Breaking News
ਨਸ਼ਾ ਛੁਡਾਊ ਕੇਂਦਰ ਦੇ ਮਾਲਕ ਸਮੇਤ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਨਾਲ ਗ੍ਰਿਫਤਾਰ

ਚੰਡੀਗੜ੍ਹ/ਅੰਮ੍ਰਿਤਸਰ, 1 ਜੁਲਾਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਦੇ ਹਥਿਆਰ ਤਸਕਰੀ ਮਾਡਿਊਲ ਦੇ ਦੋ ਵਿਅਕਤੀਆਂ ਨੂੰ ਸੱਤ ਆਧੁਨਿਕ ਪਿਸਤੌਲਾਂ ਸਮੇਤ 40 ਜ਼ਿੰਦਾ ਕਾਰਤੂਸਾਂ ਨਾਲ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਨੂੰ ਤਬਾਹ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਪਿੰਡ ਸੁਰ ਸਿੰਘ ਦੇ ਵਸਨੀਕ ਸੁਰਜੀਤ ਸਿੰਘ ਉਰਫ਼ ਰਾਣਾ (33) ਅਤੇ ਅੰਮ੍ਰਿਤਸਰ ਦੇ ਭਾਈ ਮੰਜ ਸਿੰਘ ਰੋਡ ਦੇ ਵਸਨੀਕ ਗੁਲਬਾਗ ਸਿੰਘ ਉਰਫ਼ ਬਾਠ (26) ਵਜੋਂ ਹੋਈ ਹੈ। ਦੱਸਣਯੋਗ ਹੈ ਕਿ ਗੁਲਬਾਗ ਸਿੰਘ, ਅੰਮ੍ਰਿਤਸਰ ਦੇ ਸੁਲਤਾਨਵਿੰਡ ਵਿੱਚ ਭਾਈ ਮੰਜ ਸਿੰਘ ਰੋਡ ’ਤੇ ਨਸ਼ਾ ਛੁਡਾਊ ਕੇਂਦਰ ਚਲਾਉਂਦਾ ਹੈ।

ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ 9 ਐਮਐਮ ਗਲੌਕ, ਇੱਕ .30 ਬੋਰ ਤਿਸਾਸ (ਤੁਰਕੀ ਦਾ ਬਣਿਆ), ਇੱਕ .30 ਬੋਰ ਸਪੈਸ਼ਲ ਮੋਡੀਫਾਈਡ ਪਿਸਤੌਲ, ਚਾਰ .30 ਬੋਰ ਪਿਸਤੌਲ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਐਪਸ ਰਾਹੀਂ ਵਿਦੇਸ਼ੀ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਸਰਹੱਦੀ ਰਸਤਿਆਂ ਰਾਹੀਂ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਪ੍ਰਾਪਤ ਕਰਕੇ ਅਪਰਾਧਿਕ ਤੱਤਾਂ ਨੂੰ ਸਪਲਾਈ ਕਰ ਰਹੇ ਸਨ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਿਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਲੜੀ ਵਿੱਚ ਸ਼ਾਮਲ ਹੋਰ ਕਾਰਕੁੰਨਾਂ ਦੀ ਪਛਾਣ ਕੀਤੀ ਜਾ ਸਕੇ।

ਅਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਮਿਲੀ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦੇ ਹੋਏ ਪੁਲਿਸ ਟੀਮਾਂ ਨੇ ਸੁਰਜੀਤ ਉਰਫ ਰਾਣਾ ਅਤੇ ਗੁਲਬਾਗ ਉਰਫ ਬਾਠ ਨੂੰ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਨਿਰੰਤਰ ਪੁੱਛਗਿੱਛ ਅਤੇ ਉਨ੍ਹਾਂ ਦੇ ਬਿਆਨਾਂ ’ਤੇ, ਪੁਲਿਸ ਟੀਮਾਂ ਨੇ ਪੰਜ ਹੋਰ ਆਧੁਨਿਕ ਪਿਸਤੌਲ ਬਰਾਮਦ ਕੀਤੇ, ਜਿਸ ਨਾਲ ਬਰਾਮਦਗੀ ਦੀ ਕੁੱਲ ਗਿਣਤੀ ਸੱਤ ਹੋ ਗਈ ਹੈ।

ਸੀ.ਪੀ. ਨੇ ਕਿਹਾ ਕਿ ਅਪਰਾਧਿਕ ਪਿਛੋਕੜ ਦੀ ਤਫ਼ਤੀਸ਼ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਸੁਰਜੀਤ ਉਰਫ਼ ਰਾਣਾ ਪਹਿਲਾਂ ਹੀ ਤਰਨਤਾਰਨ ਦੇ ਪੁਲਿਸ ਸਟੇਸ਼ਨ ਭਿੱਖੀਵਿੰਡ ਵਿਖੇ ਦਰਜ ਵਪਾਰਕ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੇ ਇੱਕ ਮਾਮਲੇ ਵਿੱਚ ਲੋੜੀਂਦਾ ਹੈ, ਜੋ ਕਿ ਸੰਗਠਿਤ ਅਪਰਾਧਿਕ ਗਤੀਵਿਧੀਆਂ ਵਿੱਚ ਉਸਦੀ ਸ਼ਮੂਲੀਅਤ ਨੂੰ ਦਰਸਾਉਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧ ਵਿੱਚ ਐਫਆਈਆਰ ਨੰਬਰ 141 ਮਿਤੀ 24.06.2026 ਨੂੰ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਸੁਲਤਾਨਵਿੰਡ ਵਿਖੇ ਅਸਲਾ ਐਕਟ ਦੀ ਧਾਰਾ 25 (6,7,8) ਤਹਿਤ ਕੇਸ ਦਰਜ ਕੀਤਾ ਗਿਆ ਹੈ।

ਮੰਡੀ ਗੋਬਿੰਦਗੜ੍ਹ : ਰੇਹੜੀ ‘ਤੇ BED… BED ‘ਚ ਲਾਸ਼

ਮੰਡੀ ਗੋਬਿੰਦਗੜ੍ਹ, 1 ਜੁਲਾਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਮੰਡੀ ਗੋਬਿੰਦਗੜ੍ਹ ਕਚਹਿਰੀ ਕੰਪਲੈਕਸ ਨੇੜੇ ਇਕ ਦਿਲਕੰਬਾਊ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਜੁਗਾੜੂ ਰੇਹੜੀ ਉਤੇ ਲੱਦ ਕੇ ਲਿਜਾਏ ਜਾ ਰਹੇ ਬੈੱਡ ਵਿੱਚੋਂ ਇੱਕ ਔਰਤ ਦੀ ਲਾਸ਼ ਮਿਲੀ। ਲਾਸ਼ ਮਿਲਣ ਦੀ ਖਬਰ ਪੂਰੇ ਇਲਾਕੇ ਵਿੱਚ ਅੱਗ ਵਾਂਗ ਫੈਲ ਗਈ ਜਿਸ ਕਾਰਨ ਇਕਾਲੇ ਵਿੱਚ ਦਹਿਸ਼ਤ ਪਾਈ ਜਾ ਰਹੀ ਹੈ। ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਤੁਰੰਤ ਹਰਕਤ ‘ਚ ਆ ਗਈ ਅਤੇ ਮੌਕੇ ‘ਤੇ ਪਹੁੰਚ ਗਈ। ਇਸੇ ਸਬੰਧੀ ਡੀਐਸਪੀ ਬਿਕਰਮਜੀਤ ਸਿੰਘ ਘੁੰਮਣ ਨੇ ਕਿਹਾ ਕਿ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਜਿਸ ਵਿੱਚ ਇੱਕ ਜੁਗਾੜੂ ਰੇਹੜੀ ਉੱਤੇ ਇੱਕ ਔਰਤ ਅਤੇ ਇੱਕ ਬੰਦਾ ਬਾਕਸ ਬੈੱਡ ਵਿੱਚ ਕਿਸੇ ਔਰਤ ਦੀ ਲਾਸ਼ ਲੈ ਕੇ ਜਾ ਰਹੇ ਸੀ। ਉਸ ਸਬੰਧੀ ਰਾਤ ਸਾਨੂੰ ਗੁਪਤ ਸੂਚਨਾ ਮਿਲੀ ਸੀ, ਉਸ ਦੇ ਸਬੰਧ ਵਿੱਚ ਗੋਬਿੰਦਗੜ੍ਹ ਦੇ ਐੱਸਐਚਓ ਨੇ ਪੁਲਿਸ ਪਾਰਟੀ ਨੂੰ ਨਾਲ ਲਿਜਾ ਕੇ ਲਾਸ਼ ਆਪਣੇ ਕਬਜ਼ੇ ਵਿੱਚ ਲੈ ਲਈ। ਲਾਸ਼ ਨੂੰ 72 ਘੰਟੇ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਾਇਆ ਗਿਆ ਹੈ। ਹੁਣ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।”

ਮੁੱਖ ਮੰਤਰੀ ਮਾਨ ਨੇ ‘S.I.R..-2026’ ਤਹਿਤ ਗਣਨਾ ਫਾਰਮ ਭਰਿਆ, ਲੋਕਾਂ ਨੂੰ ਵੋਟ ਸੁਧਾਈ ਬਾਰੇ ਪ੍ਰਕਿਰਿਆ ਮੁਕੰਮਲ ਕਰਨ ਦੀ ਅਪੀਲ


ਸੰਗਰੂਰ, 1 ਜੁਲਾਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੋਕਾਂ ਨੂੰ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.)-2026 ਤਹਿਤ ਆਪਣੀ ਵੋਟ ਦੀ ਤਸਦੀਕ ਲਈ ਗਣਨਾ ਫਾਰਮ (ਐਨਿਊਮਰੇਸ਼ਨ ਫਾਰਮ) ਭਰਨ ਦਾ ਸੱਦਾ ਦਿੱਤਾ। ਆਪਣੀ ਵੋਟ ਦੀ ਤਸਦੀਕ ਲਈ ਗਣਨਾ ਫਾਰਮ ਭਰਨ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਲਗਭਗ 90 ਫੀਸਦ ਵੋਟਰ ਸੂਚੀ ਦੀ ਮੈਪਿੰਗ ਦਾ ਅੰਕੜਾ ਪਹਿਲਾਂ ਹੀ ਹਾਸਲ ਕਰ ਲਿਆ ਹੈ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਇਸ ਸੁਧਾਰ ਪ੍ਰਕਿਰਿਆ ਦੌਰਾਨ ਕਿਸੇ ਦੀ ਵੀ ਅਸਲੀ ਵੋਟ ਨੂੰ ਕੱਟਣ ਨਹੀਂ ਦੇਵੇਗੀ।
ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.)-2026 ਦੇ ਤਹਿਤ ਬੂਥ ਲੈਵਲ ਅਫ਼ਸਰ (ਬੀ.ਐਲ.ਓਜ਼) 25 ਜੂਨ ਤੋਂ 24 ਜੁਲਾਈ ਤੱਕ ਘਰ-ਘਰ ਜਾ ਕੇ ਵੋਟਰ ਸੂਚੀਆਂ ਦੀ ਤਸਦੀਕ ਅਤੇ ਸੁਧਾਈ ਕਰ ਰਹੇ ਹਨ। ਇਹ ਬਹੁਤ ਹੀ ਮਾਣ ਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਸੂਬੇ ਵਿੱਚ ਲਗਭਗ 90 ਫੀਸਦ ਵੋਟਰਾਂ ਦੀ ਮੈਪਿੰਗ ਪਹਿਲਾਂ ਹੀ ਹੋ ਚੁੱਕੀ ਹੈ ਅਤੇ ਬਾਕੀ ਰਹਿੰਦਾ ਕੰਮ ਵੀ ਜੰਗੀ ਪੱਧਰ ‘ਤੇ ਚੱਲ ਰਿਹਾ ਹੈ।”
ਇਸ ਕੰਮ ਵਿੱਚ ਜੁਟੇ ਸਟਾਫ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਇਸ ਪ੍ਰਾਪਤੀ ਲਈ ਮੈਂ ਸਮੂਹ ਬੀ.ਐਲ.ਓਜ਼ ਅਤੇ ਚੋਣ ਕਮਿਸ਼ਨ ਦੇ ਸਟਾਫ਼ ਨੂੰ ਵਧਾਈ ਦਿੰਦਾ ਹਾਂ। ਇਹ ਸਭ ਉਨ੍ਹਾਂ ਦੀ ਲਗਨ ਅਤੇ ਸਖ਼ਤ ਮਿਹਨਤ ਸਦਕਾ ਹੀ ਸੰਭਵ ਹੋਇਆ ਹੈ।”
ਬੀ.ਐਲ.ਓਜ਼ ਦੀ ਭੂਮਿਕਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਬੀ.ਐਲ.ਓਜ਼ ਹਰ ਘਰ ਜਾ ਕੇ ‘ਗਣਨਾ ਫਾਰਮ’ ਮੁਹੱਈਆ ਕਰਵਾ ਰਹੇ ਹਨ ਅਤੇ ਵੋਟਰਾਂ ਨੂੰ ਇਸ ਨੂੰ ਭਰਨ ਵਿੱਚ ਮਦਦ ਵੀ ਕਰ ਰਹੇ ਹਨ। ਵੋਟਰਾਂ ਦੀ ਸਹੂਲਤ ਲਈ ਫਾਰਮ ਦੇ ਨਾਲ ਕੋਈ ਵਾਧੂ ਦਸਤਾਵੇਜ਼ ਨਹੀਂ ਲਏ ਜਾ ਰਹੇ। ਸਿਰਫ਼ ਮੌਜੂਦਾ ਵੇਰਵਿਆਂ ਦੀ ਤਸਦੀਕ ਦੀ ਹੀ ਲੋੜ ਹੈ।”
ਇਸ ਪ੍ਰਕਿਰਿਆ ਬਾਰੇ ਹੋਰ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ, “ਜੇਕਰ ਕੋਈ ਘਰ ਬੰਦ ਪਾਇਆ ਜਾਂਦਾ ਹੈ ਤਾਂ ਬੀ.ਐਲ.ਓ. ਉੱਥੇ ਸੂਚਨਾ ਪਰਚੀ (ਇਨਫਰਮੇਸ਼ਨ ਸਲਿੱਪ) ਅਤੇ ਸਟਿੱਕਰ ਲਾਏਗਾ। ਬੀ.ਐਲ.ਓ. ਭਰਿਆ ਹੋਇਆ ਫਾਰਮ ਲੈਣ ਲਈ ਉਸ ਘਰ ਵਿੱਚ ਘੱਟੋ-ਘੱਟ ਤਿੰਨ ਵਾਰ ਫੇਰੀ ਪਾਉਣਗੇ।”
ਲੋਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਇਸ ਪ੍ਰਕਿਰਿਆ ਨੂੰ ਮੁਕੰਮਲ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਿਰਫ਼ ਉਨ੍ਹਾਂ ਵੋਟਰਾਂ ਦੇ ਨਾਂ ਹੀ ਵੋਟਰ ਸੂਚੀ ਦੇ ਖਰੜੇ (ਡਰਾਫਟ ਵੋਟਰ ਲਿਸਟ) ਵਿੱਚ ਸ਼ਾਮਲ ਕੀਤੇ ਜਾਣਗੇ ਜੋ ਸਹੀ ਤਰੀਕੇ ਨਾਲ ਭਰਿਆ ਹੋਇਆ ਫਾਰਮ ਜਮ੍ਹਾਂ ਕਰਵਾਉਣਗੇ। ਜੇਕਰ ਕੋਈ ਫਾਰਮ ਜਮ੍ਹਾਂ ਨਹੀਂ ਕਰਵਾਉਂਦਾ ਤਾਂ ਉਸ ਦਾ ਨਾਂ ਖਰੜਾ ਸੂਚੀ ਵਿੱਚ ਸ਼ਾਮਲ ਨਹੀਂ ਕੀਤਾ ਜਾਵੇਗਾ।”
ਫਾਰਮ ਜਮ੍ਹਾਂ ਨਾ ਕਰਵਾਉਣ ਵਾਲਿਆਂ ਬਾਰੇ ਜਾਣਕਾਰੀ ਮੁੱਖ ਮੰਤਰੀ ਨੇ ਕਿਹਾ, “ਜਿਹੜੇ ਲੋਕ ਫਾਰਮ ਜਮ੍ਹਾਂ ਨਹੀਂ ਕਰਵਾਉਣਗੇ, ਉਨ੍ਹਾਂ ਬਾਰੇ ਗੁਆਂਢੀਆਂ ਤੋਂ ਪੁੱਛਗਿੱਛ ਕਰਕੇ ਲੋੜੀਂਦੀ ਪ੍ਰਕਿਰਿਆ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਅਜਿਹੇ ਵੋਟਰਾਂ ਨੂੰ ਚਾਰ ਸ਼੍ਰੇਣੀਆਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ ਗੈਰ-ਹਾਜ਼ਰ, ਸ਼ਿਫਟ ਹੋ ਚੁੱਕੇ, ਮ੍ਰਿਤਕ ਅਤੇ ਦੋਹਰੀ ਵੋਟ ਵਾਲੇ ਵੋਟਰ ਸ਼ਾਮਲ ਹਨ।”
ਵੋਟਰ ਸੂਚੀਆਂ ਦੇ ਪ੍ਰਕਾਸ਼ਨ ਦੀ ਸਮਾਂ-ਸੀਮਾ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ, “ਇਹ ਸੂਚੀ ਸਿਆਸੀ ਪਾਰਟੀਆਂ ਦੇ ਬੂਥ ਲੈਵਲ ਏਜੰਟਾਂ (ਬੀ.ਐਲ.ਏਜ਼) ਨਾਲ ਸਾਂਝੀ ਕੀਤੀ ਜਾਵੇਗੀ ਅਤੇ ਵੋਟਰ ਸੂਚੀ ਦਾ ਖਰੜਾ 3 ਅਗਸਤ ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਜੇਕਰ ਕੋਈ ਵੋਟਰ ਸੂਚੀ ਦਾ ਖਰੜਾ ਪ੍ਰਕਾਸ਼ਨ ਹੋਣ ਤੋਂ ਪਹਿਲਾਂ ਫਾਰਮ ਜਮ੍ਹਾਂ ਨਹੀਂ ਕਰਵਾ ਪਾਉਂਦਾ ਤਾਂ ਉਹ 3 ਅਗਸਤ ਤੋਂ 2 ਸਤੰਬਰ ਦਰਮਿਆਨ ‘ਡੈਕਲਾਰੇਸ਼ਨ ਫਾਰਮ’ ਦੇ ਨਾਲ ਫਾਰਮ-6 ਜਮ੍ਹਾਂ ਕਰਵਾ ਕੇ ਆਪਣਾ ਦਾਅਵਾ ਪੇਸ਼ ਕਰ ਸਕਦਾ ਹੈ। ਅੰਤਿਮ ਵੋਟਰ ਸੂਚੀ ਇਕ ਅਕਤੂਬਰ, 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।”
ਹਰ ਯੋਗ ਵੋਟਰ ਦੇ ਹੱਕਾਂ ਦੀ ਰਾਖੀ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਭਾਰਤੀ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਐਸ.ਆਈ.ਆਰ. ਪ੍ਰਕਿਰਿਆ ਦੌਰਾਨ ਸੂਬਾ ਸਰਕਾਰ ਇਕ ਵੀ ਅਸਲੀ ਵੋਟ ਨੂੰ ਕੱਟਣ ਨਹੀਂ ਦੇਵੇਗੀ। ਸੂਬਾ ਸਰਕਾਰ ਪੂਰੀ ਤਰ੍ਹਾਂ ਚੌਕਸ ਹੈ ਅਤੇ ਯੋਗ ਵੋਟਰਾਂ ਨੂੰ ਉਨ੍ਹਾਂ ਦੇ ਜਮਹੂਰੀ ਹੱਕ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਵਾਂਝਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।”
ਲੋਕਾਂ ਨੂੰ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਹਰ ਯੋਗ ਵੋਟਰ ਨੂੰ ਅਪੀਲ ਕਰਦਾ ਹਾਂ ਕਿ ਉਹ ਇਸ ਪ੍ਰਕਿਰਿਆ ਵਿੱਚ ਪੂਰੇ ਉਤਸ਼ਾਹ ਨਾਲ ਹਿੱਸਾ ਲੈਣ ਕਿਉਂਕਿ ਇਸ ਦਾ ਮੁੱਖ ਮਕਸਦ ਲੋਕਤੰਤਰ ਨੂੰ ਮਜ਼ਬੂਤ ਕਰਨਾ ਹੈ।”

ਕੈਨੇਡਾ ਦੇ ਲੋਕ ਕਿਉਂ ਛੱਡ ਗਏ ਸ਼ਰਾਬ ਪੀਣੀ
ਪੰਜਾਬ ਸਰਕਾਰ ਵੱਲੋਂ 2 IAS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 1 ਜੁਲਾਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਸਰਕਾਰ ਵੱਲੋਂ ਦੋ ਆਈਏਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ ਜਾਰੀ ਹੁਕਮਾਂ ਮੁਤਾਬਕ ਸਬੰਧਤ ਅਧਿਕਾਰੀਆਂ ਨੂੰ ਨਵੀਂ ਤੈਨਾਤੀ ਉਤੇ ਤੁਰੰਤ ਜੁਆਇਨ ਕਰਨ ਦੀ ਹਦਾਇਤ ਕੀਤੀ ਗਈ ਹੈ।

ਔਰਤਾਂ ਦੇ ਖਾਤਿਆਂ ‘ਚ ਪੈਸੇ ਹੋਏ Transfer, ਮੁੱਖ ਮੰਤਰੀ ਮਾਨ ਨੇ ਬਟਨ ਦੱਬ ਕੇ ਕੀਤੀ ਸ਼ੁਰੂਆਤ

ਧੂਰੀ, 1 ਜੁਲਾਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਤਹਿਤ ਅੱਜ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਪੈਸੇ ਆ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਬਟਨ ਦਬ ਕੇ ਪੈਸੇ ਟਰਾਂਸਫਰ ਕੀਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਬੈਂਕ ਦੀ ਪ੍ਰਕਿਰਿਆ ਕਾਰਨ ਕਈ ਵਾਰ ਪੈਸੇ ਆਉਣ ਵਿੱਚ ਸਮਾਂ ਲੱਗ ਸਕਦਾ ਹੈ। ਉਨ੍ਹਾਂ ਕਿਹਾ ਕਿ ਕਈ ਔਰਤਾਂ ਦੇ ਖਾਤਿਆਂ ਵਿੱਚ ਅੱਜ ਤੇ ਕਈ ਦੇ ਕੱਲ੍ਹ ਖਾਤਿਆਂ ਵਿੱਚ ਪੈਸੇ ਆਉਣਗੇ।

ਤੇਲ ਦੀਆਂ ਕੀਮਤਾਂ ‘ਚ ਵੱਡੀ ਕਟੌਤੀ, ਪੈਟਰੋਲ ਤੇ ਡੀਜ਼ਲ ਹੋਇਆ ਸਸਤਾ

ਚੰਡੀਗੜ੍ਹ, 1 ਜੁਲਾਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਲਈ ਅੱਜ ਕੁਝ ਰਾਹਤ ਭਰੀ ਖਬਰ ਹੈ। ਇਕ ਤੇਲ ਕੰਪਨੀ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਭਾਰੀ ਕਟੌਤੀ ਕੀਤੀ ਗਈ ਹੈ। ਨਾਇਰਾ ਐਨਰਜੀ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟਾਈਆਂ ਗਈਆਂ ਹਨ। ਨਾਇਰਾ ਐਨਰਜੀ ਨੇ ਪੈਟਰੋਲ 5 ਰੁਪਏ ਅਤੇ ਡੀਜ਼ਲ 3 ਤੋਂ 4 ਰੁਪਏ ਪ੍ਰਤੀ ਲੀਟਰ ਸਸਤਾ ਕੀਤਾ ਹੈ। ਕੰਪਨੀ ਵੱਲੋਂ ਭਾਅ ਵਿੱਚ ਕੀਤੀ ਗਈ ਤਬਦੀਲੀ ਦੇਸ਼ ਭਰ ਦੇ 7,000 ਸਟੇਸ਼ਨਾਂ ‘ਤੇ ਨਵੀਆਂ ਕੀਮਤਾਂ ਲਾਗੂ ਹੋਣਗੀਆਂ। ਸਥਾਨਕ ਟੈਕਸਾਂ ਮੁਤਾਬਕ ਰੇਟਾਂ ‘ਚ ਬਦਲਾਅ ਹੋ ਸਕਦਾ ਹੈ।

ਬੱਸ ਤੇ ਟਰੱਕ ਦੀ ਭਿਆਨਕ ਟੱਕਰ ਹੋਣ ਕਾਰਨ ਲੱਗੀ ਅੱਗ, 8 ਲੋਕਾਂ ਦੀ ਸੜ ਕੇ ਮੌਤ, 21 ਜ਼ਖਮੀ

ਦੌਸਾ, 1 ਜੁਲਾਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਰਾਜਸਥਾਨ ਵਿੱਚ ਟਰੱਕ ਅਤੇ ਬੱਸ ਦੀ ਹੋਈ ਭਿਆਨਕ ਟੱਕਰ ਕਾਰਨ ਵਾਪਰੇ ਹਾਦਸੇ ਵਿੱਚ 8 ਦੀ ਮੌਤ ਹੋ ਗਈ ਅਤੇ 21 ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਰਾਜਸਥਾਨ ਦੇ ਦੌਸਾ ਤੋਂ ਇਹ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਭਿਆਨਕ ਸੜਕ ਹਾਦਸੇ ਵਿੱਚ 8 ਲੋਕਾਂ ਦੀ ਜ਼ਿੰਦਾ ਸੜਨ ਕਾਰਨ ਮੌਤ ਹੋ ਗਈ। ਜਾਣਕਾਰੀ ਮੁਤਾਬਕ, ਦਿੱਲੀ ਹਾਈਵੇਅ ‘ਤੇ ਇੱਕ ਰੈਸਟ ਏਰੀਆ ਦੇ ਨੇੜੇ ਇੱਕ ਤੇਜ਼ ਰਫ਼ਤਾਰ ਟਰੱਕ ਅਤੇ ਬੱਸ ਦੀ ਆਹਮੋ-ਸਾਹਮਣੇ ਜ਼ੋਰਦਾਰ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੇਖਦੇ ਹੀ ਦੇਖਦੇ ਦੋਵਾਂ ਵਾਹਨਾਂ ਨੂੰ ਭਿਆਨਕ ਅੱਗ ਨੇ ਆਪਣੀ ਲਪੇਟ ਵਿੱਚ ਲੈ ਲਿਆ। ਇਸ ਹਾਦਸੇ ਵਿੱਚ 21 ਲੋਕ ਬੁਰੀ ਤਰ੍ਹਾਂ ਝੁਲਸ ਗਏ ਅਤੇ ਜ਼ਖ਼ਮੀ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਬੱਸ ਇੰਦੌਰ ਤੋਂ ਹਰਿਦੁਆਰ ਜਾ ਰਹੀ ਸੀ ਅਤੇ ਸਵੇਰੇ ਤੜਕੇ 2 ਤੋਂ 3 ਵਜੇ ਦੇ ਕਰੀਬ ਇਹ ਹਾਦਸਾ ਵਾਪਰਿਆ। ਅੱਗ ਲੱਗਣ ਕਾਰਨ ਬੱਸ ਦੇ ਅੰਦਰ ਕਈ ਸਵਾਰੀਆਂ ਫਸ ਗਈਆਂ, ਜਿਨ੍ਹਾਂ ਵਿੱਚ ਬੱਚੇ ਅਤੇ ਔਰਤਾਂ ਵੀ ਸ਼ਾਮਲ ਸਨ। ਘਟਨਾ ਦੀ ਸੂਚਨਾ ਮਿਲਦੇ ਹੀ ਐਸਪੀ, ਸੀਓ ਅਤੇ ਸਿਟੀ ਕੋਤਵਾਲ ਸਮੇਤ ਭਾਰੀ ਪੁਲਿਸ ਫੋਰਸ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ। ਅੱਗ ‘ਤੇ ਕਾਬੂ ਪਾਉਣ ਤੋਂ ਬਾਅਦ ਜ਼ਖਮੀਆਂ ਨੂੰ ਤੁਰੰਤ ਐਂਬੂਲੈਂਸਾਂ ਰਾਹੀਂ ਨਜ਼ਦੀਕੀ ਹਸਪਤਾਲਾਂ ਵਿੱਚ ਪਹੁੰਚਾਇਆ ਗਿਆ ਹੈ, ਜਿੱਥੇ ਕਈਆਂ ਦੀ ਹਾਲਤ ਗੰਭੀਰ ਬਣੀ ਹੋਈ।

ਪੰਜਾਬ ’ਚ ਵਾਪਰਿਆਂ ਭਿਆਨਕ ਹਾਦਸਾ, 4 ਦੀ ਮੌਤ, 7 ਜ਼ਖਮੀ

ਬਠਿੰਡਾ, 1 ਜੁਲਾਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਅੱਜ ਸਵੇਰੇ ਬਠਿੰਡਾ-ਡੱਬਵਾਲੀ ਮਾਰਗ ਉਤੇ ਭਿਆਨਕ ਸੜਕ ਹਾਦਸਾ ਵਾਪਰਨ ਕਾਰਨ 4 ਲੋਕਾਂ ਦੀ ਮੌਤ ਹੋ ਗਈ ਤੇ 7 ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਪਿੰਡ ਗੁਰੂਸਰ ਸੈਣੇਵਾਲਾ ਦੇ ਨਜ਼ਦੀਕੀ ਸਵੇਰੇ ਕਰੀਬ ਸਾਢੇ ਪੰਜ ਵਜੇ ਖੜ੍ਹੇ ਟਰੱਕ ਵਿੱਚ ਮੈਟਾਡੋਰ ਜਾ ਟਕਰਾਈ, ਜਿਸ ਕਾਰਨ ਇਹ ਕਾਰਨ ਸੜਕ ਹਾਦਸਾ ਵਾਪਰ ਗਿਆ। ਰਾਜਸਕਾਨ ਦੇ ਬਾੜਮੇਰ ਜ਼ਿਲ੍ਹੇ ਤੋਂ ਮੈਟਾਡੋਰ (ਟੈਂਪੂ ਟਰੈਵਲਰ) ਉਤੇ ਸਵਾਰ ਹੋ ਕੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਨਤਮਸਤਕ ਹੋ ਕੇ ਉਸ ਤੋਂ ਬਾਅਦ ਸ੍ਰੀ ਅਮਰਨਾਥ ਯਾਤਰਾ ਲਈ ਜਾਣਾ ਸੀ। ਜਦੋਂ ਮੈਟਾਡੋਰ ਗੁਰੂਸਰ ਸੈਣੇ ਨੇੜੇ ਪਹੁੰਚੀ ਤਾਂ ਇਹ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਘਟਨਾ ਦਾ ਪਤਾ ਚਲਦਿਆਂ ਹੀ ਸਹਾਰਾ ਜਨ ਸੇਵਾ ਅਤੇ ਨੌਜਵਾਨ ਵੈਲਫੇਅਰ ਸੁਸਾਇਟੀ ਦੀਆਂ ਟੀਮਾਂ ਨੇ ਪਹੁੰਚ ਕੇ ਲੋਕਾਂ ਨੂੰ ਬਾਹਰ ਕੱਢਿਆ। ਖਬਰ ਮਿਲਦਿਆਂ ਹੀ ਪੁਲਿਸ ਵੀ ਮੌਕੇ ਉਤੇ ਪਹੁੰਚ ਗਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਚੰਡੀਗੜ੍ਹ, 1 ਜੁਲਾਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬਾ ਕੈਬਨਿਟ ਦੀ ਇੱਕ ਵਿਸ਼ੇਸ਼ ਅਤੇ ਮਹੱਤਵਪੂਰਨ ਬੈਠਕ ਸੱਦੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਸ਼ਾਮੀਂ ਠੀਕ 4 ਵਜੇ ਹੋਵੇਗੀ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਉਤੇ ਹੋਵੇਗੀ। ਬੈਠਕ ਦੌਰਾਨ ਸੂਬੇ ਨਾਲ ਜੁੜੇ ਕਈ ਅਹਿਮ ਮੁੱਦਿਆਂ ਅਤੇ ਨੀਤੀਗਤ ਫ਼ੈਸਲਿਆਂ ‘ਤੇ ਵਿਚਾਰ ਕੀਤਾ ਜਾਵੇਗਾ। ਉਮੀਦ ਜਤਾਈ ਜਾ ਰਹੀ ਹੈ ਕਿ ਕੈਬਨਿਟ ਵੱਲੋਂ ਕਈ ਮਹੱਤਵਪੂਰਨ ਪ੍ਰਸਤਾਵਾਂ ਨੂੰ ਮਨਜ਼ੂਰੀ ਦਿੱਤੀ ਜਾ ਸਕਦੀ ਹੈ।

Category : ਵਿਦੇਸ਼