Breaking News
ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ; 30 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਲੋਹਾ ਅਤੇ ਸਟੀਲ ਸੈਕਟਰ ਵਿੱਚ ਟੈਕਸ ਚੋਰੀ ਵਿਰੁੱਧ ਵੱਡੀ ਕਾਰਵਾਈ ਦਾ ਐਲਾਨ ਕਰਦਿਆਂ, ਪੰਜਾਬ ਦੇ ਵਿੱਤ ਅਤੇ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਕਿਹਾ ਕਿ ਸੂਬੇ ਦੇ ਕਰ ਵਿਭਾਗ ਨੇ 200 ਤੋਂ ਵੱਧ ਵਾਹਨਾਂ ਨੂੰ ਕਬਜ਼ੇ ਵਿੱਚ ਲਿਆ ਹੈ ਅਤੇ ਲਗਭਗ 5 ਕਰੋੜ ਰੁਪਏ ਦੀ ਮਾਰਕੀਟ ਕੀਮਤ ਦਾ ਮਾਲ ਜ਼ਬਤ ਕੀਤਾ ਹੈ। ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਵੱਡੀ ਇਨਫੋਰਸਮੈਂਟ ਮੁਹਿੰਮ ਦਾ ਨਿਸ਼ਾਨਾ ਜਾਅਲੀ ਬਿਲਿੰਗ ਅਤੇ ਬਿਨਾਂ ਸਹੀ ਦਸਤਾਵੇਜ਼ਾਂ ਦੇ ਮਾਲ ਦੀ ਢੋਆ-ਢੁਆਈ ਨੂੰ ਰੋਕਣਾ ਹੈ, ਜਿਸ ਵਿੱਚ ਉਲੰਘਣਾ ਕਰਨ ਵਾਲਿਆਂ ‘ਤੇ 3 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲੱਗਣ ਦੀ ਸੰਭਾਵਨਾ ਹੈ।

ਆਪ੍ਰੇਸ਼ਨ ਦੇ ਵੇਰਵੇ ਦਿੰਦਿਆਂ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕਰ ਵਿਭਾਗ ਦੀ ਸਟੇਟ ਇਨਵੈਸਟੀਗੇਸ਼ਨ ਐਂਡ ਪ੍ਰੀਵੈਂਟਿਵ ਯੂਨਿਟ ਨੇ ਅੱਜ ਇੱਕ ਵੱਡੀ ਇਨਫੋਰਸਮੈਂਟ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ। ਉਨ੍ਹਾਂ ਕਿਹਾ, “ਇਹ ਰਣਨੀਤਕ ਕਾਰਵਾਈ ਮੁੱਖ ਤੌਰ ‘ਤੇ ਮੰਡੀ ਗੋਬਿੰਦਗੜ੍ਹ, ਖੰਨਾ ਅਤੇ ਆਸ-ਪਾਸ ਦੇ ਇਲਾਕਿਆਂ ਸਮੇਤ ਪ੍ਰਮੁੱਖ ਲੋਹਾ ਅਤੇ ਸਟੀਲ ਬੈਲਟ ‘ਤੇ ਕੇਂਦਰਿਤ ਸੀ। ਇਸ ਮੁਹਿੰਮ ਦਾ ਮੁੱਖ ਉਦੇਸ਼ ਬਿਨਾਂ ਜਾਇਜ਼ ਦਸਤਾਵੇਜ਼ਾਂ ਦੇ ਮਾਲ ਦੀ ਢੋਆ-ਢੁਆਈ ਅਤੇ ਜਾਅਲੀ ਬਿਲਿੰਗ ਦੀ ਗੈਰ-ਕਾਨੂੰਨੀ ਵਰਤੋਂ ਰਾਹੀਂ ਹੋ ਰਹੀ ਟੈਕਸ ਚੋਰੀ ਨੂੰ ਸਖ਼ਤੀ ਨਾਲ ਠੱਲ੍ਹ ਪਾਉਣਾ ਸੀ।”

ਫੜੇ ਗਏ ਮਾਲ ਦੇ ਪੱਧਰ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਵਿੱਤ ਮੰਤਰੀ ਨੇ ਖੁਲਾਸਾ ਕੀਤਾ, “ਇਸ ਵਿਸ਼ੇਸ਼ ਕਾਰਵਾਈ ਦੌਰਾਨ ਬਾਰੀਕੀ ਨਾਲ ਜਾਂਚ ਕਰਨ ਲਈ ਲੋਹੇ ਦੇ ਸਕ੍ਰੈਪ ਅਤੇ ਤਿਆਰ ਸਟੀਲ ਦੇ ਮਾਲ ਦੀ ਢੋਆ-ਢੁਆਈ ਕਰਨ ਵਾਲੇ 200 ਤੋਂ ਵੱਧ ਵਾਹਨਾਂ ਨੂੰ ਰੋਕਿਆ ਗਿਆ। ਇਸ ਕਾਰਵਾਈ ਵਿੱਚ ਸ਼ਾਮਲ ਮਾਲ ਦੀ ਕੁੱਲ ਮਾਤਰਾ 1,600 ਮੀਟ੍ਰਿਕ ਟਨ ਤੋਂ ਵੱਧ ਹੋਣ ਦਾ ਅਨੁਮਾਨ ਹੈ, ਜਿਸ ਦੀ ਮਾਰਕੀਟ ਕੀਮਤ ਲਗਭਗ 5 ਕਰੋੜ ਰੁਪਏ ਹੈ। ਮੁੱਢਲੀ ਜਾਂਚ ਤੋਂ ਸਪੱਸ਼ਟ ਸੰਕੇਤ ਮਿਲਦਾ ਹੈ ਕਿ ਕਈ ਖੇਪਾਂ ਜਾਂ ਤਾਂ ਬਿਨਾਂ ਸਹੀ ਇਨਵਾਇਸ ਅਤੇ ਈ-ਵੇਅ ਬਿੱਲਾਂ ਦੇ ਲਿਜਾਈਆਂ ਜਾ ਰਹੀਆਂ ਸਨ ਜਾਂ ਉਨ੍ਹਾਂ ਨਾਲ ਸ਼ੱਕੀ ਜਾਅਲੀ ਦਸਤਾਵੇਜ਼ ਲਗਾਏ ਗਏ ਸਨ।”

ਵਿਭਾਗ ਦੀਆਂ ਅਗਲੀਆਂ ਕਾਰਵਾਈਆਂ ਬਾਰੇ ਵਿਸਥਾਰ ਵਿੱਚ ਦੱਸਦਿਆਂ ਉਨ੍ਹਾਂ ਕਿਹਾ, “ਜੀ.ਐਸ.ਟੀ. ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਡਿਫਾਲਟਰਾਂ ਵਿਰੁੱਧ ਅਧਿਕਾਰਤ ਤੌਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸਦੇ ਨਤੀਜੇ ਵਜੋਂ ਲੱਗਣ ਵਾਲਾ ਜੁਰਮਾਨਾ 3 ਕਰੋੜ ਰੁਪਏ ਤੋਂ ਪਾਰ ਜਾਣ ਦੀ ਉਮੀਦ ਹੈ, ਜੋ ਕਿ ਵਿਸਤ੍ਰਿਤ ਪੜਤਾਲ ਅਤੇ ਫੈਸਲੇ ‘ਤੇ ਨਿਰਭਰ ਕਰੇਗਾ।”

ਸਰਕਾਰੀ ਖਜ਼ਾਨੇ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਵਿੱਤ ਮੰਤਰੀ ਨੇ ਅੱਗੇ ਕਿਹਾ, “ਇਨਫੋਰਸਮੈਂਟ ਟੀਮਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਉਹ ਸਰਕਾਰੀ ਮਾਲੀਏ ਨੂੰ ਸੁਰੱਖਿਅਤ ਰੱਖਣ ਲਈ ਬਕਾਇਆ ਟੈਕਸ ਅਤੇ ਜੁਰਮਾਨੇ ਦੀ ਤੁਰੰਤ ਵਸੂਲੀ ਸਮੇਤ ਤੇਜ਼ੀ ਨਾਲ ਜਾਂਚ ਕਰਨ ਅਤੇ ਫੌਰੀ ਤੌਰ ‘ਤੇ ਅਗਲੀ ਕਾਰਵਾਈ ਨੂੰ ਅੰਜਾਮ ਦੇਣ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦ੍ਰਿੜ ਸਟੈਂਡ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ, “ਜਾਅਲੀ ਬਿਲਿੰਗ ਜਾਂ ਬਿਨਾਂ ਅਧਿਕਾਰਤ ਮਨਜ਼ੂਰੀ ਤੋਂ ਮਾਲ ਦੀ ਢੋਆ-ਢੁਆਈ ਰਾਹੀਂ ਟੈਕਸ ਚੋਰੀ ਕਰਨ ਦੀ ਕਿਸੇ ਵੀ ਕੋਸ਼ਿਸ਼ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਪੂਰੇ ਸੂਬੇ ਵਿੱਚ ਅਜਿਹੀਆਂ ਇਨਫੋਰਸਮੈਂਟ ਮੁਹਿੰਮਾਂ ਨਿਰੰਤਰ ਜਾਰੀ ਰਹਿਣਗੀਆਂ, ਅਤੇ ਸਾਰੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ।”

ਵਿੱਤ ਮੰਤਰੀ ਨੇ ਟੈਕਸ ਚੋਰਾਂ ਨੂੰ ਆਪਣੀ ਮਰਜ਼ੀ ਨਾਲ ਕਾਨੂੰਨ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਅਤੇ ਚੇਤਾਵਨੀ ਦਿੱਤੀ ਕਿ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਉਨ੍ਹਾਂ ਨੂੰ ਸਖ਼ਤ ਜੁਰਮਾਨੇ ਅਤੇ ਕਾਨੂੰਨੀ ਨਤੀਜੇ ਭੁਗਤਣੇ ਪੈਣਗੇ। ਉਨ੍ਹਾਂ ਕਿਹਾ ਕਿ ਕਰ ਵਿਭਾਗ ਟੈਕਸ ਚੋਰੀ ਵਿਰੁੱਧ ਫੈਸਲਾਕੁੰਨ ਕਾਰਵਾਈ ਕਰਦੇ ਹੋਏ ਇਮਾਨਦਾਰ ਟੈਕਸਦਾਤਾਵਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰੇਗਾ ਅਤੇ ਇੱਕ ਨਿਰਪੱਖ ਤੇ ਪਾਰਦਰਸ਼ੀ ਟੈਕਸ ਪ੍ਰਣਾਲੀ ਕਾਇਮ ਰੱਖੇਗਾ।

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਚੰਡੀਗੜ੍ਹ, 30 ਅਪ੍ਰੈਲ, 2026, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਸਾਰੇ ਨਗਰ ਨਿਗਮ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ (ਜੀ ਐਂਡ ਯੂਡੀ) ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਸੀਵਰੇਜ ਸਿਸਟਮ ਦੀ ਸਮੇਂ ਸਿਰ ਅਤੇ ਯੋਜਨਾਬੱਧ ਢੰਗ ਨਾਲ ਸਫਾਈ ਕਰਨਾ ਅਤੇ ਗਾਰ ਕੱਢਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਮੌਨਸੂਨ ਸੀਜ਼ਨ ਤੋਂ ਪਹਿਲਾਂ ਤਿਆਰੀਆਂ ‘ਤੇ ਜ਼ੋਰ ਦਿੰਦਿਆਂ ਮੰਤਰੀ ਨੇ ਕਿਹਾ ਕਿ ਸੁਚੱਜੇ ਢੰਗ ਨਾਲ ਗਾਰ ਨਾ ਕੱਢਣ ਦੇ ਨਤੀਜੇ ਵਜੋਂ ਸ਼ਹਿਰੀ ਖੇਤਰਾਂ ਵਿੱਚ ਪਾਣੀ ਭਰ ਜਾਂਦਾ ਹੈ, ਸੀਵਰ ਓਵਰਫਲੋਅ ਹੋ ਜਾਂਦਾ ਹੈ, ਆਵਾਜਾਈ ਵਿੱਚ ਰੁਕਵਟ ਪੈ ਜਾਂਦੀ ਹੈ ਅਤੇ ਲੋਕਾਂ ਨੂੰ ਭਾਰੀ ਅਸੁਵਿਧਾ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸਥਿਤੀਆਂ ਤੋਂ ਬਚਣ ਅਤੇ ਡਰੇਨੇਜ ਪ੍ਰਣਾਲੀਆਂ ਦੀ ਸੁਚਾਰੂ ਕਾਰਜਸ਼ੀਲਤਾ ਨੂੰ ਯਕੀਨੀ ਬਣਾਉਣ ਲਈ ਸਰਗਰਮ ਉਪਾਅ ਕੀਤੇ ਜਾਣੇ ਚਾਹੀਦੇ ਹਨ।

ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਸੀਵਰ ਦੀ ਸਫਾਈ ਅਤੇ ਗਾਰ ਕੱਢਣ ਲਈ ਪਹਿਲਾਂ ਹੀ ਠੇਕੇ ਦਿੱਤੇ ਜਾ ਚੁੱਕੇ ਹਨ ਅਤੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਕੰਮ ਤੁਰੰਤ ਸ਼ੁਰੂ ਕਰਨ ਅਤੇ ਮਾਨਸੂਨ ਦੀ ਸ਼ੁਰੂਆਤ ਤੋਂ ਪਹਿਲਾਂ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਇਹਨਾਂ ਕਾਰਜਾਂ ਨੂੰ ਮੁਕੰਮਲ ਕਰਨ। ਉਨ੍ਹਾਂ ਨੇ ਨੀਵੇਂ ਅਤੇ ਸੇਮ ਵਾਲੇ ਖੇਤਰਾਂ ਵੱਲ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਵੀ ਦਿੱਤੇ।

ਸੀਵਰ ਵਿੱਚੋਂ ਸਮੇਂ ਸਿਰ ਗਾਰ ਕੱਢਣ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਮੰਤਰੀ ਨੇ ਕਿਹਾ ਕਿ ਇਹ ਮੀਂਹ ਦੇ ਪਾਣੀ ਦੇ ਨਿਰਵਿਘਨ ਵਹਾਅ ਨੂੰ ਯਕੀਨੀ ਬਣਾਉਂਦਾ ਹੈ, ਭਾਰੀ ਬਾਰਿਸ਼ ਦੌਰਾਨ ਪਾਣੀ ਭਰਨ ਦੇ ਜੋਖਮ ਨੂੰ ਕਾਫ਼ੀ ਹੱਦ ਤੱਕ ਘਟਾਉਂਦਾ ਹੈ ਅਤੇ ਸੀਵਰ ਲਾਈਨਾਂ ਦੇ ਓਵਰਫਲੋ ਨੂੰ ਰੋਕਦਾ ਹੈ, ਜਿਸ ਨਾਲ ਸ਼ਹਿਰਾਂ ਵਿੱਚ ਸਫਾਈ ਬਣੀ ਰਹਿੰਦੀ ਹੈ। ਇਹ ਡੇਂਗੂ, ਮਲੇਰੀਆ ਅਤੇ ਹੈਜ਼ਾ ਵਰਗੀਆਂ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਾਅ ਨੂੰ ਘਟਾਉਣ ਵਿੱਚ ਵੀ ਮਦਦ ਕਰਦਾ ਹੈ।

ਸੀਵਰੇਜ ਦੀ ਸਫਾਈ ਨਾਲ ਇਸਦੇ ਬੁਨਿਆਦੀ ਢਾਂਚੇ ਦੀ ਸਮੁੱਚੀ ਕੁਸ਼ਲਤਾ ਲੰਬੇ ਸਮੇਂ ਤੱਕ ਬਰਕਰਾਰ ਰਹਿੰਦੀ ਹੈ। ਇਸ ਨਾਲ ਸੜਕਾਂ ਅਤੇ ਜਨਤਕ ਸੰਪਤੀ ਨੂੰ ਖੜ੍ਹੇ ਪਾਣੀ ਕਾਰਨ ਹੋਣ ਵਾਲੇ ਨੁਕਸਾਨ ਤੋਂ ਬਚਾਇਆ ਜਾ ਸਕਦਾ ਹੈ। ਇਹ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਂਦਾ ਹੈ ਅਤੇ ਬਾਰਸ਼ ਦੌਰਾਨ ਪੈਦਾ ਹੋਣ ਵਾਲੀ ਅਸੁਵਿਧਾ ਨੂੰ ਦੂਰ ਕਰਦਾ ਹੈ। ਇਸ ਨਾਲ ਸ਼ਹਿਰਾਂ, ਖਾਸ ਕਰਕੇ ਸੰਘਣੀ ਆਬਾਦੀ ਵਾਲੇ ਸ਼ਹਿਰੀ ਖੇਤਰਾਂ, ਵਿੱਚ ਬਿਹਤਰ ਜਨਤਕ ਸਿਹਤ ਅਤੇ ਸਾਫ-ਸਫਾਈ ਨੂੰ ਯਕੀਨੀ ਬਣਾਇਆ ਜਾ ਸਕਦਾ ਹੈ। ਸਫਾਈ ਸਬੰਧੀ ਸਮੱਸਿਆਵਾਂ ਦੇ ਅਗਾਊਂ ਨਿਪਟਾਰੇ ਰਾਹੀਂ ਐਮਰਜੈਂਸੀ ਰੱਖ-ਰਖਾਅ ਦੇ ਖਰਚਿਆਂ ਨੂੰ ਵੀ ਘਟਾਇਆ ਜਾ ਸਕਦਾ ਹੈ।

ਮੰਤਰੀ ਨੇ ਸਾਰੇ ਸਬੰਧਤ ਅਧਿਕਾਰੀਆਂ ਨੂੰ ਇਹਨਾਂ ਕੰਮਾਂ ਦੀ ਸਖ਼ਤ ਅਤੇ ਲਗਾਤਾਰ ਨਿਗਰਾਨੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਜਵਾਬਦੇਹੀ ‘ਤੇ ਜ਼ੋਰ ਦਿੰਦਿਆਂ ਕਿ ਉਨ੍ਹਾਂ ਪ੍ਰਗਤੀ ਅਤੇ ਕੀਤੀ ਗਈ ਕਾਰਵਾਈ ਬਾਰੇ ਵਿਸਤ੍ਰਿਤ ਰਿਪੋਰਟਾਂ ਜਲਦ ਤੋਂ ਜਲਦ ਉਨ੍ਹਾਂ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਦਿੱਤੇ।

ਸੂਬੇ ਦੇ ਨਾਗਰਿਕਾਂ ਦੀ ਭਲਾਈ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਸਾਰੇ ਵਿਭਾਗਾਂ ਨੂੰ ਤਾਲਮੇਲ ਨਾਲ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਅਗਾਮੀ ਮਾਨਸੂਨ ਸੀਜ਼ਨ ਦੌਰਾਨ ਪੰਜਾਬ ਦੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

ਮਾਨ ਸਰਕਾਰ ਵਲੋਂ ਸੂਬੇ ’ਚ ਹੜ੍ਹ ਰੋਕੂ ਪ੍ਰਬੰਧਾਂ ’ਤੇ ਖ਼ਰਚੇ ਜਾ ਰਹੇ 600 ਕਰੋੜ ਰੁਪਏ : ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ/ਸ਼ਹੀਦ ਭਗਤ ਸਿੰਘ ਨਗਰ, 30 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਮਾਨਸੂਨ ਤੋਂ ਪਹਿਲਾਂ-ਪਹਿਲਾਂ ਸੂਬੇ ਵਿੱਚ ਹੜ੍ਹ ਰੋਕਥਾਮ ਕਾਰਜਾਂ ਨੂੰ ਮੁਕੰਮਲ ਕਰਾਉਣ ਦੇ ਮੱਦੇਨਜ਼ਰ ਸੂਬੇ ਦਾ ਦੌਰਾ ਕੀਤਾ ਜਾ ਰਿਹਾ ਹੈ। ਇਸ ਲੜੀ ਤਹਿਤ ਅੱਜ ਲਗਾਤਾਰ ਤੀਸਰੇ ਦਿਨ ਜਲ ਸਰੋਤ ਮੰਤਰੀ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚੋਂ ਲੰਘਦੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਮਜ਼ਬੂਤੀਕਰਨ ਦੇ ਕੰਮਾਂ ਦਾ ਜਾਇਜ਼ਾ ਲਿਆ।

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਬੁਰਜ ਟਹਿਲ ਦਾਸ ਵਿਖੇ ਹੜ੍ਹਾਂ ਦੀ ਰੋਕਥਾਮ ਦੇ ਕੰਮਾਂ ਦਾ ਜਾਇਜ਼ਾ ਲੈਣ ਪਿੱਛੋਂ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸੂਬੇ ਵਿੱਚ ਹੜ੍ਹਾਂ ਦੀ ਰੋਕਥਾਮ ਸਬੰਧੀ ਕੰਮਾਂ ਉਤੇ 600 ਕਰੋੜ ਰੁਪਏ ਖ਼ਰਚੇ ਜਾ ਰਹੇ ਹਨ ਅਤੇ 30 ਜੂਨ ਤੋਂ ਪਹਿਲਾਂ-ਪਹਿਲਾਂ ਸਾਰੇ ਹੜ੍ਹ ਰੋਕੂ ਪ੍ਰਬੰਧਾਂ ਨੂੰ ਮੁਕੰਮਲ ਕਰ ਲਿਆ ਜਾਵੇਗਾ।

ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵਲੋਂ ਪਿਛਲੇ ਤਿੰਨ ਦਿਨਾਂ ਤੋਂ ਵੱਖ-ਵੱਖ ਜ਼ਿਲ੍ਹਿਆਂ ਦੇ ਦੌਰੇ ‘ਤੇ ਹਨ। ਜ਼ਿਲ੍ਹਾ ਅੰਮ੍ਰਿਤਸਰ ਅਤੇ ਜਲੰਧਰ ਤੋਂ ਬਾਅਦ ਅੱਜ ਉਨ੍ਹਾਂ ਸ਼ਹੀਦ ਭਗਤ ਸਿੰਘ ਨਗਰ ਵਿਖੇ ਹੜ੍ਹ ਰੋਕੂ ਪ੍ਰਬੰਧਾਂ ਦਾ ਨਿਰੀਖਣ ਕੀਤਾ।

ਸ੍ਰੀ ਗੋਇਲ ਨੇ ਦੱਸਿਆ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਮੌਜੂਦਾ ਸੂਬਾ ਸਰਕਾਰ ਵਲੋਂ ਹੜ੍ਹਾਂ ਦੀ ਰੋਕਥਾਮ ਲਈ ਸੰਜੀਦਾ ਉਪਰਾਲੇ ਕਰਦਿਆਂ ਏਨੀ ਵੱਡੀ ਰਕਮ ਦਰਿਆਵਾਂ ਦੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਲਈ ਖ਼ਰਚ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਦੀਆਂ ਸਰਕਾਰ ਸਿਰਫ਼ ਹੜ੍ਹ ਰੋਕੂ ਕਾਰਜਾਂ ਦੀ ਖਾਨਾਪੂਰਤੀ ਲਈ ਹੀ ਕੰਮ ਕਰਦੀਆਂ ਸਨ, ਜਿਸ ਦਾ ਸੂਬਾ ਵਾਸੀਆਂ ਨੂੰ ਬਹੁਤ ਵੱਡਾ ਖ਼ਾਮਿਆਜ਼ਾ ਭੁਗਤਨਾ ਪੈਂਦਾ ਸੀ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਗਾਮੀ ਮਾਨਸੂਨ ਤੋਂ ਪਹਿਲਾਂ-ਪਹਿਲਾਂ ਹੜ੍ਹਾਂ ਦੀ ਰੋਕਥਾਮ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੇ ਵਰ੍ਹੇ ਆਏ ਹੜ੍ਹਾਂ ਪਿੱਛੋਂ ਵਿਭਾਗ ਦੇ ਦੋ ਸੁਪਰੀਡੈਂਟਿੰਗ ਇੰਜੀਨੀਅਰਾਂ ਦੀ ਅਗਵਾਈ ਹੇਠ ਬਣਾਈ ਗਈ ਵਿਸ਼ੇਸ਼ ਕਮੇਟੀ ਵੱਲੋਂ ਪੰਜਾਬ ਦੇ ਦਰਿਆਵਾਂ ‘ਚ ਕੁੱਲ 132 ਸੰਵੇਦਨਸ਼ੀਲ ਥਾਵਾਂ ਦੀ ਸ਼ਨਾਖ਼ਤ ਕੀਤੀ ਗਈ ਹੈ ਅਤੇ ਸਾਰੀਆਂ ਥਾਵਾਂ ਨੂੰ ਜੰਗੀ ਪੱਧਰ ‘ਤੇ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਵਾਸੀਆਂ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹੜ੍ਹ ਵਰਗੇ ਹਲਾਤਾਂ ਦੌਰਾਨ ਲੋਕਾਂ ਦੀ ਜਾਨ ਤੇ ਮਾਲ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਉਨ੍ਹਾਂ ਅਧਿਕਾਰੀਆ ਨੂੰ ਸਖ਼ਤੀ ਨਾਲ ਕਿਹਾ ਕਿ ਹੜ੍ਹ ਰੋਕੂ ਕੰਮਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਿਆ ਜਾਵੇ ਅਤੇ ਇਸ ਕੰਮ ਵਿੱਚ ਕਿਸੇ ਵੀ ਪ੍ਰਕਾਰ ਦੀ ਅਣਗਹਿਲੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਪਿੰਡ ਢੱਕ ਮਜ਼ਾਰਾ ਅਤੇ ਮੰਡੀ ਵਿਖੇ ਪਾਈਪਾਂ ਰਾਹੀਂ ਖੇਤਾਂ ਤੱਕ ਪਾਣੀ ਪਹੁੰਚਾਉਣ ਦੇ ਕੰਮ ਦਾ ਵੀ ਲਿਆ ਜਾਇਜ਼ਾ

ਅਪਰਾ ਸੈਕਸਨ ਤੋਂ 20,000 ਏਕੜ ਜ਼ਮੀਨ ਨੂੰ ਮਿਲੇਗਾ ਪਾਣੀ

ਕੈਬਨਿਟ ਮੰਤਰੀ ਨੇ ਹਲਕਾ ਬੰਗਾ ਦੇ ਪਿੰਡ ਢੱਕ ਮਜਾਰਾ ਤੇ ਮੰਡੀ ਵਿਖੇ ਪਾਈਪਾਂ ਰਾਹੀਂ ਖੇਤਾਂ ਨੂੰ ਪਾਣੀ ਦੇਣ ਦੇ ਚੱਲ ਰਹੇ ਕੰਮ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਵਲੋਂ 1030 ਏਕੜ ਜ਼ਮੀਨ ਨੂੰ ਪਾਈਪਲਾਈਨ ਰਾਹੀਂ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ ਜਦਕਿ ਪਹਿਲਾਂ ਸਿਰਫ਼ 33 ਏਕੜ ਨੂੰ ਹੀ ਪਾਣੀ ਦਿੱਤਾ ਜਾ ਰਿਹਾ ਸੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਾਡੀ ਸਰਕਾਰ ਵਲੋਂ ਲੋਕਾਂ ਨੂੰ ਲੋੜੀਂਦੀ ਮਾਤਰਾ ਵਿੱਚ ਨਹਿਰੀ ਪਾਣੀ ਮੁਹੱਈਆ ਕਰਵਾਕੇ ਸੋਕੇ ਤੋਂ ਬਚਾਉਣ ਲਈ ਔੜ ਹੈਡਵਰਕਸ ਉਤੇ ਸੰਜੀਦੇ ਉਪਰਾਲੇ ਕੀਤੇ ਗਏ ਹਨ ਅਤੇ ਇਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਨਵਾਂ ਸ਼ਹਿਰ ਬਰਾਂਚ ‘ਤੇ ਮੌਜੂਦ ਔੜ ਹੈਡ ਉਪਰ ਸਾਲ 2023 ਵਿੱਚ ਗੇਟ ਗੇਅਰਿੰਗ ਸਿਸਟਮ ਇੰਸਟਾਲ ਕੀਤਾ ਗਿਆ ਸੀ ਜਿਸ ਉਪਰੰਤ ਅਪਰਾ ਰਜਵਾਹਾ, ਲਸਾੜਾ ਰਜਵਾਹਾ ਅਤੇ ਬਖਲੌਰ ਡਿੱਚ ਨੂੰ ਲੋੜ ਅਨੁਸਾਰ ਪੂਰਾ ਪਾਣੀ ਮਿਲਣਾ ਸ਼ੁਰੂ ਹੋਇਆ। ਹੁਣ ਬਖਲੌਰ ਡਿੱਚ ਦੀ ਟੇਲ ਐਂਡ ’ਤੇ ਪਾਣੀ ਦੀ ਕੁਸ਼ਲ ਵਰਤੋਂ ਨੂੰ ਯਕੀਨੀ ਬਣਾਉਣ ਲਈ ਟੇਲ ਫਰੰਟ ਅਤੇ ਟੇਲ ਲੈਫਟ ਦੇ ਖੇਤਾਂ ਵਿੱਚ ਕੁੱਲ 16,829 ਫੁੱਟ ਦੀ ਪਾਈਪਲਾਈਨ ਪਾਈ ਜਾ ਰਹੀ ਹੈ। ਇਸ ਨਾਲ ਸਿੰਚਾਈ ਅਧੀਨ ਰਕਬਾ ਮੌਜੂਦਾ 33 ਏਕੜ ਤੋਂ ਵਧ ਕੇ 1,030 ਏਕੜ ਤੱਕ ਵਧੇਗਾ। ਇਸ ਪ੍ਰਾਜੈਕਟ ਦੇ ਪੂਰਾ ਹੋਣ ਨਾਲ ਤਹਿਸੀਲ ਫਿਲੌਰ ਦੇ ਪਿੰਡ ਮੰਡੀ ਅਤੇ ਢੱਕ ਮਜ਼ਾਰਾ ਨੂੰ ਨਹਿਰੀ ਪਾਣੀ ਦੀ ਸੁਚਾਰੂ ਸਪਲਾਈ ਮਿਲ ਸਕੇਗੀ।

ਉਨ੍ਹਾਂ ਦੱਸਿਆ ਕਿ ਸਰਕਾਰ ਦੇ ਇਨ੍ਹਾਂ ਯਤਨਾਂ ਸਦਕਾ ਹੁਣ ਇਸ ਹੈਡ ਵਰਕਸ ਤੋਂ ਕਿਤੇ ਪਾਣੀ ਨਾਲ ਨੁਕਸਾਨ ਨਹੀਂ ਹੁੰਦਾ ਅਤੇ ਨਾ ਹੀ ਕਿਤੇ ਸੋਕਾ ਪੈਂਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਅਪਰਾ ਸੈਕਸ਼ਨ ਤੋਂ ਪਹਿਲਾਂ 7000 ਏਕੜ ਨੂੰ ਪਾਣੀ ਲੱਗਦਾ ਸੀ ਪਰ ਹੁਣ 20,000 ਏਕੜ ਨੂੰ ਪਾਣੀ ਮਿਲੇਗਾ।

ਪੰਜਾਬ ਸਰਕਾਰ ਵੱਲੋਂ ਲੋਕ ਨਿਰਮਾਣ ਵਿਭਾਗ ’ਚ ਅਧਿਕਾਰੀਆਂ ਦੀਆ ਬਦਲੀਆਂ

ਚੰਡੀਗੜ੍ਹ, 30 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਸਰਕਾਰ ਵੱਲੋਂ ਪ੍ਰਬੰਧਕੀ ਜ਼ਰੂਰਤਾਂ, ਲੋਕ ਹਿੱਤ ਅਤੇ ਕੰਮਾਂ ਦੀ ਮਹੱਤਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਲੋਕ ਨਿਰਮਾਣ ਵਿਭਾਗ ਵਿੱਚ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

ਐਡਵੋਕੇਟ ਜੀ ਐਸ ਘੁੰਮਣ ਅਤੇ ਐਡਵੋਕੇਟ ਜੀਪੀਐਸ ਘੁੰਮਣ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 30 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਆਮ ਆਦਮੀ ਪਾਰਟੀ (ਆਪ) ਦੀਆਂ ਨੀਤੀਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਜਨਹਿਤ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲੋਕਾਂ ਦਾ ਪਾਰਟੀ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।

ਵੀਰਵਾਰ ਨੂੰ ਜਾਣੇ-ਪਛਾਣੇ ਐਡਵੋਕੇਟ ਜੀਐਸ ਘੁੰਮਣ ਅਤੇ ਐਡਵੋਕੇਟ ਜੀਪੀਐਸ ਘੁੰਮਣ ‘ਆਪ’ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰਤ ਤੌਰ ‘ਤੇ ਦੋਵਾਂ ਭਰਾਵਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਦੀ ਮੈਂਬਰਸ਼ਿਪ ਗ੍ਰਹਿਣ ਕਰਵਾਈ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਵੱਕਾਰੀ ਅਤੇ ਬੁੱਧੀਜੀਵੀ ਵਰਗ ਦਾ ‘ਆਪ’ ਨਾਲ ਜੁੜਨਾ ਇਸ ਗੱਲ ਦਾ ਸਬੂਤ ਹੈ ਕਿ ਸੂਬਾ ਸਰਕਾਰ ਦੀ ‘ਈਮਾਨਦਾਰ ਰਾਜਨੀਤੀ’ ‘ਤੇ ਜਨਤਾ ਦਾ ਭਰੋਸਾ ਮਜ਼ਬੂਤ ਹੋ ਰਿਹਾ ਹੈ

ਕਾਨੂੰਨੀ ਹਲਕਿਆਂ ਵਿੱਚ ‘ਘੁੰਮਣ ਬ੍ਰਦਰਜ਼’ ਦੇ ਨਾਮ ਨਾਲ ਮਸ਼ਹੂਰ ਜੀਐਸ ਘੁੰਮਣ ਅਤੇ ਜੀਪੀਐਸ ਘੁੰਮਣ ਨਾ ਸਿਰਫ਼ ਸਫ਼ਲ ਵਕੀਲ ਹਨ, ਸਗੋਂ ਸਮਾਜ ਦੇ ਵੱਖ-ਵੱਖ ਵਰਗਾਂ ਵਿੱਚ ਉਨ੍ਹਾਂ ਦੀ ਡੂੰਘੀ ਪੈਠ ਹੈ। ਉਨ੍ਹਾਂ ਦੇ ਪਾਰਟੀ ਵਿੱਚ ਆਉਣ ਨਾਲ ਆਮ ਆਦਮੀ ਪਾਰਟੀ ਨੂੰ ਖਾਸ ਕਰਕੇ ਕਾਨੂੰਨੀ ਮੋਰਚੇ ਅਤੇ ਮਾਝਾ-ਮਾਲਵਾ ਖੇਤਰ ਵਿੱਚ ਵੱਡੀ ਮਜ਼ਬੂਤੀ ਮਿਲੇਗੀ।

ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਘੁੰਮਣ ਬ੍ਰਦਰਜ਼ ਨੇ ਕਿਹਾ ਕਿ ਅਸੀਂ ਮੁੱਖ ਮੰਤਰੀ ਭਗਵੰਤ ਮਾਨ ਦੀ ਕਾਰਜਸ਼ੈਲੀ ਅਤੇ ਸੂਬੇ ਵਿੱਚ ਹੋ ਰਹੇ ਸਕਾਰਾਤਮਕ ਬਦਲਾਵਾਂ ਤੋਂ ਕਾਫ਼ੀ ਪ੍ਰਭਾਵਿਤ ਹਾਂ। ਅਸੀਂ ਪੰਜਾਬ ਦੇ ਵਿਕਾਸ ਅਤੇ ਆਮ ਆਦਮੀ ਦੀ ਆਵਾਜ਼ ਨੂੰ ਬੁਲੰਦ ਕਰਨ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਾਂਗੇ।

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ : ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 30 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਦੇ ਕਿਰਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਮਜ਼ਦੂਰ ਦਿਵਸ ਦੀ ਪੂਰਵ ਸੰਧਿਆ ਮੌਕੇ ਸੂਬੇ ਭਰ ਦੇ ਮਜ਼ਦੂਰਾਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਭਲਾਈ, ਮਾਣ-ਸਨਮਾਨ ਅਤੇ ਸਮਾਜਿਕ-ਆਰਥਿਕ ਵਿਕਾਸ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।

ਕਿਰਤ ਮੰਤਰੀ ਸ. ਸੌਂਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਦੀ ਸ਼ਲਾਘਾ ਕੀਤੀ ਅਤੇ ਮਜ਼ਦੂਰ ਦਿਵਸ ਨੂੰ ਸਮਰਪਿਤ 1 ਮਈ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਲਈ ਇਸ ਨੂੰ ਇੱਕ ਇਤਿਹਾਸਕ ਅਤੇ ਮਜ਼ਦੂਰ ਪੱਖੀ ਪਹਿਲ ਦੱਸਦਿਆਂ ਉਨ੍ਹਾਂ ਦਾ ਦਿਲੋਂ ਧੰਨਵਾਦ ਕੀਤਾ।

ਮਜ਼ਦੂਰਾਂ ਬਾਰੇ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਬਾਰੇ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਰਾਹੀਂ ਰਜਿਸਟਰਡ ਉਸਾਰੀ ਕਾਮਿਆਂ ਲਈ ਕਈ ਤਰ੍ਹਾਂ ਦੀਆਂ ਯੋਜਨਾਵਾਂ ਲਾਗੂ ਕਰ ਰਹੀ ਹੈ। ਇਨ੍ਹਾਂ ਯੋਜਨਾਵਾਂ ਵਿੱਚ ਵਜ਼ੀਫ਼ਾ, ਸ਼ਗਨ, ਐਕਸ-ਗ੍ਰੇਸ਼ੀਆ ਸਹਾਇਤਾ, ਪੈਨਸ਼ਨ, ਜਣੇਪਾ ਲਾਭ, ਡਾਕਟਰੀ ਸਹਾਇਤਾ, ਕਿੱਤਾਮੁਖੀ ਬਿਮਾਰੀਆਂ ਲਈ ਸਹਾਇਤਾ, ਅੰਤਿਮ ਸੰਸਕਾਰ ਸਹਾਇਤਾ, ਸਕਿੱਲ ਅਪਗ੍ਰੇਡੇਸ਼ਨ ਅਤੇ ਕਿੱਤਾਮੁਖੀ ਸਿੱਖਿਆ ਦੇ ਨਾਲ-ਨਾਲ ਕੁਦਰਤੀ ਆਫ਼ਤਾਂ ਦੌਰਾਨ ਵਿੱਤੀ ਸਹਾਇਤਾ ਸ਼ਾਮਲ ਹੈ। ਮਜ਼ਦੂਰਾਂ ਨੂੰ ਸਰਕਾਰੀ ਸਕੀਮਾਂ ਤਹਿਤ 5 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਕਵਰੇਜ ਵੀ ਪ੍ਰਦਾਨ ਕੀਤਾ ਜਾ ਰਿਹਾ ਹੈ।

ਮੰਤਰੀ ਨੇ ਦੱਸਿਆ ਕਿ ਬੀ.ਓ.ਸੀ.ਡਬਲਿਊ. ਬੋਰਡ ਤਹਿਤ ਉਨ੍ਹਾਂ ਦੀ ਸਰਕਾਰ ਦੇ ਕਾਰਜਕਾਲ ਦੌਰਾਨ 1,70,958 ਉਸਾਰੀ ਕਾਮਿਆਂ ਨੂੰ 316 ਕਰੋੜ ਰੁਪਏ ਦੇ ਲਾਭ ਦਿੱਤੇ ਗਏ ਹਨ।

ਸ. ਸੌਂਦ ਨੇ ਅੱਗੇ ਦੱਸਿਆ ਕਿ ਇੱਕ ਸਾਲ ਵਿੱਚ 90 ਦਿਨ ਕੰਮ ਕਰਨ ਵਾਲੇ ਉਸਾਰੀ ਕਾਮੇ ਇਨ੍ਹਾਂ ਯੋਜਨਾਵਾਂ ਦਾ ਲਾਭ ਲੈਣ ਲਈ ਸੇਵਾ ਕੇਂਦਰਾਂ ਜਾਂ “ਪੰਜਾਬ ਕਿਰਤੀ ਸਹਾਇਕ” ਮੋਬਾਈਲ ਐਪਲੀਕੇਸ਼ਨ ਰਾਹੀਂ ਰਜਿਸਟਰ ਕਰ ਸਕਦੇ ਹਨ।

ਪੰਜਾਬ ਕਿਰਤ ਭਲਾਈ ਬੋਰਡ ਵੱਲੋਂ ਉਦਯੋਗਿਕ ਕਾਮਿਆਂ ਲਈ ਵੀ ਕਈ ਭਲਾਈ ਸਕੀਮਾਂ ਦਿੱਤੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਵਜ਼ੀਫ਼ਾ, ਐਕਸ-ਗ੍ਰੇਸ਼ੀਆ ਅਤੇ ਅਪੰਗਤਾ ਮੁਆਵਜ਼ਾ, ਜਣੇਪਾ ਲਾਭ, ਡਾਕਟਰੀ ਸਹਾਇਤਾ ਅਤੇ ਮਜ਼ਦੂਰਾਂ ਦੇ ਪਰਿਵਾਰਾਂ ਲਈ ਵਿੱਤੀ ਸਹਾਇਤਾ ਸ਼ਾਮਲ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਕਿਰਤ ਭਲਾਈ ਬੋਰਡ ਦੇ 21,243 ਲਾਭਪਾਤਰੀਆਂ ਨੂੰ 51.49 ਕਰੋੜ ਰੁਪਏ ਦੇ ਲਾਭ ਦਿੱਤੇ ਜਾ ਚੁੱਕੇ ਹਨ।

ਅਸੰਗਠਿਤ ਕਾਮਿਆਂ ਜਿਵੇਂ ਕਿ ਗਿਗ ਵਰਕਰ, ਗਲੀ ਵਿਕਰੇਤਾ, ਘਰੇਲੂ ਕਾਮੇ, ਛੋਟੇ ਦੁਕਾਨਦਾਰ ਅਤੇ ਪ੍ਰਵਾਸੀ ਮਜ਼ਦੂਰਾਂ ਦੀ ਭਲਾਈ ਵਾਸਤੇ ਮੰਤਰੀ ਨੇ ਉਨ੍ਹਾਂ ਨੂੰ ਸਮਾਜਿਕ ਸੁਰੱਖਿਆ ਲਾਭ, ਖਾਸ ਕਰਕੇ ਮੌਤ ਜਾਂ ਅਪੰਗਤਾ ਦੇ ਮਾਮਲਿਆਂ ਵਿੱਚ, ਪ੍ਰਾਪਤ ਕਰਨ ਲਈ ਕਾਮਨ ਸਰਵਿਸ ਸੈਂਟਰਾਂ (ਸੀ.ਐਸ.ਸੀਜ਼.) ਰਾਹੀਂ ਈ-ਸ਼੍ਰਮ ਪੋਰਟਲ ‘ਤੇ ਰਜਿਸਟਰ ਕਰਨ ਦੀ ਅਪੀਲ ਕੀਤੀ।

ਸ. ਸੌਂਦ ਨੇ ਕਿਹਾ, “ਕਿਰਤ ਸਾਡੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ। ਪੰਜਾਬ ਸਰਕਾਰ ਸੂਬੇ ਦੇ ਹਰੇਕ ਕਾਮੇ ਦੀ ਭਲਾਈ, ਸਸ਼ਕਤੀਕਰਨ ਅਤੇ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”

ਸਰਕਾਰ ਦੀ ਮਜ਼ਦੂਰ ਪੱਖੀ ਪਹੁੰਚ ਦੀ ਪੁਸ਼ਟੀ ਕਰਦਿਆਂ ਕਿਰਤ ਮੰਤਰੀ ਨੇ ਅਜਿਹੇ ਸੂਬੇ ਦੇ ਵਿਕਾਸ ਲਈ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ ਜਿਸ ਵਿੱਚ ਸਮਾਜ ਦੇ ਹਰੇਕ ਵਰਗ ਲਈ ਪ੍ਰਗਤੀਸ਼ੀਲ, ਸਮਾਵੇਸ਼ੀ ਅਤੇ ਬਰਾਬਰੀ ਦਾ ਦਰਜਾ ਹੋਵੇ।

ਏ.ਡੀ.ਸੀ. ਵੱਲੋਂ ਜੇ.ਐਮ. ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਅਪ੍ਰੈਲ, 2026, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਜੇ.ਐਮ. ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਜੇ.ਐਮ. ਇੰਮੀਗ੍ਰੇਸ਼ਨ ਫਰਮ ਐੱਸ.ਸੀ.ਓ ਨੰ:57, ਦੂਜੀ ਮੰਜ਼ਿਲ, ਗਿਲਕੋ ਕੰਪਲੈਕਸ, ਗਿਲਕੋ ਵੈਲੀ, ਸੈਕਟਰ-127, ਮੁੰਡੀ ਖਰੜ, ਤਹਿਸੀਲ ਖਰੜ, ਜ਼ਿਲ੍ਹਾ ਐਸ.ਏ.ਐਸ.ਨਗਰ ਦੀ ਮਾਲਕਣ ਸ੍ਰੀਮਤੀ ਅਲਾਮ ਅਰਾ ਪਤਨੀ ਸ੍ਰੀ ਰਾਕੇਸ਼ ਸਿੰਘ, ਵਾਸੀ ਮਕਾਨ ਨੰ: 951-ਬੀ, ਐਲ.ਆਈ.ਸੀ. ਕਲੋਨੀ, ਸੈਕਟਰ-04, ਖਰੜ, ਤਹਿਸੀਲ ਖਰੜ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਕੰਸਲਟੈਂਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮਾਂ ਲਈ ਲਾਇਸੰਸ ਨੰ: 659/ਆਈ.ਸੀ. ਮਿਤੀ 03.04.2024 ਨੂੰ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ ਮਿਤੀ 02.04.2029 ਤੱਕ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਦਫਤਰੀ ਰਿਕਾਰਡ ਅਨੁਸਾਰ ਉਕਤ ਪ੍ਰਾਰਥਣ/ਫਰਮ ਦੇ ਖਿਲਾਫ ਇੱਕ ਸ਼ਿਕਾਇਤ ਸ਼ਿਕਾਇਤ ਕਰਤਾ ਸ੍ਰੀ ਮਨਪ੍ਰੀਤ ਸਿੰਘ , ਮਕਾਨ ਨੰ: 708, ਸਟਰੀਟ ਨੰ: 1, ਤ੍ਰਿਪੁਰੀ ਟਾਊਨ ਪਟਿਆਲਾ, ਪੰਜਾਬ 147001 ਵੱਲੋਂ ਈਮੇਲ manmankeerat@gmail.com ਰਾਹੀਂ ਦਫਤਰ ਵਿਚ ਪ੍ਰਾਪਤ ਹੋਈ ਸੀ ਜਿਸ ਤੇ ਕਾਰਵਾਈ ਕਰਦੇ ਹੋਏ ਸ਼ਿਕਾਇਤ ਸਮੇਤ ਸਹਿ ਪੱਤਰ ਇਸ ਦਫਤਰ ਦੇ ਪੱਤਰ ਰਾਹੀਂ ਪੜਤਾਲ ਅਤੇ ਰਿਪੋਰਟ ਹਿਤ ਉਪ ਮੰਡਲ ਮੈਜਿਸਟਰੇਟ, ਖਰੜ ਨੂੰ ਭੇਜਦੇ ਹੋਏ ਪਿਠ ਅੰਕਣ ਨੰਬਰ ਰਾਹੀਂ ਉਤਾਰਾ ਸ਼ਿਕਾਇਤ ਕਰਤਾ ਨੂੰ ਕੀਤਾ ਗਿਆ ਸੀ। ਇਸ ਤੋਂ ਇਲਾਵਾ ਐਕਟ/ਰੂਲਾਂ ਅਤੇ ਸਰਕਾਰ ਵਲੋਂ ਸਮੇਂ ਸਮੇਂ ਤੇ ਜਾਰੀ ਹਦਾਇਤਾਂ ਅਨੁਸਾਰ ਕੀਤੇ ਗਏ ਕੰਮ ਸਬੰਧੀ ਲਾਇਸੰਸ ਜਾਰੀ ਹੋਣ ਦੀ ਮਿਤੀ ਤੋਂ ਲੈ ਕੇ ਹੁਣ ਤੱਕ ਦੀ ਰਿਪੋਰਟ, ਕਰਵਾਏ ਗਏ ਸੈਮੀਨਾਰਾਂ ਤੇ ਦਿੱਤੇ ਗਏ ਇਸ਼ਤਿਹਾਰਾਂ ਸਬੰਧੀ ਮਹੀਨਾਵਾਰ ਰਿਪੋਰਟ ਇਸ ਦਫਤਰ ਨੂੰ ਭੇਜਣ ਅਤੇ ਛਿਮਾਹੀ ਤੌਰ ਤੇ ਸੂਚਨਾ ਗ੍ਰਹਿ ਮਾਮਲੇ ਵਿਭਾਗ, ਪੰਜਾਬ ਸਰਕਾਰ ਨੂੰ ਭੇਜਣ ਲਈ ਲਾਇਸੰਸੀ/ਫਰਮ ਨੂੰ ਇਸ ਦਫਤਰ ਦੇ ਪੱਤਰ ਰਾਹੀਂ ਨੋਟਿਸ ਜਾਰੀ ਕੀਤਾ ਗਿਆ ਸੀ। ਜਿਸ ਸਬੰਧੀ ਕਾਫੀ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਲਾਇਸੰਸੀ ਵਲੋਂ ਕੋਈ ਵੀ ਜਵਾਬ ਇਸ ਦਫਤਰ ਵਿਚ ਪ੍ਰਾਪਤ ਨਹੀਂ ਹੋਇਆ ਹੈ।
ਇਸ ਤੋਂ ਇਲਾਵਾ ਪ੍ਰਾਰਥਣ/ਫਰਮ ਦੇ ਖਿਲਾਫ ਉਕਤ ਸ਼ਿਕਾਇਤ ਸਬੰਧੀ ਪੜਤਾਲ ਰਿਪੋਰਟ ਇਸ ਦਫਤਰ ਨੂੰ ਭੇਜਦੇ ਹੋਏ ਉਪ ਮੰਡਲ ਮੈਜਿਸਟਰੇਟ, ਖਰੜ ਵਲੋਂ ਪੱਤਰ  ਰਾਹੀਂ ਲਿਖਿਆ ਗਿਆ ਹੈ ਕਿ ਜੇ.ਐਮ. ਇੰਮੀਗ੍ਰੇਸਨ ਐਸ.ਸੀ.ਓ. 57 ਦੂਜੀ ਮੰਜ਼ਿਲ, ਗਿਲਕੋ ਕੰਪਲੈਕਸ, ਗਿਲਕੋ ਵੈਲੀ, ਸੈਕਟਰ-127, ਮੁੰਡੀ ਖਰੜ, ਤਹਿਸੀਲ ਖਰੜ, ਜ਼ਿਲ੍ਹਾ ਐਸ.ਏ.ਐਸ.ਨਗਰ ਨੂੰ ਸੇਵਾਦਾਰ ਰਾਹੀਂ ਉਨ੍ਹਾਂ ਦੇ ਦਫਤਰ ਵਿਚ ਹਾਜ਼ਰ ਹੋਣ ਲਈ ਪਾਬੰਦ ਕੀਤੀ ਗਿਆ  ਸੀ। ਰਿਪੋਰਟ ਮੁਤਾਬਕ ਉਹ ਉਕਤ ਪਤੇ ਤੇ ਗਿਆ, ਜਿਥੇ ਕਿ ਉਸ ਵੱਲੋਂ ਨੇੜਲੇ ਸ਼ੋਅਰੂਮ ਵਾਲਿਆਂ ਤੋਂ ਪੁੱਛਿਆ ਗਿਆ ਅਤੇ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਇਹ ਸ਼ੋਅਰੂਮ 03 ਮਹੀਨੇ ਤੋਂ ਬੰਦ ਪਿਆ ਹੈ। ਉਪ ਮੰਡਲ ਮੈਜਿਸਟਰੇਟ, ਖਰੜ ਵੱਲੋਂ ਇਸ ਦੇ ਖਿਲਾਫ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕਰਨ ਲਈ ਰਿਪੋਰਟ ਇਸ ਦਫਤਰ ਨੂੰ ਭੇਜੀ ਗਈ ਹੈ।
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਕਿ ਉਕਤ ਤੱਥਾਂ ਦੇ ਸਨਮੁੱਖ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੀ ਗਈ ਹੈ।

ਇਸ ਲਈ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਜੇ.ਐਮ. ਇੰਮੀਗ੍ਰੇਸ਼ਨ ਫਰਮ ਨੂੰ ਜਾਰੀ ਲਾਇਸੰਸ ਨੰਬਰ 659/ਆਈ.ਸੀ. ਮਿਤੀ 03.04.2024 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।

ਇਸ ਤੋਂ ਇਲਾਵਾ ਐਕਟ/ਰੂਲਾਂ ਵਿਚ ਦਰਸਾਏ ਅਨੁਸਾਰ ਉਕਤ ਪ੍ਰਾਰਥੀ/ਫਰਮ/ਫਰਮ ਦੇ ਪਾਰਟਨਰਾਂ ਦੇ ਖਿਲਾਫ ਭਵਿੱਖ ਵਿਚ ਜੇਕਰ ਕੋਈ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਪ੍ਰਾਰਥੀ/ਫਰਮ/ਫਰਮ ਦੇ ਸਾਰੇ ਪਾਰਟਨਰ ਹਰ ਪੱਖੋਂ ਉਸ ਦੀ  ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।

ਅੰਮ੍ਰਿਤਸਰ ਵਿੱਚ ਨਾਰਕੋ ਤਸਕਰੀ ਨੈੱਟਵਰਕ ਨਾਲ ਜੁੜਿਆ ਵਿਅਕਤੀ 6 ਕਿਲੋ ਹੈਰੋਇਨ ਸਮੇਤ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 30 ਅਪ੍ਰੈਲ. ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ 6 ਕਿਲੋ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਲਵਪ੍ਰੀਤ ਸਿੰਘ, ਵਾਸੀ ਵੈਰੋਵਾਲ ਰੋਡ, ਜੰਡਿਆਲਾ ਗੁਰੂ ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਨਸ਼ਿਆਂ ਦੀ ਤਸਕਰੀ ਲਈ ਉਸ ਵੱਲੋਂ ਵਰਤੀ ਜਾਣ ਵਾਲੀ ਸਿਲਵਰ ਰੰਗ ਦੀ ਹੁੰਡਈ ਆਈ10 ਕਾਰ, ਰਜਿਸਟ੍ਰੇਸ਼ਨ ਨੰਬਰ ਪੀਬੀ10-ਸੀਵੀ-3211, ਨੂੰ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਮੁਲਜ਼ਮ ਦੁਬਈ ਦੇ ਹੈਂਡਲਰ ਅੰਤਰਪ੍ਰੀਤ ਸਿੰਘ ਦੇ ਇਸ਼ਾਰੇ ‘ਤੇ ਕੰਮ ਕਰ ਰਿਹਾ ਸੀ, ਜੋ ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਲ ਹੈ ਅਤੇ ਉਸ ਵਿਰੁੱਧ ਕਈ ਮਾਮਲੇ ਦਰਜ ਹਨ। ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਅੰਤਰਪ੍ਰੀਤ ਸਿੰਘ ਦੇ ਨਿਰਦੇਸ਼ਾਂ ‘ਤੇ ਮੁਲਜ਼ਮ ਲਵਪ੍ਰੀਤ ਵੱਖ-ਵੱਖ ਥਾਵਾਂ ਤੋਂ ਹੈਰੋਇਨ ਦੀਆਂ ਵੱਡੀਆਂ ਖੇਪਾਂ ਪ੍ਰਾਪਤ ਕਰਕੇ ਇਨ੍ਹਾਂ ਦੀ ਅੱਗੇ ਸਪਲਾਈ ਵੀ ਕਰਦਾ ਸੀ।

ਇਸ ਕਾਰਵਾਈ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੂੰ ਭਰੋਸੇਯੋਗ ਜਾਣਕਾਰੀ ਮਿਲੀ ਸੀ ਕਿ ਮੁਲਜ਼ਮ ਲਵਪ੍ਰੀਤ ਨੇ ਹਾਲ ਹੀ ਵਿੱਚ ਹੈਰੋਇਨ ਦੀ ਇੱਕ ਵੱਡੀ ਖੇਪ ਪ੍ਰਾਪਤ ਕੀਤੀ ਹੈ ਅਤੇ ਇਹ ਖੇਪ ਅੰਮ੍ਰਿਤਸਰ-ਜਲੰਧਰ ਜੀਟੀ ਰੋਡ ‘ਤੇ ਅੱਡਾ ਮਾਨਾਵਾਲਾ ਨੇੜੇ ਕਿਸੇ ਹੋਰ ਪਾਰਟੀ ਨੂੰ ਪਹੁੰਚਾਈ ਜਾਣੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ, ਪੁਲਿਸ ਟੀਮ ਇਲਾਕੇ ਵਿੱਚ ਪਹੁੰਚੀ ਅਤੇ ਸ਼ੱਕੀ ਲਵਪ੍ਰੀਤ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਤਲਾਸ਼ੀ ਦੌਰਾਨ ਉਸ ਦੀ ਆਈ10 ਕਾਰ ਵਿੱਚੋਂ 6 ਕਿਲੋ ਹੈਰੋਇਨ ਬਰਾਮਦ ਹੋਈ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ ਤਾਂ ਜੋ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।

ਇਸ ਸਬੰਧੀ ਕੇਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਐਫਆਈਆਰ ਨੰਬਰ 27 ਮਿਤੀ 29-04-2026 ਨੂੰ ਦਰਜ ਕੀਤਾ ਗਿਆ ਹੈ।

1 ਮਈ ਤੋਂ ਬਦਲ ਜਾਣਗੇ ਕਈ ਨਿਯਮ

ਚੰਡੀਗੜ੍ਹ, 30 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਕੱਲ੍ਹ ਤੋਂ ਮਈ ਮਹੀਨਾ ਸ਼ੁਰੂ ਹੋ ਰਿਹਾ ਹੈ। ਪਹਿਲੀ ਤਾਰੀਕ ਨੂੰ ਹੀ ਕਈ ਨਿਯਮਾਂ ਵਿੱਚ ਬਦਲਾਅ ਹੋਵੇਗਾ ਜਿਸ ਨਾਲ ਆਮ ਲੋਕ ਪ੍ਰਭਾਵਿਤ ਹੋਣਗੇ। 1 ਮਈ 2026 ਤੋਂ ਕਈ ਵੱਡੇ ਫਾਈਨੈਸ਼ੀਅਲ ਬਦਲਾਅ ਲਾਗੂ ਹੋਣਗੇ। ਕੱਲ੍ਹ ਤੋਂ ਹੋਣ ਵਾਲੇ ਬਦਲਾਅ ਵਿੱਚ ਰਸੋਈ ਗੈਸ ਦੀਆਂ ਕੀਮਤਾਂ, ਏਟੀਐਮ, ਕ੍ਰੇਡਿਟ ਕਾਰਡ, ਤੇਲ,ਯਾਤਰਾ ਅਤੇ ਆਨਲਾਈਨ ਗੇਮਾਂ ਤੱਕ ਦੇਖਣ ਨੂੰ ਮਿਲਣਗੇ।

ATM ਵਿਚੋਂ ਪੈਸੇ ਕੱਢਣੇ ਹੋਣਗੇ ਮਹਿੰਗੇ

ਭਾਰਤੀ ਰਜਿਰਵ ਬੈਂਕ (RBI) ਨੇ ਏਟੀਐਮ ਇੰਟਰਚੇਂਜ ਫੀਸ ਵਧਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਹੁਣ ਮੁਫਤ ਟ੍ਰਾਂਜੈਕਸ਼ਨ ਲਿਮਿਟ ਖਤਮ ਹੋਣ ਦੇ ਬਾਅਦ ਹਰ ਵਾਰ ਕੈਸ਼ ਕੱਢਣ ਉਤੇ 23 ਰੁਪਏ ਦੇਣੇ ਹੋਣਗੇ, ਜੋ ਪਹਿਲਾਂ 21 ਰੁਪਏ ਸੀ। ਮੁਫਤ ਲਿਮਿਟ ਦੀ ਗੱਲ ਕੀਤੀ ਜਾਵੇ ਤਾਂ, ਆਪਣੇ ਬੈਂਕ ਦੇ ਏਟੀਐਮ ਉਤੇ ਹਰ ਮਹੀਨੇ 5 ਮੁਫਤ ਟ੍ਰਾਂਜੈਕਸ਼ਨ ਮਿਲਦੇ ਹਨ। ਦੂਜੇ ਬੈਂਕ ਦੇ ਏਟੀਐਮ ਉਤੇ ਮੇਟ੍ਰੋ ਸ਼ਹਿਰਾਂ ਵਿੱਚ 3 ਅਤੇ ਨਾਨ ਮੇਟ੍ਰੋ ਵਿੱਚ 5 ਫ੍ਰੀ ਟ੍ਰਾਂਜੈਕਸ਼ਨ ਮਿਲਦੇ ਹਨ। ਇਸ ਤੋਂ ਬਾਅਦ ਟ੍ਰਾਂਜੈਕਸ਼ਨ ਉਤੇ ਚਾਰਜ ਦੇਣਾ ਹੋਵੇਗਾ।

SBI Credit Card ਦੇ ਨਵੇਂ ਨਿਯਮ

ਐਸਬੀਆਈ ਕਾਰਡ ਨਾਲ ਜੁੜੇ ਗ੍ਰਾਹਕਾਂ ਲਈ ਵੀ 1 ਮਈ ਤੋਂ ਨਵੇਂ ਨਿਯਮ ਲਾਗੂ ਹੋਣਗੇ, ਲੇਟ ਪੇਮੈਂਟ ਚਾਰਜ ਵਿਚ ਬਦਲਾਅ ਕੀਤਾ ਗਿਆ ਹੈ। 100 ਤੋਂ 500 ਰੁਪਏ ਤੱਕ ਦੇ ਬਕਾਏ ਉਤੇ 100 ਰੁਪਏ ਚਾਰਜ ਲਗੇਗਾ। 500 ਤੋਂ 1000 ਰੁਪਏ ਤੱਕ ਦੇ ਬਕਾਇਆ ਉਤੇ 500 ਰੁਪਏ ਫੀਸ ਦੇਣੀ ਹੋਵੇਗੀ। ਇਸ ਤੋਂ ਇਲਾਵਾ BPCL SBI Credit Card ਦੀ ਸਾਲਾਨਾ ਫੀਸ ਨਾਲ ਜੁੜੇ ਨਿਯਮ ਵੀ ਬਦਲੇ ਹੈ। ਹੁਣ 1 ਲੱਖ ਰੁਪਏ ਸਾਲਾਨਾ ਖਰਚ ਕਰਨ ਉਤੇ ਫੀਸ ਰਿਵਰਸ ਹੋਵੇਗੀ, ਜੋ ਪਹਿਲਾਂ 50,000 ਰੁਪਏ ਤੱਕ ਮਿਲਦੀ ਸੀ।

LPG ਸਿਲੰਡਰ ਦੀਆਂ ਕੀਮਤਾਂ ’ਚ ਬਦਲਾਅ

ਹਰ ਮਹੀਨੇ ਦੀ ਪਹਿਲੀ ਤਾਰੀਕ ਨੂੰ ਤੇਲ ਕੰਪਨੀਆਂ ਐਲਪੀਜੀ ਸਿਲੰਡਰ ਦੇ ਨਵੇਂ ਭਾਅ ਜਾਰੀ ਕਰਦੀ ਹੈ। ਇਸ ਵਾਰ ਵੀ 1 ਮਈ ਨੂੰ ਘਰੇਲੂ ਅਤੇ ਵਪਾਰਿਕ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਬਦਲਾਅ ਹੋ ਸਕਦਾ ਹੈ। ਪਿਛਲੇ ਮਹੀਨੇ ਕੀਮਤਾਂ ਵਿੱਚ ਵਾਧਾ ਹੋਇਆ ਸੀ, ਇਸ ਲਈ ਇਸ ਵਾਰ ਵੀ ਲੋਕਾਂ ਉਤੇ ਨਜ਼ਰ ਨਵੇਂ ਭਾਅ ਉਤੇ ਰਹੇਗੀ।

ATF ਅਤੇ CNG-PNG ਦੇ ਭਾਅ ਵਿੱਚ ਬਦਲਾਅ

1 ਮਈ ਤੋਂ ਏਅਰ ਟਰਬਾਈਨ ਫਿਊਲ (ATF) ਭਾਵ ਹਵਾਈ ਜਹਾਜ਼ ਦੇ ਈਧਣ ਦੇ ਭਾਅ ਵਿੱਚ ਬਦਲੇ ਜਾ ਸਕਦੇ ਹਨ। ਇਸ ਦਾ ਸਿੱਧਾ ਅਸਰ ਹਵਾਈ ਯਾਤਰਾ ਦੀਆਂ ਕੀਮਤਾਂ ਉਤੇ ਪੈ ਸਕਦਾ ਹੈ। ਇਸ ਦੇ ਨਾਲ ਹੀ ਸੀਐਨਜੀ ਅਤੇ ਪੀਐਨਜੀ ਦੀਆਂ ਕੀਮਤਾਂ ਵਿੱਚ ਵੀ ਸੋਧ ਹੋ ਸਕਦਾ ਹੈ। ਅਜਿਹੇ ਵਿੱਚ ਕਾਰ ਚੱਲਣ ਵਾਲਿਆਂ ਅਤੇ ਗੈਸ ਨਾਲ ਜੁੜੇ ਕੰਮ ਕਰਨ ਵਾਲਿਆਂ ਦੇ ਖਰਚ ਵਿੱਚ ਬਦਲਾਅ ਆ ਸਕਦਾ ਹੈ।

ਪਾਣੀ ’ਚ ਡੁੱਬਣ ਕਾਰਨ ਤਿੰਨ ਬੱਚਿਆਂ ਦੀ ਮੌਤ

ਗੋਲਫ ਕੋਰਸ ਕਲੱਬ ’ਚ ਵਾਪਰਿਆ ਹਾਦਸਾ

ਦਿੱਲੀ ਦੇ ਦਵਾਰਕਾ ਵਿੱਚ ਇਕ ਦਰਦਨਾਕ ਹਾਦਸਾ ਵਾਪਰਿਆ ਹੈ, ਜਿੱਥੇ ਡੁੱਬਣ ਕਾਰਨ ਤਿੰਨ ਬੱਚਿਆਂ ਦੀ ਮੌਤ ਹੋ ਗਈ। ਗੋਲਫ ਕੋਰਸ ਤਾਲਾਬ ਵਿੱਚ ਡੁੱਬ ਕੇ ਤਿੰਨ ਬੱਚਿਆਂ ਦੀ ਮੌਤ ਹੋ ਗਈ। ਸੈਕਟਰ 24 ਦੇ ਤਲਾਬ ਵਿੱਚ ਡੁੱਬਣ ਵਾਲੇ ਬੱਚਿਆ ਦੀ ਉਮਰ 8 ਤੋਂ 10 ਸਾਲ ਦੱਸੀ ਜਾ ਰਹੀ ਹੈ। ਸੈਕਟਰ 23 ਪੁਲਿਸ ਨੂੰ ਸਵੇਰੇ 7 ਵਜੇ ਇਸ ਘਟਨਾ ਸਬੰਧੀ ਸੂਚਨਾ ਮਿਲੀ, ਜਿਸ ਤੋਂ ਬਾਅਦ ਟੀਮ ਤੁਰੰਤ ਮੌਕੇ ਉਤੇ ਪਹੁੰਚ ਗਈ। ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਘਟਨਾ ਸਥਾਨ ਉਤੇ ਪਹੁੰਚਣ ਤੋਂ ਬਾਅਦ ਪੁਲਿਸ ਨੇ ਦੇਖਿਆ ਕਿ ਗੋਲਫ ਕੋਰਸ ਕੈਂਪਸ ਦੇ ਤਾਲਾਬ ਵਿਚ ਤਿੰਨ ਬੱਚੇ ਮ੍ਰਿਤਕ ਹਨ। ਫਾਇਰ ਡਿਪਾਰਟਮੈਂਟ ਦੀ ਮਦਦ ਨਾਲ ਤਿੰਨਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ।

ਪੁਲਿਸ ਅਧਿਕਾਰੀ ਨੇ ਕਿਹਾ ਕਿ ਬੱਚਿਆਂ ਦੇ ਕੱਪੜੇ ਤਾਲਾਬ ਦੇ ਕਿਨਾਰੇ ਤੋਂ ਮਿਲੇ ਹਨ, ਇਸ ਤੋਂ ਸੰਕੇਤ ਹੁੰਦਾ ਹੈ ਕਿ ਤਿੰਨੇ ਨਹਾਉਣ ਲਈ ਇਸ ਵਿੱਚ ਗਏ ਹੋਣਗੇ।

Category : Slider