Breaking News
ਫਿਲਮ ‘ਲਾਲ ਸਿੰਘ ਚੱਢਾ’ ਰਿਲੀਜ਼ ਹੋਣ ਤੋਂ ਪਹਿਲਾਂ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਆਮਿਰ ਖਾਨ

ਅਦਾਕਾਰ ਆਮਿਰ ਖਾਨ ਨੇ ਅੱਜ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਆਮਿਰ ਖਾਨ ਦੀ ਫਿਲਮ ‘ਲਾਲ ਸਿੰਘ ਚੱਢਾ’ ਕੱਲ੍ਹ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ ਨੂੰ ਲੈ ਕੇ ਕਾਫੀ ਵਿਵਾਦ ਵੀ ਚੱਲ ਰਿਹਾ ਹੈ। ਫਿਲਮ ‘ਲਾਲ ਸਿੰਘ ਚੱਢਾ’ ਦਾ ਸੋਸ਼ਲ ਮੀਡੀਆ ‘ਤੇ ਵੀ ਵਿਰੋਧ ਹੋ ਰਿਹਾ ਹੈ। ਫਿਲਮ ‘ਲਾਲ ਸਿੰਘ ਚੱਢਾ’ ਰਿਲੀਜ਼ ਹੋਣ ਤੋਂ ਪਹਿਲਾਂ ਆਮਿਰ ਖਾਨ ਅੱਜ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਆਮਿਰ ਖਾਨ ਦੇ ਨਾਲ ਮੋਨਾ ਸਿੰਘ ਤੇ ਫਿਲਮ ਦੀ ਟੀਮ ਵੀ ਮੌਜੂਦ ਸੀ।

ਸਾਢੇ 5 ਮਹੀਨੇ ਬਾਅਦ ਮਜੀਠੀਆ ਨੂੰ ਮਿਲੀ ਜ਼ਮਾਨਤ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੂੰ ਦਸੰਬਰ 2021 ਵਿੱਚ NDPS ਐਕਟ ਤਹਿਤ ਦਰਜ ਕੀਤੇ ਗਏ ਕੇਸ ਦੇ ਸਬੰਧ ਵਿੱਚ ਜ਼ਮਾਨਤ ਦੇ ਦਿੱਤੀ ਹੈ। ਉਹ ਇਸ ਵੇਲੇ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਹੈ।

ਬਿਹਾਰ ਦੇ CM ਨਿਤੀਸ਼ ਕੁਮਾਰ ਨੇ ਦਿੱਤਾ ਅਸਤੀਫ਼ਾ
ਡੋਨਲਡ ਟਰੰਪ ਦੇ ਘਰ ਵਿਚ FBI ਨੇ ਮਾਰਿਆ ਛਾਪਾ
ਬੱਚੇ ਸਮੇਤ ਗੰਦੇ ਨਾਲੇ ‘ਚ ਡਿੱਗੀ ਮਾਂ, ਮਾਂ ਨੂੰ ਸੁਰੱਖਿਅਤ ਬਚਾਇਆ, ਬੱਚਾ ਅਜੇ ਵੀ ਲਾਪਤਾ

ਕਪੂਰਥਲਾ ਦੇ ਗੋਇੰਦਵਾਲ ਮਾਰਗ ‘ਤੇ ਦਰਦਨਾਕ ਹਾਦਸਾ ਵਾਪਰਿਆ ਹੈ ਜਿੱਥੇ ਇੱਕ ਮਾਂ ਕਰੀਬ 2 ਸਾਲ ਦੇ ਬੱਚੇ ਸਮੇਤ ਗੰਦੇ ਨਾਲੇ ਵਿੱਚ ਡਿੱਗ ਗਈ। ਦੱਸਿਆ ਜਾ ਰਿਹਾ ਹੈ ਕਿ ਝੁੱਗੀ ਝੋਪੜੀ  ‘ਚ ਇਹ ਪ੍ਰਵਾਸੀ ਪਰਿਵਾਰ ਰਹਿੰਦਾ ਹੈ ਅਤੇ ਮੀਂਹ ਦੇ ਪਾਣੀ ਖੜ੍ਹੇ ਹੋਣ ਕਾਰਨ ਪੈਰ ਫਿਸਲਣ ‘ਤੇ ਇਹ ਬੱਚਾ ਮਾਂ ਸਮੇਤ ਗੰਦੇ ਨਾਲੇ ‘ਚ ਜਾ ਡਿੱਗੇ। ਜਾਣਕਾਰੀ ਮੁਤਾਬਕ ਮਾਂ ਨੂੰ ਸੁਰੱਖਿਅਤ ਕੱਢ ਲਿਆ ਗਿਆ, ਜਦਕਿ ਬੱਚਾ ਅਜੇ ਵੀ ਲਾਪਤਾ ਹੈ , ਜਿਸ ਦੀ ਭਾਲ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਜੁਟਿਆ ਹੋਇਆ ਹੈ। ਜੇ.ਸੀ.ਬੀ ਤੇ ਹੋਰ ਮਸ਼ਿਨਰੀ ਦੀ ਮਦਦ ਲਈ ਜਾ ਰਹੀ ਹੈ। 

ਕਪੂਰਥਲਾ ਦੇ ਅੰਮ੍ਰਿਤਸਰ ਸੰਗਮ ਪੈਲੇਸ ਦੇ ਨੇੜੇ ਮੀਂਹ ਦੀ ਫਿਸਲਣ ਕਾਰਨ ਇਕ ਬੱਚਾ ਤੇ ਮਾਂ ਡਿੱਗੇ ਦੱਸ ਫੁੱਟ ਨਾਲੇ ਵਿਚ ਜਾ ਡਿੱਗੇ। 

ਨਿਤੀਸ਼ ਕੁਮਾਰ ਨੇ BJP ਨਾਲ ਗੱਠਜੋੜ ਤੋੜਿਆ
ਪ੍ਰਾਪਰਟੀ ਡੀਲਰ ਯੂਨੀਅਨ ਨੇ ਖੋਲ੍ਹਿਆ ਪੰਜਾਬ ਸਰਕਾਰ ਖਿਲਾਫ ਮੋਰਚਾ

ਪ੍ਰਾਪਰਟੀ ਡੀਲਰ ਯੂਨੀਅਨ ਪੰਜਾਬ ਨੇ ਪ੍ਰਾਪਰਟੀ ਦੀ ਖ੍ਰੀਦ ਵੇਚ ਦੇ ਨਿਯਮਾਂ ਚ ਛੋਟਾਂ ਦੇਣ ਅਤੇ NOC ਦੀ ਸ਼ਰਤ ਖਤਮ ਕਰਨ ਦੀ ਕੀਤੀ ਮੰਗ ਨੂੰ ਲੈਕੇ ਫਰੀਦਕੋਟ ਚ ਧਰਨਾ ਆਰੰਭ ਕਰ ਦਿੱਤਾ ਏ। ਪੰਜਾਬ ਸਰਕਾਰ ਵੱਲੋਂ ਪ੍ਰਾਪਰਟੀ ਦੀ ਖ੍ਰੀਦ ਵੇਚ ਦੇ ਨਿਯਮਾਂ ਚ ਕੀਤੀ ਤਬਦੀਲੀ ਨੂੰ ਲੈ ਕੇ ਜਾਰੀ ਕੀਤੇ ਨੋਟੀਫੀਕੇਸ਼ਨ ਤੋਂ ਬਾਅਦ ਪੰਜਾਬ ਸਰਕਾਰ ਖਿਲਾਫ ਹੁਣ ਪ੍ਰਾਪਰਟੀ ਡੀਲਰ ਐਸੋਸੀਏਸ਼ਨ ਵੱਲੋਂ ਮੋਰਚਾ ਖੋਲ੍ਹ ਦਿੱਤਾ ਗਿਆ। ਫਰੀਦਕੋਟ ਦੇ ਡਿਪਟੀ ਕਮਿਸ਼ਨਰ ਦਫਤਰ ਬਾਹਰ ਧਰਨਾ ਲਗਾ ਬੈਠੇ ਪ੍ਰਾਪਰਟੀ ਡੀਲਰਾਂ ਦਾ ਕਹਿਣਾ ਹੈ ਨਵੇਂ ਨਿਯਮਾਂ ਕਰਕੇ   ਪ੍ਰਾਪਰਟੀ ਦਾ ਸਾਰਾ ਕਾਰੋਬਾਰ ਠੱਪ ਹੋਇਆ ਪਿਆ ਅਤੇ ਲੋਕਾਂ ਨੰੁ ਆਪਣੀਆ ਨਿੱਜੀ ਲੋੜਾਂ ਲਈ ਆਪਣੀ ਜਾਇਦਾਦ ਵੇਚਣ ਵਿਚ ਵੱਡੀਆ ਸਮੱਸਿਆਵਾਂ ਆ ਰਹੀਆਂ ਹਨ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਲਗਾਈ ਗਈ NOC ਦੀ ਸ਼ਰਤ ਕਾਰਨ ਸਭ ਤੋਂ ਵੱਡੀ ਖੱਜਲ ਖੁਆਰੀ ਝੱਲਣੀ ਪੈ ਰਹੀ ਹੈ।

ਇਸ ਮੌਕੇ ਗੱਲਬਾਤ ਕਰਦਿਆਂ ਪ੍ਰਾਪਰਟੀ ਡੀਲਰ ਐਸੋਸੀਏਸ਼ਨ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਜਾਰੀ ਕੀਤੇ ਗਏ ਨੋਟੀਫੀਕੇਸ਼ਨ ਕਾਰਨ ਲੋਕਾਂ ਨੂੰ ਆਪਣੀ ਨਿੱਜੀ ਪ੍ਰਪਾਰਟੀ ਵੇਚਣ ਅਤੇ ਖ੍ਰੀਦਣ ਲਈ ਵੱਡੀਆਂ ਸਮੱਸਿਆਵਾਂ ਆ ਰਹੀਆ ਕਿਉਕਿ ਸਰਕਾਰ ਵੱਲੋਂ ਲਗਾਈ ਗਈ NOC ਦੀ ਸ਼ਰਤ ਕਾਰਨ ਲੋਕਾਂ ਨੂੰ NOC ਲੈਣ ਲਈ ਖੱਜਲ ਖੁਆਰ ਹੋਣਾਂ ਪੈ ਰਿਹਾ। ਉਹਨਾਂ ਕਿਹਾ ਕਿ ਪ੍ਰਾਪਰਟੀ ਕਾਰੋਬਾਰ ਨਾਲ ਜੁੜੇ ਲੋਕਾਂ ਦਾ ਵੀ ਵੱਡਾ ਨੁਕਸਾਨ ਹੋ ਰਿਹਾ ਅਤੇ ਸਰਕਾਰ ਵੱਲੋਂ ਜਦੋਂ ਤੱਕ ਉਹਨਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਕੀਤਾ ਜਾਂਦਾ ਤਦ ਤੱਕ ਉਹਨਾਂ ਵੱਲੋਂ ਇਹ ਧਰਨਾਂ ਲਗਾਤਾਰ ਜਾਰੀ ਰਹੇਗਾ।

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਲੋਕ ਸਭਾ ਵਿੱਚ ਅੱਜ ਬਿਜਲੀ ਸੋਧ ਬਿੱਲ-2022 ਪੇਸ਼ ਕੀਤਾ ਗਿਆ ਜਿਸ ਵਿੱਚ ਬਿਜਲੀ ਵੰਡ ਖੇਤਰ ਵਿੱਚ ਬਦਲਾਅ ਕਰਨ ਤੇ ਰੈਗੂਲੇਟਰੀ ਅਥਾਰਿਟੀ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਦਾ ਪ੍ਰਸਤਾਵ ਪੇਸ਼ ਕੀਤਾ ਗਿਆ ਹੈ। ਹੇਠਲੇ ਸਦਨ ਵਿੱਚ ਊਰਜਾ ਮੰਤਰੀ ਆਰ.ਕੇ. ਸਿੰਘ ਨੇ ਬਿਜਲੀ ਸੋਧ ਬਿੱਲ 2022 ਪੇਸ਼ ਕੀਤਾ। ਇਸ ਦਾ ਕਾਂਗਰਸ, ਡੀਐੱਮਕੇ ਤੇ ਤ੍ਰਿਣਮੂਲ ਕਾਂਗਰਸ ਸਣੇ ਕੁਝ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਵਿਰੋਧ ਕੀਤਾ ਅਤੇ ਇਸ ਨੂੰ ਸੰਘੀ ਢਾਂਚੇ ਖ਼ਿਲਾਫ਼ ਦੱਸਿਆ। ਇਸ ਤੋਂ ਬਾਅਦ ਮੰਤਰੀ ਆਰ.ਕੇ. ਸਿੰਘ ਨੇ ਕਿਹਾ ਕਿ ਉਹ ਇਸ ਬਿੱਲ ਨੂੰ ਵਿਚਾਰ ਵਾਸਤੇ ਸੰਸਦ ਦੀ ਸਥਾਈ ਕਮੇਟੀ ਨੂੰ ਭੇਜਣ ਦੀ ਅਪੀਲ ਕਰਦੇ ਹਨ। 

ਟੀਮ ਇੰਡੀਆ ਦੇ ਇਸ ਖਿਡਾਰੀ ਨੂੰ ਚੁਣਿਆ ਗਿਆ ਪਲੇਅਰ ਆਫ਼ ਦਾ ਸੀਰੀਜ਼

ਭਾਰਤ ਨੇ ਵੈਸਟਇੰਡੀਜ਼ ਨੂੰ ਟੀ-20 ਸੀਰੀਜ਼ ‘ਚ 4-1 ਨਾਲ ਹਰਾਇਆ। ਟੀਮ ਇੰਡੀਆ ਨੇ ਆਖਰੀ ਮੈਚ 88 ਦੌੜਾਂ ਨਾਲ ਜਿੱਤਿਆ ਸੀ। ਅਰਸ਼ਦੀਪ ਸਿੰਘ ਨੂੰ ‘ਪਲੇਅਰ ਆਫ ਦਾ ਸੀਰੀਜ਼’ ਚੁਣਿਆ ਗਿਆ। ਉਸ ਨੇ ਗੇਂਦਬਾਜ਼ੀ ‘ਚ ਚੰਗਾ ਪ੍ਰਦਰਸ਼ਨ ਕਰਦੇ ਹੋਏ 7 ਵਿਕਟਾਂ ਲਈਆਂ ਹਨ। ਮੈਚ ਤੋਂ ਬਾਅਦ ਅਰਸ਼ਦੀਪ ਨੇ ਕੋਚ ਰਾਹੁਲ ਦ੍ਰਾਵਿੜ ਬਾਰੇ ਵੀ ਇਕ ਖਾਸ ਗੱਲ ਕਹੀ।

ਅਰਸ਼ਦੀਪ ਸਿੰਘ ਨੇ ਮੈਚ ਤੋਂ ਬਾਅਦ ਕਿਹਾ, ”ਬਹੁਤ ਵਧੀਆ ਮਹਿਸੂਸ ਹੋ ਰਿਹਾ ਹੈ। ਜਿਵੇਂ ਰਾਹੁਲ ਦ੍ਰਾਵਿੜ ਸਰ ਕਹਿੰਦੇ ਹਨ, ਅਸੀਂ ਇੱਕ ਪ੍ਰਕਿਰਿਆ ਵਿੱਚੋਂ ਲੰਘਦੇ ਹਾਂ। ਅਸੀਂ ਪ੍ਰਕਿਰਿਆ ਨੂੰ ਸਹੀ ਤਰੀਕੇ ਨਾਲ ਕਰਨਾ ਚਾਹੁੰਦੇ ਹਾਂ, ਨਤੀਜਿਆਂ ਬਾਰੇ ਜ਼ਿਆਦਾ ਨਾ ਸੋਚੋ ਅਤੇ ਇਹੀ ਮੇਰੀ ਗੇਂਦਬਾਜ਼ੀ ਵਿੱਚ ਮਦਦ ਕਰਦਾ ਹੈ।

ਟੀਮ ਇੰਡੀਆ ‘ਚ ਆਪਣੀ ਭੂਮਿਕਾ ਬਾਰੇ ਅਰਸ਼ਦੀਪ ਨੇ ਕਿਹਾ, ”ਮੈਨੂੰ ਸਪੱਸ਼ਟਤਾ ਦੇਣ ਦਾ ਸਿਹਰਾ ਟੀਮ ਪ੍ਰਬੰਧਨ ਨੂੰ ਜਾਂਦਾ ਹੈ। ਜਿਸ ਤਰ੍ਹਾਂ ਨੌਜਵਾਨਾਂ ਦਾ ਸਮਰਥਨ ਕੀਤਾ ਜਾ ਰਿਹਾ ਹੈ, ਡ੍ਰੈਸਿੰਗ ਰੂਮ ਦੀ ਭਾਵਨਾ ਸੱਚਮੁੱਚ ਚੰਗੀ ਹੈ। ਇੱਕ ਨੌਜਵਾਨ ਖਿਡਾਰੀ ਹੋਣ ਦੇ ਨਾਤੇ, ਤੁਸੀਂ IPL ਟੀਮ ਜਾਂ ਰਾਜ ਦੀ ਟੀਮ ਵਿੱਚ ਜਿਸ ਤਰ੍ਹਾਂ ਦਾ ਪ੍ਰਦਰਸ਼ਨ ਕਰਦੇ ਹੋ, ਉਹ ਅੱਗੇ ਵਧਣ ਵਿੱਚ ਮਦਦ ਕਰਦਾ ਹੈ।

 

ਬਾਕਸਰ ਨਿਖਿਤ ਜ਼ਰੀਨ ਨੇ ਵੀ ਗੋਲਡ ‘ਤੇ ਕੀਤਾ ਕਬਜ਼ਾ

ਭਾਰਤ ਦੀ ਮੁੱਕੇਬਾਜ਼ ਨਿਖਤ ਜ਼ਰੀਨ ਨੇ ਵੀ ਗੋਲਡ  ‘ਤੇ ਕਬਜ਼ਾ ਕਰ ਲਿਆ ਹੈ । ਬਾਕਸਿੰਗ  ‘ਚ 10ਵੇਂ ਦਿਨ ਤਿੰਨ ਸੋਨ ਤਮਗੇ ਭਾਰਤ ਦੀ ਝੋਲੀ ਪਏ ਹਨ। 48-50 ਕਿਲੋਗ੍ਰਾਮ ਫਲਾਈਵੇਟ ਵਰਗ ‘ਚ ਮੁੱਕੇਬਾਜ਼ ਨੇ ਗੋਲਡ ਮੈਡਲ ਜਿੱਤਿਆ। ਉਹਨਾਂ ਨੇ ਉੱਤਰੀ ਆਇਰਲੈਂਡ ਦੀ ਕਾਰਲੀ ਨੂੰ ਹਰਾਇਆ। ਰਾਸ਼ਟਰਮੰਡਲ ਖੇਡਾਂ 2022 ਵਿੱਚ ਭਾਰਤ ਦਾ ਇਹ 48ਵਾਂ ਅਤੇ ਮੁੱਕੇਬਾਜ਼ੀ ਵਿੱਚ ਤੀਜਾ ਸੋਨ ਤਗ਼ਮਾ ਹੈ।

ਉਸਨੇ ਔਰਤਾਂ ਦੇ ਲਾਈਟ ਫਲਾਈ ਵਰਗ ਦੇ ਫਾਈਨਲ ਵਿੱਚ ਉੱਤਰੀ ਆਇਰਲੈਂਡ ਦੀ ਕਾਰਲੇ ਮੈਕਨੌਲ ਨੂੰ 5-0 ਨਾਲ ਹਰਾਇਆ। ਰਾਸ਼ਟਰਮੰਡਲ ਖੇਡਾਂ ‘ਚ ਟੀਮ ਇੰਡੀਆ ਦਾ ਇਹ 48ਵਾਂ ਤਮਗਾ ਹੈ। ਜਦਕਿ ਮੁੱਕੇਬਾਜ਼ੀ ‘ਚ ਇਹ ਤੀਜਾ ਸੋਨ ਤਗਮਾ ਹੈ। ਦਿਲਚਸਪ ਗੱਲ ਇਹ ਹੈ ਕਿ ਨਿਖਤ ਨੇ ਪਹਿਲੀ ਵਾਰ ਰਾਸ਼ਟਰਮੰਡਲ ਖੇਡਾਂ ਵਿੱਚ ਦੇਸ਼ ਲਈ ਤਮਗਾ ਜਿੱਤਿਆ ਹੈ।

ਨਿਖਤ ਨੇ ਪਹਿਲੇ ਦੌਰ ਤੋਂ ਹੀ ਦਮਦਾਰ ਸ਼ੁਰੂਆਤ ਕੀਤੀ ਅਤੇ ਆਖਰੀ ਦੌਰ ਤੱਕ ਇਸ ਨੂੰ ਬਰਕਰਾਰ ਰੱਖਿਆ। ਉਸ ਨੇ ਇਹ ਮੈਚ 5-0 ਨਾਲ ਜਿੱਤ ਕੇ ਰਿਕਾਰਡ ਬਣਾਇਆ। ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤ ਲਈ ਨਿਖਤ ਦਾ ਇਹ ਪਹਿਲਾ ਤਮਗਾ ਹੈ। ਨਿਖਤ ਤੋਂ ਪਹਿਲਾਂ ਐਤਵਾਰ ਨੂੰ ਹੀ ਮੁੱਕੇਬਾਜ਼ੀ ਵਿੱਚ 2 ਹੋਰ ਸੋਨ ਤਗਮੇ ਹਾਸਲ ਕੀਤੇ ਹਨ। ਮਹਿਲਾ ਵਰਗ ਵਿੱਚ ਨੀਤੂ ਅਤੇ ਪੁਰਸ਼ ਵਰਗ ਵਿੱਚ ਅਮਿਤ ਪੰਘਾਲ ਨੇ ਦੇਸ਼ ਲਈ ਸੋਨ ਤਮਗਾ ਜਿੱਤਿਆ।

ਨਿਖਤ ਨੇ ਸੈਮੀਫਾਈਨਲ ‘ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਸ ਨੇ ਇੰਗਲੈਂਡ ਦੀ ਮੁੱਕੇਬਾਜ਼ ਨੂੰ 5-0 ਨਾਲ ਹਰਾਇਆ ਸੀ। ਇਸ ਮੈਚ ਤੋਂ ਬਾਅਦ ਉਸ ਦੇ ਚਿਹਰੇ ‘ਤੇ ਸੋਨ ਜਿੱਤਣ ਦਾ ਆਤਮਵਿਸ਼ਵਾਸ ਸਾਫ਼ ਨਜ਼ਰ ਆ ਰਿਹਾ ਸੀ। ਨਿਖਤ ਨੇ ਸੈਮੀਫਾਈਨਲ ਦੇ ਪ੍ਰਦਰਸ਼ਨ ਨੂੰ ਬਰਕਰਾਰ ਰੱਖਦੇ ਹੋਏ ਫਾਈਨਲ ‘ਚ ਵੀ ਪੰਚ ਮਾਰ ਕੇ ਭਾਰਤ ਨੂੰ ਸੋਨ ਤਮਗਾ ਦਿਵਾਇਆ।

 

Category : Photo Gallery