Breaking News
ਸੋਨਾ ਤੇ ਚਾਂਦੀ ਹੋਇਆ ਸਸਤਾ

ਨਵੀਂ ਦਿੱਲੀ, 21 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਸੋਨੇ ਅਤੇ ਚਾਂਦੀ ਦੇ ਭਾਅ ਵਿੱਚ ਰੋਜ਼ਾਨਾ ਤਬਦੀਲੀ ਆਉਦੀ ਰਹਿੰਦੀ ਹੈ। ਸੋਨੇ ਅਤੇ ਚਾਂਦੀ ਦੇ ਭਾਅ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਮਲਟੀ ਕਮੋਡਿਟੀ ਐਕਸਚੇਂਜ (ਐਮਸੀਐਕਸ) ਵਿੱਚ ਸਵੇਰੇ 9.43 ਵਜੇ 5 ਜੂਨ ਨੂੰ ਡਿਲੀਵਰੀ ਹੋਣ ਵਾਲੇ ਸੋਨੇ ਦੇ ਭਾਅ ਵਿੱਚ 0.03 ਫੀਸਦੀ ਮਾਮੂਲੀ ਗਿਰਾਵਟ ਨਾਲ 1,53,900 ਰੁਪਏ ਪ੍ਰਤੀ 10 ਗ੍ਰਾਮ ਉਤੇ ਟੁੱਟ ਗਿਆ ਹੈ। ਇਸ ਸਮੇਂ 5 ਮਈ ਨੂੰ ਡਿਲੀਵਰੀ ਹੋਣ ਚਾਂਦੀ ਦੀ ਕੀਮਤ ਵਿੱਚ 0.62 ਫੀਸਦੀ ਗਿਰਾਵਟ ਆਈ ਅਤੇ ਕੀਮਤ 2,50,971 ਰੁਪਏ ਪ੍ਰਤੀ ਕਿਲੋਗ੍ਰਾਮ ਉਤੇ ਆ ਗਈ ਹੈ।

ਜੇਕਰ ਅੱਜ ਮਾਰਕੀਟ ਵਿੱਚ ਵਿਕ ਰਹੇ ਸੋਨੇ ਦੇ ਭਾਅ ਉਤੇ ਨਜ਼ਰ ਮਾਰੀ ਜਾਵੇ ਤਾਂ ਮਾਮੂਲੀ ਅੰਦਰ ਦੇਖਣ ਨੂੰ ਮਿਲਿਆ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ 24 ਕੈਰੇਟ ਸੋਨਾ 15,544 ਪ੍ਰਤੀ ਗ੍ਰਾਮ ਉਤੇ ਵਿਕ ਰਿਹਾ ਹੈ। ਜਦੋਂ ਕਿ 22 ਕੈਰੇਟ ਦੀ ਕੀਮਤ 14,250 ਰੁਪਏ ਅਤੇ 18 ਕੈਰੇਟ ਦਾ ਭਾਅ 11,662 ਰੁਪਏ ਪ੍ਰਤੀ ਗ੍ਰਾਮ ਹੈ। ਮੁੰਬਈ, ਕੋਲਕਾਤਾ ਅਤੇ ਬੈਂਗਲੁਰੂ ਵਿੱਚ ਸੋਨੇ ਦੀ ਕੀਮਤ ਲਗਭਗ ਬਰਾਬਰ ਰਹੀ ਹੈ। 22 ਕੈਰੇਟ ਸੋਨਾ 15,529 ਰੁਪਏ ਪ੍ਰਤੀ ਗ੍ਰਾਮ, 22 ਕੈਰੇਟ 14,235 ਰੁਪਏ ਅਤੇ 18 ਕੈਰੇਟ 11,647 ਰੁਪਏ ਪ੍ਰਤੀ ਗ੍ਰਾਮ ਰਿਹਾ।

ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ


ਚੰਡੀਗੜ੍ਹ, 21 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਜ਼ਿਲ੍ਹਾ ਐਸ.ਏ.ਐਸ. ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਚਾਰ ਮੁਲਜ਼ਮਾਂ ਨੂੰ ਦੋ ਵਿਦੇਸ਼ੀ.30 ਬੋਰ ਪਿਸਤੌਲਾਂ ਅਤੇ ਅੱਠ ਜ਼ਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕਰਕੇ ਵਿਦੇਸ਼ੀ ਗੈਂਗਸਟਰਾਂ ਦੁਆਰਾ ਚਲਾਏ ਜਾ ਰਹੇ ਇੱਕ ਗੈਂਗਸਟਰ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਪਟਿਆਲਾ ਦੇ ਪਿੰਡ ਉਗਾਨਾ ਵਾਸੀ ਅਰਮਾਨ ਸਿੰਘ,; ਪਟਿਆਲਾ ਦੇ ਪਿੰਡ ਨਲਾਸ ਖੁਰਦ ਵਾਸੀ ਚਿਰਾਗ; ਰਾਜਪੁਰਾ, ਪਟਿਆਲਾ ਦੇ ਪਿੰਡ ਨਲਾਸ ਕਲਾਂ ਵਾਸੀ ਰਵਿੰਦਰ ਸਿੰਘ ਉਰਫ ਰਾਹੁਲ; ਅਤੇ ਪਟਿਆਲਾ ਦੇ ਪਿੰਡ ਧਮੋਲੀ ਦੇ ਵਾਸੀ ਅਕਸ਼ੈ ਉਰਫ ਪ੍ਰਿੰਸ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਜ਼ਮਾਂ ਤੋਂ ਪਿਸਤੌਲ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦੀ ਸੇਡਾਨ ਹੌਂਡਾ ਅਮੇਜ਼ ਕਾਰ ਵੀ ਬਰਾਮਦ ਕਰ ਲਈ ਹੈ, ਜਿਸ ‘ਤੇ ਉਹ ਸਫ਼ਰ ਕਰ ਰਹੇ ਸਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਅਕਸ਼ੈ ਉਰਫ਼ ਪ੍ਰਿੰਸ ਨਾਮੀ ਵਿਅਕਤੀ, ਜੁਲਾਈ 2025 ਵਿੱਚ ਅਬੋਹਰ ਵਿਖੇ ‘ਵੀਅਰ ਵੈੱਲ’ ਸ਼ੋਅਰੂਮ ਮਾਲਕ ਦੇ ਕਤਲ ਕੇਸ ਵਿੱਚ ਸ਼ਾਮਲ ਸੀ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਨੇ ਮੁੱਖ ਹਮਲਾਵਰਾਂ ਨੂੰ ਲੌਜਿਸਟਿਕਲ ਸਹਾਇਤਾ ਪ੍ਰਦਾਨ ਕੀਤੀ ਸੀ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਉਮੀਦ ਹੈ।

ਕਾਰਵਾਈ ਜੇ ਵੇਰਵੇ ਸਾਂਝੇ ਕਰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਕਿਹਾ ਕਿ ਐਸਏਐਸ ਨਗਰ ਵੱਲ ਅੰਬਾਲਾ-ਚੰਡੀਗੜ੍ਹ ਹਾਈਵੇਅ ‘ਤੇ ਇਸ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ ਦੇਖੇ ਜਾਣ ਸਬੰਧੀ ਭਰੋਸੇਯੋਗ ਜਾਣਕਾਰੀ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਏਜੀਟੀਐਫ ਅਤੇ ਐਸਏਐਸ ਨਗਰ ਪੁਲਿਸ ਕਰਮੀਆਂ ਦੀ ਇੱਕ ਵਿਸ਼ੇਸ਼ ਟੀਮ ਬਣਾਈ ਗਈ, ਜਿਸਨੇ ਤੁਰੰਤ ਹਾਈਵੇਅ ਦੀਆਂ ਵੱਖ-ਵੱਖ ਥਾਵਾਂ ‘ਤੇ ਵਿਸ਼ੇਸ਼ ਨਾਕੇ ਲਾ ਲਏ।

ਏਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮ ਨੇ ਹਾਈਵੇਅ ‘ਤੇ ਜਨੇਤਪੁਰ ਲਿੰਕ ਰੋਡ ਦੇ ਨੇੜੇ ਸ਼ੱਕੀ ਵਿਅਕਤੀਆਂ ਨੂੰ ਦੋ ਵਿਦੇਸ਼ੀ ਪਿਸਤੌਲਾਂ ਅਤੇ ਗੋਲੀ ਸਿੱਕੇ ਸਮੇਤ ਕਾਬੂ ਕਰ ਲਿਆ।

ਹੋਰ ਵੇਰਵੇ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਐਸਏਐਸ ਨਗਰ ਹਰਮਨਦੀਪ ਹੰਸ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਉਨ੍ਹਾਂ ਦੇ ਵਿਦੇਸ਼ੀ ਹੈਂਡਲਰਾਂ ਵੱਲੋਂ ਪੰਜਾਬ ਵਿੱਚ ਵੱਡੇ ਅਪਰਾਧਾਂ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ। ਐਸਐਸਪੀ ਨੇ ਅੱਗੇ ਕਿਹਾ ਕਿ ਇਨ੍ਹਾਂ ਗ੍ਰਿਫ਼ਤਾਰੀਆਂ ਨਾਲ ਖੇਤਰ ਵਿੱਚ ਗੰਭੀਰ ਅਪਰਾਧਾਂ ਦੀ ਸੰਭਾਵਨਾ ਟਲ ਗਈ ਹੈ।

ਇਸ ਸਬੰਧੀ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 111 ਤੇ 3(5) ਅਤੇ ਅਸਲਾ ਐਕਟ ਦੀ ਧਾਰਾ 25(6) ਤੇ 25(7)(i) ਦੇ ਤਹਿਤ ਥਾਣਾ ਡੇਰਾਬੱਸੀ, ਐਸਏਐਸ ਨਗਰ ਵਿਖੇ ਐਫਆਈਆਰ ਨੰਬਰ 162 ਮਿਤੀ 18.04.2026 ਦਰਜ ਕੀਤੀ ਗਈ ਹੈ।

ਜਰਮਨ ’ਚ ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ਨੂੰ ਲੈ ਕੇ ਹੋਈ ਹਿੰਸਕ ਝੜਪ, ਚੱਲੀਆਂ ਕਿਰਪਾਨਾਂ, ਕਈ ਜ਼ਖਮੀ

ਜਰਮਨ ਵਿੱਚ ਇਕ ਗੁਰਦੁਆਰਾ ਸਾਹਿਬ ਦੇ ਵਿੱਤ ਅਤੇ ਪ੍ਰਬੰਧਨਾਂ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਹੋਇਆ ਵਿਵਾਦ ਲੜਾਈ ਦਾ ਰੂਪ ਧਰਨ ਕਰ ਗਿਆ। ਜਰਮਨੀ ਦੇ ਜਰਮਨੀ ਦੇ ਉੱਤਰੀ ਰਾਈਨ-ਵੈਸਟਫਾਲੀਆ ਦੇ ਮੋਰਸ ਸ਼ਹਿਰ ਵਿੱਚ ਸਥਿਤ ਗੁਰਦੁਆਰਾ ਸਿੰਘ ਸਭਾ ਵਿੱਚ ਲੋਕਾਂ ਵਿੱਚਕਾਰ ਹਿੰਸਕ ਝੜਪ ਹੋ ਗਈ। ਇਸ ਦੌਰਾਨ ਪੇਪਰ ਸਪਰੇਅ, ਚਾਕੂ, ਕਿਰਪਾਨਾਂ ਚੱਲੀਆਂ ਅਤੇ ਕਥਿਤ ਤੌਰ ‘ਤੇ ਹਥਿਆਰਾਂ ਦੀ ਵਰਤੋਂ ਕੀਤੀ ਗਈ। ਜਰਮਨ ਦੇ ਮੀਡੀਆ ਵਿੱਚ ਆਈਆਂ  ਖਬਰਾਂ ਮੁਤਾਬਕ ਇਸ ਘਟਨਾ ਵਿੱਚ ਘੱਟੋ-ਘੱਟ 11 ਲੋਕ ਜ਼ਖ਼ਮੀ ਹੋ ਗਏ।

ਮਿਲੀ ਜਾਣਕਾਰੀ ਅਨੁਸਾਰ ਇਹ ਝੜਪ ਗੁਰਦੁਆਰਾ ਸਾਹਿਬ ਦੇ ਵਿੱਤ ਅਤੇ ਪ੍ਰਬੰਧਨ ਨੂੰ ਲੈ ਕੇ ਹੋਏ ਵਿਵਾਦ ਕਾਰਨ ਹੋਈ। ਇਸ ਸਬੰਧੀ ਜਰਮਨ ਪੁਲੀਸ ਵੱਲੋਂ ਅਜੇ ਤੱਕ ਕਿਸੇ ਖਾਸ ਕਾਰਨ ਦੀ ਪੁਸ਼ਟੀ ਨਹੀਂ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਗੁਰਦੁਆਰਾ ਕਮੇਟੀ ਦੇ ਕੰਟਰੋਲ, ਪ੍ਰਭਾਵ ਅਤੇ ਕਥਿਤ ਵਿੱਤੀ ਅਸਹਿਮਤੀ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਆਪਸੀ ਅੰਦਰੂਨੀ ਕਲੇਸ਼ ਚਲਦਾ ਆ ਰਿਹਾ ਹੈ। ਇੱਕ ਵਿਅਕਤੀ ਨੇ ਮੀਡੀਆ ਨੁੰ ਦੱਸਿਆ, ਇਸ ਕਾਰਨ ਸਾਬਕਾ ਕਮੇਟੀ ਮੈਂਬਰਾਂ ਅਤੇ ਮੌਜੂਦਾ ਮੈਂਬਰਾਂ ਵਿਚਕਾਰ ਚੱਲ ਰਿਹਾ ਵਿਵਾਦ ਹੈ। ਇਸ ਵਿੱਚ ਭਾਈਚਾਰੇ ਦੇ ਪੈਸੇ ਦਾ ਮਾਮਲਾ ਵੀ ਸ਼ਾਮਲ ਹੈ। ਮੀਡੀਆ ਅਨੁਸਾਰ ਹਿੰਸਾ ਨੂੰ ਦੇਖਦੇ ਹੋਏ ਵੱਡੇ ਪੱਧਰ ‘ਤੇ ਪੁਲੀਸ ਕਾਰਵਾਈ ਕੀਤੀ ਗਈ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਗੋਲੀਬਾਰੀ ਦੀਆਂ ਰਿਪੋਰਟਾਂ ਤੋਂ ਬਾਅਦ ਡਸੇਲਡੋਰਫ ਤੋਂ ਵਿਸ਼ੇਸ਼ ਟਾਸਕ ਫੋਰਸ ਸਮੇਤ ਵੱਡੀ ਗਿਣਤੀ ਅਧਿਕਾਰੀਆਂ ਨੇ ਇਮਾਰਤ ਨੂੰ ਘੇਰ ਲਿਆ। ਭਾਰੀ ਹਥਿਆਰਬੰਦ ਕਰਮਚਾਰੀਆਂ ਨੇ ਮੋਰਚੇ ਸੰਭਾਲੇ ਜਦਕਿ ਇੱਕ ਹੈਲੀਕਾਪਟਰ ਨੇ ਹਵਾਈ ਸਹਾਇਤਾ ਪ੍ਰਦਾਨ ਕੀਤੀ। ਗੁਰਦੁਆਰਾ ਸਾਹਿਬ ਅੰਦਰ ਹਥਿਆਰਬੰਦ ਸ਼ੱਕੀ ਹੋਣ ਦੇ ਡਰੋਂ ਅਧਿਕਾਰੀਆਂ ਨੇ ਸੀਲ ਕਰ ਦਿੱਤਾ ਅਤੇ ਫਿਰ ਟਾਸਕ ਫੋਰਸ ਅਧਿਕਾਰੀਆਂ ਨੇ ਅੰਦਰ ਛਾਪਾ ਮਾਰਿਆ। ਕੋਈ ਵੀ ਬੰਦੂਕਧਾਰੀ ਨਹੀਂ ਮਿਲਿਆ, ਹਾਲਾਂਕਿ ਘੱਟੋ-ਘੱਟ ਇੱਕ ਸ਼ੱਕੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

BLO ਦੀਆਂ ਡਿਊਟੀਆਂ ਜਨਗਣਨਾ ’ਚ ਨਾ ਲਗਾਉਣ ਸਬੰਧੀ ਪੱਤਰ ਜਾਰੀ

ਚੰਡੀਗੜ੍ਹ, 21 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਜਨਗਣਨਾ ਲਈ ਪ੍ਰਸ਼ਾਸਨ ਵੱਲੋਂ ਮੁਲਾਜ਼ਮਾਂ ਦੀਆਂ ਡਿਊਟੀਆਂ ਲਗਾ ਕੇ ਟ੍ਰੇਨਿੰਗ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ ਵੱਲੋਂ ਬੀਐਲਓ ਦੀਆਂ ਡਿਊਟੀਆਂ ਵੀ ਮਰਦਸ਼ੁਮਾਰੀ ਲਈ ਲਗਾਈਆਂ ਗਈਆਂ ਹਨ। ਬੀਐਲਓ ਦੀਆਂ ਡਿਊਟੀਆਂ ਜਨਗਣਨਾ ਵਿੱਚ ਲਗਾਏ ਜਾਣ ਸਬੰਧੀ ਜਦੋਂ ਮੁੱਖ ਚੋਣ ਅਫਸਰ (CEO) ਕੋਲ ਮਾਮਲਾ ਪਹੁੰਚਿਆ ਤਾਂ ਉਨ੍ਹਾਂ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ ਕਿ ਬੀਐਲਓ ਦੀ ਜਨਗਣਨਾ ਵਿੱਚ ਡਿਊਟੀ ਨਾ ਲਗਾਈ ਜਾਵੇ।

ਸੀਈਓ ਪੰਜਾਬ ਨੇ ਸਾਰੇ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹਿਦਾਇਤ ਕੀਤੀ ਹੈ ਕਿ ਜਿਨ੍ਹਾਂ ਬੀਐਲਓ ਨੂੰ ਜਨਗਣਨਾ ਡਿਊਟੀ ਲਗਾਈ ਗਈ ਹੈ ਉਨ੍ਹਾਂ ਨੂੰ ਤੁਰੰਤ ਹਟਾ ਦਿੱਤਾ ਜਾਵੇ। ਸੀਈਓ ਵੱਲੋਂ ਤਰਕ ਦਿੱਤਾ ਗਿਆ ਕਿ ਪੰਜਾਬ ਵਿੱਚ SIR ਹੋਣ ਵਾਲੀ ਹੈ ਅਤੇ ਬੀਐਲਓ ਉਸ ਤੋਂ ਪਹਿਲਾਂ ਹੋਣ ਵਾਲੀਆਂ ਤਿਆਰੀਆਂ ਵਿੱਚ ਲੱਗੇ ਹੋਏ ਹਨ।

ਬੀਐਲਓ ਇਕ ਨਾਲ ਦੋ ਦੋ ਕੰਮ ਨਹੀਂ ਕਰ ਸਕਣਗੇ। ਸੀਈਓ ਦੇ ਨਿਰਦੇਸ਼ ਮਿਲਣ ਤੋਂ ਬਾਅਦ ਜ਼ਿਲ੍ਹਾ ਅਧਿਕਾਰੀਆਂ ਨੇ ਜਨਗਣਨਾ ਵਿੱਚ ਬੀਐਲਓ ਦੀਆਂ ਡਿਊਅਆਂ ਨਾ ਲਗਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਹੁਕਮ ਦੇ ਦਿੱਤੇ ਹਨ। ਜੇਕਰ ਕਿਸੇ ਦੀ ਡਿਊਟੀ ਲਗ ਗਈ ਤਾਂ ਉਸ ਨੂੰ ਰਿਲੀਵ ਕਰਕੇ ਉਸਦੀ ਥਾਂ ਦੂਜੇ ਕਰਮਚਾਰੀਆਂ ਨੂੰ ਡਿਊਟੀ ਸੌਂਪ ਦਿੱਤੀ ਜਾਵੇਗੀ।

CM ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਪੜਚੋਲਣ ਲਈ ਗਲੋਬਲ ਸੈਮੀਕੰਡਕਟਰ ਦਿੱਗਜ਼ NXP ਨੂੰ ਨਿੱਘਾ ਸੱਦਾ

ਚੰਡੀਗੜ੍ਹ; 21 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ ਕਤਾਰ ‘ਚ ਖੜ੍ਹਾ ਕਰਨ ਲਈ ਮਹੱਤਵਪੂਰਨ ਯਤਨ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਟੋਮੋਟਿਵ ਅਤੇ ਸਕਿਓਰ ਕੁਨੈਕਟੀਵਿਟੀ ਸੈਮੀਕੰਡਕਟਰ ਸਲਿਊਸ਼ਨਜ਼ ਦੇ ਖੇਤਰ ਵਿੱਚ ਗਲੋਬਲ ਲੀਡਰ ਅਤੇ ਬਹੁਕੌਮੀ ਤਕਨਾਲੋਜੀ ਮੋਹਰੀ ਕੰਪਨੀ ਐਨ.ਐਕਸ.ਪੀ. ਸੈਮੀਕੰਡਕਟਰਜ਼ ਨੂੰ ਮੋਹਾਲੀ ਵਿੱਚ ਇੱਕ ਖੋਜ ਅਤੇ ਵਿਕਾਸ (ਆਰ ਐਂਡ ਡੀ) ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਦੀ ਪੜਚੋਲ ਕਰਨ ਦਾ ਸੱਦਾ ਦਿੱਤਾ ਹੈ।

ਇਹ ਕਦਮ ਇਲੈਕਟ੍ਰਾਨਿਕਸ ਸਿਸਟਮ ਡਿਜ਼ਾਇਨ, ਆਈਟੀ ਅਤੇ ਅਤਿ ਆਧੁਨਿਕ ਮੋਬਿਲਟੀ ਸਲਿਊਸ਼ਨਜ਼ ਵਿੱਚ ਮੋਹਾਲੀ ਦੀ ਮੁੱਖ ਕੇਂਦਰ ਵਜੋਂ ਉੱਭਰ ਰਹੀ ਸਥਿਤੀ ਦਾ ਲਾਭ ਉਠਾ ਕੇ ਨਿਵੇਸ਼ਾਂ ਨੂੰ ਆਕਰਸ਼ਿਤ ਕਰਨ, ਆਪਣੇ ਇਨੋਵੇਸ਼ਨ ਈਕੋਸਿਸਟਮ ਨੂੰ ਮਜ਼ਬੂਤ ਕਰਨ ਅਤੇ ਸੂਬੇ ਨੂੰ ਗਲੋਬਲ ਸੈਮੀਕੰਡਕਟਰ ਵੈਲਯੂ ਚੇਨ ਵਿੱਚ ਸ਼ਾਮਲ ਕਰਨ ਲਈ ਪੰਜਾਬ ਸਰਕਾਰ ਦੀ ਕੇਂਦਰਿਤ ਰਣਨੀਤੀ ਦਾ ਹਿੱਸਾ ਹੈ।

ਐਨ.ਐਕਸ.ਪੀ. ਸੈਮੀਕੰਡਕਟਰਜ਼ ਨੀਦਰਲੈਂਡ ਦੇ ਕਾਰਜਕਾਰੀ ਡਾਇਰੈਕਟਰ ਅਤੇ ਕੰਟਰੀ ਮੈਨੇਜਰ ਮੌਰਿਸ ਗੇਰੇਟਸ ਅਤੇ ਐਨ.ਐਕਸ.ਪੀ. ਸੈਮੀਕੰਡਕਟਰਜ਼ ਦੇ ਪਬਲਿਕ ਪਾਲਿਸੀ ਹੈੱਡ ਡਾ. ਅੰਕਿਤ ਪਾਲ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਐਡਵਾਂਸਡ ਇਲੈਕਟ੍ਰਾਨਿਕਸ, ਸੈਮੀਕੰਡਕਟਰ ਡਿਜ਼ਾਇਨ ਅਤੇ ਨਵੀਨ ਖੋਜ-ਅਧਾਰਤ ਈਕੋਸਿਸਟਮ ਵਿੱਚ ਸਹਿਯੋਗ ਦੇ ਮੌਕੇ ਲੱਭਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸੂਬੇ ਦੇ ਮਜ਼ਬੂਤ ਪ੍ਰਤਿਭਾ ਪੂਲ ਅਤੇ ਉੱਭਰ ਰਹੇ ਇਲੈਕਟ੍ਰਾਨਿਕਸ ਈਕੋਸਿਸਟਮ ਦਾ ਲਾਭ ਉਠਾਉਣ ਲਈ ਮੋਹਾਲੀ ਇੱਕ ਰਣਨੀਤਿਕ ਸਥਾਨ ਰੱਖਦਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਨ.ਐਕਸ.ਪੀ. ਨੂੰ ਕਾਲਕਟ ਭਵਨ, ਮੋਹਾਲੀ ਵਿਖੇ ‘ਸਿਲੀਕਾਨ ਵੈਲੀ’ ਵਰਗਾ ਈਕੋਸਿਸਟਮ ਵਿਕਸਤ ਕਰਨ ਦੀਆਂ ਸੂਬਾ ਸਰਕਾਰ ਦੀਆਂ ਯੋਜਨਾਵਾਂ ਤੋਂ ਵੀ ਜਾਣੂ ਕਰਵਾਇਆ, ਜੋ ਰਣਨੀਤਕ ਤੌਰ ‘ਤੇ ਅੰਤਰਰਾਸ਼ਟਰੀ ਹਵਾਈ ਅੱਡੇ ਅਤੇ ਆਈਟੀ ਸਿਟੀ ਨੇੜੇ ਸਥਿਤ ਹੈ।

ਮੁੱਖ ਮੰਤਰੀ ਨੇ ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਸਿਸਟਮ ਡਿਜ਼ਾਇਨ ਸਲਿਊਸ਼ਨਜ਼ ਅਤੇ ਐਨ.ਐਕਸ.ਪੀ. ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸੰਭਾਵੀ ਸਹਿਯੋਗ ਬਾਰੇ ਚਰਚਾ ਕੀਤੀ, ਜਿਸਦਾ ਉਦੇਸ਼ ਨਵੀਨਤਾ ਤੇ ਖੋਜ ਨੂੰ ਉਤਸ਼ਾਹਿਤ ਕਰਨਾ, ਸਟਾਰਟਅੱਪਸ ਨੂੰ ਸਮਰਥਨ ਦੇਣਾ ਅਤੇ ਅਤਿ-ਆਧੁਨਿਕ ਤਕਨਾਲੋਜੀ ਹੱਲਾਂ ਦਾ ਸਹਿ-ਵਿਕਾਸ ਕਰਨਾ ਹੈ। ਉਨ੍ਹਾਂ ਨੇ ਨਿਅਰ ਫੀਲਡ ਕਮਿਊਨੀਕੇਸ਼ਨ (ਐਨਐਫਸੀ), ਐਡਵਾਂਸਡ ਡਰਾਈਵਰ ਅਸਿਸਟੈਂਸ ਸਿਸਟਮ (ਏਡੀਏਐਸ) ਅਤੇ ਸਕਿਓਰ ਕੁਨੈਕਟੀਵਿਟੀ ਤਕਨਾਲੋਜੀਆਂ, ਜੋ ਆਲਮੀ ਉਦਯੋਗ ਰੁਝਾਨਾਂ ਨਾਲ ਇਕਸਾਰ ਹਨ, ਵਰਗੇ ਖੇਤਰਾਂ ਵਿੱਚ ਹੱਲ ਵਿਕਸਤ ਕਰਨ ਲਈ ਪੰਜਾਬ ਦੇ ਉੱਭਰ ਰਹੇ ਆਟੋਮੋਟਿਵ ਅਤੇ ਆਟੋ-ਕੰਪੋਨੈਂਟ ਈਕੋਸਿਸਟਮ ਦਾ ਲਾਭ ਉਠਾਉਣ ਦੀ ਵੀ ਵਕਾਲਤ ਕੀਤੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਮੌਜੂਦ ਪ੍ਰਤਿਭਾ ਦੇ ਮਜ਼ਬੂਤ ਈਕੋਸਿਸਟਮ ਦਾ ਵੀ ਜ਼ਿਕਰ ਕੀਤਾ, ਜਿਸ ਵਿੱਚ ਆਈ.ਆਈ.ਟੀ. ਰੋਪੜ, ਆਈ.ਐਸ.ਬੀ. ਮੋਹਾਲੀ, ਪਲਾਕਸ਼ਾ ਯੂਨੀਵਰਸਿਟੀ, ਪੰਜਾਬ ਇੰਜੀਨੀਅਰਿੰਗ ਕਾਲਜ, ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਅਤੇ ਹੋਰ ਪ੍ਰਮੁੱਖ ਸੰਸਥਾਵਾਂ ਸ਼ਾਮਲ ਹਨ, ਜੋ ਉੱਚ-ਗੁਣਵੱਤਾ ਵਾਲਾ ਖੋਜ ਅਤੇ ਇੰਜੀਨੀਅਰਿੰਗ ਕਾਰਜਬਲ ਤਿਆਰ ਕਰਨ ਲਈ ਸਾਕਾਰਾਤਕ ਕੰਮ ਕਰ ਸਕਦੀਆਂ ਹਨ।

ਮੁੱਖ ਮੰਤਰੀ ਨੇ ਐਨ.ਐਕਸ.ਪੀ. ਨੂੰ ਸੂਬੇ ਵਿੱਚ ਮੌਜੂਦ ਭਰਪੂਰ ਸੰਭਾਵਨਾਵਾਂ ਅਤੇ ਸਾਂਝੇ ਰੂਪ ਵਿੱਚ ਕੰਮ ਕਰਨ ਸਬੰਧੀ ਮੌਕਿਆਂ ਦੀ ਪੜਚੋਲ ਕਰਨ ਲਈ ਪੰਜਾਬ ਦਾ ਦੌਰਾ ਕਰਨ ਦਾ ਸੱਦਾ ਦਿੱਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਖੋਜ, ਨਵੀਨਤਾ ਅਤੇ ਸਟਾਰਟਅੱਪ ਈਕੋਸਿਸਟਮ ਵਿਕਾਸ ਦੇ ਖੇਤਰਾਂ ਵਿੱਚ ਵਿਚਾਰ-ਵਟਾਂਦਰੇ ਨੂੰ ਅੱਗੇ ਵਧਾਉਣ ਦੀ ਵੀ ਵਕਾਲਤ ਕੀਤੀ ਤਾਂ ਜੋ ਗਲੋਬਲ ਸੈਮੀਕੰਡਕਟਰ ਵੈਲਯੂ ਚੇਨ ਵਿੱਚ ਪੰਜਾਬ ਦੀ ਸਥਿਤੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਨੀਦਰਲੈਂਡ ਵਿੱਚ ਪੰਜਾਬ ਸਰਕਾਰ ਦੇ ਚੱਲ ਰਹੇ ਨਿਵੇਸ਼ ਪ੍ਰੋਤਸਾਹਨ ਪ੍ਰੋਗਰਾਮ ਦੇ ਹਿੱਸੇ ਵਜੋਂ ਉਹ ਰਣਨੀਤਕ ਭਾਈਵਾਲੀ ਦੀ ਪੜਚੋਲ ਕਰਨ ਅਤੇ ਤਰਜੀਹੀ ਖੇਤਰਾਂ ਵਿੱਚ ਨਿਵੇਸ਼ ਆਕਰਸ਼ਿਤ ਕਰਨ ਲਈ ਆਲਮੀ ਪੱਧਰ ਦੀਆਂ ਪ੍ਰਮੁੱਖ  ਕੰਪਨੀਆਂ ਨਾਲ ਵਪਾਰਕ ਸਬੰਧ ਸਥਾਪਿਤ ਕਰਨ ਦੀ ਰਾਹ ’ਤੇ ਹਨ।’’

ਉਨ੍ਹਾਂ ਨੇ ਇਲੈਕਟ੍ਰਾਨਿਕਸ ਸਿਸਟਮ ਡਿਜ਼ਾਇਨ ਅਤੇ ਨਿਰਮਾਣ (ਈਐਸਡੀਐਮ), ਆਈਟੀ ਅਤੇ ਅਤਿ-ਆਧੁਨਿਕ ਮੋਬਿਲਟੀ ਸਲਿੳਸ਼ਨਜ਼ ਲਈ ਉੱਭਰ ਰਹੇ ਕੇਂਦਰ ਵਜੋਂ ਸਥਾਪਤ ਹੋਣ ਬਾਰੇ ਪੰਜਾਬ ਦਾ ਪੱਖ ਵੀ ਪੇਸ਼ ਕੀਤਾ।

ਮੁੱਖ ਮੰਤਰੀ ਨੇ ਹਾਲ ਹੀ ਵਿੱਚ ਸ਼ੁਰੂ ਕੀਤੀ ਗਈ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ (ਆਈਬੀਡੀਪੀ) 2026 ਬਾਰੇ ਵੀ ਦੱਸਿਆ, ਜਿਸ ਤਹਿਤ ਇਲੈਕਟ੍ਰਾਨਿਕਸ ਅਤੇ ਸੈਮੀਕੰਡਕਟਰਾਂ ਨੂੰ ਲਾਹੇਵੰਦ ਸੈਕਟਰ ਵਜੋਂ ਪਛਾਣਿਆ ਗਿਆ ਹੈ, ਜਿਸ ਵਿੱਚ ਸਥਿਰ ਪੂੰਜੀ ਨਿਵੇਸ਼ ਦੇ 125 ਫੀਸਦੀ ਤੱਕ ਦੇ ਪ੍ਰੋਤਸਾਹਨ ਹਨ।

ਉਨ੍ਹਾਂ ਨੇ ਮੋਹਰੀ ਆਲਮੀ ਕੰਪਨੀਆਂ, ਜਿਨ੍ਹਾਂ ਵਿੱਚ ਇਨਫੋਸਿਸ ਸ਼ਾਮਲ ਹੈ, ਦੁਆਰਾ ਆਈਟੀ ਸਿਟੀ, ਮੋਹਾਲੀ ਵਿਖੇ ਹਾਲ ਹੀ ਵਿੱਚ ਕੀਤੇ ਗਏ ਨਿਵੇਸ਼ਾਂ ਅਤੇ ਸੈਮੀ-ਕੰਡਕਟਰ ਲੈਬਾਰਟਰੀ (ਐਸਸੀਐਲ), ਮੋਹਾਲੀ ਦੇ ਚੱਲ ਰਹੇ ਵਿਸਥਾਰ ਦਾ ਵੀ ਜ਼ਿਕਰ ਕੀਤਾ, ਜਿੱਥੇ ਭਾਰਤ ਸਰਕਾਰ ਦੇ ਸੈਮੀਕੰਡਕਟਰ ਮਿਸ਼ਨ ਅਧੀਨ ਟਾਟਾ ਗਰੁੱਪ ਦੀ ਸ਼ਮੂਲੀਅਤ ਨਾਲ ਸਮਰੱਥਾ ਵਧਾਉਣ ਦੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ, ‘‘ਸੂਬਾ ਸਰਕਾਰ ਦੇ ਸਰਗਰਮ ਯਤਨਾਂ ਸਦਕਾ ਪੰਜਾਬ ਹੁਣ ਦੁਨੀਆ ਭਰ ਵਿੱਚ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉਭਰਿਆ ਹੈ।”

ਇਸ ਮੌਕੇ ਵਿਚਾਰ-ਵਟਾਂਦਰੇ ਦੌਰਾਨ ਐਨਐਕਸਪੀ ਨੇ ਖੋਜ ਅਤੇ ਵਿਕਾਸ, ਏਮਬੈਡਡ ਸਿਸਟਮ ਅਤੇ ਆਟੋਮੋਟਿਵ ਸੈਮੀਕੰਡਕਟਰ ਸਲਿਊਸ਼ਨਜ਼ ’ਤੇ ਧਿਆਨ ਕੇਂਦਰਿਤ ਕਰਦਿਆਂ ਭਾਰਤ ਵਿੱਚ ਆਪਣੀ ਮਜ਼ਬੂਤ ਵਿਸ਼ਵਵਿਆਪੀ ਮੌਜੂਦਗੀ ਅਤੇ ਵਿਆਪਕ ਸਾਖ ਨੂੰ ਉਜਾਗਰ ਕੀਤਾ। ਕੰਪਨੀ ਨੇ ਉੱਭਰ ਰਹੇ ਵਿਸ਼ਵਵਿਆਪੀ ਰੁਝਾਨਾਂ, ਜਿਸ ਵਿੱਚ ਇੰਟੈਲੀਜੈਂਟ ਐੱਜ ਪ੍ਰਣਾਲੀਆਂ, ਆਟੋਮੋਟਿਵ ਇਲੈਕਟ੍ਰਾਨਿਕਸ, ਆਈਓਟੀ ਅਤੇ ਸੁਰੱਖਿਅਤ ਕਨੈਕਟੀਵਿਟੀ ਤਕਨਾਲੋਜੀਆਂ ਦੇ ਗਤੀਸ਼ੀਲ ਵਿਕਾਸ ਸ਼ਾਮਲ ਹਨ, ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।

ਇਸ ਮੌਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਅਤੇ ਹੋਰ ਵੀ ਮੌਜੂਦ ਸਨ।

ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ ‘ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ

ਚੰਡੀਗੜ੍ਹ, 21 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਇੱਕ ਰਣਨੀਤਕ ਸਮਝੌਤੇ ਤਹਿਤ ਜੋ ਕਿਸਾਨਾਂ ਦੀ ਤਕਦੀਰ ਬਦਲਣ ਵਿੱਚ ਅਹਿਮ ਸਿੱਧ ਹੋਵੇਗਾ, ਸੂਬਾ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ ‘ਤੇ ਪੰਜਾਬ ਵਿੱਚ ਇੱਕ ਸਮਰਪਿਤ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਸਥਾਪਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ, ਜੋ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੇ ਜਾ ਰਹੇ ਸਿਰਤੋੜ ਯਤਨਾਂ ਦਾ ਹਿੱਸਾ ਹੋਵੇਗਾ।

ਅੱਜ ਨੀਦਰਲੈਂਡ ਵਿੱਚ ਨਿਵੇਸ਼ ਪ੍ਰੋਤਸਾਹਨ ਆਊਟਰੀਚ ਤਹਿਤ ਆਪਣੇ ਦੌਰੇ ਦੇ ਹਿੱਸੇ ਵਜੋਂ ਮੁੱਖ ਮੰਤਰੀ ਨੇ ਟਿਕਾਊ ਖੇਤੀਬਾੜੀ, ਫੁੱਲਾਂ ਦੀ ਖੇਤੀ ਅਤੇ ਉੱਚ-ਕੁਸ਼ਲਤਾ ਵਾਲੀਆਂ ਖੇਤੀ ਪ੍ਰਣਾਲੀਆਂ ਵਿੱਚ ਸਭ ਤੋਂ ਬਿਹਤਰ ਅਭਿਆਸਾਂ ਦਾ ਅਧਿਐਨ ਕਰਨ ਲਈ ਵਰਲਡ ਹਾਰਟੀ ਸੈਂਟਰ (ਡਬਲਯੂ.ਐਚ.ਸੀ.), ਵੈਸਟਲੈਂਡ ਅਤੇ ਵਿਸ਼ਵ ਪ੍ਰਸਿੱਧ ਕੇਯੂਕੇਨਹੌਫ, ਲਿਸੇ ਸਮੇਤ ਪ੍ਰਮੁੱਖ ਬਾਗਬਾਨੀ ਸੰਸਥਾਵਾਂ ਦੇ ਦੌਰੇ ਕੀਤੇ। ਉਨ੍ਹਾਂ ਨੇ ਪੰਜਾਬ ਵਿੱਚ ਅਜਿਹਾ ਹੀ ਕੇਂਦਰ ਸਥਾਪਤ ਕਰਨ ਦਾ ਵਿਚਾਰ ਪੇਸ਼ ਕੀਤਾ ਅਤੇ ਕਿਹਾ ਕਿ ਪ੍ਰਸਤਾਵਿਤ ਕੇਂਦਰ ਖੋਜਕਰਤਾਵਾਂ, ਅਕਾਦਮਿਕ ਸੰਸਥਾਵਾਂ, ਉਦਯੋਗ ਅਤੇ ਸਰਕਾਰੀ ਭਾਈਵਾਲਾਂ ਨੂੰ ਇਕਜੁੱਟ ਕਰਕੇ ਰਾਜ ਵਿੱਚ ਨਵੀਨਤਾ, ਹੁਨਰ ਵਿਕਾਸ ਅਤੇ ਟਿਕਾਊ ਖੇਤੀਬਾੜੀ ਹੱਲਾਂ ਨੂੰ ਅਪਣਾਉਣ ਵਿੱਚ ਮਦਦ ਕਰੇਗਾ। ਵਰਲਡ ਹਾਰਟੀ ਸੈਂਟਰ, ਜੋ ਗ੍ਰੀਨਹਾਊਸ ਹੌਰਟੀਕਲਚਰ ਇਨੋਵੇਸ਼ਨ ਲਈ ਇੱਕ ਗਲੋਬਲ ਹੱਬ ਹੈ, ਵਿਖੇ ਸੀਈਓ ਪੱਕ ਵੈਨ ਹੋਲਸਟਾਈਨ ਅਤੇ ਮੈਨੇਜਰ ਇੰਟਰਨੈਸ਼ਨਲ ਬਿਜ਼ਨਸ ਲੈਨੀ ਡਿਜਕਸ਼ੂਰਨ ਵੱਲੋਂ ਭਗਵੰਤ ਸਿੰਘ ਮਾਨ ਦਾ ਨਿੱਘਾ ਸਵਾਗਤ ਕੀਤਾ ਗਿਆ ਜਿਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਸੰਸਥਾ ਦਾ ਵਿਆਪਕ ਦੌਰਾ ਕਰਵਾਇਆ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਵਿਲੱਖਣ ਅਨੁਭਵ ਸੀ ਕਿਉਂਕਿ ਉਨ੍ਹਾਂ ਨੂੰ ਨੀਦਰਲੈਂਡ ਦੇ ਗ੍ਰੀਨਹਾਊਸ ਅਤੇ ਨਿਯੰਤਰਿਤ-ਵਾਤਾਵਰਣ ਖੇਤੀ ਦੇ ਵਿਸ਼ਵ ਪ੍ਰਸਿੱਧ ਈਕੋਸਿਸਟਮ ਨਾਲ ਜਾਣੂ ਕਰਵਾਇਆ, ਜਿੱਥੇ ਤਕਨਾਲੋਜੀ, ਖੋਜ, ਸਿੱਖਿਆ, ਉਦਯੋਗ ਅਤੇ ਸਰਕਾਰ ਦੇ ਸਹਿਯੋਗੀ ਯਤਨਾਂ ਨੇ ਰਵਾਇਤੀ ਖੇਤੀ ਨੂੰ ਉੱਚ-ਉਤਪਾਦਕਤਾ ਵਾਲੀ ਅਤੇ ਟਿਕਾਊ ਖੇਤੀ ਵਿੱਚ ਬਦਲ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸਦੀਆਂ ਮੁੱਖ ਵਿਸ਼ੇਸ਼ਤਾਵਾਂ ਵਿੱਚ ਗ੍ਰੀਨਹਾਊਸ ਅਤੇ ਉੱਨਤ ਇਨਡੋਰ ਖੇਤੀ ਪ੍ਰਣਾਲੀਆਂ ਦੀ ਪ੍ਰਭਾਵਸ਼ੀਲਤਾ ਸ਼ਾਮਲ ਹੈ, ਜੋ ਕਿ ਪਾਣੀ ਦੀ ਕੁਸ਼ਲ ਵਰਤੋਂ ਨੂੰ ਯਕੀਨੀ ਬਣਾਉਂਦੇ ਹੋਏ ਫਸਲਾਂ ਦੀ ਪੈਦਾਵਾਰ ਵਿੱਚ ਮਹੱਤਵਪੂਰਨ ਵਾਧਾ ਕਰਦੀਆਂ ਹਨ, ਕੀਟਨਾਸ਼ਕਾਂ ‘ਤੇ ਨਿਰਭਰਤਾ ਘਟਾਉਂਦੀਆਂ ਹਨ ਅਤੇ ਰਵਾਇਤੀ ਓਪਨ-ਫੀਲਡ
ਖੇਤੀ ਦੇ ਮੁਕਾਬਲੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਬੇ ਲਈ ਫਸਲੀ ਵਿਭਿੰਨਤਾ ਨੂੰ ਵੱਡਾ ਹੁਲਾਰਾ ਦੇਣ ਅਤੇ ਕਿਸਾਨਾਂ ਨੂੰ ਪਾਣੀ ਦੀ ਖਪਤ ਵਾਲੀਆਂ ਫਸਲਾਂ ਦੇ  ਚੱਕਰ ਵਿੱਚੋਂ ਬਾਹਰ ਕੱਢਣ ਲਈ ਵਧੇਰੇ ਮਦਦਗਾਰ ਸਾਬਤ ਹੋ ਸਕਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੌਦਿਆਂ ਦੇ ਵਾਧੇ ਅਤੇ ਸਰੋਤ ਕੁਸ਼ਲਤਾ ਨੂੰ ਹੋਰ ਬਿਹਤਰ ਬਣਾਉਣ ਵਿੱਚ ਆਟੋਮੇਸ਼ਨ, ਰੋਬੋਟਿਕਸ, ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਆਧੁਨਿਕ ਸਿੰਚਾਈ ਪ੍ਰਣਾਲੀਆਂ ਦੀ ਭੂਮਿਕਾ ਹੈ। ਇਸ ਦੇ ਨਾਲ ਹੀ ਨਵੀਨਤਾਕਾਰੀ ਜਲ ਪ੍ਰਬੰਧਨ ਅਭਿਆਸਾਂ ਜਿਵੇਂ ਕਿ ਮੀਂਹ ਦੇ ਪਾਣੀ ਦੀ ਸੰਭਾਲ, ਸਿੰਚਾਈ ਦੇ ਪਾਣੀ ਦੀ ਮੁੜ ਵਰਤੋਂ ਅਤੇ ਨਿਯੰਤਰਿਤ ਪੌਸ਼ਟਿਕ ਡਿਲੀਵਰੀ ਪ੍ਰਣਾਲੀਆਂ ਦੀ ਭੂਮਿਕਾ ਵੀ ਜਲਵਾਯੂ ਅਨੁਸਾਰ ਖੇਤੀਬਾੜੀ ਉਤਪਾਦਨ ਨੂੰ ਯਕੀਨੀ ਬਣਾਉਣ ਲਈ ਅਹਿਮ ਹੈ । ਉਨ੍ਹਾਂ ਕਿਹਾ ਕਿ ਦੋਵਾਂ ਧਿਰਾਂ ਨੇ ਜਾਣਕਾਰੀ ਦੀ ਅਦਲਾ-ਬਦਲੀ ਅਤੇ ਤਕਨਾਲੋਜੀ ਭਾਈਵਾਲੀ ਸਮੇਤ ਸਹਿਯੋਗ ਲਈ ਸੰਭਾਵਨਾਵਾਂ ਤਲਾਸ਼ਣ ਅਤੇ ਸਿਧਾਂਤਕ ਤੌਰ ’ਤੇ ਇਸ ’ਤੇ ਸਹਿਮਤੀ ਪ੍ਰਗਟਾਈ। ਇਸ ਤੋਂ ਪਹਿਲਾਂ, ਭਗਵੰਤ ਸਿੰਘ ਮਾਨ ਨੇ ਦੁਨੀਆ ਦੇ ਸਭ ਤੋਂ ਮਸ਼ਹੂਰ ਫੁੱਲਾਂ ਦੀ ਖੇਤੀ ਸਥਾਨਾਂ ਵਿੱਚੋਂ ਇੱਕ, ਕੇਉਕੇਨਹੌਫ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੂੰ ਇੱਕ ਵਿਲੱਖਣ ਸੰਚਾਲਨ ਮਾਡਲ ਬਾਰੇ ਜਾਣੂ ਕਰਵਾਇਆ ਗਿਆ, ਜਿੱਥੇ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਪਤਝੜ ਦੌਰਾਨ ਹਰ ਸਾਲ ਲਗਭਗ 70 ਲੱਖ ਫੁੱਲਾਂ ਦੇ ਬਲਬ ਉਗਾਏ ਅਤੇ ਲਗਾਏ ਜਾਂਦੇ ਹਨ। ਅਤੇ ਮਾਰਚ ਦੌਰਾਨ 7-8 ਹਫ਼ਤਿਆਂ ਲਈ  ਖਿੜਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਲਗਭਗ 32 ਹੈਕਟੇਅਰ ਵਿੱਚ ਫੈਲੇ ਅਤੇ ਉਤਪਾਦਕਾਂ ਅਤੇ ਉਦਯੋਗ ਭਾਈਵਾਲਾਂ ਦੇ ਸਹਿਯੋਗ ਰਾਹੀਂ ਤਿਆਰ ਕੀਤਾ ਗਿਆ , ਕੇਉਕੇਨਹੌਫ ਇੱਕ ਉੱਚ ਸੰਰਚਿਤ, ਨਿਰਯਾਤ-ਮੁਖੀ ਬਾਗਬਾਨੀ ਮਾਡਲ ਹੈ ,ਜੋ ਉਤਪਾਦਨ, ਸੈਰ-ਸਪਾਟਾ ਅਤੇ ਵਿਸ਼ਵਵਿਆਪੀ ਮਾਰਕੀਟਿੰਗ ਨੂੰ ਏਕੀਕ੍ਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਇਸ ਦੌਰੇ ਨੇ ਪੰਜਾਬ ਨੂੰ ਫੁੱਲਾਂ ਦੀ ਖੇਤੀ ਦੇ ਕਲੱਸਟਰ ਵਿਕਸਤ ਕਰਨ, ਨਿਰਯਾਤ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਇੱਕ ਤਾਲਮੇਲ ਅਤੇ ਬਾਜ਼ਾਰ-ਅਧਾਰਤ ਪਹੁੰਚ ਰਾਹੀਂ ਖੇਤੀਬਾੜੀ-ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਸੂਝ ਪ੍ਰਦਾਨ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੋਵਾਂ ਦੌਰਿਆਂ ਤੋਂ ਸਿੱਖਣ ਨਾਲ ਪੰਜਾਬ ਦੇ ਵਡਮੁੱਲੀ, ਤਕਨਾਲੋਜੀ-ਅਧਾਰਤ ਖੇਤੀਬਾੜੀ ਵੱਲ ਮੁੜਨ ਦੀ  ਉਮੀਦ ਹੈ, ਜਿਸ ਵਿੱਚ ਸਥਿਰਤਾ, ਉਤਪਾਦਕਤਾ ਵਧਾਉਣ ਅਤੇ ਖੇਤੀਬਾੜੀ ਅਰਥਵਿਵਸਥਾ ਦੀ ਵਿਭਿੰਨਤਾ ’ਤੇ ਧਿਆਨ ਕੇਂਦ੍ਰਤ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਦੌਰਾ ਆਰਥਿਕ ਸਹਿਯੋਗ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਨੂੰ ਇੱਕ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉਤਸ਼ਾਹਿਤ ਕਰਨ ਵਿੱਚ ਬਹੁਤ ਮਦਦ ਕਰੇਗਾ। ਰਾਜ ਦੀ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ (ਆਈਬੀਡੀਪੀ) 2026 ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਇਹ ਸੈਕਟਰ-ਵਿਸ਼ੇਸ਼ ਨੀਤੀਆਂ ਅਤੇ ਕਾਰੋਬਾਰ ਕਰਨ ਦੀ  ਮਜ਼ਬੂਤ ਸੌਖ ਦੁਆਰਾ ਸਮਰਥਤ ਇੱਕ ਵਿਆਪਕ ਅਤੇ ਲਚਕਦਾਰ ਪ੍ਰੋਤਸਾਹਨ ਢਾਂਚਾ ਪੇਸ਼ ਕਰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦਾ ਉਦੇਸ਼ ਲੰਬੇ ਸਮੇਂ ਦੀ ਤਕਨਾਲੋਜੀ-ਅਗਵਾਈ ਵਾਲੀ ਭਾਈਵਾਲੀ ਬਣਾਉਣਾ, ਗਿਆਨ ਦੇ ਆਦਾਨ-ਪ੍ਰਦਾਨ ਨੂੰ ਆਸਾਨ ਬਣਾਉਣਾ ਅਤੇ ਟਿਕਾਊ ਖੇਤੀਬਾੜੀ ਲਈ ਇੱਕ ਪ੍ਰਗਤੀਸ਼ੀਲ, ਨਵੀਨਤਾ-ਅਧਾਰਤ, ਅਤੇ ਵਿਸ਼ਵ ਪੱਧਰੀ ਪ੍ਰਤੀਯੋਗੀ ਕੇਂਦਰ ਵਜੋਂ ਸਥਾਪਤ ਹੋਣਾ ਹੈ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ : ਅੱਜ ਦਾ ਹੁਕਮਨਾਮਾ

ਮੁੱਖਵਾਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ

21-04-2026

ਧਨਾਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥ ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥

ਮੰਗਲਵਾਰ, ੮ ਵੈਸਾਖ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੬੬੬)

ਪੰਜਾਬੀ ਵਿਆਖਿਆ

ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ । ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤਿ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ ।੧। ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ । ਅਸੀ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ । ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ ।ਰਹਾਉ। ਹੇ ਭਾਈ! ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ, ਤਿਵੇਂ ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾ ਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤਿ ਦੀ ਸਰਨ ਪੈ ਕੇ ਸੋਧਿਆ ਜਾਂਦਾ ਹੈ । (ਹੇ ਭਾਈ! ਤਾਂਹੀਏਂ) ਮੈਂ (ਭੀ) ਦਿਨ ਰਾਤ ਪਰਮਾਤਮਾ ਦੇ ਨਾਮ ਦਾ ਜਾਪ ਜਪਦਾ ਹਾਂ, ਨਾਮ ਜਪ ਕੇ ਉਸ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ । ਹੇ ਭਾਈ! ਪਰਮਾਤਮਾ ਦਾ ਨਾਮ ਜਗਤ ਵਿਚ ਐਸੀ ਦਵਾਈ ਹੈ ਜੋ ਆਪਣਾ ਅਸਰ ਕਰਨੋਂ ਕਦੇ ਨਹੀਂ ਖੁੰਝਦੀ । ਇਹ ਨਾਮ ਜਪ ਕੇ (ਅੰਦਰੋਂ) ਹਉਮੈ ਮੁਕਾ ਸਕੀਦੀ ਹੈ ।੩। ਹੇ ਨਾਨਕ! (ਆਖ-) ਹੇ ਅਪਹੁੰਚ! ਹੇ ਮਨੁੱਖਾਂ ਦੀ ਸਮਝ ਤੋਂ ਪਰੇ! ਹੇ ਪਰੇ ਤੋਂ ਪਰੇ! ਹੇ ਸਰਬ-ਵਿਆਪਕ! ਹੇ ਬੇਅੰਤ! ਹੇ ਜਗਤ ਦੇ ਜੀਵਨ! ਆਪਣੇ ਦਾਸਾਂ ਉਤੇ ਮੇਹਰ ਕਰ, ਤੇ, (ਇਸ ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚੋਂ) ਦਾਸਾਂ ਦੀ ਲਾਜ ਰੱਖ ਲੈ ।੪।੧।

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਸ਼ੀ ਯਾਤਰਾ ਲਈ ਕੇਂਦਰ ਜਲਦ ਤੋਂ ਜਲਦ ਕਰੇ ਰੇਲ ਗੱਡੀਆਂ ਦਾ ਸ਼ਡਿਊਲ ਜਾਰੀ : ਦੀਪਕ ਬਾਲੀ

ਚੰਡੀਗੜ੍ਹ, 20 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ ;

ਪੰਜਾਬ ਸਰਕਾਰ ਦੇ ਸੱਭਿਆਚਾਰਕ ਅਤੇ ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਪੰਜਾਬ ਤੋਂ ਕਾਸ਼ੀ (ਵਾਰਾਣਸੀ) ਲਈ ਵਿਸ਼ੇਸ਼ ਰੇਲ ਗੱਡੀਆਂ ਤੁਰੰਤ ਅਲਾਟ ਕੀਤੀਆਂ ਜਾਣ।

ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਇਸ ਪਵਿੱਤਰ ਅਵਸਰ ਨੂੰ ਫਰਵਰੀ 2026 ਤੋਂ ਫਰਵਰੀ 2027 ਤੱਕ ਬਹੁਤ ਹੀ ਸ਼ਾਨਦਾਰ ਪੱਧਰ ‘ਤੇ ਮਨਾ ਰਹੀ ਹੈ। ਸਾਲ ਭਰ ਚੱਲਣ ਵਾਲੇ ਸਮਾਗਮਾਂ ਤਹਿਤ ਦੇਸ਼-ਵਿਦੇਸ਼ ਅਤੇ ਉਨ੍ਹਾਂ ਸਾਰੀਆਂ ਥਾਵਾਂ ‘ਤੇ ਕੀਰਤਨ ਦਰਬਾਰ ਅਤੇ ਸ਼ੋਭਾ ਯਾਤਰਾਵਾਂ ਕੱਢੀਆਂ ਜਾ ਰਹੀਆਂ ਹਨ, ਜਿੱਥੇ ਗੁਰੂ ਸਾਹਿਬ ਦੇ ਚਰਨ ਪਏ ਸਨ।

ਦੀਪਕ ਬਾਲੀ ਨੇ ਕਿਹਾ ਕਿ ਸੰਗਤਾਂ ਨੂੰ ਗੁਰੂ ਸਾਹਿਬ ਦੀ ਜਨਮ ਭੂਮੀ ਅਤੇ ਤਪ ਅਸਥਾਨ ‘ਕਾਸ਼ੀ’ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਨੇ ਪੂਰੇ ਇੱਕ ਸਾਲ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਯੋਜਨਾ ਬਣਾਈ ਹੈ। ਇਸ ਦੇ ਲਈ ਪੰਜਾਬ ਸਰਕਾਰ ਵੱਲੋਂ ਬੀਤੀ 30 ਮਾਰਚ ਨੂੰ ਹੀ ਆਈਆਰਸੀਟੀਸੀ ਨੂੰ ਪੱਤਰ ਲਿਖ ਕੇ ਟ੍ਰੇਨ ਚਲਾਉਣ ਦੀ ਮੰਗ ਕੀਤੀ ਗਈ ਸੀ। ਹਾਲਾਂਕਿ ਕਰੀਬ ਇੱਕ ਮਹੀਨਾ ਬੀਤ ਜਾਣ ਦੇ ਬਾਵਜੂਦ ਕੇਂਦਰ ਸਰਕਾਰ ਜਾਂ ਰੇਲਵੇ ਵਿਭਾਗ ਵੱਲੋਂ ਕੋਈ ਹਾਂ-ਪੱਖੀ ਹੁੰਗਾਰਾ ਨਹੀਂ ਮਿਲਿਆ।

ਉਨ੍ਹਾਂ ਕਿਹਾ ਕਿ ਮੈਂ ਨਿੱਜੀ ਤੌਰ ‘ਤੇ ਵੀ ਰੇਲਵੇ ਨਾਲ ਇਸ ਸਬੰਧ ਵਿਚ ਗੱਲ ਕੀਤੀ ਹੈ, ਪਰ ਅਜੇ ਤੱਕ ਸਿਰਫ਼ ‘ਵਿਚਾਰ ਕਰ ਰਹੇ ਹਾਂ’ ਵਰਗੇ ਜਵਾਬ ਹੀ ਮਿਲ ਰਹੇ ਹਨ, ਜੋ ਕਿ ਗੁਰੂ ਦੀ ਸੰਗਤ ਪ੍ਰਤੀ ਉਚਿਤ ਵਿਵਹਾਰ ਨਹੀਂ ਹੈ।
ਬਾਲੀ ਨੇ ਕੇਂਦਰ ਸਰਕਾਰ ਅਤੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਦੇ ਨਾਲ-ਨਾਲ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਵੀ ਅਪੀਲ ਕੀਤੀ ਕਿ ਇਸ ਪਵਿੱਤਰ ਕਾਰਜ ਨੂੰ ਰਾਜਨੀਤੀ ਦੀ ਭੇਟ ਨਾ ਚੜ੍ਹਾਇਆ ਜਾਵੇ।

ਉਨ੍ਹਾਂ ਕਿਹਾ ਕਿ ਇਹ ਸਿਰਫ਼ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਮੰਗ ਨਹੀਂ ਹੈ, ਸਗੋਂ ਇਹ ਲੱਖਾਂ ਗੁਰੂ ਪ੍ਰੇਮੀ ਸੰਗਤਾਂ ਦੀ ਆਸਥਾ ਦਾ ਸਵਾਲ ਹੈ। ਕੇਂਦਰ ਸਰਕਾਰ ਨੂੰ ਇਸ ਨੂੰ ਸਿਆਸੀ ਚਸ਼ਮੇ ਤੋਂ ਨਹੀਂ ਦੇਖਣਾ ਚਾਹੀਦਾ ਕਿ ਇਹ ਰੇਲ ਗੱਡੀਆਂ ਪੰਜਾਬ ਸਰਕਾਰ ਨੇ ਮੰਗੀਆਂ ਹਨ।
ਪੰਜਾਬ ਦੇ ਨੁਮਾਇੰਦੇ ਹੋਣ ਦੇ ਨਾਤੇ ਖਾਸ ਤੌਰ ‘ਤੇ ਰਵਨੀਤ ਬਿੱਟੂ ਨੂੰ ਅਪੀਲ ਕਰਦਿਆਂ ਬਾਲੀ ਨੇ ਕਿਹਾ ਕਿ ਉਹ ਗੁਰੂ ਦੇ ਨਿਮਰ ਸੇਵਕ ਬਣ ਕੇ ਇਨ੍ਹਾਂ ਰੇਲ ਗੱਡੀਆਂ ਦੀ ਜਲਦੀ ਮਨਜ਼ੂਰੀ ਦਿਵਾਉਣ।

ਦੀਪਕ ਬਾਲੀ ਨੇ ਸਮੂਹ ਸੰਤ ਸਮਾਜ ਨੂੰ ਵੀ ਅਪੀਲ ਕੀਤੀ ਕਿ ਉਹ ਕੇਂਦਰ ਸਰਕਾਰ ਅਤੇ ਸਬੰਧਤ ਮੰਤਰੀਆਂ ‘ਤੇ ਦਬਾਅ ਬਣਾਉਣ ਤਾਂ ਜੋ ਪੰਜਾਬ ਦੀ ਸੰਗਤ ਜਲਦ ਤੋਂ ਜਲਦ ਗੁਰੂ ਧਾਮਾਂ ਦੇ ਦਰਸ਼ਨ ਕਰ ਸਕੇ। ਉਨ੍ਹਾਂ ਕਿਹਾ ਕਿ ਧਾਰਮਿਕ ਆਸਥਾ ਦੇ ਕਾਰਜਾਂ ਵਿੱਚ ਦੇਰੀ ਕਰਨਾ ਜਾਇਜ਼ ਨਹੀਂ ਹੈ। ਕੇਂਦਰ ਨੂੰ ਆਈਆਰਸੀਟੀਸੀ ਕੋਲ ਪੈਂਡਿੰਗ ਪੱਤਰ ‘ਤੇ ਤੁਰੰਤ ਕਾਰਵਾਈ ਕਰਕੇ ਰੇਲ ਗੱਡੀਆਂ ਦਾ ਸ਼ਡਿਊਲ ਜਾਰੀ ਕਰਨਾ ਚਾਹੀਦਾ ਹੈ।

ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਤੇ ਖਰੀਦ ਦੇ ਕਾਰਜ਼ ਜੋਰਾਂ ਨਾਲ ਚੱਲ ਰਹੇ : ਹਰਚੰਦ ਸਿੰਘ ਬਰਸਟ

ਐਸ.ਏ.ਐਸ. ਨਗਰ (ਮੋਹਾਲੀ) 20 ਅਪ੍ਰੈਲ, 2026, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਹਾੜੀ ਸੀਜਨ 2026-27 ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ ਚੱਲ ਰਹੇ ਕਣਕ ਦੇ ਖਰੀਦ ਕਾਰਜਾਂ ਦਾ ਜਾਇਜਾ ਲਿਆ ਗਿਆ। ਸ. ਬਰਸਟ ਨੇ ਦੱਸਿਆ ਕਿ ਸੂਬੇ ਦੀਆਂ ਮੰਡੀਆ ਵਿੱਚ ਕਣਕ ਦੀ ਆਮਦ ਅਤੇ ਖਰੀਦ ਦੇ ਕਾਰਜ ਜੋਰਾਂ ਨਾਲ ਚੱਲ ਰਹੇ ਹਨ। ਮੰਡੀਆਂ ਵਿੱਚ ਕੀਤੇ ਪ੍ਰਬੰਧਾਂ ਸਦਕਾ ਕਿਸੇ ਨੂੰ ਵੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾ ਰਹੀ। ਹਾੜੀ ਸੀਜਨ ਦੌਰਾਨ ਕਣਕ ਦੀ ਖਰੀਦ 1 ਅਪ੍ਰੈਲ ਤੋਂ ਸ਼ੁਰੂ ਹੋ ਚੁੱਕੀ ਹੈ। ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਵਿੱਚ ਘੱਟ ਸੀ, ਪਰ ਹੁਣ ਆਮਦ ਤੇਜੀ ਨਾਲ ਹੋ ਰਹੀ ਹੈ ਅਤੇ ਖਰੀਦ ਦੇ ਕਾਰਜ਼ ਵੀ ਜੋਰਾਂ ਨਾਲ ਚੱਲ ਰਹੇ ਹਨ।

ਚੇਅਰਮੈਨ ਨੇ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ 41.13 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ 35.25 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ, ਜਿਸ ਵਿੱਚੋਂ 35.17 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਵੱਲੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 19 ਅਪ੍ਰੈਲ ਨੂੰ ਸੂਬੇ ਦੀਆਂ ਮੰਡੀਆਂ ਵਿੱਚ 11.15 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਅਤੇ 11.27 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ। ਚੇਅਰਮੈਨ ਨੇ ਦੱਸਿਆ ਕਿ ਕਣਕ ਦੀ ਖਰੀਦ ਵਾਸਤੇ ਸੂਬੇ ਨੂੰ 30,973 ਕਰੋੜ ਰੁਪਏ ਦੀ ਸੀ.ਸੀ.ਐਲ. ਪ੍ਰਾਪਤ ਹੋਈ ਹੈ। ਕਿਸਾਨਾਂ ਨੂੰ ਲਗਭਗ 1818 ਕਰੋੜ ਰੁਪਏ ਦੀ ਅਦਾਇਗੀ ਉਹਨਾਂ ਦੇ ਬੈਂਕ ਖਾਤੀਆਂ ਵਿੱਚ ਕੀਤੀ ਜਾ ਚੁੱਕੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੀਆਂ ਸਮੂਹ ਮੰਡੀਆਂ ਵਿੱਚ ਕਣਕ ਦੀ ਖਰੀਦ ਲਈ ਪੁੱਖਤਾ ਪ੍ਰਬੰਧ ਕੀਤੇ ਗਏ ਹਨ। ਪੰਜਾਬ ਸਰਕਾਰ ਹਰ ਵੇਲੇ ਕਿਸਾਨਾਂ ਨਾਲ ਖੜੀ ਹੈ ਅਤੇ ਕਣਕ ਦੀ ਖਰੀਦ ਸਬੰਧੀ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਕਿਸਾਨਾਂ, ਮਜਦੂਰਾਂ ਅਤੇ ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ, ਇਸਦੇ ਲਈ ਮੰਡੀਆਂ ਵਿੱਚ ਸਾਫ਼-ਸਫਾਈ, ਪੀਣ ਵਾਲਾ ਪਾਣੀ, ਬਿਜਲੀ, ਬਾਥਰੂਮਾਂ, ਛਾਂ, ਬੈਠਣ ਆਦਿ ਦੇ ਪ੍ਰਬੰਧ ਕੀਤੇ ਗਏ ਹਨ। ਮੰਡੀ ਵਿੱਚ ਖਰੀਦ ਪ੍ਰਬੰਧ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਮੰਡੀ ਬੋਰਡ ਦੇ ਅਧਿਕਾਰੀਆਂ ਵੱਲੋਂ ਮੰਡੀਆਂ ਵਿੱਚ ਜਾ ਕੇ ਖਰੀਦ ਪ੍ਰਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸਮੱਸਿਆਵਾਂ ਦਾ ਮੌਕੇ ਤੇ ਹੀ ਨਿਪਟਾਰਾ ਵੀ ਕੀਤਾ ਜਾ ਰਿਹਾ ਹੈ।

ਇਸਦੇ ਨਾਲ ਹੀ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ। ਕੰਟਰੋਲ ਰੂਮ ਦੇ ਟੈਲੀਫੋਨ ਨੰ. 0172-5101649 ਅਤੇ 0172-5101704 ਤੇ ਸੰਪਰਕ ਕੀਤਾ ਜਾ ਸਕਦਾ ਹੈ, ਤਾਂ ਕਿ ਸਮੱਸਿਆ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਮੰਡੀ ਬੋਰਡ ਵੱਲੋਂ ਕਣਕ ਦੀ ਖਰੀਦ ਕਰਵਾਉਣ ਲਈ ਕੁੱਲ 1896 ਮੰਡੀਆਂ ਘੋਸ਼ਿਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ 153 ਮੁੱਖ ਯਾਰਡ, 288 ਸਬ ਯਾਰਡ ਅਤੇ 1455 ਖਰੀਦ ਕੇਂਦਰ ਆਉਂਦੇ ਹਨ। ਇਸਦੇ ਨਾਲ ਹੀ 929 ਆਰਜੀ ਮੰਡੀਆਂ ਵੀ ਬਣਾਈਆਂ ਜਾ ਚੁੱਕੀਆਂ ਹਨ। ਸ. ਬਰਸਟ ਨੇ ਕਿਹਾ ਕਿ ਆੜ੍ਹਤੀਆਂ ਅਤੇ ਕਿਸਾਨਾਂ ਦਰਮਿਆਨ ਬਹੁਤ ਹੀ ਵਧੀਆ ਤਾਲਮੇਲ ਬਣਿਆ ਹੋਇਆ ਹੈ, ਜੋ ਖਰੀਦ ਪ੍ਰਕਿਰਿਆ ਨੂੰ ਸਫਲ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ। ਉਨ੍ਹਾਂ ਸਾਰੇ ਕਰਮਚਾਰੀਆਂ ਅਤੇ ਵੱਖ-ਵੱਖ ਏਜੰਸੀਆਂ ਦੇ ਮੁਲਾਜਮਾਂ ਨੂੰ ਅਪੀਲ ਕੀਤੀ ਕਿ ਕਣਕ ਦੇ ਖਰੀਦ ਕਾਰਜਾਂ ਨੂੰ ਪੂਰੀ ਦ੍ਰਿੜਤਾ ਨਾਲ ਨੇਪਰੇ ਚਾੜ੍ਹਿਆ ਜਾਵੇ, ਤਾਂ ਜੋ ਕਿਸਾਨ ਬਿਨਾਂ ਕਿਸੇ ਔਕੜ ਤੋਂ ਖੁਸ਼ੀ – ਖੁਸ਼ੀ ਆਪਣੀ ਫਸਲ ਨੂੰ ਵੇਚ ਕੇ ਘਰ ਜਾ ਸਕਣ। 

ਬੇਅਦਬੀ ਖਿਲਾਫ਼ ਕਾਨੂੰਨ ਦਾ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ, 20 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਸਰਕਾਰ ਵੱਲੋਂ ਬੇਅਦਬੀ ਰੋਕਣ ਲਈ ਬਣਾਏ ਗਏ ਕਾਨੂੰਨ ‘ਚ ਸੋਧ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਹੁਣ ਬੇਅਦਬੀ ਕਰਨ ਵਾਲੇ ਨੂੰ ਸਖਤ ਸਜ਼ਾ ਮਿਲੇਗੀ। ਬੇਅਦਬੀ ਕਰਨ ਵਾਲੇ ਨੂੰ ਉਮਰ ਕੈਦ, 25 ਲੱਖ ਰੁਪਏ ਤੱਕ ਦਾ ਜ਼ੁਰਮਾਨਾ ਹੋ ਸਕਦਾ ਹੈ। ਇਸ ਤੋਂ ਪਹਿਲਾਂ ਇਸ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਨਵੇਂ ਸਟੈਂਡਰਡ ਆਪਰੇਟਿੰਗ ਪ੍ਰੋਸੀਜਰ ਜਾਰੀ ਕੀਤੇ ਹਨ।

Category : Big Breaking