਰਣਾਲੀ ‘ਤੇ ਭਰੋਸੇ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ-ਇੱਕ ਕਦਮ ਚੁੱਕਣਾ ਹੈ। ਮੈਂ ਇਹ ਕਦਮ ਹੰਕਾਰ ਜਾਂ ਕਿਸੇ ਵਿਦਰੋਹ ਜਾਂ ਵਿਰੋਧ ਦੀ ਭਾਵਨਾ ਨਾਲ ਨਹੀਂ ਚੁੱਕ ਰਿਹਾ। ਇਸ ਕਦਮ ਰਾਹੀਂ ਮੇਰਾ ਮਕਸਦ ਦੇਸ਼ ਦੀ ਕਾਨੂੰਨ ਪ੍ਰਣਾਲੀ ਨੂੰ ਚੁਣੌਤੀ ਦੇਣਾ ਵੀ ਨਹੀਂ ਹੈ ਅਤੇ ਨਾ ਹੀ ਮੇਰਾ ਮਕਸਦ ਨਿਆਂ ਪ੍ਰਣਾਲੀ ਦਾ ਅਪਮਾਨ ਕਰਨਾ ਹੈ। ਇਸੇ ਕੇਸ ਵਿੱਚ ਮੈਂ ਹਰ ਪੱਧਰ ‘ਤੇ ਹਰ ਅਦਾਲਤ ਵਿੱਚ ਆਪਣਾ ਪੂਰਾ ਸਹਿਯੋਗ ਦਿੱਤਾ ਹੈ। ਮੈਂ ਨਿਆਂਪਾਲਿਕਾ ਦਾ ਬਹੁਤ ਸਤਿਕਾਰ ਕਰਦਾ ਹਾਂ। ਇਸੇ ਨਿਆਂਪਾਲਿਕਾ ਦੀ ਬਦੌਲਤ ਅੱਜ ਮੈਂ ਆਜ਼ਾਦ ਘੁੰਮ ਰਿਹਾ ਹਾਂ। ਮੇਰਾ ਸਿਰਫ਼ ਤੇ ਸਿਰਫ਼ ਇਸ ਨਾਲ ਇੱਕੋ ਇੱਕ ਮਕਸਦ ਹੈ—ਦੇਸ਼ ਦੀ ਨਿਆਂ ਪ੍ਰਣਾਲੀ ‘ਤੇ ਲੋਕਾਂ ਦੇ ਭਰੋਸੇ ਨੂੰ ਹੋਰ ਮਜ਼ਬੂਤ ਕਰਨਾ ਅਤੇ ਲੋਕਾਂ ਵਿੱਚ ਅਟੁੱਟ ਵਿਸ਼ਵਾਸ ਭਰਨਾ ਕਿ ਲੋੜ ਪੈਣ ‘ਤੇ ਸਾਡੇ ਦੇਸ਼ ਦੀ ਨਿਆਂ ਵਿਵਸਥਾ ਤੋਂ ਉਨ੍ਹਾਂ ਨੂੰ ਨਿਆਂ ਜ਼ਰੂਰ ਮਿਲੇਗਾ।

ਮੁਲਾਜ਼ਮ ਐਸੋਸੀਏਸ਼ਨ ਨੇ ਆਪਣੀਆਂ ਮੰਗਾਂ ਲਈ ਸਪੀਕਰ ਸੰਧਵਾਂ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 28 ਅਪ੍ਰੈਲ, 2026, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸਹਿਕਾਰਤਾ ਵਿਭਾਗ ਦੀ ਮੁਲਾਜ਼ਮ ਐਸੋਸੀਏਸ਼ਨ ਨਾਲ ਮੁਲਾਕਾਤ ਕੀਤੀ ਅਤੇ ਸਰਵਿਸ ਰੂਲਜ਼ 1997, ਨਵੇਂ ਤਨਖਾਹ ਸਕੇਲਾਂ ਅਤੇ ਮੁਲਾਜ਼ਮਾਂ ਦੀਆਂ ਹੋਰ ਮੰਗਾਂ ਨਾਲ ਸਬੰਧਤ ਮੁੱਦਿਆਂ ‘ਤੇ ਵਿਆਪਕ ਵਿਚਾਰ-ਵਟਾਂਦਰਾ ਕੀਤਾ ਗਿਆ।

ਸਪੀਕਰ ਸੰਧਵਾਂ ਨੇ ਉਨ੍ਹਾਂ ਦਾ ਮੰਗ ਪੱਤਰ ਟਿੱਪਣੀਆਂ ਲਈ ਸਹਿਕਾਰਤਾ ਵਿਭਾਗ ਦੇ ਸਕੱਤਰ ਨੂੰ ਭੇਜਿਆ। ਐਸੋਸੀਏਸ਼ਨ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਸਕਾਰਾਤਮਕ ਦਖਲ ਲਈ ਉਨ੍ਹਾਂ ਦਾ ਧੰਨਵਾਦ ਕੀਤਾ।

ਇਸ ਮੀਟਿੰਗ ਦੌਰਾਨ ਸਰਦਾਰ ਗੁਰਦੇਵ ਸਿੰਘ ਸਿੱਧੂ, ਸਾਬਕਾ ਪ੍ਰਧਾਨ ਪੰਜਾਬ; ਸਰਦਾਰ ਰਾਜਵਿੰਦਰ ਸਿੰਘ, ਜ਼ਿਲ੍ਹਾ ਪ੍ਰਧਾਨ ਫਰੀਦਕੋਟ; ਸਰਦਾਰ ਲਾਲਜੀਤ ਸਿੰਘ, ਜ਼ਿਲ੍ਹਾ ਪ੍ਰਧਾਨ ਫਿਰੋਜ਼ਪੁਰ; ਸਰਦਾਰ ਜਗਸੀਰ ਸਿੰਘ, ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ; ਸਰਦਾਰ ਬਖਸ਼ੀਸ਼ ਸਿੰਘ, ਸੂਬਾ ਖਜ਼ਾਨਚੀ; ਸਰਦਾਰ ਜਗਮੀਤ ਸਿੰਘ; ਸੂਬਾ ਪ੍ਰੈਸ ਸਕੱਤਰ, ਖੁਸ਼ਪ੍ਰੀਤ ਸਿੰਘ; ਅਮਨਦੀਪ ਸ਼ਰਮਾ ਅਤੇ ਕਈ ਹੋਰ ਅਹੁਦੇਦਾਰ ਮੌਜੂਦ ਸਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੱਦੀ ਮੰਤਰੀ ਮੰਡਲ ਦੀ ਮੀਟਿੰਗ

ਚੰਡੀਗੜ੍ਹ, 28 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਬੁਲਾਈ ਗਈ ਹੈ। ਮੰਤਰੀ ਮੰਡਲ ਦੀ ਮੀਟਿੰਗ ਅੱਜ ਦੁਪਹਿਰ ਬਾਅਦ 3.30 ਵਜੇ ਹੋਵੇਗੀ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵਿਖੇ ਹੋਵੇਗੀ। ਅੱਜ ਦੀ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ : ਅੱਜ ਦਾ ਹੁਕਮਨਾਮਾ

ਮੁੱਖਵਾਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ

28-04-2026

ਸਲੋਕੁ ਮਃ ੩ ॥

ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥

ਮੰਗਲਵਾਰ, ੧੫ ਵੈਸਾਖ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੬੪੭)

ਪੰਜਾਬੀ ਵਿਆਖਿਆ

ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ । ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ) ।ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ ।੧। ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ; ਉਹਨਾਂ ਅੰਦਰੋਂ ਤੇ ਬਾਹਰੋਂ ਅੰਨਿ੍ਹਆਂ ਨੂੰ ਕੋਈ ਸਮਝ ਨਹੀਂ ਆਉਂਦੀ । (ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ । ਹੇ ਪੰਡਿਤ! ਮਾਇਆ ਦੇ ਮੋਹ ਵਿਚ (ਫਸੇ ਰਿਹਾਂ) ਬਰਕਤਿ ਨਹੀਂ ਹੋ ਸਕਦੀ (ਆਤਮਿਕ ਜੀਵਨ ਵਧਦਾ-ਫੁਲਦਾ ਨਹੀਂ) ਤੇ ਨਾਹ ਹੀ ਨਾਮ-ਧਨ ਮਿਲਦਾ ਹੈ; ਪੜ੍ਹ ਕੇ ਥੱਕ ਜਾਂਦੇ ਹਨ, ਪਰ ਸੰਤੋਖ ਨਹੀਂ ਆਉਂਦਾ ਤੇ ਹਰ ਵੇਲੇ (ਉਮਰ) ਸੜਦਿਆਂ ਹੀ ਗੁਜ਼ਰਦੀ ਹੈ; ਉਹਨਾਂ ਦੀ ਗਿਲਾ-ਗੁਜ਼ਾਰੀ ਮੁੱਕਦੀ ਨਹੀਂ ਤੇ ਮਨ ਵਿਚੋਂ ਚਿੰਤਾ ਨਹੀਂ ਜਾਂਦੀ । ਹੇ ਨਾਨਕ! ਨਾਮ ਤੋਂ ਸੱਖਣਾ ਰਹਿਣ ਕਰਕੇ ਮਨੁੱਖ ਕਾਲੇ-ਮੂੰਹ ਹੀ (ਸੰਸਾਰ ਤੋਂ) ਉੱਠ ਜਾਂਦਾ ਹੈ ।੨। ਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ । ਜੋ ਮਨੁੱਖ ਮੈਨੂੰ ਹਰੀ ਮਿਤ੍ਰ (ਦੀ ਖ਼ਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ । ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-ਨਾਮ ਸਿਮਰਾਂ । ਮੈਂ ਸਦਾ ਪਿਆਰਾ ਹਰੀ ਸਿਮਰਾਂ ਤੇ ਸਿਮਰ ਕੇ ਸੁਖ ਲਵਾਂ । ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ, ਜਿਸ ਨੇ (ਪਰਮਾਤਮਾ ਦੀ) ਸਮਝ ਬਖ਼ਸ਼ੀ ਹੈ ।੧੨।

CM ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼

ਚੰਡੀਗੜ੍ਹ, 25 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਆਗਾਮੀ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡਿਪਟੀ ਕਮਿਸ਼ਨਰਾਂ ਨੂੰ ਹੜ੍ਹ ਸੁਰੱਖਿਆ ਦੇ ਸਾਰੇ ਕੰਮ ਸਮੇਂ ਸਿਰ ਪੂਰੇ ਕਰਨ ਦੇ ਹੁਕਮ ਦਿੱਤੇ ਅਤੇ ਅਧਿਕਾਰੀਆਂ ਨੂੰ ਕੁਤਾਹੀ ਲਈ ਨਿੱਜੀ ਜਵਾਬਦੇਹੀ ਦੀ ਚੇਤਾਵਨੀ ਦਿੱਤੀ। ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਉਨ੍ਹਾਂ ਨਾਲਿਆਂ ਅਤੇ ਹੜ੍ਹਾਂ ਵਾਲੀਆਂ ਸੰਭਾਵੀ ਥਾਵਾਂ ਤੋਂ ਤੁਰੰਤ ਗਾਰ ਕੱਢਣ, ਪ੍ਰਦੂਸ਼ਣ ਵਿਰੋਧੀ ਉਪਾਵਾਂ ਨੂੰ ਤੇਜ਼ ਕਰਨ ਅਤੇ ਲੰਬਿਤ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਨੂੰ ਅੱਗੇ ਵਧਾਉਣ ਦੇ ਨਿਰਦੇਸ਼ ਦਿੱਤੇ ਤਾਂ ਕਿ ਬਾਰਿਸ਼ ਤੋਂ ਪਹਿਲਾਂ ਹੀ ਸਾਰੇ ਪ੍ਰਬੰਧ ਮੁਕੰਮਲ ਹੋਣ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਜਿਨ੍ਹਾਂ ਦੇ ਨਾਲ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਸਨ, ਨੇ ਪੰਜਾਬ ਭਰ ਵਿੱਚ ਹੜ੍ਹ ਸੁਰੱਖਿਆ ਕਾਰਜਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਮਾਸਟਰ ਪਲਾਨ ਲਾਗੂ ਕਰਨ ਦੀ ਵਕਾਲਤ ਕੀਤੀ। ਉਨ੍ਹਾਂ ਕਿਹਾ, “ਡਰੇਨਾਂ ਅਤੇ ਦਰਿਆਵਾਂ ਦੀ ਯੋਜਨਾ ਸਿੰਜਾਈ ਵਿਭਾਗ ਦੇ ਇੰਜਨੀਅਰਾਂ ਨਾਲ ਤਾਲਮੇਲ ਕਰਕੇ ਤਿਆਰ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਹੜ੍ਹ ਸੁਰੱਖਿਆ ਕਾਰਜਾਂ ਦੀ ਨਿਯਮਤ ਤੌਰ ‘ਤੇ ਡੀ-ਸਿਲਟਿੰਗ, ਸਫ਼ਾਈ ਅਤੇ ਮਜ਼ਬੂਤੀ ਯਕੀਨੀ ਬਣਾਈ ਜਾ ਸਕੇ।”

ਉਨ੍ਹਾਂ ਜ਼ੋਰ ਦੇ ਕੇ ਕਿਹਾ, “ਇਹ ਮਾਨਸੂਨ ਦੇ ਮੌਸਮ ਦੌਰਾਨ ਲੋਕਾਂ ਨੂੰ ਹੜ੍ਹਾਂ ਦੇ ਕਹਿਰ ਤੋਂ ਬਚਾਉਣ ਵਿੱਚ ਸਹਾਈ ਹੋਵੇਗਾ ਅਤੇ ਹਰੇਕ ਅਧਿਕਾਰੀ ਇਸ ਕੰਮ ਲਈ ਨਿੱਜੀ ਤੌਰ ‘ਤੇ ਜਵਾਬਦੇਹ ਹੋਵੇਗਾ। ਉਨ੍ਹਾਂ ਕਿਹਾ ਕਿ ਗਿੱਦੜਪਿੰਡੀ ਰੇਲਵੇ ਪੁਲ ਅਤੇ ਹੜ੍ਹਾਂ ਦੀ ਸੰਭਾਵਨਾ ਵਾਲੀਆਂ ਹੋਰ ਥਾਵਾਂ ਦੀ ਸਫ਼ਾਈ ਜਲਦੀ ਤੋਂ ਜਲਦੀ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਕਿਸੇ ਵੀ ਹੜ੍ਹ ਵਰਗੀ ਸਥਿਤੀ ਨੂੰ ਟਾਲਿਆ ਜਾ ਸਕੇ।”

ਬੁੱਢੇ ਨਾਲੇ ਦੀ ਸਫਾਈ ਬਾਰੇ ਮੁੱਖ ਮੰਤਰੀ ਨੇ ਅੱਗੇ ਕਿਹਾ, “ਪਵਿੱਤਰ ਬੁੱਢੇ ਨਾਲੇ ਦੇ ਪਾਣੀ ਨੂੰ ਲੁਧਿਆਣਾ ਸ਼ਹਿਰ ਦੇ ਸ਼ੁਰੂਆਤੀ ਬਿੰਦੂ ਤੱਕ ਸਾਫ਼ ਕਰ ਦਿੱਤਾ ਗਿਆ ਹੈ ਅਤੇ ਇਸ ਬਿੰਦੂ ਤੋਂ ਅੱਗੇ ਸਫ਼ਾਈ ਦਾ ਕੰਮ ਜਾਰੀ ਹੈ। ਡੇਅਰੀਆਂ ਤੋਂ ਬੁੱਢੇ ਨਾਲੇ ਵਿੱਚ ਜਾਣ ਵਾਲੇ ਗੋਹੇ ਦੇ ਮਾਮਲੇ ਦੀ ਸਖ਼ਤੀ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ। ਨਗਰ ਨਿਗਮ ਨੂੰ ਡੇਅਰੀਆਂ ਤੋਂ ਗੋਹਾ ਸਹੀ ਢੰਗ ਨਾਲ ਚੁਕਾਉਣਾ ਚਾਹੀਦਾ ਹੈ ਅਤੇ ਡੇਅਰੀ ਮਾਲਕਾਂ ਨੂੰ ਸਹਿਯੋਗ ਕਰਨਾ ਚਾਹੀਦਾ ਹੈ।”

ਬੁਨਿਆਦੀ ਢਾਂਚੇ ਦੇ ਰਹਿੰਦੇ ਕੰਮਾਂ ਦੀ ਸਮੀਖਿਆ ਕਰਦਿਆਂ ਉਨ੍ਹਾਂ ਕਿਹਾ, “ਹੇਬੋਵਾਲ ਵਿਖੇ ਸੀ.ਬੀ.ਜੀ. ਪਲਾਂਟ ਨੂੰ ਜਲਦੀ ਚਾਲੂ ਕੀਤਾ ਜਾਣਾ ਚਾਹੀਦਾ ਹੈ। ਤਾਜਪੁਰ ਵਿਖੇ ਪ੍ਰਸਤਾਵਿਤ ਸੀ.ਬੀ.ਜੀ. ਪਲਾਂਟ ਲਈ 2.5 ਏਕੜ ਜ਼ਮੀਨ ਅਲਾਟ ਕਰਨ ਦੇ ਪ੍ਰਸਤਾਵ ਨੂੰ ਨਗਰ ਨਿਗਮ, ਪੀ.ਐਸ.ਆਈ.ਈ.ਸੀ. ਅਤੇ ਪੇਡਾ ਦੁਆਰਾ ਇੱਕ ਹਫ਼ਤੇ ਦੇ ਅੰਦਰ ਜਲਦੀ ਤੋਂ ਜਲਦੀ ਅੰਤਿਮ ਰੂਪ ਦਿੱਤਾ ਜਾਣਾ ਚਾਹੀਦਾ ਹੈ। ਉਦਯੋਗਿਕ ਗੰਦੇ ਪਾਣੀ ਨੂੰ ਸਹੀ ਢੰਗ ਨਾਲ ਟਰੀਟ ਕੀਤਾ ਜਾਣਾ ਚਾਹੀਦਾ ਹੈ ਅਤੇ ਇਸ ਸਬੰਧ ਵਿੱਚ ਪ੍ਰਦੂਸ਼ਣ ਬੋਰਡ ਦੁਆਰਾ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਸੂਬੇ ਭਰ ਵਿੱਚ ਡਰੇਨਾਂ ਵਿੱਚ ਪ੍ਰਦੂਸ਼ਿਤ ਪਾਣੀ ਦਾਖ਼ਲ ਹੋਣ ਵਾਲੀ ਲਾਪਰਵਾਹੀ ਦੇ ਮਾਮਲੇ ਵਿੱਚ ਜਵਾਬਦੇਹੀ ਤੈਅ ਕੀਤੀ ਜਾਵੇਗੀ।”

ਪਾਣੀ ਦੇ ਵਹਾਅ ਅਤੇ ਪ੍ਰਦੂਸ਼ਣ ਕੰਟਰੋਲ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਚਿੱਟੀ ਵੇਈਂ ਵਿੱਚ 200 ਕਿਊਸਿਕ ਪਾਣੀ ਛੱਡਣ ਲਈ ਸਿੰਬਲੀ ਵਿਖੇ ਰੈਗੂਲੇਟਰ ਚਾਲੂ ਕੀਤਾ ਜਾਣਾ ਚਾਹੀਦਾ ਹੈ। ਜਲੰਧਰ ਰਾਸ਼ਟਰੀ ਰਾਜਮਾਰਗ 44 ‘ਤੇ ਬਣੀਆਂ ਪੁਲੀਆਂ ਵਿੱਚ ਤੁਰੰਤ ਤਕਨੀਕੀ ਸੁਧਾਰ ਕੀਤਾ ਜਾਣਾ ਚਾਹੀਦਾ ਹੈ। ਇਸੇ ਤਰ੍ਹਾਂ ਕਾਲਾ ਸੰਘਿਆਂ ਡਰੇਨ ਵਿੱਚ ਪ੍ਰਦੂਸ਼ਣ ਘਟਾਉਣ ਲਈ ਬਿਸਤ ਦੁਆਬ ਨਹਿਰ ਤੋਂ 100 ਕਿਊਸਿਕ ਪਾਣੀ ਛੱਡਿਆ ਜਾਣਾ ਚਾਹੀਦਾ ਹੈ।” ਉਨ੍ਹਾਂ ਅੱਗੇ ਕਿਹਾ, “ਸਟੋਨ ਲਾਈਨਿੰਗ ਦਾ ਕੰਮ ਪੂਰਾ ਹੋ ਗਿਆ ਹੈ।”

ਮੁੱਖ ਮੰਤਰੀ ਨੇ ਹਦਾਇਤ ਦਿੱਤੀ, “ਡੇਅਰੀ ਰਹਿੰਦ-ਖੂੰਹਦ ਨੂੰ ਨਾਲੀਆਂ ਵਿੱਚ ਸੁੱਟਣ ਦੀ ਸਖ਼ਤੀ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ ਅਤੇ ਇਸ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਲੋੜ ਹੈ। ਧੁੱਸੀ ਬੰਨ੍ਹ ਸੜਕ ਪ੍ਰਾਜੈਕਟ (ਸਤਲੁਜ ਦਰਿਆ) ਦਾ ਮਾਮਲਾ ਕੇਂਦਰੀ ਪੇਂਡੂ ਵਿਕਾਸ ਮੰਤਰੀ ਕੋਲ ਉਠਾਇਆ ਜਾਵੇਗਾ। 117.75 ਕਰੋੜ ਰੁਪਏ ਦੀ ਲਾਗਤ ਨਾਲ ਉਲੀਕਿਆ ਗਿਆ ਇਹ ਪ੍ਰਾਜੈਕਟ ਨਾਬਾਰਡ ਦੇ ਸਹਿਯੋਗ ਨਾਲ ਪੂਰਾ ਕੀਤਾ ਜਾਵੇਗਾ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਐਕਸ ਉੱਤੇ ਕਿਹਾ, “ਅੱਜ ਲੁਧਿਆਣਾ ਦੇ ਬੁੱਢੇ ਨਾਲੇ, ਕਾਲਾ ਸੰਘਿਆਂ ਡਰੇਨ ਅਤੇ ਸਤਲੁਜ ਦੇ ਧੁੱਸੀ ਬੰਨ੍ਹ ਦੀ ਸਫ਼ਾਈ ਸਬੰਧੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਹਾਜ਼ਰੀ ਵਿੱਚ ਜਲੰਧਰ ਅਤੇ ਲੁਧਿਆਣਾ ਦੇ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।”

ਇਸ ਪੋਸਟ ਵਿੱਚ ਕਿਹਾ ਗਿਆ ਕਿ “ਅਧਿਕਾਰੀਆਂ ਨੂੰ ਸਤਲੁਜ ਅਤੇ ਹੋਰ ਮੌਸਮੀ ਨਦੀਆਂ ਦੇ ਕਮਜ਼ੋਰ ਬੰਨ੍ਹਾਂ ਨੂੰ ਮਜ਼ਬੂਤ ​​ਕਰਨ ਅਤੇ ਬੁੱਢੇ ਨਾਲੇ ਲਈ ਐਸ.ਟੀ.ਪੀ. ਪ੍ਰਾਜੈਕਟਾਂ ਨੂੰ ਤੁਰੰਤ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਗਏ। ਆਉਣ ਵਾਲੇ ਦਿਨਾਂ ਵਿੱਚ ਮਹੱਤਵਪੂਰਨ ਸੁਧਾਰ ਦਿਖਾਈ ਦੇਣਗੇ। ਲੋਕਾਂ ਦੀ ਸਰਕਾਰ ਲੋਕਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ।”

Category : ਦੇਸ਼