Breaking News
 Amritpal ਕਿਸ ਹਲਕੇ ਤੋਂ ਲੜੂ ?, Mann ਜਾਂ Sukhbir ਖਿਲਾਫ਼, MLA ਅਕਾਲ ਤਖ਼ਤ ‘ਤੇ ਪੇਸ਼
ਸਾਰੇ ਜਹਾਂ ਸੇ ਅੱਛਾ ਹਿੰਦੁਸਤਾਨ ਓਨਾ ਅੱਛਾ ਫਿਰ ਰਿਹਾ ਕਿਉਂ ਨਹੀਂ
LIVE – ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਵਿਧਾਇਕ ਤੇ ਮੰਤਰੀਆਂ ਦੀ ਪੇਸ਼ੀ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹਰ ਹੁਕਮ ਦੀ ਪਾਲਣਾ ਕਰਾਂਗੇ : ਮਨਪ੍ਰੀਤ ਸਿੰਘ ਇਆਲੀ

ਅੰਮ੍ਰਿਤਸਰ, 29 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਸ੍ਰੀ ਅਕਾਲ ਤਖਤ ਸਾਹਿਬ ਉਤੇ ਪੇਸ਼ ਹੋਣ ਪਹੁੰਚੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਨਾ ਹਰ ਸਿੱਖ ਦਾ ਫਰਜ਼ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਅਕਾਲ ਤਖ਼ਤ ਸਾਹਿਬ ਨੂੰ ਕੋਈ ਚੈਲੰਜ਼ ਨਹੀਂ ਹੈ ਅਤੇ ਨਾ ਹੀ ਉਨ੍ਹਾਂ ਵਿਰੁੱਧ ਕੋਈ ਟਿੱਪਣੀ ਕਰਨੀ ਚਾਹੀਦੀ ਹੈ। ਵਿਧਾਇਕ ਇਆਲੀ ਨੇ ਕਿਹਾ ਕਿ ਅਸੀਂ ਤਾਂ ਅਕਾਲ ਤਖ਼ਤ ਸਾਹਿਬ ਦੇ ਹੁਕਮ ਮੰਨਣ ਵਾਲੇ ਨਿਮਾਣੇ ਸਿੱਖ ਹਾਂ ਅਤੇ ਜੋ ਵੀ ਜਥੇਦਾਰ ਸਾਹਿਬਾਨ ਕਹਿਣਗੇ, ਅਸੀਂ ਉਸ ਦੀ ਇੰਨ-ਬਿੰਨ ਪਾਲਣਾ ਕਰਾਂਗੇ। ਉਨ੍ਹਾਂ ਕਿਹਾ ਕਿ ਜਥੇਦਾਰ ਸਾਹਿਬ ਵੱਲੋਂ ਜੋ ਵੀ ਆਦੇਸ਼ ਦਿੱਤਾ ਜਾਵੇਗਾ, ਉਸ ਨੂੰ ਮੰਨਣਾ ਸਾਡਾ ਫ਼ਰਜ਼ ਹੈ ਅਤੇ ਅਸੀਂ ਉਸ ਤੋਂ ਬਾਹਰ ਨਹੀਂ ਜਾਵਾਂਗੇ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਜੇਕਰ ਕੋਈ ਸੋਧ ਕਰਨ ਦੀ ਗੱਲ ਹੁੰਦੀ ਤਾਂ ਇਹ ਪਹਿਲਾਂ ਹੀ ਹੋ ਜਾਣੀ ਚਾਹੀਦੀ ਸੀ, ਪਰ ਹੁਣ ਜੋ ਵੀ ਹੁਕਮ ਹੋਵੇਗਾ, ਉਸ ਨੂੰ ਪੂਰੀ ਇਮਾਨਦਾਰੀ ਨਾਲ ਮੰਨਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਅਤੇ ਹੁਕਮਾਂ ਦੀ ਪਾਲਣਾ ਹਰ ਸਿੱਖ ਲਈ ਸਰਵਉੱਚ ਹੈ।

ਕਾਦੀਆਂ ਹਲਕੇ ਨੂੰ ਛੇਤੀ ਮਿਲੇਗਾ ਸਬ-ਡਵੀਜ਼ਨ ਦਾ ਦਰਜਾ; ਸਰਕਾਰੀ ਸਹੂਲਤਾਂ ਇੱਕੋ ਛੱਤ ਹੇਠ ਮਿਲਣਗੀਆਂ: ਮੁੱਖ ਮੰਤਰੀ ਭਗਵੰਤ ਮਾਨ

ਗੁਰਦਾਸਪੁਰ; 29 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਕਾਦੀਆਂ ਹਲਕੇ ਨੂੰ ਸਬ-ਡਵੀਜ਼ਨ ਵਜੋਂ ਅਪਗ੍ਰੇਡ ਕੀਤਾ ਜਾਵੇਗਾ, ਜਿਸ ਨਾਲ ਲੋਕਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਪੂਰੀ ਹੋਵੇਗੀ ਅਤੇ ਆਧੁਨਿਕ ਪ੍ਰਸ਼ਾਸਨਿਕ ਕੰਪਲੈਕਸ ਰਾਹੀਂ ਸਾਰੀਆਂ ਪ੍ਰਮੁੱਖ ਸਰਕਾਰੀ ਸੇਵਾਵਾਂ ਇੱਕੋ ਛੱਤ ਹੇਠ ਉਪਲਬਧ ਹੋਣਗੀਆਂ। ਕਾਦੀਆਂ ਵਿੱਚ ਵਿਸ਼ੇਸ਼ ਜਨਤਕ ਪ੍ਰੋਗਰਾਮ ਦੌਰਾਨ ਉਨ੍ਹਾਂ ਨੇ ਅਕਾਲੀ ਲੀਡਰਸ਼ਿਪ ‘ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਉਨ੍ਹਾਂ ਨੇ ਵੋਟਾਂ ਹਾਸਲ ਕਰਨ ਲਈ ਲੋਕਾਂ ਨੂੰ ਡਰਾਇਆ-ਧਮਕਾਇਆ ਅਤੇ ਸਾਲਾਂਬੱਧੀ ਪੰਜਾਬ ਨੂੰ ਲੁੱਟਿਆ।
ਪੰਜਾਬੀਆਂ ਨੂੰ “ਚੋਰਾਂ, ਲੁਟੇਰਿਆਂ ਅਤੇ ਠੱਗਾਂ” ਵਿਰੁੱਧ ਇਕਜੁੱਟ ਹੋਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਾਲ 2027 ਦੀਆਂ ਚੋਣਾਂ ਵਿੱਚ ‘ਝਾੜੂ’ ਨੂੰ ਇੰਨੇ ਫੈਸਲਾਕੁੰਨ ਢੰਗ ਨਾਲ ਚਲਾਉਣ ਕਿ ਵਿਰੋਧੀ ਧਿਰ ਨੂੰ ਸੂਬੇ ਨੂੰ ਗੰਧਲਾ ਕਰਨ ਦਾ ਦੁਬਾਰਾ ਕੋਈ ਮੌਕਾ ਨਾ ਮਿਲੇ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਇਹ ਭਰੋਸਾ ਵੀ ਦਿੱਤਾ ਕਿ ਕੀੜੀ ਸ਼ੂਗਰ ਮਿੱਲ ਦੇ ਗੰਨੇ ਦੇ ਬਕਾਏ ਜਲਦ ਹੀ ਅਦਾ ਕਰ ਦਿੱਤੇ ਜਾਣਗੇ। ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ, ਜਿਨ੍ਹਾਂ ਵਿੱਚ 90 ਫੀਸਦ ਘਰਾਂ ਲਈ ਜ਼ੀਰੋ ਬਿਜਲੀ ਬਿੱਲ ਅਤੇ 47 ਲੱਖ ਪਰਿਵਾਰਾਂ ਲਈ 10 ਲੱਖ ਰੁਪਏ ਦਾ ਕੈਸ਼ਲੈੱਸ ਸਿਹਤ ਬੀਮਾ ਸ਼ਾਮਲ ਹੈ ਦਾ ਜ਼ਿਕਰ ਕਰਦਿਆਂ ਲੋਕਾਂ ਨੂੰ ‘ਰੰਗਲਾ ਪੰਜਾਬ’ ਬਣਾਉਣ ਵਿੱਚ ਇਕਜੁਟ ਹੋਣ ਦੀ ਅਪੀਲ ਕੀਤੀ।
ਇਸ ਪ੍ਰੋਗਰਾਮ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਕਸ’ ‘ਤੇ ਲਿਖਿਆ: “ਮਾਝੇ ਦੀ ਬਹਾਦਰ ਧਰਤੀ ਅਤੇ ਕਾਦੀਆਂ ਹਲਕੇ ਦੇ ਲੋਕਾਂ ਦਾ ਅਥਾਹ ਪਿਆਰ ਅਤੇ ਸਨੇਹ ਲਈ ਤਹਿ ਦਿਲੋਂ ਧੰਨਵਾਦ। ਲੋਕਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਮੈਂ ਐਲਾਨ ਕੀਤਾ ਹੈ ਕਿ ਕਾਦੀਆਂ ਨੂੰ ਹੁਣ ਸਬ-ਡਵੀਜ਼ਨ ਬਣਾਇਆ ਜਾਵੇਗਾ। ਐਸ.ਡੀ.ਐਮ., ਡੀ.ਐਸ.ਪੀ., ਅਤੇ ਏ.ਡੀ.ਸੀ. ਦੇ ਦਫ਼ਤਰ ਇੱਕੋ ਆਧੁਨਿਕ ਇਮਾਰਤ ਤੋਂ ਕੰਮ ਕਰਨਗੇ, ਜਿਸ ਨਾਲ ਲੋਕਾਂ ਨੂੰ ਸਰਕਾਰੀ ਸੇਵਾਵਾਂ ਲੈਣ ਵਿੱਚ ਹੁੰਦੀ ਖ਼ੁਆਰੀ ਖ਼ਤਮ ਹੋਵੇਗੀ। ਹਲਕੇ ਦੇ ਵਿਕਾਸ ਨੂੰ ਹੋਰ ਤੇਜ਼ ਕਰਨ ਲਈ ਗੁਰਇਕਬਾਲ ਸਿੰਘ ਮਾਹਲ ਨੂੰ ਹਲਕੇ ਦਾ ਨਵਾਂ ਸੇਵਾਦਾਰ ਨਿਯੁਕਤ ਕੀਤਾ ਗਿਆ ਹੈ।”
“ਰਵਾਇਤੀ ਸਿਆਸੀ ਆਗੂਆਂ ਵੱਲੋਂ ਸ਼ੋਸ਼ਣ ਦਾ ਦੌਰ ਹੁਣ ਖ਼ਤਮ ਹੋ ਗਿਆ ਹੈ। ਅੱਜ ਪੰਜਾਬ ਦੇ 90 ਫੀਸਦ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ, ਅਤੇ 47 ਲੱਖ ਪਰਿਵਾਰ ਪਹਿਲਾਂ ਹੀ 10 ਲੱਖ ਰੁਪਏ ਦੇ ਕੈਸ਼ਲੈੱਸ ਸਿਹਤ ਇਲਾਜ ਦੇ ਕਾਰਡ ਪ੍ਰਾਪਤ ਕਰ ਚੁੱਕੇ ਹਨ। ਆਓ, ਅਸੀਂ ਸਾਰੇ ਮਿਲ ਕੇ ਖੁਸ਼ਹਾਲ ਪੰਜਾਬ ਦਾ ਨਿਰਮਾਣ ਕਰੀਏ।”
ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਵੱਡਾ ਇਕੱਠ ਦਰਸਾਉਂਦਾ ਹੈ ਕਿ ਕਾਦੀਆਂ ਦੇ ਲੋਕ ਬਦਲਾਅ ਲਿਆਉਣ ਅਤੇ ਇਸ ਹਲਕੇ ਨੂੰ ਉਸ ਪਰਿਵਾਰ ਤੋਂ ਮੁਕਤ ਕਰਵਾਉਣ ਲਈ ਬੇਸਬਰੀ ਨਾਲ ਉਡੀਕ ਕਰ ਰਹੇ ਹਨ ਜਿਸ ਨੇ ਦਹਾਕਿਆਂ ਤੱਕ ਇੱਥੇ ਰਾਜ ਕੀਤਾ ਹੈ। ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਸਰਹੱਦੀ ਖੇਤਰ ਦੇ ਵਿਕਾਸ ਨੂੰ ਅਣਗੌਲਿਆ ਕੀਤਾ, ਪਰ ਸਾਡੀ ਸਰਕਾਰ ਨੇ ਇਸ ਦੀ ਤਰੱਕੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਹੈ। ਸਰਹੱਦ ‘ਤੇ ਰਹਿਣ ਵਾਲੇ ਲੋਕ ਸੱਚੇ ਦੇਸ਼ ਭਗਤ ਹਨ ਜੋ ਹਮੇਸ਼ਾ ਦੇਸ਼ ਦੇ ਨਾਲ ਚੱਟਾਨ ਵਾਂਗ ਖੜ੍ਹੇ ਰਹੇ ਹਨ, ਅਤੇ ਸਾਡੀ ਸਰਕਾਰ ਉਨ੍ਹਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”
ਮੁੱਖ ਮੰਤਰੀ ਨੇ ਕਿਹਾ, “ਇਸ ਵਿਧਾਨ ਸਭਾ ਹਲਕੇ ਦੀ ਲੰਮਾ ਸਮਾਂ ਨੁਮਾਇੰਦਗੀ ਕਰਨ ਵਾਲੇ ਸਮੱਗਲਰਾਂ ਨੇ ਪੰਜਾਬ ਦੀਆਂ ਪੀੜ੍ਹੀਆਂ ਨੂੰ ਬਰਬਾਦ ਕਰ ਦਿੱਤਾ ਹੈ। ਲੋਕਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਨੂੰ ਢੁਕਵਾਂ ਸਬਕ ਸਿਖਾਉਣਾ ਚਾਹੀਦਾ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਆਂਢ-ਗੁਆਂਢ ਦੀਆਂ ਬੇਕਰੀਆਂ ਵਿੱਚ ਬਣੇ ਬਿਸਕੁਟ ਖਾ ਕੇ ਵੱਡੇ ਹੋਏ ਹਾਂ, ਜਦੋਂ ਕਿ ਪਹਾੜਾਂ ਦੇ ਕਾਨਵੈਂਟ ਸਕੂਲਾਂ ਵਿੱਚ ਪੜ੍ਹੇ ਇਹ ਆਗੂ ਆਪਣੇ ਪਿਉ-ਦਾਦਿਆਂ ਦੁਆਰਾ ਸਮੱਗਲ ਕੀਤੇ ਸੋਨੇ ਦੇ ਬਿਸਕੁਟ ਖਾਂਦੇ ਰਹੇ ਹਨ। ਉਨ੍ਹਾਂ ਕੋਲ ਨਾ ਤਾਂ ਕੋਈ ਵਿਚਾਰਧਾਰਾ ਹੈ ਅਤੇ ਨਾ ਹੀ ਜਨਤਾ ਦੀ ਸੇਵਾ ਲਈ ਕੋਈ ਵਚਨਬੱਧਤਾ ਹੈ। ਉਨ੍ਹਾਂ ਦਾ ਇੱਕੋ ਇੱਕ ਉਦੇਸ਼ ਹਮੇਸ਼ਾ ਸੱਤਾ ‘ਤੇ ਕਾਬਜ਼ ਹੋਣਾ ਰਿਹਾ ਹੈ। ਹੁਣ ਸਮਾਂ ਆ ਗਿਆ ਹੈ ਕਿ ਲੋਕ ਬੇਕਰੀ ਦੇ ਬਿਸਕੁਟਾਂ ਅਤੇ ਸੋਨੇ ਦੇ ਬਿਸਕੁਟਾਂ ਵਿਚਕਾਰ ਫਰਕ ਨੂੰ ਸਮਝਣ।”
ਉਨ੍ਹਾਂ ਕਿਹਾ, “ਇਨ੍ਹਾਂ ਸ਼ਾਹੀ ਆਗੂਆਂ ਦਾ ਆਮ ਪੰਜਾਬੀਆਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਇਨ੍ਹਾਂ ਦੀਆਂ ਗੱਡੀਆਂ, ਕੱਪੜੇ ਅਤੇ ਜੀਵਨ ਸ਼ੈਲੀ ਸਾਡੇ ਨਾਲੋਂ ਬਿਲਕੁਲ ਵੱਖਰੀ ਹੈ। ਜਿਨ੍ਹਾਂ ਨੇ ਵਿਧਾਨ ਸਭਾ, ਰਾਜ ਸਭਾ ਅਤੇ ਲੋਕ ਸਭਾ ਵਿੱਚ ਇਸ ਖੇਤਰ ਦੀ ਨੁਮਾਇੰਦਗੀ ਕੀਤੀ, ਉਨ੍ਹਾਂ ਨੇ ਕਦੇ ਵੀ ਇਸ ਦੇ ਵਿਕਾਸ ਲਈ ਕੰਮ ਨਹੀਂ ਕੀਤਾ। ਇਸ ਦੀ ਬਜਾਏ, ਉਨ੍ਹਾਂ ਨੇ ਸੜਕਾਂ ‘ਤੇ ਟੋਲ ਲਾਏ ਅਤੇ ਲੋਕਾਂ ‘ਤੇ ਬੋਝ ਪਾਇਆ। ਇੱਥੋਂ ਤੱਕ ਕਿ ਉਨ੍ਹਾਂ ਦਾ ਆਪਣਾ ਘਰ ਵੀ ਵੰਡਿਆ ਹੋਇਆ ਹੈ, ਜਿਸ ‘ਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਝੰਡੇ ਲਹਿਰਾ ਰਹੇ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੇਰਾ ਨਾਮ ਰਵਾਇਤੀ ਪਾਰਟੀਆਂ ਦੇ ਆਗੂਆਂ ਲਈ ਡਰਾਉਣਾ ਸੁਪਨਾ ਬਣ ਗਿਆ ਹੈ ਕਿਉਂਕਿ ਮੈਂ ਉਨ੍ਹਾਂ ਦੇ ਮਾੜੇ ਕੰਮਾਂ ਨੂੰ ਲੋਕਾਂ ਸਾਹਮਣੇ ਬੇਨਕਾਬ ਕੀਤਾ ਹੈ। ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੇ ਕਿ ਇੱਕ ਆਮ ਆਦਮੀ ਦਾ ਪੁੱਤ ਪੰਜਾਬ ਨੂੰ ਸਫ਼ਲਤਾਪੂਰਵਕ ਚਲਾ ਰਿਹਾ ਹੈ। ਲੋਕਾਂ ਨੇ ਇਨ੍ਹਾਂ ਆਗੂਆਂ ਨੂੰ ਪਹਿਲਾਂ ਹੀ ਨਕਾਰ ਦਿੱਤਾ ਹੈ ਕਿਉਂਕਿ ਉਨ੍ਹਾਂ ਨੇ ਹਮੇਸ਼ਾ ਪੰਜਾਬ ਤੇ ਪੰਜਾਬੀਆਂ ਨਾਲੋਂ ਆਪਣੇ ਪਰਿਵਾਰਾਂ ਦੀ ਜ਼ਿਆਦਾ ਪ੍ਰਵਾਹ ਕੀਤੀ ਹੈ।”
ਕਾਦੀਆਂ ਨੂੰ ਜਲਦ ਹੀ ਸਬ-ਡਵੀਜ਼ਨ ਬਣਾਉਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਸਾਰੀਆਂ ਰਸਮੀ ਕਾਰਵਾਈਆਂ ਛੇਤੀ ਹੀ ਪੂਰੀਆਂ ਕਰ ਲਈਆਂ ਜਾਣਗੀਆਂ ਤਾਂ ਜੋ ਲੋਕਾਂ ਨੂੰ ਆਪਣੇ ਕੰਮਾਂ ਲਈ ਜ਼ਿਆਦਾ ਇੰਤਜ਼ਾਰ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਡੁੱਬਦਾ ਹੋਇਆ ਜਹਾਜ਼ ਹੈ ਅਤੇ ਇਸ ਦੇ ਸੂਝਵਾਨ ਆਗੂ ਵੀ ਲੋਕਾਂ ਦੇ ਹਿੱਤ ਵਿੱਚ ਪਾਰਟੀ ਛੱਡ ਰਹੇ ਹਨ। ਸਾਲਾਂਬੱਧੀ ਲੋਕਾਂ ਨੇ ਅਕਾਲੀਆਂ ਨੂੰ ਇਹ ਸੋਚ ਕੇ ਵੋਟਾਂ ਪਾਈਆਂ ਕਿ ਉਹ ਮਹਾਨ ਗੁਰੂਆਂ ਦੀ ਪਵਿੱਤਰ ‘ਤਕੜੀ’ ਦੀ ਨੁਮਾਇੰਦਗੀ ਕਰਦੇ ਹਨ, ਪਰ ਉਨ੍ਹਾਂ ਨੇ ਲੋਕਾਂ ਨੂੰ ਲੁੱਟਿਆ ਅਤੇ ਗੈਰ-ਕਾਨੂੰਨੀ ਧੰਦਿਆਂ ਵਿੱਚੋਂ ਹਿੱਸਾ ਲਿਆ।”
ਮੁੱਖ ਮੰਤਰੀ ਨੇ ਕਿਹਾ, “ਅਕਾਲੀ, ਕਾਂਗਰਸ ਅਤੇ ਭਾਜਪਾ ਜਾਣਦੇ ਹਨ ਕਿ ਉਹ ਸਿਆਸੀ ਤੌਰ ‘ਤੇ ਮੇਰਾ ਮੁਕਾਬਲਾ ਨਹੀਂ ਕਰ ਸਕਦੇ। ਇਸੇ ਕਰਕੇ ਉਹ ਨਕਲੀ ਵੀਡੀਓਜ਼ ਰਾਹੀਂ ਧਾਰਮਿਕ ਮੁੱਦਿਆਂ ‘ਤੇ ਮੈਨੂੰ ਬਦਨਾਮ ਕਰਨ ਲਈ ਇਕੱਠੇ ਹੋਏ ਹਨ। ਅਕਾਲੀ ਲੀਡਰਸ਼ਿਪ ਨੇ ਪੰਜਾਬ ਨੂੰ ਬੇਰਹਿਮੀ ਨਾਲ ਲੁੱਟਿਆ ਅਤੇ ਆਮ ਲੋਕਾਂ ‘ਤੇ ਅਣਗਿਣਤ ਨਾ-ਮਾਫ਼ੀਯੋਗ ਜ਼ੁਲਮ ਕੀਤੇ। ਉਨ੍ਹਾਂ ਨੇ ਸੂਬੇ ਨੂੰ ਤਬਾਹ ਕਰਨ ਵਾਲੇ ਮਾਫ਼ੀਏ ਦੀ ਪੁਸ਼ਤਪਨਾਹੀ ਕੀਤੀ ਅਤੇ ਨਸ਼ਿਆਂ ਦੇ ਕਾਰੋਬਾਰ ਨੂੰ ਉਤਸ਼ਾਹਿਤ ਕਰਨ ਲਈ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕੀਤਾ ਜਾ ਸਕਦਾ, ਜਿਸ ਨੇ ਉਨ੍ਹਾਂ ਦੇ ਲੰਬੇ ਸ਼ਾਸਨਕਾਲ ਦੌਰਾਨ ਪੰਜਾਬ ਦੀਆਂ ਪੀੜ੍ਹੀਆਂ ਨੂੰ ਬਰਬਾਦ ਕਰ ਦਿੱਤਾ ਸੀ।”
ਮੁੱਖ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਪੂਰੇ ਪੰਜਾਬ ਵਿੱਚ 43,000 ਕਿਲੋਮੀਟਰ ਤੋਂ ਵੱਧ ਲਿੰਕ ਸੜਕਾਂ ਦਾ ਨਵੀਨੀਕਰਨ ਕਰ ਰਹੀ ਹੈ ਅਤੇ ਠੇਕੇਦਾਰਾਂ ਨੂੰ ਉਨ੍ਹਾਂ ਦੀ ਦੇਖਭਾਲ ਲਈ ਜ਼ਿੰਮੇਵਾਰ ਬਣਾਇਆ ਗਿਆ ਹੈ। ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਸਰਕਾਰੀ ਖ਼ਜ਼ਾਨੇ ਦਾ ਇੱਕ-ਇੱਕ ਪੈਸਾ ਲੋਕਾਂ ਦੀ ਭਲਾਈ ਅਤੇ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਸਮਝਦਾਰੀ ਨਾਲ ਵਰਤਿਆ ਜਾਵੇ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਪੰਜਾਬ ਦੇ 90 ਫੀਸਦ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਪਹਿਲੀ ਵਾਰ ਕਿਸਾਨਾਂ ਨੂੰ ਦਿਨ ਵੇਲੇ ਵੀ ਬਿਨਾਂ ਕਿਸੇ ਰੁਕਾਵਟ ਦੇ ਬਿਜਲੀ ਸਪਲਾਈ ਮਿਲ ਰਹੀ ਹੈ, ਜਿਸ ਨੂੰ ਕਦੇ ਅਸੰਭਵ ਮੰਨਿਆ ਜਾਂਦਾ ਸੀ।”
ਮੁੱਖ ਮੰਤਰੀ ਨੇ ਕਿਹਾ, “ਲੋਕਾਂ ਤੋਂ ਇਕੱਠਾ ਕੀਤਾ ਗਿਆ ਟੈਕਸ ਦਾ ਪੈਸਾ ਉਨ੍ਹਾਂ ਦਾ ਹੀ ਹੈ, ਅਤੇ ਸਾਡੀ ਸਰਕਾਰ ਇਸ ਨੂੰ ਇਮਾਨਦਾਰੀ ਨਾਲ ਉਨ੍ਹਾਂ ਦੀ ਭਲਾਈ ‘ਤੇ ਖਰਚ ਕਰ ਰਹੀ ਹੈ। ਹਰ ਰੁਪਿਆ ਵਿਕਾਸ, ਬਿਹਤਰ ਸਕੂਲਾਂ, ਮਿਆਰੀ ਸਿਹਤ ਸੇਵਾਵਾਂ, ਸੁਧਰੀਆਂ ਸੜਕਾਂ ਅਤੇ ਜਨਤਕ ਬੁਨਿਆਦੀ ਢਾਂਚੇ ‘ਤੇ ਲਾਇਆ ਜਾ ਰਿਹਾ ਹੈ। ਲੋਕਾਂ ਦਾ ਪੈਸਾ ਹੁਣ ਕੁਝ ਲੋਕਾਂ ਦੀਆਂ ਜੇਬਾਂ ਭਰਨ ਦੀ ਬਜਾਏ ਲੋਕਾਂ ਤੱਕ ਪਹੁੰਚ ਰਿਹਾ ਹੈ।”
ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਨੇ ਘਰਾਂ ਨੂੰ ਮੁਫ਼ਤ ਬਿਜਲੀ ਦਿੱਤੀ ਹੈ, ਨੌਜਵਾਨਾਂ ਨੂੰ 68,000 ਤੋਂ ਵੱਧ ਸਰਕਾਰੀ ਨੌਕਰੀਆਂ ਬਿਨਾਂ ਕਿਸੇ ਭ੍ਰਿਸ਼ਟਾਚਾਰ ਦੇ ਦਿੱਤੀਆਂ ਹਨ, ਸੜਕਾਂ ਦੇ ਨੈੱਟਵਰਕ ਨੂੰ ਮਜ਼ਬੂਤ ਕੀਤਾ, ਟੋਲ ਪਲਾਜ਼ੇ ਬੰਦ ਕਰਕੇ ਲੋਕਾਂ ਦੇ ਰੋਜ਼ਾਨਾ ਲਗਭਗ 70 ਲੱਖ ਰੁਪਏ ਬਚਾਏ ਹਨ, ਸਿੱਖਿਆ ਅਤੇ ਸਿਹਤ ਸੇਵਾਵਾਂ ਨੂੰ ਮਜ਼ਬੂਤ ਕੀਤਾ ਹੈ, ਆਧੁਨਿਕ ਬੁਨਿਆਦੀ ਢਾਂਚਾ ਬਣਾਇਆ ਹੈ ਅਤੇ ਪੰਜਾਬ ਦੀ ਭਲਾਈ ਲਈ ਕਈ ਹੋਰ ਇਤਿਹਾਸਕ ਪਹਿਲਕਦਮੀਆਂ ਕੀਤੀਆਂ ਹਨ।”
ਮੁੱਖ ਮੰਤਰੀ ਨੇ ਕਿਹਾ, “ਜਦੋਂ ਸਾਡੀ ਸਰਕਾਰ ਨੇ ਸੱਤਾ ਸੰਭਾਲੀ ਸੀ, ਉਦੋਂ ਸੂਬੇ ਵਿੱਚ ਸਿੰਚਾਈ ਲਈ ਸਿਰਫ਼ 22 ਫੀਸਦ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਸੀ। ਅੱਜ ਇਹ ਅੰਕੜਾ ਵਧ ਕੇ 80 ਫੀਸਦ ਤੋਂ ਵੱਧ ਹੋ ਗਿਆ ਹੈ, ਜਿਸ ਨਾਲ ਕਿਸਾਨਾਂ ਲਈ ਪਾਣੀ ਦੀ ਉਪਲਬਧਤਾ ਵਧੀ ਹੈ ਅਤੇ ਜ਼ਮੀਨ ਹੇਠਲੇ ਪਾਣੀ ‘ਤੇ ਨਿਰਭਰਤਾ ਘਟੀ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਪਿੰਡਾਂ ਦੇ ਵਿਕਾਸ ਲਈ ਅਣਥੱਕ ਕੰਮ ਕਰ ਰਹੀ ਹੈ, ਅਤੇ ਇਹ ਯਕੀਨੀ ਬਣਾਉਣ ਲਈ ਗਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਕਿ ਹਰ ਪਿੰਡ ਦਾ ਸਰਵਪੱਖੀ ਵਿਕਾਸ ਹੋਵੇ।”
ਮੁੱਖ ਮੰਤਰੀ ਨੇ ਕਿਹਾ, “ਸਾਡੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣ ਲਈ, ਪੰਜਾਬ ਸਰਕਾਰ 15 ਜੁਲਾਈ ਤੱਕ ਸੂਬੇ ਭਰ ਵਿੱਚ 3,100 ਨਵੇਂ ਬਣੇ ਕੇਡ ਮੈਦਾਨ ਲੋਕਾਂ ਨੂੰ ਸਮਰਪਿਤ ਕਰੇਗੀ। ਨਸ਼ਿਆਂ ਵਿਰੁੱਧ ਸਾਡੀ ਲੜਾਈ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨਾ ਸਭ ਤੋਂ ਮਜ਼ਬੂਤ ਹਥਿਆਰਾਂ ਵਿੱਚੋਂ ਇੱਕ ਹੈ ਕਿਉਂਕਿ ਇਹ ਸਾਡੇ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਹੀ ਦਿਸ਼ਾ ਅਤੇ ਦੇਸ਼ ਦੇ ਨਿਰਮਾਣ ਵੱਲ ਲਗਾਉਂਦਾ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਨੇ ਸੂਬੇ ਭਰ ਦੇ ਪਿੰਡਾਂ ਦੇ ਛੱਪੜਾਂ ਦੇ ਨਵੀਨੀਕਰਨ ਲਈ ਇੱਕ ਵੱਡੀ ਮੁਹਿੰਮ ਵੀ ਸ਼ੁਰੂ ਕੀਤੀ ਹੈ। ਇਨ੍ਹਾਂ ਛੱਪੜਾਂ ਦੀ ਸਫ਼ਾਈ, ਪਾਣੀ ਨੂੰ ਸੋਧਣ ਅਤੇ ਇਸ ਦੀ ਖੇਤੀਬਾੜੀ ਦੇ ਉਦੇਸ਼ਾਂ ਲਈ ਵਰਤੋਂ ਕਰਨ ਵਾਸਤੇ ਵਿਸਥਾਰਤ ਯੋਜਨਾ ਪਹਿਲਾਂ ਹੀ ਤਿਆਰ ਕੀਤੀ ਜਾ ਚੁੱਕੀ ਹੈ। ਇਹ ਪਹਿਲਕਦਮੀ ਤੇਜ਼ੀ ਨਾਲ ਘਟ ਰਹੇ ਜ਼ਮੀਨ ਹੇਠਲੇ ਪਾਣੀ ਦੇ ਦਬਾਅ ਨੂੰ ਘਟਾਉਣ ਵਿੱਚ ਮਦਦ ਕਰੇਗੀ ਅਤੇ ਪੂਰੇ ਪੰਜਾਬ ਵਿੱਚ ਟਿਕਾਊ ਸਿੰਚਾਈ ਨੂੰ ਮਜ਼ਬੂਤ ਕਰੇਗੀ।”

ਭਗਵੰਤ ਮਾਨ ਸਰਕਾਰ ਨੇ ਸਨਾਤਨ ਧਰਮ ਲਈ ਜਿੰਨਾ ਕੰਮ ਕੀਤਾ, ਅੱਜ ਤੱਕ ਕਿਸੇ ਸਰਕਾਰ ਨੇ ਨਹੀਂ ਕੀਤਾ – ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 29 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਐਤਵਾਰ ਨੂੰ ਗੁਰਦਾਸਪੁਰ ਵਿਖੇ ਆਯੋਜਿਤ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਭਜਨ ਸੰਧਿਆ ਪ੍ਰੋਗਰਾਮ ਵਿੱਚ ਸ਼ਾਮਲ ਹੋਏ। ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਇਸ ਸ਼ਾਨਦਾਰ ਪ੍ਰੋਗਰਾਮ ਵਿੱਚ ਜੁੜੇ ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਨਾਤਨ ਧਰਮ ਲਈ ਜਿੰਨਾ ਕੰਮ ਭਗਵੰਤ ਮਾਨ ਸਰਕਾਰ ਨੇ ਕੀਤਾ, ਅੱਜ ਤੱਕ ਕਿਸੇ ਸਰਕਾਰ ਨੇ ਨਹੀਂ ਕੀਤਾ। ਖ਼ੁਦ ਨੂੰ ਭਾਗਾਂ ਵਾਲਾ ਮੰਨਦਾ ਹਾਂ ਕਿ ਭਗਵਾਨ ਰਾਮ ਦੇ ਸਪੁੱਤਰਾਂ ਲਵ-ਕੁਸ਼ ਦਾ ਮੰਦਰ ਬਣਾਉਣ ਦਾ ਐਲਾਨ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿੱਚ ਮੰਤਰੀ ਸੰਜੀਵ ਅਰੋੜਾ ਨੂੰ ਫਰਜ਼ੀ ਕੇਸ ਵਿੱਚ ਜੇਲ੍ਹ ਵਿੱਚ ਬੰਦ ਕੀਤਾ ਹੋਇਆ ਹੈ। ਸਾਰੇ ਲੋਕ ਪ੍ਰਮਾਤਮਾ ਅੱਗੇ ਅਰਦਾਸ ਕਰਨ ਕਿ ਉਹ ਜਲਦੀ ਬਾਹਰ ਆ ਕੇ ਜਨਤਾ ਦੀ ਸੇਵਾ ਕਰਨ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਦਾ ਇਹ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਪ੍ਰੋਗਰਾਮ ਭਗਵੰਤ ਮਾਨ ਸਰਕਾਰ ਵੱਲੋਂ ਉਲੀਕਿਆ ਗਿਆ ਹੈ। ਕੁਝ ਦਿਨ ਪਹਿਲਾਂ ਇਹ ਪ੍ਰੋਗਰਾਮ ਜਲੰਧਰ ਵਿੱਚ ਕਰਵਾਇਆ ਗਿਆ ਸੀ, ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਹੋਇਆ ਅਤੇ ਅੱਜ ਅਸੀਂ ਗੁਰਦਾਸਪੁਰ ਪਹੁੰਚੇ ਹਾਂ। ਅੱਜਕੱਲ੍ਹ ਬਹੁਤ ਸਾਰੇ ਲੋਕ ਮੇਰੇ ਨਾਲ ਗੱਲ ਕਰ ਰਹੇ ਹਨ ਅਤੇ ਸਾਰੇ ਇੱਕੋ ਗੱਲ ਕਹਿ ਰਹੇ ਹਨ ਕਿ ਪੰਜਾਬ ਵਿੱਚ ਸਨਾਤਨ ਧਰਮ ਲਈ ਕਿਸੇ ਪਾਰਟੀ ਜਾਂ ਸਰਕਾਰ ਨੇ ਇੰਨਾ ਸ਼ਾਨਦਾਰ ਕੰਮ ਨਹੀਂ ਕੀਤਾ। ਸਾਰੇ ਲੋਕ ਕਹਿ ਰਹੇ ਹਨ ਕਿ ਸਨਾਤਨ ਧਰਮ ਨੂੰ ਪੰਜਾਬ ਵਿੱਚ ਇੱਕ ਵੱਡਾ ਪਲੇਟਫਾਰਮ ਮਿਲ ਗਿਆ ਹੈ।

ਅਰਵਿੰਦ ਕੇਜਰੀਵਾਲ ਨੇ ਮੌਜੂਦ ਲੋਕਾਂ ਨੂੰ ਪੰਜ ਖ਼ੁਸ਼ਖ਼ਬਰੀਆਂ ਦਿੰਦੇ ਹੋਏ ਕਿਹਾ ਕਿ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਦਾ ਇਹ ਸਿਲਸਿਲਾ, ਜੋ ਜਲੰਧਰ ਤੋਂ ਸ਼ੁਰੂ ਹੋ ਕੇ ਅੰਮ੍ਰਿਤਸਰ ਅਤੇ ਅੱਜ ਗੁਰਦਾਸਪੁਰ ਪਹੁੰਚਿਆ ਹੈ, ਹੁਣ ਪੰਜਾਬ ਦੇ 22 ਸ਼ਹਿਰਾਂ ਵਿੱਚ ਕਰਵਾਇਆ ਜਾਵੇਗਾ।
ਪਹਿਲੀ ਵਾਰ ਇੰਨੇ ਵੱਡੇ ਪੱਧਰ ‘ਤੇ ਪੂਰੇ ਪੰਜਾਬ ਵਿੱਚ ਸਨਾਤਨ ਧਰਮ ਦੀ ਇਹ ਭਜਨ ਸੰਧਿਆ ਕਰਵਾਈ ਜਾ ਰਹੀ ਹੈ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦੂਜੀ ਖ਼ੁਸ਼ਖ਼ਬਰੀ ਪਟਿਆਲਾ ਦੇ ਕਾਲੀ ਮਾਤਾ ਮੰਦਰ ਨੂੰ ਲੈ ਕੇ ਹੈ, ਜਿਸ ਦੀ ਬਹੁਤ ਮਾਨਤਾ ਹੈ। ਉੱਥੇ ਲੋਕਾਂ ਦੀਆਂ ਮਨੋਕਾਮਨਾਵਾਂ ਪੂਰੀਆਂ ਹੁੰਦੀਆਂ ਹਨ ਅਤੇ ਦੁੱਖ ਦੂਰ ਹੁੰਦੇ ਹਨ। ਭਗਵੰਤ ਮਾਨ ਸਰਕਾਰ 80 ਕਰੋੜ ਰੁਪਏ ਖ਼ਰਚ ਕਰਕੇ ਉਸ ਮੰਦਰ ਨੂੰ ਬਹੁਤ ਸ਼ਾਨਦਾਰ ਬਣਾਉਣ ਜਾ ਰਹੀ ਹੈ। ਕੰਮ ਬਹੁਤ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਮੈਂ ਖ਼ੁਦ ਇਸ ਦਾ ਆਰਕੀਟੈਕਟ ਮਾਡਲ ਦੇਖਿਆ ਹੈ। ਸਤੰਬਰ ਵਿੱਚ ਇਹ ਸ਼ਾਨਦਾਰ ਮੰਦਰ ਬਣ ਕੇ ਤਿਆਰ ਹੋ ਜਾਵੇਗਾ। ਸਾਰੇ ਲੋਕ ਅਕਤੂਬਰ ਤੋਂ ਬਾਅਦ ਮਾਤਾ ਦੇ ਦਰਸ਼ਨਾਂ ਲਈ ਜ਼ਰੂਰ ਜਾਣ, ਉਨ੍ਹਾਂ ਨੂੰ ਬਹੁਤ ਚੰਗਾ ਲੱਗੇਗਾ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਤੀਜੀ ਖ਼ੁਸ਼ਖ਼ਬਰੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਹੈ। ਹਾਲੇ ਇਸ ਦੇ ਦੋ ਰੂਟ ਹਨ  ਇੱਕ ਦਰਬਾਰ ਸਾਹਿਬ ਦਾ ਅਤੇ ਦੂਜਾ ਅਨੰਦਪੁਰ ਸਾਹਿਬ ਦਾ। ਇਸ ਤੀਰਥ ਯਾਤਰਾ ਵਿੱਚ ਸਭ ਕੁਝ ਮੁਫ਼ਤ ਹੁੰਦਾ ਹੈ। ਆਉਣਾ-ਜਾਣਾ ਸ਼ਾਨਦਾਰ ਏਸੀ ਵੋਲਵੋ ਬੱਸਾਂ ਵਿੱਚ ਹੁੰਦਾ ਹੈ ਅਤੇ ਰਹਿਣ ਲਈ ਚੰਗੇ ਏਸੀ ਹੋਟਲ ਦਿੱਤੇ ਜਾਂਦੇ ਹਨ। ਲੋਕਾਂ ਨੇ ਬੱਸ ਆਪਣੇ ਘਰ ਤੋਂ ਚਾਰ ਦਿਨਾਂ ਦੇ ਕੱਪੜੇ ਲੈ ਕੇ ਜਾਣੇ ਹੁੰਦੇ ਹਨ, ਬਾਕੀ ਸਾਰਾ ਖ਼ਰਚਾ ਸਰਕਾਰ ਚੁੱਕਦੀ ਹੈ। ਹੁਣ 1 ਅਗਸਤ ਤੋਂ ਇਸ ਵਿੱਚ ਤਿੰਨ ਰੂਟ ਹੋਰ ਸ਼ਾਮਲ ਕੀਤੇ ਜਾ ਰਹੇ ਹਨ। ਪਹਿਲਾ ਰੂਟ ਸਾਲਾਸਰ-ਖਾਟੂ ਸ਼ਿਆਮ ਜੀ ਦਾ ਹੈ, ਦੂਜਾ ਰੂਟ ਹਰਿਦੁਆਰ-ਰਿਸ਼ੀਕੇਸ਼ ਦਾ ਹੈ ਅਤੇ ਤੀਜਾ ਰੂਟ ਮਥੁਰਾ-ਵ੍ਰਿੰਦਾਵਨ ਦਾ ਹੈ। ਲਗਭਗ ਡੇਢ ਲੱਖ ਤੀਰਥ ਯਾਤਰੀਆਂ ਨੂੰ ਇਨ੍ਹਾਂ ਤਿੰਨਾਂ ਰੂਟਾਂ ‘ਤੇ ਯਾਤਰਾ ਕਰਵਾਉਣ ਦੀ ਯੋਜਨਾ ਹੈ।
ਅਰਵਿੰਦ ਕੇਜਰੀਵਾਲ ਨੇ ਅੱਗੇ ਕਿਹਾ ਕਿ ਚੌਥੀ ਖ਼ੁਸ਼ਖ਼ਬਰੀ ਇੱਕ ਬਹੁਤ ਹੀ ਸ਼ਾਨਦਾਰ ਨਾਟਕ ‘ਹਮਾਰੇ ਰਾਮ’ ਬਾਰੇ ਹੈ। ਇਸ ਵਿੱਚ ਰਾਮ ਅਤੇ ਰਾਵਣ ਵਿਚਕਾਰ ਵੱਖ-ਵੱਖ ਸਮਿਆਂ ‘ਤੇ ਹੋਈਆਂ ਗੱਲਾਂ-ਬਾਤਾਂ ਅਤੇ ਭਗਵਾਨ ਰਾਮ ਦੇ ਜੀਵਨ ਦੇ ਅਜਿਹੇ ਪ੍ਰਸੰਗ ਦਿਖਾਏ ਜਾਣਗੇ ਜੋ ਸ਼ਾਇਦ ਲੋਕਾਂ ਨੇ ਕਦੇ ਸੁਣੇ ਨਹੀਂ ਹੋਣਗੇ। ਇਹ ਨਾਟਕ ਪੂਰੇ ਪੰਜਾਬ ਵਿੱਚ 1 ਅਗਸਤ ਤੋਂ ਵੱਖ-ਵੱਖ ਸ਼ਹਿਰਾਂ ਵਿੱਚ ਖੇਡਿਆ ਜਾਵੇਗਾ। ਬਹੁਤ ਵੱਡੇ ਕਲਾਕਾਰ ਆਸ਼ੂਤੋਸ਼ ਰਾਣਾ ਇਸ ਵਿੱਚ ਮੁੱਖ ਭੂਮਿਕਾ ਨਿਭਾ ਰਹੇ ਹਨ। ਮੈਂ ਪਹਿਲੀ ਵਾਰ ਇਹ ਨਾਟਕ ਦਿੱਲੀ ਵਿੱਚ ਦੇਖਿਆ ਸੀ। ਦਿੱਲੀ ਵਿੱਚ ਜਦੋਂ ਇਹ ਨਾਟਕ ਆਇਆ ਸੀ, ਤਾਂ ਇਸਦੀ ਟਿਕਟ 8000 ਰੁਪਏ ਸੀ, ਪਰ ਪੰਜਾਬੀਆਂ ਲਈ ਇਹ ਬਿਲਕੁਲ ਮੁਫ਼ਤ ਹੈ। ਇਹ ਵੀ ਭਗਵੰਤ ਮਾਨ ਕਰਵਾ ਰਹੇ ਹਨ।

ਪੰਜਵੀਂ ਖ਼ੁਸ਼ਖ਼ਬਰੀ ਦਿੰਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੰਮ੍ਰਿਤਸਰ ਦੇ ਅੰਦਰ ਭਗਵਾਨ ਵਾਲਮੀਕਿ ਜੀ ਦਾ ਪਵਿੱਤਰ ਤੀਰਥ ਸਥਾਨ ਹੈ। ਅਸੀਂ ਸਾਰੇ ਜਾਣਦੇ ਹਾਂ ਕਿ ਭਗਵਾਨ ਵਾਲਮੀਕਿ ਜੀ ਦੇ ਆਸ਼ਰਮ ਵਿੱਚ ਮਾਤਾ ਸੀਤਾ ਰਹੇ ਸਨ। ਉੱਥੇ ਹੀ ਲਵ-ਕੁਸ਼ ਦਾ ਜਨਮ ਹੋਇਆ ਸੀ ਅਤੇ ਉੱਥੇ ਹੀ ਉਨ੍ਹਾਂ ਦੀ ਸਿੱਖਿਆ ਹੋਈ ਸੀ। ਜਦੋਂ ਭਗਵਾਨ ਰਾਮ ਨੇ ਆਪਣਾ ਅਸ਼ਵਮੇਧ ਦਾ ਘੋੜਾ ਛੱਡਿਆ ਸੀ, ਤਾਂ ਲਵ-ਕੁਸ਼ ਨੇ ਉੱਥੇ ਹੀ ਉਨ੍ਹਾਂ ਦੇ ਘੋੜੇ ਨੂੰ ਰੋਕਿਆ ਸੀ। ਇਹ ਇੰਨੀ ਪਵਿੱਤਰ ਜਗ੍ਹਾ ਹੈ, ਇਸ ਲਈ ਭਗਵਾਨ ਵਾਲਮੀਕਿ ਦੇ ਮੰਦਰ ਦੇ ਬਿਲਕੁਲ ਨਾਲ ਲਵ-ਕੁਸ਼ ਅਤੇ ਮਾਤਾ ਜਾਨਕੀ ਦਾ ਇੱਕ ਬਹੁਤ ਹੀ ਸ਼ਾਨਦਾਰ ਅਤੇ ਵਿਸ਼ਾਲ ਮੰਦਰ ਬਣਾਇਆ ਜਾਵੇਗਾ।

ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਅਜੇ ਸ਼ੁੱਕਰਵਾਰ ਨੂੰ ਹੀ ਮੈਂ ਅਯੁੱਧਿਆ ਜਾ ਕੇ ਭਗਵਾਨ ਰਾਮ ਅਤੇ ਮੰਦਰ ਵਿੱਚ ਰਾਮਲਲਾ ਦੇ ਦਰਸ਼ਨ ਕਰਕੇ ਆਇਆ ਹਾਂ। ਅੱਜ ਮੈਨੂੰ ਇਹ ਸੁਭਾਗ ਪ੍ਰਾਪਤ ਹੋਇਆ ਕਿ ਉਨ੍ਹਾਂ ਦੇ ਸਪੁੱਤਰਾਂ ਦੇ ਨਾਮ ‘ਤੇ ਮੰਦਰ ਬਣਾਉਣ ਦਾ ਐਲਾਨ ਕਰਨ ਦਾ ਮੌਕਾ ਮਿਲਿਆ।

ਅਖੀਰ ਵਿੱਚ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਇੱਕ ਛੋਟੀ ਜਿਹੀ ਬੇਨਤੀ ਕਰਦਿਆਂ ਕਿਹਾ ਕਿ ਸਾਡੇ ਬਹੁਤ ਹੀ ਪਿਆਰੇ ਆਗੂ ਅਤੇ ਮੰਤਰੀ ਸੰਜੀਵ ਅਰੋੜਾ ਨੂੰ ਬਹੁਤ ਗ਼ਲਤ ਤਰੀਕੇ ਨਾਲ ਇੱਕ ਫਰਜ਼ੀ ਕੇਸ ਵਿੱਚ ਜੇਲ੍ਹ ਵਿੱਚ ਡੱਕਿਆ ਹੋਇਆ ਹੈ। ਅੱਜ ਸਾਰੇ ਲੋਕ ਭਗਵਾਨ ਸ਼ਿਵ ਦੀ ਅਰਾਧਨਾ ਕਰਨ ਆਏ ਹਨ, ਤਾਂ ਸਾਰੇ ਜਣੇ ਇਹ ਅਰਦਾਸ ਕਰਨਾ ਅਤੇ ਮੰਨਤ ਮੰਗਣਾ ਕਿ ਉਹ ਜਲਦੀ ਰਿਹਾਅ ਹੋ ਕੇ ਸਾਡੇ ਵਿਚਕਾਰ ਵਾਪਸ ਆਉਣ, ਆਪਣਾ ਕੰਮ ਸੰਭਾਲਣ ਅਤੇ ਲੋਕਾਂ ਦੀ ਸੇਵਾ ਕਰਨ।

LIVE – ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ‘ਤੇ ਅੱਜ ਪੇਸ਼ ਹੋਣਗੇ ਮੰਤਰੀ ਤੇ ਵਿਧਾਇਕ

ਚੰਡੀਗੜ੍ਹ, 29 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ ਸਬੰਧੀ ਤਲਬ ਕੀਤੇ ਗਏ ਸਿੱਖ ਮੰਤਰੀ ਅਤੇ ਵਿਧਾਇਕ ਅੱਜ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਉਤੇ ਪੇਸ਼ ਹੋਣਗੇ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਸਿੱਖ ਮੰਤਰੀਆਂ ਅਤੇ ਵਿਧਾਇਕਾਂ ਨੂੰ ਸਕੱਤਰੇਤ ਉਤੇ ਤਲਬ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਐਸਜੀਪੀਸੀ ਲਗਾਤਾਰ ਇਹ ਕਹਿ ਰਹੇ ਹਨ ਕਿ ਬੇਅਦਬੀਆਂ ਰੋਕਣ ਲਈ ਜੋ ਸਰਕਾਰ ਵੱਲੋਂ ਕਾਨੂੰਨ ਬਣਾਇਆ ਗਿਆ ਹੈ ਉਹ ਪੰਥ ਦੀ ਸਲਾਹ ਲਏ ਤੋਂ ਬਿਨਾਂ ਬਣਾਇਆ ਗਿਆ ਹੈ। ਦੱਸ ਦੇਈਏ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ‘ਚ ਲਿਆਂਦੇ ਗਏ ਐਕਟ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੇ ਹੋਰ ਪੰਥਕ ਆਗੂਆਂ ਵੱਲੋ ਮਤਭੇਦ ਜਤਾਏ ਗਏ ਸਨ। ਇਸ ਸਬੰਧ ‘ਚ ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਦੇ ਮੰਤਰੀਆਂ ਤੇ ਵਿਧਾਇਕਾਂ ਨੂੰ ਸਕੱਤਰੇਤ ਉਤੇ ਤਲਬ ਕੀਤਾ ਗਿਆ ਹੈ।

ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਹਿ ਚੁੱਕੇ ਹਨ ਕਿ ਵਿਧਾਨ ਸਭਾ ਦੇ ਸਪੀਕਰ ਸਮੇਤ ਉਨ੍ਹਾਂ ਦੇ ਸਾਰੇ ਸਿੱਖ ਵਿਧਾਇਕ ਤੇ ਮੰਤਰੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਿਖਤੀ ਜਵਾਬ ਦੇਣਗੇ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਦਾ ਸਮਾਂ ਸਵੇਰੇ 11 ਵਜੇ ਦਾ ਰੱਖਿਆ ਗਿਆ ਹੈ। ਕਾਂਗਰਸੀ, ਭਾਜਪਾ, ਸ਼੍ਰੋਮਣੀ ਅਕਾਲੀ ਦਲ ਤੇ ਆਜ਼ਾਦ ਸਾਰੇ ਸਿੱਖ ਵਿਧਾਇਕਾਂ ਦੇ ਨਿੱਜੀ ਤੌਰ ‘ਤੇ ਪੇਸ਼ ਹੋਣ ਦੀ ਉਮੀਦ ਹੈ। 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ : ਅੱਜ ਦਾ ਹੁਕਮਨਾਮਾ

ਮੁੱਖਵਾਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ

29-06-2026

ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

ਸੋਮਵਾਰ, ੧੫ ਹਾੜ (ਸੰਮਤ ੫੫੮ ਨਾਨਕਸ਼ਾਹੀ)(ਅੰਗ: ੬੯੬)

ਪੰਜਾਬੀ ਵਿਆਖਿਆ

ਹੇ ਭਾਈ! ਜਦੋਂ ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ ਵਰਗਾ ਕੀਮਤੀ ਨਾਮ ਆ ਵੱਸਿਆ। ਹੇ ਭਾਈ! ਜਿਸ ਭੀ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, ਉਸ ਦੇ ਸਿਰੋਂ ਪਾਪਾਂ ਦਾ ਕਰਜ਼ਾ ਉਤਰ ਗਿਆ।੧। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਪਰਮਾਤਮਾ ਸਾਰੇ ਪਦਾਰਥ ਦੇਣ ਵਾਲਾ ਹੈ। ਹੇ ਮੇਰੇ ਮਨ! ਗੁਰੂ ਦੀ ਸ਼ਰਨ ਪਿਆ ਰਹੁ, ਪੂਰੇ ਗੁਰੂ ਨੇ ਹੀ ਪਰਮਾਤਮਾ ਦਾ ਨਾਮ ਹਿਰਦੇ ਵਿਚ ਪੱਕਾ ਕੀਤਾ ਹੈ ਤੇ ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ ਦੀ ਸ਼ਰਨ ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀਂ ਜੀਵ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀਂ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀਂ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

English Translation

JAITSREE, FOURTH MEHL, FIRST HOUSE, CHAU-PADAS:ONE UNIVERSAL CREATOR GOD. BY THE GRACE OF THE TRUE GURU:The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 ||Monday, 15th Assaar (Samvat 558 Nanakshahi)(Page: 696)

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ : ਅੱਜ ਦਾ ਹੁਕਮਨਾਮਾ

ਮੁੱਖਵਾਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ

28-06-2026

ਸਲੋਕ ਮਃ ੩ ॥

ਕਾਮਣਿ ਤਉ ਸੀਗਾਰੁ ਕਰਿ ਜਾ ਪਹਿਲਾਂ ਕੰਤੁ ਮਨਾਇ ॥ ਮਤੁ ਸੇਜੈ ਕੰਤੁ ਨ ਆਵਈ ਏਵੈ ਬਿਰਥਾ ਜਾਇ ॥ ਕਾਮਣਿ ਪਿਰ ਮਨੁ ਮਾਨਿਆ ਤਉ ਬਣਿਆ ਸੀਗਾਰੁ ॥ ਕੀਆ ਤਉ ਪਰਵਾਣੁ ਹੈ ਜਾ ਸਹੁ ਧਰੇ ਪਿਆਰੁ ॥ ਭਉ ਸੀਗਾਰੁ ਤਬੋਲ ਰਸੁ ਭੋਜਨੁ ਭਾਉ ਕਰੇਇ ॥ ਤਨੁ ਮਨੁ ਸਉਪੇ ਕੰਤ ਕਉ ਤਉ ਨਾਨਕ ਭੋਗੁ ਕਰੇਇ ॥੧॥ ਮਃ ੩ ॥ ਕਾਜਲ ਫੂਲ ਤੰਬੋਲ ਰਸੁ ਲੇ ਧਨ ਕੀਆ ਸੀਗਾਰੁ ॥ ਸੇਜੈ ਕੰਤੁ ਨ ਆਇਓ ਏਵੈ ਭਇਆ ਵਿਕਾਰੁ ॥੨॥ ਮਃ ੩ ॥ ਧਨ ਪਿਰੁ ਏਹਿ ਨ ਆਖੀਅਨਿ ਬਹਨਿ ਇਕਠੇ ਹੋਇ ॥ ਏਕ ਜੋਤਿ ਦੁਇ ਮੂਰਤੀ ਧਨ ਪਿਰੁ ਕਹੀਐ ਸੋਇ ॥੩॥ ਪਉੜੀ ॥ ਭੈ ਬਿਨੁ ਭਗਤਿ ਨ ਹੋਵਈ ਨਾਮਿ ਨ ਲਗੈ ਪਿਆਰੁ ॥ ਸਤਿਗੁਰਿ ਮਿਲਿਐ ਭਉ ਊਪਜੈ ਭੈ ਭਾਇ ਰੰਗੁ ਸਵਾਰਿ ॥ ਤਨੁ ਮਨੁ ਰਤਾ ਰੰਗ ਸਿਉ ਹਉਮੈ ਤ੍ਰਿਸਨਾ ਮਾਰਿ ॥ ਮਨੁ ਤਨੁ ਨਿਰਮਲੁ ਅਤਿ ਸੋਹਣਾ ਭੇਟਿਆ ਕ੍ਰਿਸਨ ਮੁਰਾਰਿ ॥ ਭਉ ਭਾਉ ਸਭੁ ਤਿਸ ਦਾ ਸੋ ਸਚੁ ਵਰਤੈ ਸੰਸਾਰਿ ॥੯॥

ਐਤਵਾਰ, ੧੪ ਹਾੜ (ਸੰਮਤ ੫੫੮ ਨਾਨਕਸ਼ਾਹੀ)(ਅੰਗ : ੭੮੮)

ਪੰਜਾਬੀ ਵਿਆਖਿਆ

ਹੇ ਇਸਤ੍ਰੀ! ਤਦੋਂ ਸਿੰਗਾਰ ਬਣਾ ਜਦੋਂ ਪਹਿਲਾਂ ਖਸਮ ਨੂੰ ਪ੍ਰਸੰਨ ਕਰ ਲਏਂ, (ਨਹੀਂ ਤਾਂ) ਮਤਾਂ ਖਸਮ ਸੇਜ ਤੇ ਆਵੇ ਹੀ ਨਾਹ ਤੇ ਸਿੰਗਾਰ ਐਵੇਂ ਵਿਅਰਥ ਹੀ ਚਲਾ ਜਾਏ । ਹੇ ਇਸਤ੍ਰੀ! ਜੇ ਖਸਮ ਦਾ ਮਨ ਮੰਨ ਜਾਏ ਤਾਂ ਹੀ ਸਿੰਗਾਰ ਬਣਿਆ ਸਮਝ, ਇਸਤ੍ਰੀ ਦਾ ਸਿੰਗਾਰ ਕੀਤਾ ਹੋਇਆ ਤਾਂ ਹੀ ਕਬੂਲ ਹੈ ਜੇ ਖਸਮ ਉਸ ਨੂੰ ਪਿਆਰ ਕਰੇ । ਹੇ ਨਾਨਕ! ਜੇ ਜੀਵ-ਇਸਤ੍ਰੀ ਪ੍ਰਭੂ ਦੇ ਡਰ (ਵਿਚ ਰਹਿਣ) ਨੂੰ ਸਿੰਗਾਰ ਤੇ ਪਾਨ ਦਾ ਰਸ ਬਣਾਂਦੀ ਹੈ, ਪ੍ਰਭੂ ਦੇ ਪਿਆਰ ਨੂੰ ਭੋਜਨ (ਭਾਵ, ਜ਼ਿੰਦਗੀ ਦਾ ਆਧਾਰ) ਬਣਾਂਦੀ ਹੈ, ਤੇ ਆਪਣਾ ਤਨ ਮਨ ਖਸਮ-ਪ੍ਰਭੂ ਦੇ ਹਵਾਲੇ ਕਰ ਦੇਂਦੀ ਹੈ (ਭਾਵ, ਪੂਰਨ ਤੌਰ ਤੇ ਪ੍ਰਭੂ ਦੀ ਰਜ਼ਾ ਵਿਚ ਤੁਰਦੀ ਹੈ) ਉਸ ਨੂੰ ਖਸਮ-ਪ੍ਰਭੂ ਮਿਲਦਾ ਹੈ ।੧। ਇਸਤ੍ਰੀ ਨੇ ਸੁਰਮਾ, ਫੁੱਲ ਤੇ ਪਾਨਾਂ ਦਾ ਰਸ ਲੈ ਕੇ ਸਿੰਗਾਰ ਕੀਤਾ, (ਪਰ ਜੇ) ਖਸਮ ਸੇਜ ਤੇ ਨਾਹ ਆਇਆ ਤਾਂ ਇਹ ਸਿੰਗਾਰ ਸਗੋਂ ਵਿਕਾਰ ਬਣ ਗਿਆ (ਕਿਉਂਕਿ ਵਿਛੋੜੇ ਦੇ ਕਾਰਣ ਇਹ ਦੁਖਦਾਈ ਹੋ ਗਿਆ) ।੨। ਜੋ (ਸਿਰਫ਼ ਸਰੀਰਕ ਤੌਰ ਤੇ) ਰਲ ਕੇ ਬਹਿਣ ਉਹਨਾਂ ਨੂੰ ਅਸਲ ਇਸਤ੍ਰੀ ਖਸਮ ਨਹੀਂ ਆਖੀਦਾ; ਜਿਨ੍ਹਾਂ ਦੇ ਦੋਹਾਂ ਜਿਸਮਾਂ ਵਿਚ ਇੱਕੋ ਆਤਮਾ ਹੋ ਜਾਏ ਉਹ ਹੈ ਇਸਤ੍ਰੀ ਤੇ ਉਹ ਹੈ ਪਤੀ ।੩। ਪ੍ਰਭੂ ਦੇ ਡਰ (ਵਿਚ ਰਹਿਣ) ਤੋਂ ਬਿਨਾ ਉਸ ਦੀ ਭਗਤੀ ਨਹੀਂ ਹੋ ਸਕਦੀ ਤੇ ਉਸ ਦੇ ਨਾਮ ਵਿਚ ਪਿਆਰ ਨਹੀਂ ਬਣ ਸਕਦਾ (ਭਾਵ, ਉਸ ਦਾ ਨਾਮ ਪਿਆਰਾ ਨਹੀਂ ਲੱਗ ਸਕਦਾ); ਇਹ ਡਰ ਤਾਂ ਹੀ ਪੈਦਾ ਹੁੰਦਾ ਹੈ ਜੇ ਗੁਰੂ ਮਿਲੇ, (ਇਸ ਤਰ੍ਹਾਂ) ਡਰ ਦੀ ਰਾਹੀਂ ਤੇ ਪਿਆਰ ਦੀ ਰਾਹੀਂ (ਭਗਤੀ ਦਾ) ਰੰਗ ਸੋਹਣਾ ਚੜ੍ਹਦਾ ਹੈ । (ਪ੍ਰਭੂ ਦੇ ਡਰ ਤੇ ਪਿਆਰ ਦੀ ਸਹੈਤਾ ਨਾਲ) ਹਉਮੈ ਤੇ ਤ੍ਰਿਸ਼ਨਾ ਨੂੰ ਮਾਰ ਕੇ ਮਨੁੱਖ ਦਾ ਮਨ ਤੇ ਸਰੀਰ (ਪ੍ਰਭੂ ਦੀ ਭਗਤੀ ਦੇ) ਰੰਗ ਨਾਲ ਰੰਗੇ ਜਾਂਦੇ ਹਨ; ਪ੍ਰਭੂ ਨੂੰ ਮਿਲਿਆਂ ਮਨ ਤੇ ਸਰੀਰ ਪਵਿਤ੍ਰ ਤੇ ਸੁੰਦਰ ਹੋ ਜਾਂਦੇ ਹਨ । ਇਹ ਡਰ ਤੇ ਪ੍ਰੇਮ ਸਭ ਕੁਝ ਜਿਸ ਪ੍ਰਭੂ ਦਾ (ਬਖ਼ਸ਼ਿਆ ਮਿਲਦਾ) ਹੈ ਉਹ ਆਪ ਜਗਤ ਵਿਚ (ਹਰ ਥਾਂ) ਮੌਜੂਦ ਹੈ ।੯।

English Translation

SHALOK, THIRD MEHL:

O bride, decorate yourself, after you surrender and accept your Husband Lord. Otherwise, your Husband Lord will not come to your bed, and your ornaments will be useless. O bride, your decorations will adorn you, only when your Husband Lord’s Mind is pleased. Your ornaments will be acceptable and approved, only when your Husband Lord loves you. So make the Fear of God your ornaments, joy your betel nuts to chew, and love your food. Surrender your body and mind to your Husband Lord, and then, O Nanak, He will enjoy you. || 1 || THIRD MEHL: The wife takes flowers, and fragrance of betel, and decorates herself. But her Husband Lord does not come to her bed, and so these efforts are useless. || 2 || THIRD MEHL: They are not said to be husband and wife, who merely sit together. They alone are called husband and wife, who have one light in two bodies. || 3 || PAUREE: Without the Fear of God, there is no devotional worship, and no love for the Naam, the Name of the Lord. Meeting with the True Guru, the Fear of God wells up, and one is embellished with the Fear and the Love of God. When the body and mind are imbued with the Lord’s Love, egotism and desire are conquered and subdued. The mind and body become immaculately pure and very beautiful, when one meets the Lord, the Destroyer of ego. Fear and love all belong to Him; He is the True Lord, permeating and pervading the Universe. || 9 ||Sunday, 14th Assaar (Samvat 558 Nanakshahi)(Page: 788)

ਐਸ.ਸੀ. ਬਹੁ-ਗਿਣਤੀ ਵਾਲੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 72.21 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰ

ਚੰਡੀਗੜ੍ਹ, 27 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਸਮੂਹਿਕ ਪੇਂਡੂ ਵਿਕਾਸ ਨੂੰ ਵੱਡਾ ਹੁਲਾਰਾ ਦਿੰਦਿਆਂ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ 40 ਫੀਸਦੀ ਜਾਂ ਇਸ ਤੋਂ ਵੱਧ ਅਨੁਸੂਚਿਤ ਜਾਤੀ (ਐਸ.ਸੀ.) ਦੀ ਆਬਾਦੀ ਵਾਲੇ ਪਿੰਡਾਂ ਦੇ ਵਿਕਾਸ ਲਈ ਆਦਰਸ਼ ਗ੍ਰਾਮ ਯੋਜਨਾ ਤਹਿਤ 72.21 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਇੱਕ ਅਜਿਹਾ ‘ਰੰਗਲਾ ਪੰਜਾਬ’ ਸਿਰਜਣ ਲਈ ਵਚਨਬੱਧ ਹੈ ਜਿੱਥੇ ਹਰ ਪਿੰਡ ਨੂੰ ਵਿਕਾਸ ਦੇ ਬਰਾਬਰ ਮੌਕੇ ਅਤੇ ਮਿਆਰੀ ਬਨਿਆਦੀ ਢਾਂਚਾ ਮਿਲੇ। ਉਨ੍ਹਾਂ ਕਿਹਾ ਕਿ ਸਰਕਾਰ ਵਿਕਾਸ ਦੇ ਵਿੱਤੀ ਪਾੜੇ ਨੂੰ ਪੂਰਨ, ਬੁਨਿਆਦੀ ਨਾਗਰਿਕ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਨਿਰੰਤਰ ਕੰਮ ਕਰ ਰਹੀ ਹੈ ਕਿ ਪ੍ਰਗਤੀ ਦਾ ਲਾਭ ਹਰ ਘਰ, ਖਾਸ ਕਰਕੇ ਸਮਾਜਿਕ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਤੱਕ ਪਹੁੰਚੇ।

ਕੈਬਨਿਟ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ 3,763 ਪਿੰਡਾਂ ਵਿੱਚ ਘਰ-ਘਰ ਜਾ ਕੇ ਸਰਵੇਖਣ ਕਰਨ, ਪਿੰਡ ਵਿਕਾਸ ਯੋਜਨਾਵਾਂ (ਵੀ.ਡੀ.ਪੀ.) ਤਿਆਰ ਕਰਨ ਅਤੇ ਯੋਜਨਾਬੰਦੀ ਨਾਲ ਸਬੰਧਤ ਹੋਰ ਗਤੀਵਿਧੀਆਂ ਨੂੰ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਕੀ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ 242 ਚੁਣੇ ਗਏ ਪਿੰਡਾਂ ਵਿੱਚੋਂ ਹਰੇਕ ਪਿੰਡ ਲਈ ਵਿਕਾਸ ਕਾਰਜਾਂ ਦੇ ਵਿੱਤੀ ਪਾੜੇ ਨੂੰ ਪੂਰਨ ਕਰਨ (ਗੈਪ-ਫਿਲਿੰਗ) ਵਾਸਤੇ 20 ਲੱਖ ਰੁਪਏ ਦੀ ਗ੍ਰਾਂਟ ਵੀ ਮਨਜ਼ੂਰ ਕੀਤੀ ਗਈ ਹੈ, ਜਿਸ ਦੀ ਵਰਤੋਂ ਪਿੰਡ ਵਿਕਾਸ ਯੋਜਨਾਵਾਂ ਰਾਹੀਂ ਪਛਾਣੀਆਂ ਗਈਆਂ ਸਥਾਨਕ ਬਨਿਆਦੀ ਢਾਂਚੇ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਕੀਤੀ ਜਾਵੇਗੀ।

ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਇਸ ਸਕੀਮ ਤਹਿਤ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਗਰਾਮਾਂ ਦੇ ਆਪਸੀ ਤਾਲਮੇਲ (ਕਨਵਰਜੈਂਸ) ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ ਤਾਂ ਜੋ ਉਪਲਬਧ ਸਰੋਤਾਂ ਦੀ ਸੁਚੱਜੀ ਅਤੇ ਨਤੀਜਾ-ਮੁਖੀ ਢੰਗ ਨਾਲ ਵਰਤੋਂ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਾਲੀਆਂ ਜ਼ਿਲ੍ਹਾ ਪੱਧਰੀ ਕਮੇਟੀਆਂ ਪ੍ਰਭਾਵਸ਼ਾਲੀ ਯੋਜਨਾਬੰਦੀ, ਸਮੇਂ ਸਿਰ ਕੰਮ ਮੁਕੰਮਲ ਕਰਨ ਅਤੇ ਫੰਡਾਂ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਉਣਗੀਆਂ ਤਾਂ ਜੋ ਵਿਕਾਸ ਦੇ ਵੱਧ ਤੋਂ ਵੱਧ ਨਤੀਜੇ ਸਾਹਮਣੇ ਆ ਸਕਣ।

ਮੰਤਰੀ ਨੇ ਕਿਹਾ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਅਨੁਸੂਚਿਤ ਜਾਤੀ ਬਹੁ-ਗਿਣਤੀ ਵਾਲੇ ਪਿੰਡਾਂ ਨੂੰ ਮਾਡਲ (ਆਦਰਸ਼) ਪਿੰਡਾਂ ਵਿੱਚ ਤਬਦੀਲ ਕਰਨ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਹਿਤ ਲੋੜੀਂਦੇ ਬਨਿਆਦੀ ਢਾਂਚੇ ਵਿੱਚ ਸੁਧਾਰ ਕਰਕੇ, ਜਨਤਕ ਸਹੂਲਤਾਂ ਦਾ ਵਿਸਥਾਰ ਕਰਕੇ ਅਤੇ ਇੱਕ ਅਜਿਹਾ ਮਾਹੌਲ ਸਿਰਜਿਆ ਜਾ ਰਿਹਾ ਹੈ ਜੋ ਹਰ ਨਾਗਰਿਕ ਲਈ ਸਨਮਾਨ, ਬਿਹਤਰ ਮੌਕੇ ਅਤੇ ਮਿਆਰੀ ਜੀਵਨ ਪੱਧਰ ਨੂੰ ਉਤਸ਼ਾਹਿਤ ਕਰੇ।

Category : ਪੰਜਾਬ