Breaking News
ਸਪੀਕਰ ਸੰਧਵਾ ਨੇ ਸਮਾਣਾ ਮੋਰਚੇ ਦੀ ਸੰਗਤ ਨੂੰ ਸੌਂਪੀ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ ਦੀ ਕਾਪੀ

ਸਮਾਣਾ, 15 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਹਿਲੋਂ ਕੀਤੇ ਆਪਣੇ ਵਾਅਦੇ ਮੁਤਾਬਕ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026 ਦੀ ਕਾਪੀ ਅੱਜ ਸਮਾਣਾ ਵਿਖੇ ਟਾਵਰ ਮੋਰਚੇ ਦੀ ਸੰਗਤ ਨੂੰ ਸੌਂਪੀ। ਇਸ ਦੌਰਾਨ ਮੋਰਚੇ ਦੇ ਮੰਚ ਤੋਂ ਜੈਕਾਰਿਆਂ ਦੀ ਗੂੰਜ ਵਿੱਚ ਪੰਜਾਬ ਸਰਕਾਰ ਵੱਲੋਂ ਬਿੱਲ ਪਾਸ ਕਰਨ ਨੂੰ ਸ਼ਲਾਘਾਯੋਗ ਤੇ ਸਵਾਗਤਯੋਗ ਕਦਮ ਦੱਸਿਆ ਗਿਆ। ਸਪੀਕਰ ਨੇ ਕਿਹਾ ਕਿ ਵਾਅਦੇ ਪੂਰੇ ਕਰਨੇ ਵੀ ਗੁਰੂ ਦੀ ਕਿਰਪਾ ਬਿਨਾ ਨਹੀਂ ਹੁੰਦੇ ਅਤੇ ਉਨ੍ਹਾਂ ਨੇ ਜੋ ਵਾਅਦਾ ਕੀਤਾ ਸੀ ਅਤੇ ਉਸੇ ਮੁਤਾਬਕ ਉਹ ਇਸ ਬਿੱਲ ਦੀ ਕਾਪੀ ਅੱਜ ਭਾਈ ਗੁਰਜੀਤ ਸਿੰਘ ਖ਼ਾਲਸਾ ਤੇ ਸੰਗਤ ਨੂੰ ਸੌਂਪਣ ਲਈ ਆਏ ਹਨ। ਉਨ੍ਹਾਂ ਅਪੀਲ ਕੀਤੀ ਕਿ ਵਡੇਰੇ ਹਿਤਾਂ ਲਈ ਭਾਈ ਗੁਰਜੀਤ ਸਿੰਘ ਖਾਲਸਾ ਨੂੰ ਹੁਣ ਟਾਵਰ ਤੋਂ ਹੇਠਾਂ ਆ ਜਾਣਾ ਚਾਹੀਦਾ ਹੈ।

ਸਪੀਕਰ ਸੰਧਵਾਂ ਨੇ ਇਸ ਬਿੱਲ ਦਾ ਸਿਹਰਾ ਸੰਗਤ ਨੂੰ ਦਿੰਦਿਆਂ ਸਮੁੱਚੀ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੋ ਵਚਨ ਕੀਤਾ ਸੀ, ਉਹ ਇਹ ਇਤਿਹਾਸਕ ਬਿੱਲ ਪਾਸ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੂਰਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਇਸ ਨੂੰ ਕਾਨੂੰਨੀ ਰੂਪ ਦਿਵਾਉਣ ਲਈ ਰਾਜਪਾਲ ਤੋਂ ਮਨਜ਼ੂਰੀ ਮਿਲਣ ਤੱਕ ਅਸੀਂ ਟਿਕ ਕੇ ਨਹੀਂ ਬੈਠਾਂਗੇ। ਉਨ੍ਹਾਂ ਕਿਹਾ ਕਿ ਸਾਨੂੰ ਇਹ ਉਮੀਦ ਨਹੀਂ ਹੈ ਕਿ ਗਵਰਨਰ ਇਸ ਨੂੰ ਪਾਸ ਨਹੀਂ ਕਰਨਗੇ, ਕਿਉਂਕਿ ਇਹ ਰਾਜ ਦਾ ਬਿੱਲ ਹੈ ਅਤੇ ਸਰਕਾਰ ਵੱਲੋਂ ਇਸ ਕਾਨੂੰਨ ‘ਚ ਹੁਣ ਕੋਈ ਗਲਤੀ ਨਹੀਂ ਛੱਡੀ ਗਈ ਅਤੇ ਇਹ ਸੰਗਤ ਦੀ ਉਮੀਦ ਤੋਂ ਵੀ ਜ਼ਿਆਦਾ ਸਖ਼ਤ ਕਾਨੂੰਨ ਹੈ।

ਕੁਲਤਾਰ ਸਿੰਘ ਸੰਧਵਾਂ ਨੇ ਮੋਰਚੇ ਦੀ ਸੰਗਤ ਵੱਲੋਂ ਉਠਾਏ ਸ਼ੰਕਿਆਂ ਤੇ ਸਵਾਲਾਂ ਦੇ ਪੁਖ਼ਤਾ ਜਵਾਬ ਦਿੰਦਿਆਂ ਭਰੋਸਾ ਦਿੱਤਾ ਕਿ ਜਿਸ ਤਰ੍ਹਾਂ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰੋਧੀ ਧਿਰ ਨੂੰ ਕਿਹਾ ਸੀ ਕਿ ਉਹ ਗਵਰਨਰ ਤੋਂ ਇਸ ਬਿੱਲ ਨੂੰ ਪਾਸ ਕਰਵਾਉਣ ਲਈ ਸਭ ਨਾਲ ਰਲਕੇ ਜਾਣ ਨੂੰ ਤਿਆਰ ਹਨ, ਇਸੇ ਤਹਿਤ ਸਰਕਾਰੀ ਪੱਧਰ ਉੱਤੇ ਕੋਈ ਦੇਰੀ ਨਹੀਂ ਹੋਵੇਗੀ।

ਸਪੀਕਰ ਸੰਧਵਾਂ ਨੇ ਸਮੁੱਚੀ ਸੰਗਤ ਨੂੰ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੀ ਵਧਾਈ ਦਿੰਦਿਆਂ ਕਿਹਾ ਕਿ ਉਹ ਇਸ ਬਿੱਲ ਦੇ ਪਾਸ ਹੋਣ ਲਈ ਗੁਰੂ ਦਾ ਸ਼ੁਕਰਾਨਾ ਕਰਨ ਲਈ ਸਮਾਣਾ ਵਿਖੇ ਸੰਗਤ ਕੋਲ ਆਏ ਹਨ, ਕਿਉਂਕਿ ਸੰਗਤ ਵੱਲੋਂ ਮਿਲੇ ਸਹਿਯੋਗ ਤੇ ਅਸ਼ੀਰਵਾਦ ਸਦਕਾ ਹੀ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਸ ਬਿੱਲ ਨੂੰ ਪਾਸ ਕਰਵਾਉਣ ਦੇ ਯੋਗ ਹੋਈ ਹੈ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਟਾਵਰ ਉਤੇ ਬੈਠੇ ਭਾਈ ਗੁਰਜੀਤ ਸਿੰਘ ਖ਼ਾਲਸਾ ਦੀ ਲੰਮੀ ਉਮਰ ਤੇ ਤੰਦਰੁਸਤੀ ਦੀ ਅਰਦਾਸ ਕੀਤੀ ਤੇ ਕਿਹਾ ਕਿ ਉਸ ਦੀ ਤਰਾਂ ਸਾਨੂੰ ਸਭ ਨੂੰ ਆਪਣੇ ਗੁਰੂ ਨੂੰ ਪਿਆਰ ਕਰਨਾ ਆ ਜਾਵੇ। ਸਪੀਕਰ ਨੇ ਦੱਸਿਆ ਕਿ ਪਿਛਲੀਆਂ ਸਰਕਾਰਾਂ ਵੱਲੋਂ ਲਿਆਂਦੇ ਗਏ ਅਜਿਹੇ ਕਾਨੂੰਨਾਂ ਵਿੱਚ ਰਾਜਨੀਤਕ ਗਲਤੀਆਂ ਰਹੀਆਂ ਹਨ ਪ੍ਰੰਤੂ ਜਿਹੜਾ ਬੇਅਦਬੀ ਰੋਕੂ ਕਾਨੂੰਨ ਹੁਣ ਬਣ ਰਿਹਾ ਹੈ ਇਸ ਵਿੱਚ ਕੋਈ ਗਲਤੀ ਨਹੀਂ ਛੱਡੀ ਗਈ। ਉਨ੍ਹਾਂ ਕਿਹਾ ਕਿ ਭਾਵੇਂ ਪਹਿਲਾਂ ਵੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਕਾਨੂੰਨ ਸਨ ਪਰ ਹੁਣ ਸਭ ਦੀ ਸੋਚ ਤੋਂ ਵੀ ਵੱਧ ਸਖ਼ਤ ਕਾਨੂੰਨ ਬਣ ਰਿਹਾ ਹੈ, ਇਸ ਲਈ ਇਸ ਕੰਮ ਨੂੰ ਰਾਜਨੀਤਕ ਕੌਮੇ-ਬਿੰਦੀਆਂ ਚ ਨਾ ਪਾਇਆ ਜਾਵੇ।

ਕਾਨੂੰਨ ਬਾਰੇ ਬੋਲਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਹ ਐਕਟ ਇਹ ਯਕੀਨੀ ਬਣਾਏਗਾ ਕਿ ਜੋ ਵੀ ਬੇਅਦਬੀ ਦੇ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਹੈ, ਉਸ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਅਤੇ ਉਨ੍ਹਾਂ ਦੀਆਂ ਆਉਣ ਵਾਲੀਆਂ ਪੁਸ਼ਤਾਂ ਵੀ ਆਪਣੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਗਈ ਸਜ਼ਾ ਨੂੰ ਯਾਦ ਰੱਖਣਗੀਆਂ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਇਸ ਲਈ ਬਣਾਉਣਾ ਜ਼ਰੂਰੀ ਸੀ ਤਾਂ ਜੋ ਫਿਰਕੂ ਸਦਭਾਵਨਾ ਅਤੇ ਰਾਸ਼ਟਰੀ ਏਕਤਾ ਦੀਆਂ ਤੰਦਾਂ ਨੂੰ ਮਜ਼ਬੂਤ ਕੀਤਾ ਜਾ ਸਕੇ ਅਤੇ ਬੇਅਦਬੀ ਦੀਆਂ ਨਾਪਾਕ ਕੋਸ਼ਿਸ਼ਾਂ ਲਈ ਉਮਰ ਕੈਦ ਸਮੇਤ ਸਖ਼ਤ ਸਜ਼ਾਵਾਂ ਦਿੱਤੀਆਂ ਜਾ ਸਕਣ।

ਇਸ ਦੌਰਾਨ ਮੰਚ ਤੋਂ ਮੋਰਚੇ ਦੇ ਆਗੂਆਂ ਨੇ ਸੰਗਤ ਤੇ ਭਾਈ ਗੁਰਜੀਤ ਸਿੰਘ ਦੇ ਪਰਿਵਾਰ ਵੱਲੋਂ ਪੰਜਾਬ ਸਰਕਾਰ ਤੇ ਸਪੀਕਰ ਸੰਧਵਾਂ ਦਾ ਧੰਨਵਾਦ ਕੀਤਾ। ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ 13 ਅਪ੍ਰੈਲ ਦਾ ਦਿਨ ਖਾਸ ਹੈ ਅਤੇ ਇਸ ਬਿੱਲ ਨੂੰ ਪਾਸ ਕਰਵਾਉਣ ਲਈ ਸਮਾਣਾ ਟਾਵਰ ਮੋਰਚੇ ਦੀ ਭੂਮਿਕਾ ਅਹਿਮ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਉਨ੍ਹਾਂ ਸਮੇਤ ਪ੍ਰਸ਼ਾਸਨ ਵੱਲੋਂ ਜਾਣੇ ਅਣਜਾਣੇ ‘ਚ ਹੋਈਆਂ ਗਲਤੀਆਂ ਦੀ ਉਹ ਮੁਆਫੀ ਮੰਗਦੇ ਹਨ।

ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ, ਐਸ ਪੀ ਗੁਰਬੰਸ ਸਿੰਘ ਬੈਂਸ, ਐਸ ਡੀ ਐਮ ਰਿਚਾ ਗੋਇਲ, ਡੀਐਸਪੀ ਫ਼ਤਿਹ ਸਿੰਘ ਬਰਾੜ, ਮਾਰਕੀਟ ਕਮੇਟੀ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ ਅਤੇ ਵੱਡੀ ਗਿਣਤੀ ਸੰਗਤ ਮੌਜੂਦ ਸੀ।

***

ਫੋਟੋ ਕੈਪਸ਼ਨ- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਸਮਾਣਾ ਵਿਖੇ ਟਾਵਰ ਮੋਰਚੇ ਦੀ ਸੰਗਤ ਨੂੰ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ ਦੀ ਕਾਪੀ ਸੌਂਪਦੇ ਹੋਏ। ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਅਤੇ ਕੁਲਵੰਤ ਸਿੰਘ ਬਾਜ਼ੀਗਰ ਵੀ ਉਨ੍ਹਾਂ ਨਾਲ ਨਜ਼ਰ ਆ ਰਹੇ ਹਨ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ : ਅੱਜ ਦਾ ਹੁਕਮਨਾਮਾ

ਮੁੱਖਵਾਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ

15-04-2026

ਸੋਰਠਿ ਮਹਲਾ ੯ ॥

ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥

ਬੁੱਧਵਾਰ, ੨ ਵੈਸਾਖ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੬੩੨)

ਪੰਜਾਬੀ ਵਿਆਖਿਆ

ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ । ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤਿ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ ।ਰਹਾਉ। ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ ਨਾਸ ਕਰਨ ਵਾਲਾ ਹੈ ।੧। ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ । ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ ।੨। ਹੇ ਭਾਈ! ਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ) ਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰ-ਉਤਾਰਾ ਹੋ ਗਿਆ ਸੀ । ਨਾਨਕ ਆਖਦਾ ਹੈ—(ਹੇ ਭਾਈ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ । ਤੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏਂਗਾ ।੩।੪।

ਪੀ.ਟੀ.ਏ. ਮਿਊਜਿਕ ਵਲੋਂ ਕਰਵਾਇਆ ਵਿਸਾਖੀ ਮੇਲਾ ਅਤੇ ਰੰਗਾ-ਰੰਗ ਗੀਤ ਸੰਗੀਤ ਦਾ ਪ੍ਰੋਗਰਾਮ

ਪਟਿਆਲਾ, 14 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੀ.ਟੀ.ਏ ਮਿਊਜਿਕ ਦੇ ਚੇਅਰਮੈਨ ਪਰਮਜੀਤ ਸਿੰਘ ਬੇਦੀ(ਪੰਮੀ) ਅਤੇ ਜਸ਼ਨ ਐਂਟਰਟੇਨਮੈਂਟ ਵੱਲੋਂ ਐਨ.ਜੈਡ.ਸੀ.ਸੀ. ਵਿਖੇ ਵਿਸਾਖੀ ਮੇਲਾ ਅਤੇ ਰੰਗਾ- ਰੰਗ ਗੀਤ ਸੰਗੀਤ ਦਾ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਸਕੂਲੀ ਬੱਚਿਆਂ ਨੇ ਗਿੱਦਾ, ਭੰਗੜਾ ਅਤੇ ਡਾਂਸ ਰਾਹੀਂ ਦਰਸ਼ਕਾਂ ਦਾ ਮਨ ਮੋਹਿਆ ਅਤੇ 40 ਦੇ ਕਰੀਬ ਗੀਤਕਾਰਾਂ ਨੇ ਆਪਣੇ ਗੀਤਾਂ ਰਾਹੀਂ ਦਰਸ਼ਕਾਂ ਨੂੰ ਮੰਤਰ ਮੁਗਧ ਕਰ ਦਿੱਤਾ। ਇਸ ਮੌਕੇ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ, ਏ.ਡੀ.ਸੀ. ਸਿਮਰਨ ਪ੍ਰੀਤ ਕੌਰ, ਮੇਅਰ ਕੁੰਦਨ ਗੋਗੀਆ, ਭਾਜਪਾ ਆਗੂ ਸਤਬੀਰ ਖਟੜਾ ਅਤੇ ਕਰਨ ਕੌੜਾ, ਰਿਟਾ.ਐਸ.ਐਸ.ਪੀ. ਸੁਸ਼ੀਲ ਕੁਮਾਰ, ਸਮਾਜ ਸੇਵਕ ਜਤਿੰਦਰ ਸ਼ਰਮਾ, ਕਾਂਗਰਸੀ ਆਗੂ ਪਰਵੇਜ਼ ਅਲੀ ਖਾਨ ਅਤੇ ਗੁਰਿੰਦਰ ਸਿੰਘ ਢਿੱਲੋ, ਐਡ.ਜਗਮੋਹਨ ਸਿੰਘ ਸੈਣੀ, ਪਲੇ ਵੇ ਸਕੂਲ ਦੇ ਡਾਇਰੈਕਟਰ ਪੋਰੁ ਜੀ, ਫਿਲਮ ਜਗਤ ਤੋਂ ਐਕਟਰ ਹੋਬੀ ਧਾਲੀਵਾਲ, ਕੋਰਿਓਗ੍ਰਾਫਰ ਪੂਨਮ ਗੁਰੂ, ਡਾਇਰੈਕਟਰ ਸੁਨੀਲ ਠਾਕੁਰ, ਸ਼ੁਭਮ ਚੰਦਰ ਚੂੜ ਸਿੰਘ, ਗੀਤਕਾਰ ਹੈਰੀ ਸਿੰਘ ਅਤੇ ਸ਼ਿੰਦਾ ਨੇ ਪਹੁੰਚ ਕੇ ਹਾਜ਼ਰੀ ਲਵਾਈ। ਇਸ ਮੌਕੇ ਪੰਮੀ ਬੇਦੀ ਨੇ ਕਿਹਾ ਕਿ ਵਿਸਾਖੀ ਦੇ ਸ਼ੁਭ ਦਿਹਾੜੇ ਤੇ ਇਹ ਪ੍ਰੋਗਰਾਮ ਕਰਵਾ ਕੇ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕੀਤਾ ਹੈ ਅਤੇ ਉਹਨਾਂ ਦੀ ਟੀਮ ਨੇ ਵੀ ਪੂਰਾ ਸਹਿਯੋਗ ਦੇ ਕੇ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਆਪਣਾ ਪੂਰਾ ਯੋਗਦਾਨ ਪਾਇਆ ਹੈ। ਜਿਸ ਲਈ ਸਾਰੇ ਟੀਮ ਮੈਂਬਰ ਅਤੇ ਦਰਸ਼ਕ ਵਧਾਈ ਦੇ ਪਾਤਰ ਹਨ। ਇਸ ਮੌਕੇ ਚੰਚਲ ਠਾਕੁਰ ਅਤੇ ਪ੍ਰੀਤੀ ਗੁਪਤਾ ਨੇ ਸਟੇਜ ਤੇ ਆਪਣੀ ਭੂਮਿਕਾ ਨੂੰ ਬਖੂਬੀ ਨਿਭਾਇਆ। ਇਸ ਮੌਕੇ ਸੁਨੀਲ ਗਰਗ, ਭਾਵੁਕ ਸ਼ਰਮਾ, ਡਾ.ਅਵਿਨਾਸ਼ ਗੁਪਤਾ, ਕੁਲਦੀਪ ਗਰੋਵਰ, ਲਵਲੀ ਖੁਰਾਣਾ, ਮਧੂ ਬੇਦੀ, ਪੂਜਾ ਬੇਦੀ, ਅਭੇ ਜੀਤ, ਅਦਿਤਿਆ ਜੀਤ ਸਿੰਘ, ਗਗਨ ਦੀਪ, ਅਲਕਾ ਧੀਮਾਨ, ਰੰਜਨਾ ਧੀਮਾਨ, ਰੋਹਿਤ ਬਾਂਸਲ, ਜਸਵਿੰਦਰ ਜੁਲਕਾ, ਸੁਨੀਲ ਕੁਮਾਰ, ਅਰਵਿੰਦਰ ਕੌਰ, ਭੁਪਿੰਦਰ ਸਿੰਘ, ਹਰਮਿੰਦਰ ਸਿੰਘ, ਦਿਵਿਆਂਸ਼ੀ, ਤਰੁਣ ਠੁਕਰਾਲ, ਸੁਖਮੀਤ ਸਿੰਘ, ਨੈਨ ਮੀਤ, ਅਸ਼ਵਨੀ ਮਹਿਤਾ, ਡਾ. ਬ੍ਰਿਜੇਸ਼ ਮੋਦੀ, ਅਸ਼ੀਸ਼ ਸਭਰਵਾਲ, ਡਾ.ਗੁਰਮੀਤ ਸਿੰਘ, ਗੁਰਜੀਤ ਰੁਪਾਲ, ਡਾ. ਰੂਪ ਰਾਏ, ਡਾ.ਮਨਦੀਪ, ਬੇਬੀ ਅਰਾਧਿਆ, ਰੂਬੀ ਕਪੂਰ, ਡਾ.ਵਿਕਰਮ ਚੌਹਾਨ, ਪ੍ਰੀਤ ਅਰੋੜਾ ਅਤੇ ਪ੍ਰੇਮ ਸੇਠੀ ਤੋਂ ਇਲਾਵਾ ਹੋਰ ਵੀ ਮੈਂਬਰ ਮੌਕੇ ਤੇ ਹਾਜ਼ਰ ਸਨ।

ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ’ ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ

ਚੰਡੀਗੜ੍ਹ, 14 ਅਪ੍ਰੈਲ 2026, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਪੁਲਿਸ ਦੀਆਂ ਮਹਿਲਾ ਅਧਿਕਾਰੀ ਆਧੁਨਿਕ ਪੁਲਿਸਿੰਗ ਦੇ ਮੋਰਚਿਆਂ ‘ਤੇ ਇੱਕ ਫੈਸਲਾਕੁੰਨ ਤਾਕਤ ਵਜੋਂ ਉੱਭਰ ਰਹੀਆਂ, ਮੁੱਖ ਆਪ੍ਰੇਸ਼ਨਾਂ ਦੀ ਅਗਵਾਈ ਕਰ ਰਹੀਆਂ ਹਨ ਅਤੇ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਅਪਰਾਧ ਅਤੇ ਗੈਂਗਸਟਰ-ਮੁਕਤ ਪੰਜਾਬ ਦੇ ਯਤਨਾਂ ਨੂੰ ਲਗਾਤਾਰ ਮਜ਼ਬੂਤੀ ਪ੍ਰਦਾਨ ਕਰ ਰਹੀਆਂ ਹਨ। ਗੈਂਗਸਟਰ ਵਿਰੋਧੀ ਮੁਹਿੰਮਾਂ ਦੀ ਨਿਗਰਾਨੀ ਤੋਂ ਲੈ ਕੇ ਕਮਿਊਨਿਟੀ-ਕੇਂਦਰਿਤ ਪਹਿਲਾਂ ਨੂੰ ਅੱਗੇ ਵਧਾਉਣ ਤੱਕ, ਇਹ ਅਧਿਕਾਰੀ ਨਾ ਸਿਰਫ਼ ਅਪਰਾਧਿਕ ਨੈੱਟਵਰਕਾਂ ਨੂੰ ਤੋੜ ਰਹੀਆਂ ਹਨ, ਸਗੋਂ ਪੁਲਿਸ ਬਲ ਵਿੱਚ ਲੀਡਰਸ਼ਿਪ ਨੂੰ ਵੀ ਮੁੜ ਪਰਿਭਾਸ਼ਿਤ ਵੀ ਤਿਆਰ ਕਰ ਰਹੀਆਂ ਹਨ।

ਲੀਡਰਸ਼ਿਪ ਭੂਮਿਕਾਵਾਂ ਵਿੱਚ ਔਰਤਾਂ ਦੀ ਵੱਧ ਰਹੀ ਮੌਜੂਦਗੀ ਨੇ ਪੰਜਾਬ ਪੁਲਿਸ ਨੂੰ ਦੇਸ਼ ਦੀਆਂ ਸਭ ਤੋਂ ਪ੍ਰਗਤੀਸ਼ੀਲ ਤਾਕਤਾਂ ਵਿੱਚ ਸ਼ਾਮਲ ਕਰ ਦਿੱਤਾ ਹੈ, ਜਿਸ ਵਿੱਚ ਮਹਿਲਾ ਅਧਿਕਾਰੀ ‘ਗੈਂਗਸਟਰਾਂ ਤੇ ਵਾਰ’ ਅਤੇ ‘ਆਪਰੇਸ਼ਨ ਪ੍ਰਹਾਰ’ ਵਰਗੀਆਂ ਮੁੱਖ ਮੁਹਿੰਮਾਂ ਦੀ ਨਿਗਰਾਨੀ ਕਰ ਰਹੀਆਂ ਹਨ। ਇਹ ਅਧਿਕਾਰੀ ਨਾ ਸਿਰਫ਼ ਰਾਜ ਨੂੰ ਅਪਰਾਧ ਤੋਂ ਸੁਰੱਖਿਅਤ ਕਰ ਰਹੀਆਂ ਹਨ ਬਲਕਿ ਨੌਜਵਾਨ ਔਰਤਾਂ ਦੀ ਇੱਕ ਨਵੀਂ ਪੀੜ੍ਹੀ ਨੂੰ ਫੋਰਸ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਵੀ ਕਰ ਰਹੀਆਂ ਹਨ।

ਪੰਜਾਬ ਸਰਕਾਰ ਦੇ ਸਮਰਥਨ ਨਾਲ, 79 ਮਹਿਲਾ ਅਧਿਕਾਰੀ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ ਤੋਂ ਲੈ ਕੇ ਡਿਪਟੀ ਸੁਪਰਡੈਂਟ ਆਫ਼ ਪੁਲਿਸ ਤੱਕ ਦੇ ਵੱਖ-ਵੱਖ ਅਹੁਦਿਆਂ ‘ਤੇ ਡਿਊਟੀਆਂ ਨਿਭਾ ਰਹੇ ਹਨ। ਪੰਜਾਬ ਪੁਲਿਸ ਦੇ ਰਿਕਾਰਡ ਅਨੁਸਾਰ, ਬਲਾਂ ਵਿੱਚ 4 ਐਸਡੀਜੀਪੀ, 1 ਏਡੀਜੀਪੀ, 2 ਆਈਜੀਪੀ/ਸੀਪੀ, 2 ਡੀਆਈਜੀ, 18 ਐਸਐਸਪੀ/ਏਆਈਜੀ/ਕਮਾਂਡੈਂਟ (3 ਐਸਐਸਪੀ ਹਨ), 23 ਐਸਪੀ, 1 ਏਐਸਪੀ ਅਤੇ 28 ਡੀਐਸਪੀ ਮਹਿਲਾ ਪੁਲਿਸ ਅਧਿਕਾਰੀ ਸ਼ਾਮਲ ਹਨ। ਕੁੱਲ 79 ਵਿੱਚੋਂ 5 ਅਧਿਕਾਰੀ ਫੀਲਡ ਅਹੁਦਿਆਂ ਦੀ ਅਗਵਾਈ ਕਰ ਰਹੀਆਂ ਹਨ, ਜਿੱਥੇ ਉਹ ‘ਗੈਂਗਸਟਰਾਂ ‘ਤੇ ਵਾਰ’ ਵਰਗੀਆਂ ਮੁਹਿੰਮਾਂ ਦੀ ਨਿਗਰਾਨੀ ਅਤੇ ਭਾਗੀਦਾਰੀ ਕਰਦੀਆਂ ਹਨ। ਇਹ ਅਧਿਕਾਰੀ ਅਪਰਾਧ ਨਾਲ ਨਜਿੱਠਣ ਲਈ ਮੋਢੇ ਨਾਲ ਮੋਢਾ ਮਿਲਾ ਕੇ ਕੰਮ ਕਰ ਰਹੀਆਂ ਹਨ ਅਤੇ ਉਨ੍ਹਾਂ ਦੇ ਪਰਿਵਾਰ ਅਤੇ ਸਹਿਕਰਮੀ ਉਨ੍ਹਾਂ ‘ਤੇ ਮਾਣ ਮਹਿਸੂਸ ਕਰਦੇ ਹਨ।

ਮਜ਼ਬੂਤ ਸਿੱਖਿਆ ਅਤੇ ਸਿਖਲਾਈ ਪ੍ਰਮਾਣ ਪੱਤਰਾਂ ਨਾਲ, ਮਹਿਲਾ ਪੁਲਿਸ ਅਧਿਕਾਰੀਆਂ ਨੇ ਸੰਚਾਲਨ ਅਤੇ ਪ੍ਰਸ਼ਾਸਨਿਕ ਦੋਵੇਂ ਖੇਤਰਾਂ ਵਿੱਚ ਆਪਣੀ ਸਮਰੱਥਾ ਨੂੰ ਤੇਜ਼ੀ ਨਾਲ ਸਾਬਤ ਕੀਤਾ ਹੈ।

ਇਹ ਗੱਲ ਸਪੱਸ਼ਟ ਹੈ ਕਿ ਪੰਜਾਬ ਪੁਲਿਸ ਦੀਆਂ ਮਹਿਲਾ ਅਧਿਕਾਰੀਆਂ ਨੇ ਪੁਲਿਸਿੰਗ ਦੇ ਮਿਆਰਾਂ ਨੂੰ ਉੱਚਾ ਚੁੱਕਿਆ ਹੈ। ਸਿਰਫ਼ ਫੀਲਡ ‘ਤੇ ਹੀ ਨਹੀਂ, ਸਗੋਂ ਇਹ ਅਧਿਕਾਰੀ ਤਕਨਾਲੋਜੀ ਵਿੱਚ ਚੰਗੀ ਤਰ੍ਹਾਂ ਸਿਖਲਾਈ ਪ੍ਰਾਪਤ ਹਨ, ਰਾਜ ਵਿੱਚ ਅਪਰਾਧ ਨੂੰ ਰੋਕਣ ਬਾਰੇ ਚੰਗੀ ਤਰ੍ਹਾਂ ਜਾਣੂ ਹਨ ਅਤੇ ਪੰਜਾਬ ਨੂੰ ਦੇਸ਼ ਦੇ ਸਭ ਤੋਂ ਸੁਰੱਖਿਅਤ ਰਾਜਾਂ ਵਿੱਚੋਂ ਇੱਕ ਬਣਾਉਣ ਦੇ ਆਪਣੇ ਉਦੇਸ਼ ਨੂੰ ਪ੍ਰਾਪਤ ਕਰਨ ਵਿੱਚ ਬਹੁਤ ਸਪੱਸ਼ਟ ਹਨ।

ਐਸਐਸਪੀ ਫਰੀਦਕੋਟ ਪ੍ਰੱਗਿਆ ਜੈਨ ਨੇ ਜ਼ੋਰ ਦਿੱਤਾ ਕਿ ਆਧੁਨਿਕ ਪੁਲਿਸਿੰਗ ਨੂੰ ਲਿੰਗ ਦੀ ਬਜਾਏ ਯੋਗਤਾ ਅਤੇ ਤਾਲਮੇਲ ਹੈ। ਮਹਿਲਾ ਅਧਿਕਾਰੀ ਹਰ ਪੱਧਰ ‘ਤੇ ਆਪਣਾ ਮਹੱਤਵਪੂਰਨ ਯੋਗਦਾਨ ਦੇ ਰਹੀਆਂ ਹਨ। ਉਨ੍ਹਾਂ ਨੇ ਕਿਹਾ, “ਮੇਰੇ ਅਨੁਸਾਰ ਪੁਲਿਸਿੰਗ ਹਿੰਮਤ, ਯੋਗਤਾ ਅਤੇ ਵਚਨਬੱਧਤਾ ‘ਤੇ ਆਧਾਰਿਤ ਹੈ, ਨਾ ਕਿ ਲਿੰਗ ‘ਤੇ। ‘ਗੈਂਗਸਟਰਾਂ ‘ਤੇ ਵਾਰ’ ਵਰਗੀਆਂ ਮੁਹਿੰਮਾਂ ਵਿੱਚ ਮਹਿਲਾ ਅਧਿਕਾਰੀਆਂ ਨੇ ਇਨ੍ਹਾਂ ਤਿੰਨਾਂ ਗੁਣਾਂ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਗੈਂਗਸਟਰ ਵਿਰੋਧੀ ਮੁਹਿੰਮਾਂ ਦਿਖਾਉਂਦੀਆਂ ਹਨ ਕਿ ਆਧੁਨਿਕ ਪੁਲਿਸਿੰਗ ਖੁਫੀਆ ਜਾਣਕਾਰੀ ਅਤੇ ਸਾਂਝੀ ਟੀਮ-ਅਗਵਾਈ ‘ਤੇ ਆਧਾਰਿਤ ਹੈ।”

ਐਸਐਸਪੀ ਫਰੀਦਕੋਟ ਨੇ ਅੱਗੇ ਕਿਹਾ, “ਮਹਿਲਾ ਅਧਿਕਾਰੀ ਯੋਜਨਾ ਬਣਾਉਣ ਤੋਂ ਲੈ ਕੇ ਆਪ੍ਰੇਸ਼ਨ ਤੱਕ ਮੋਹਰਲੀ ਕਤਾਰ ਵਿੱਚ ਅਗਵਾਈ ਕਰਦੀਆਂ ਹਨ। ਇੱਕ ਖ਼ਾਸ ਮਾਮਲੇ ਵਿੱਚ, ਇੱਕ ਆਦਤਨ ਅਪਰਾਧੀ ਨੈੱਟਵਰਕ ਨੂੰ ਨਿਸ਼ਾਨਾ ਬਣਾਉਂਦੇ ਹੋਏ ਦੇਰ ਰਾਤ ਦੇ ਆਪਰੇਸ਼ਨ ਦੌਰਾਨ ਸਾਡੀ ਮਹਿਲਾ ਪੀਸੀਆਰ ਟੀਮ ਨੇ ਇਲਾਕੇ ਦੀਆਂ ਮਹਿਲਾਵਾਂ ਤੋਂ ਮਹੱਤਵਪੂਰਨ ਸਥਾਨਕ ਖੁਫੀਆ ਜਾਣਕਾਰੀ ਪ੍ਰਾਪਤ ਕੀਤੀ, ਜੋ ਅਕਸਰ ਪੁਰਸ਼ ਟੀਮਾਂ ਲਈ ਮੁਸ਼ਕਲ ਹੁੰਦੀ ਹੈ। ਇਸੇ ਜਾਣਕਾਰੀ ਦੇ ਆਧਾਰ ‘ਤੇ ਅਗਲੀ ਸਵੇਰ ਸਿੱਧੀਆਂ ਗ੍ਰਿਫ਼ਤਾਰੀਆਂ ਸੰਭਵ ਹੋਈਆਂ।”

ਚੁਣੌਤੀਆਂ ਬਾਰੇ ਉਨ੍ਹਾਂ ਨੇ ਕਿਹਾ, “ਅਸੀਂ ਸਬੂਤ-ਆਧਾਰਿਤ ਪੁੱਛਗਿੱਛ ਕਰਦੇ ਹਾਂ ਅਤੇ ਦਬਾਅ ਵਿੱਚ ਵੀ ਸ਼ਾਂਤ ਰਹਿੰਦੇ ਹਾਂ। ਜਾਣਕਾਰੀ ਦੀ ਅਸਮਾਨਤਾ ਅਤੇ ਸਮੇਂ ਦੀ ਸੰਵੇਦਨਸ਼ੀਲਤਾ ਵੱਡੀਆਂ ਚੁਣੌਤੀਆਂ ਹਨ। ਪੁਲਿਸਿੰਗ ਵਿੱਚ ਵੱਖ-ਵੱਖ ਲੀਡਰਸ਼ਿਪ ਸ਼ੈਲੀਆਂ ਦੀ ਲੋੜ ਹੈ। ਮਹਿਲਾ ਅਧਿਕਾਰੀਆਂ ਨੂੰ ਮੁੱਖ ਧਾਰਾ ਵਿੱਚ ਲਿਆਉਣਾ ਅਤੇ ਉਨ੍ਹਾਂ ਨੂੰ ਆਪਰੇਸ਼ਨਲ ਭੂਮਿਕਾਵਾਂ ਵਿੱਚ ਤਾਇਨਾਤ ਕਰਨਾ ਸੰਸਥਾਗਤ ਮਜ਼ਬੂਤੀ ਨੂੰ ਦਰਸਾਉਂਦਾ ਹੈ।”

ਉਨ੍ਹਾਂ ਨੇ ਕਿਹਾ, “ਪੁਲਿਸਿੰਗ ਸੇਵਾ ਅਤੇ ਜ਼ਿੰਮੇਵਾਰੀ ‘ਤੇ ਅਧਾਰਤ ਹੈ। ਭਾਵੇਂ ਪੁਰਸ਼ ਹੋਵੇ ਜਾਂ ਮਹਿਲਾ, ਹਰ ਅਧਿਕਾਰੀ ਦੀ ਜ਼ਿੰਮੇਵਾਰੀ ਇੱਕੋ ਜਿਹੀ ਹੁੰਦੀ ਹੈ। ਫਰੀਦਕੋਟ ਵਿੱਚ ਮੇਰੀ ਕੋਸ਼ਿਸ਼ ਇਹ ਰਹੀ ਹੈ ਕਿ ਇੱਕ ਅਜਿਹਾ ਪੁਲਿਸ ਬਲ ਤਿਆਰ ਕੀਤਾ ਜਾਵੇ, ਜਿੱਥੇ ਹਰ ਅਧਿਕਾਰੀ ਨੂੰ ਅਗਵਾਈ ਕਰਨ, ਯੋਗਦਾਨ ਪਾਉਣ ਅਤੇ ਜ਼ਮੀਨੀ ਪੱਧਰ ‘ਤੇ ਬਦਲਾਅ ਲਿਆਉਣ ਲਈ ਸਮਾਨ ਮੌਕਾ ਮਿਲੇ।”

‘ਗੈਂਗਸਟਰਾਂ ‘ਤੇ ਵਾਰ’ ਤਹਿਤ ਪੰਜਾਬ ਪੁਲਿਸ ਦੀ ਕਾਰਵਾਈ ਦੇ ਮਹੱਤਵਪੂਰਨ ਨਤੀਜੇ ਸਾਹਮਣੇ ਆਏ ਹਨ। ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ, ਪੁਲਿਸ ਬਲ ਨੇ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਸਥਾਨਾਂ ‘ਤੇ 59,015 ਛਾਪੇ ਮਾਰੇ ਹਨ ਅਤੇ 21,154 ਗ੍ਰਿਫ਼ਤਾਰੀਆਂ ਕੀਤੀਆਂ ਹਨ। ਇਸ ਦੌਰਾਨ ਪੁਲਿਸ ਟੀਮਾਂ ਨੇ 888 ਭਗੌੜਿਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।”

ਫਰੀਦਕੋਟ ਰੇਂਜ ਦੀ ਆਈਜੀਪੀ ‘ਨਿਲਾਂਬਰੀ ਜਗਦਾਲੇ’ ਨੇ ਅੱਗੇ ਕਿਹਾ ਕਿ ਇਹ ਮੁਹਿੰਮ ਅਪਰਾਧਕ ਨੈਟਵਰਕ ਨੂੰ ਜੜ੍ਹੋਂ ਖਤਮ ਕਰਨ ‘ਤੇ ਕੇਂਦ੍ਰਿਤ ਹੈ। “ਗੈਂਗਸਟਰਵਾਦ, ਨਸ਼ਾ ਤਸਕਰੀ ਅਤੇ ਸੰਗਠਿਤ ਅਪਰਾਧ ਨੂੰ ਜੜ੍ਹੋਂ ਮਿਟਾਉਣ ਦੇ ਪੱਕੇ ਇਰਾਦੇ ਨਾਲ, ਭਗਵੰਤ ਮਾਨ ਦੀ ਅਗਵਾਈ ਅਤੇ ਪੰਜਾਬ ਦੇ ਡੀਜੀਪੀ ‘ਗੌਰਵ ਯਾਦਵ’ ਦੇ ਨਿਰਦੇਸ਼ਾਂ ਹੇਠ, ਟੀਮਾਂ ਰਾਜ ਭਰ ਵਿੱਚ ਗੈਂਗਸਟਰਾਂ, ਉਨ੍ਹਾਂ ਦੇ ਸਾਥੀਆਂ, ਉਨ੍ਹਾਂ ਦੇ ਰਿਸ਼ਤੇਦਾਰਾਂ, ਗੈਰ-ਸਮਾਜਿਕ ਤੱਤਾਂ, ਨਸ਼ਾ ਤਸਕਰਾਂ ਅਤੇ ਸੰਗਠਿਤ ਅਪਰਾਧਿਕ ਗਿਰੋਹਾਂ ਦੇ ਖ਼ਿਲਾਫ਼ ਲਗਾਤਾਰ ਟੀਚਾਗਤ ਅਤੇ ਸਖ਼ਤ ਕਾਰਵਾਈ ਕਰ ਰਹੀਆਂ ਹਨ।”

ਫਰੀਦਕੋਟ ਰੇਂਜ ਦੀ ਆਈਜੀਪੀ ਨੇ ਕਿਹਾ,“ਇਸ ਮੁਹਿੰਮ ਦਾ ਮੁੱਖ ਮਕਸਦ ਅਪਰਾਧਿਕ ਨੈੱਟਵਰਕਾਂ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ ਨੂੰ ਜੜ੍ਹੋ ਖਤਮ ਕਰਨਾ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ। ਇਸੇ ਲੜੀ ਤਹਿਤ ‘ਆਪਰੇਸ਼ਨ ਪ੍ਰਹਾਰ 1.0’ ਅਤੇ ‘ਆਪਰੇਸ਼ਨ ਪ੍ਰਹਾਰ 2.0’ ਸ਼ੁਰੂ ਕੀਤੇ ਗਏ ਹਨ।”

ਉਨ੍ਹਾਂ ਕਿਹਾ ਕਿ ਲੀਡਰਸ਼ਿਪ ਅਤੇ ਹਿੰਮਤ ਦਾ ਲਿੰਗ ਨਾਲ ਕੋਈ ਸਬੰਧ ਨਹੀਂ ਹੈ। ਉਨ੍ਹਾਂ ਅੱਗੇ ਕਿਹਾ, “ਮਹਿਲਾ ਹੋਵੇ ਜਾਂ ਪੁਰਸ਼, ਲੀਡਰਸ਼ਿਪ ਸਮਰੱਥਾ, ਯੋਜਨਾਬੰਦੀ ਅਤੇ ਹਿੰਮਤ ਕਿਸੇ ਵੀ ਲਿੰਗ ‘ਤੇ ਨਿਰਭਰ ਨਹੀਂ ਕਰਦੇ। ਮੇਰਾ ਮੰਨਣਾ ਹੈ ਕਿ ਮਹਿਲਾ ਅਧਿਕਾਰੀ ਤਾਲਮੇਲ ਨਾਲ ਬਿਹਤਰ ਕੰਮ ਕਰ ਰਹੀਆਂ ਹਨ ਅਤੇ ਪੰਜਾਬ ਪੁਲਿਸ ਦੇ ਕਰਮਚਾਰੀਆਂ ਕੋਲ ਸ਼ਾਨਦਾਰ ਹੁਨਰ ਹੈ l ਪੀੜਤ ਅਤੇ ਗਵਾਹ, ਮਹਿਲਾ ਅਧਿਕਾਰੀਆਂ ‘ਤੇ ਭਰੋਸਾ ਕਰਦੇ ਹਨ ਅਤੇ ਆਪਣੀਆਂ ਸਮੱਸਿਆਵਾਂ ਸਾਂਝੀਆਂ ਕਰਨ ਵਿੱਚ ਹਿਚਕਿਚਾਉਂਦੇ ਨਹੀਂ ਹਨ। ‘ਗੈਂਗਸਟਰਾਂ ‘ਤੇ ਵਾਰ’ ਤਹਿਤ ਅਸੀਂ ਵੱਖ-ਵੱਖ ਮਾਮਲਿਆਂ ਨਾਲ ਨਜਿੱਠਿਆ ਹੈ ਅਤੇ ਚੁਣੌਤੀਆਂ ਹਰ ਵਾਰ ਵੱਖਰੀਆਂ ਹੁੰਦੀਆਂ ਹਨ। ਸਾਨੂੰ ਹਮੇਸ਼ਾ ਅਪਰਾਧੀਆਂ ਤੋਂ ਇੱਕ ਕਦਮ ਅੱਗੇ ਰਹਿ ਕੇ ਕੰਮ ਕਰਨਾ ਹੁੰਦਾ ਹੈ।”

ਉਨ੍ਹਾਂ ਅੱਗੇ ਕਿਹਾ, “ਕਈ ਵਾਰ ਅਪਰਾਧੀ ਸੰਘਣੀ ਆਬਾਦੀ ਵਾਲੇ ਇਲਾਕਿਆਂ ਦੀ ਵਰਤੋਂ ਕਰਕੇ ਲੋਕਾਂ ਨੂੰ ਢਾਲ ਬਣਾਉਂਦੇ ਹਨ, ਪਰ ਸਾਨੂੰ ਸਰਗਰਮ ਰਹਿ ਕੇ ਪੂਰੀ ਤਿਆਰੀ ਨਾਲ ਕੰਮ ਕਰਨਾ ਪੈਂਦਾ ਹੈ ਤਾਂ ਜੋ ਉਨ੍ਹਾਂ ਨੂੰ ਅਪਰਾਧ ਕਰਨ ਤੋਂ ਰੋਕਿਆ ਜਾ ਸਕੇ। ਅੱਜ-ਕੱਲ੍ਹ ਗੈਂਗਸਟਰ ਆਧੁਨਿਕ ਤਕਨਾਲੋਜੀ ਦਾ ਵੀ ਇਸਤੇਮਾਲ ਕਰ ਰਹੇ ਹਨ ਅਤੇ ਇਹ ਉਹ ਖੇਤਰ ਹੈ ਜਿੱਥੇ ਅਸੀਂ ਆਪਣੀਆਂ ਟੀਮਾਂ ਨੂੰ ਹੋਰ ਮਜ਼ਬੂਤ ਕੀਤਾ ਹੈ। ਮਹਿਲਾ ਅਤੇ ਪੁਰਸ਼ ਪੁਲਿਸ ਬਲ ਦਾ ਆਪਸੀ ਤਾਲਮੇਲ ਇੱਕ ਪ੍ਰਗਤੀਸ਼ੀਲ ਰਾਜ ਦਾ ਸਕਾਰਾਤਮਕ ਸੰਕੇਤ ਹੈ। ਇਹ ਨੌਜਵਾਨਾਂ ਲਈ ਵੀ ਪ੍ਰੇਰਣਾਦਾਇਕ ਹੈ, ਜੋ ਕਿ ਕਮਿਊਨਿਟੀ ਪੁਲਿਸਿੰਗ ਨੂੰ ਉਤਸ਼ਾਹਿਤ ਕਰਨ ਲਈ ਮਹੱਤਵਪੂਰਨ ਹੈ।”

ਇਨ੍ਹਾਂ ਮੁਹਿੰਮਾਂ ਨੇ ਸੰਗਠਿਤ ਅਪਰਾਧਿਕ ਨੈੱਟਵਰਕਾਂ ਦੇ ਵਿੱਤੀ ਅਤੇ ਲਾਜਿਸਟਿਕ ਢਾਂਚੇ ਨੂੰ ਵੀ ਤਬਾਹ ਕਰਕੇ ਇਸ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਗਈ ਹੈ। ਕਾਲ ਡੀਟੇਲ ਰਿਕਾਰਡ, ਟਾਵਰ ਡੰਪ ਅਤੇ ਆਈਪੀ ਡਾਟਾ ਦੇ ਆਧੁਨਿਕ ਵਿਸ਼ਲੇਸ਼ਣ ਰਾਹੀਂ ਪੰਜਾਬ ਪੁਲਿਸ ਨੇ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਹਿਯੋਗੀ ਨੈੱਟਵਰਕਾਂ ‘ਤੇ ਟੀਚਾਗੱਤ ਛਾਪੇ ਮਾਰੇ ਹਨ, ਜਿਸ ਨਾਲ ਵਿਆਪਕ ਤਸਦੀਕ ਅਤੇ ਖੁਫੀਆ-ਆਧਾਰਿਤ ਕਾਰਵਾਈ ਨੂੰ ਯਕੀਨੀ ਬਣਾਇਆ ਗਿਆ ਹੈ।

ਐਸਐਸਪੀ ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਪੁਲਿਸਿੰਗ ਦੇ ਨਤੀਜਿਆਂ ਨੂੰ ਮਜ਼ਬੂਤ ਕਰਨ ਵਿੱਚ ਕਮਿਊਨਿਟੀ ਭਾਗੀਦਾਰੀ ਨੂੰ ਮਹੱਤਵਪੂਰਨ ਦੱਸਿਆ। ਉਨ੍ਹਾਂ ਨੇ ਕਿਹਾ,“ਗੈਂਗਸਟਰਾਂ ‘ਤੇ ਵਾਰ’ ਦੇ ਤਹਿਤ, ਖੰਨਾ ਪੁਲਿਸ ਭਾਈਚਾਰਕ ਭਾਗੀਦਾਰੀ ਨੂੰ ਇੱਕ ਮੁੱਖ ਰਣਨੀਤੀ ਵਜੋਂ ਮਜ਼ਬੂਤ ਕਰ ਰਹੀ ਹੈ। ਹਾਲਾਂਕਿ ਇਸਨੂੰ ਅਕਸਰ ‘ਸਾਫਟ ਪੁਲਿਸਿੰਗ’ ਕਿਹਾ ਜਾਂਦਾ ਹੈ, ਪਰ ਇਸ ਪਹੁੰਚ ਨੇ ਜ਼ਮੀਨੀ ਪੱਧਰ ‘ਤੇ ਮਜ਼ਬੂਤ ਪ੍ਰਭਾਵ ਦਿਖਾਇਆ ਹੈ, ਖ਼ਾਸਕਰ ਸੰਵੇਦਨਸ਼ੀਲ ਇਲਾਕਿਆਂ ਵਿੱਚ ਜਿੱਥੇ ਸਿਵਲ ਪ੍ਰਸ਼ਾਸਨ ਨਾਲ ਮਿਲ ਕੇ ਕਾਰਵਾਈ ਕੀਤੀ ਗਈ ਹੈ। ‘ਘਰ-ਘਰ ਸੰਪਰਕ ਮੁਹਿੰਮ’ ਦੇ ਜ਼ਰੀਏ ਸਾਡੀਆਂ ਟੀਮਾਂ ਬਿਨਾਂ ਵਰਦੀ, ਸਿਵਲ ਕੱਪੜਿਆਂ ਵਿੱਚ ਸਿੱਧੇ ਲੋਕਾਂ ਨਾਲ ਜੁੜ ਰਹੀਆਂ ਹਨ। ਉਹ ਘਰ-ਘਰ ਜਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣ ਰਹੀਆਂ ਹਨ ਅਤੇ ਮਹੱਤਵਪੂਰਨ ਮਨੁੱਖੀ ਖੁਫੀਆ ਜਾਣਕਾਰੀ ਇਕੱਠੀ ਕਰ ਰਹੀਆਂ ਹਨ।”

ਐਸਐਸਪੀ ਖੰਨਾ ਨੇ ਕਿਹਾ,“ਅਪਰਾਧ ਦੇ ਖ਼ਿਲਾਫ਼ ਲੜਾਈ ਇੱਕ ਸਾਂਝੀ ਲੜਾਈ ਹੈ, ਜਿਸਨੂੰ ਸਿਰਫ਼ ਪੁਲਿਸ ਇਕੱਲੀ ਨਹੀਂ ਜਿੱਤ ਸਕਦੀ, ਸਗੋਂ ਪੰਜਾਬ ਦੇ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਹੀ ਜਿੱਤਿਆ ਜਾ ਸਕਦਾ ਹੈ।”

ਆਪਰੇਸ਼ਨ ਪ੍ਰਹਾਰ ਤਹਿਤ ਕੀਤੀਆਂ ਗ੍ਰਿਫ਼ਤਾਰੀਆਂ ਨੂੰ ਸਹਿਯੋਗੀਆਂ, ਰਿਸ਼ਤੇਦਾਰਾਂ ਅਤੇ ਅਣਪਛਾਤੇ ਵਿਅਕਤੀਆਂ ਦੀਆਂ ਸ਼੍ਰੇਣੀਆਂ ਵਿੱਚ ਵੰਡਿਆ ਗਿਆ ਹੈ। ਇਨ੍ਹਾਂ ਨੂੰ ਅੱਗੇ ਏ+, ਏ ਅਤੇ ਬੀ ਸ਼੍ਰੇਣੀਆਂ ਵਿੱਚ ਵੀ ਵੰਡਿਆ ਗਿਆ ਹੈ, ਤਾਂ ਜੋ ਅਪਰਾਧੀਆਂ ਦੀ ਬਿਹਤਰ ਨਿਗਰਾਨੀ ਯਕੀਨੀ ਬਣਾਈ ਜਾ ਸਕੇ ਅਤੇ ਸਮੁੱਚੇ ਪੰਜਾਬ ਵਿੱਚ ਇਹਤਿਆਤੀ ਹਿਰਾਸਤ, ਪੁੱਛਗਿੱਛ ਅਤੇ ਕਾਨੂੰਨੀ ਕਾਰਵਾਈ ਦੀਆਂ ਰਣਨੀਤੀਆਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

ਕੁਲਤਾਰ ਸਿੰਘ ਸੰਧਵਾਂ ਵੱਲੋਂ ਕਣਕ ਦੀ ਫ਼ਸਲ ਨੂੰ ਅੱਗ ਤੋਂ ਬਚਾਉਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ

ਚੰਡੀਗੜ੍ਹ 14 ਅਪ੍ਰੈਲ 2026, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਸੰਧਵਾਂ ਅਤੇ ਕੋਠੇ ਗੱਜਣ ਸਿੰਘ ਵਿੱਚ ਅੱਗ ਲੱਗਣ ਕਾਰਨ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਐਸਡੀਐਮ ਕੋਟਕਪੂਰਾ ਨੂੰ ਤੁਰੰਤ ਨੁਕਸਾਨ ਦੀ ਰਿਪੋਰਟ ਭੇਜਣ ਅਤੇ ਮੁਆਵਜ਼ਾ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਨੇ ਕਿਸਾਨਾਂ ਨੂੰ ਕਣਕ ਦੀ ਫ਼ਸਲ ਨੂੰ ਅੱਗ ਤੋਂ ਬਚਾਉਣ ਲਈ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਤਾਂ ਜੋ ਅਜਿਹੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ। ਜ਼ਿਕਰਯੋਗ ਹੈ ਕਿ ਪਿੰਡ ਸੰਧਵਾਂ ਵਿੱਚ ਲਗਭਗ 8 ਏਕੜ ਕਣਕ ਦੀ ਫ਼ਸਲ ਅਤੇ ਕੋਠੇ ਗੱਜਣ ਸਿੰਘ ਵਿੱਚ ਲਗਭਗ 10 ਏਕੜ ਕਣਕ ਦੀ ਫ਼ਸਲ ਅੱਗ ਲੱਗਣ ਕਾਰਨ ਤਬਾਹ ਹੋ ਗਈ।

ਸਪੀਕਰ ਸੰਧਵਾਂ ਨੇ ਕਿਸਾਨਾਂ ਨੂੰ ਕਣਕ ਦੀ ਵਾਢੀ ਮੁਕੰਮਲ ਹੋਣ ਤੱਕ ਪੂਰੀ ਸਾਵਧਾਨੀ ਵਰਤਣ ਦੀ ਅਪੀਲ ਕੀਤੀ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਵਧਦੇ ਤਾਪਮਾਨ ਕਾਰਨ ਤੇਜ਼ ਹਵਾਵਾਂ ਚੱਲਣ, ਬਿਜਲੀ ਦੇ ਸ਼ਾਰਟ ਸਰਕਟ ਜਾਂ ਮਜ਼ਦੂਰਾਂ ਵੱਲੋਂ ਵਰਤੀਆਂ ਜਾਂਦੀਆਂ ਬੀੜੀਆਂ-ਸਿਗਰਟਾਂ ਅਜਿਹੀਆਂ ਘਟਨਾਵਾਂ ਦੇ ਮੁੱਖ ਕਾਰਨ ਹਨ।

ਉਨ੍ਹਾਂ ਅੱਗੇ ਕਿਹਾ ਕਿ ਸੜਕਾਂ ਕੱਚੀਆਂ ਹੋਣ ਕਾਰਨ ਮੌਕੇ ‘ਤੇ ਸਹਾਇਤਾ ਪਹੁੰਚਣ ਵਿੱਚ ਦੇਰੀ ਹੋ ਸਕਦੀ ਹੈ ਇਸ ਲਈ ਪਿੰਡ ਪੱਧਰ ‘ਤੇ ਪਹਿਲਾਂ ਤੋਂ ਤਿਆਰ ਰਹਿਣਾ ਬੇਹੱਦ ਜ਼ਰੂਰੀ ਹੈ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਹੇਠ ਲਿਖੀਆਂ ਸਾਵਧਾਨੀਆਂ ਵਰਤਣ:

ਟਰਾਂਸਫਾਰਮਰ ਦੇ ਨੇੜੇ ਵਾਲੀ ਕਣਕ ਦੀ ਵਾਢੀ ਪਹਿਲਾਂ ਹੀ ਕਰ ਲਈ ਜਾਵੇ।

ਜੇਕਰ ਪਾਣੀ ਦੀ ਲੋੜ ਨਾ ਹੋਵੇ ਤਾਂ ਟ੍ਰਾਂਸਫਾਰਮਰ ਸਵਿੱਚ ਬੰਦ ਰੱਖਿਆ ਜਾਵੇ।

ਖੇਤਾਂ ਵਿੱਚ ਪਾਣੀ ਦੀ ਉਪਲਬਧਤਾ ਨੂੰ ਯਕੀਨੀ ਬਣਾਈ ਜਾਵੇ ਅਤੇ ਟੋਇਆਂ ਵਿੱਚ ਪਾਣੀ ਖੜ੍ਹਾ ਰੱਖਿਆ ਜਾਵੇ।

ਟੈਂਕਾਂ ਨੂੰ ਪਾਣੀ ਨਾਲ ਭਰ ਕੇ ਸਾਂਝੀਆਂ ਥਾਵਾਂ ‘ਤੇ ਰੱਖਿਆ ਜਾਣਾ ਚਾਹੀਦਾ ਹੈ ਅਤੇ ਪਾਈਪਾਂ ਦਾ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ।

ਵੱਡੇ ਸਪਰੇਅ ਪੰਪ ਤਿਆਰ ਰੱਖੇ ਜਾਣੇ ਚਾਹੀਦੇ ਹਨ ਅਤੇ ਉਨ੍ਹਾਂ ਦੇ ਸੰਪਰਕ ਨੰਬਰ ਸਾਂਝੇ ਕੀਤੇ ਜਾਣੇ ਚਾਹੀਦੇ ਹਨ।

ਛੋਟੇ ਸਪਰੇਅ ਪੰਪ ਵੀ ਤਿਆਰ ਰੱਖੇ ਜਾਣੇ ਚਾਹੀਦੇ ਹਨ ਅਤੇ ਪਾਣੀ ਅਤੇ ਪੈਟਰੋਲ ਦਾ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ।

ਅੱਗ ਬੁਝਾਊ ਯੰਤਰ ਸਾਂਝੇ ਤੌਰ ‘ਤੇ ਖਰੀਦੇ ਜਾਣੇ ਚਾਹੀਦੇ ਹਨ।

ਮਜ਼ਦੂਰਾਂ ਨੂੰ ਅੱਗ ਦੀ ਵਰਤੋਂ ਕਰਦੇ ਸਮੇਂ ਸਾਵਧਾਨ ਰਹਿਣ ਲਈ ਕਿਹਾ ਜਾਣਾ ਚਾਹੀਦਾ ਹੈ।

ਅੱਗ ਬੁਝਾਉਣ ਲਈ ਪਿੰਡ ਦੇ ਨੌਜਵਾਨਾਂ ਦੀ ਇੱਕ ਟੀਮ ਨੂੰ ਤਿਆਰ ਰੱਖਿਆ ਜਾਣਾ ਚਾਹੀਦਾ ਹੈ।

ਖੇਤਾਂ ਵਿੱਚ ਹਲ ਰੱਖਣੇ ਚਾਹੀਦੇ ਹਨ ਤਾਂ ਜੋ ਲੋੜ ਪੈਣ ‘ਤੇ ਇਸਦੀ ਤੁਰੰਤ ਵਰਤੋਂ ਕੀਤੀ ਜਾ ਸਕੇ।

ਹਰੇਕ ਕਿਸਾਨ ਕੋਲ ਲੋੜੀਂਦੇ ਸੰਪਰਕ ਨੰਬਰ (ਗੁਰਦੁਆਰਾ ਸਾਹਿਬ, ਬਿਜਲੀ ਗਰਿੱਡ ਆਦਿ) ਹੋਣੇ ਚਾਹੀਦੇ ਹਨ।

ਇਨ੍ਹਾਂ ਦਿਨਾਂ ਦੌਰਾਨ, ਸ਼ਰਾਬ ਆਦਿ ਤੋਂ ਦੂਰ ਰਹਿਣਾ ਚਾਹੀਦਾ ਹੈ ਤਾਂ ਜੋ ਕਿਸਾਨ ਹਰ ਸਮੇਂ ਸੁਚੇਤ ਰਹਿ ਸਕਣ।

ਅੰਤ ਵਿੱਚ ਉਨ੍ਹਾਂ ਕਿਹਾ ਕਿ ਜੇਕਰ ਇਹ ਸਾਵਧਾਨੀਆਂ ਵਰਤੀਆਂ ਜਾਣ ਤਾਂ ਫਸਲ ਨੂੰ ਅੱਗ ਵਰਗੀਆਂ ਘਟਨਾਵਾਂ ਤੋਂ ਕਾਫ਼ੀ ਹੱਦ ਤੱਕ ਬਚਾਇਆ ਜਾ ਸਕਦਾ ਹੈ।

ਕੈਬਨਿਟ ਮੰਤਰੀ ਮੁੰਡੀਆਂ ਤੇ ਵਿਧਾਇਕ ਨੇ ਐਰੋਟ੍ਰੋਪੋਲਿਸ ਵਿੱਚ ਜ਼ਮੀਨ ਅਧਿਗ੍ਰਹਿਣ ਨੂੰ ਲੈ ਕੇ ਚੱਲ ਰਹੇ ਵਿਰੋਧ ਤੇ ਕਿਸਾਨਾਂ ਦੀ ਭੁੱਖ ਹੜਤਾਲ ਖਤਮ ਕਰਵਾਈ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਅਪ੍ਰੈਲ:

ਸੂਬੇ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੇ ਮੋਹਾਲੀ ਦੇ ਐਮ ਐਲ ਏ ਕੁਲਵੰਤ ਸਿੰਘਮੋਹਾਲੀ ਦੇ ਐਰੋਟ੍ਰੋਪੋਲਿਸ ਪ੍ਰੋਜੈਕਟ ਵਿੱਚ ਜ਼ਮੀਨ ਅਧਿਗ੍ਰਹਿਣ ਨਾਲ ਪ੍ਰਭਾਵਿਤ ਕਿਸਾਨਾਂ/ਜ਼ਮੀਨ ਮਾਲਕਾਂ ਵੱਲੋਂ ਆਪਣੀਆਂ ਸਮੱਸਿਆਵਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਗਮਾਡਾ ਦਫ਼ਤਰ ਮੋਹਾਲੀ ਦੇ ਬਾਹਰ ਜਾਰੀ ਭੁੱਖ ਹੜਤਾਲ ਅੱਜ ਕਿਸਾਨ ਆਗੂਆਂ ਨੂੰ ਜੂਸ ਪਿਲਾ ਕੇ ਅਤੇ ਉਨ੍ਹਾਂ ਵੱਲੋਂ ਰੱਖੀਆਂ ਮੰਗਾਂ ਨੂੰ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਮੰਨਣ ਦਾ ਐਲਾਨ ਕਰਕੇ ਖਤਮ ਕਰਵਾਈ। ਇਸ ਮੌਕੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਸ਼੍ਰੀਮਤੀ ਸਾਕਸ਼ੀ ਸਾਹਨੀ ਅਤੇ ਲੈਂਡ ਐਕੂਜ਼ੀਸ਼ਨ ਅਫ਼ਸਰ ਰੋਹਿਤ ਜਿੰਦਲ ਵੀ ਮੌਜੂਦ ਸਨ।

ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਇਸ ਮੌਕੇ ਕਿਹਾ ਕਿ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਹਮੇਸ਼ਾਂ ਕਿਸਾਨ ਅਤੇ ਜ਼ਮੀਨ ਮਾਲਕਾਂ ਦੇ ਹਿਤਾਂ ਨੂੰ ਅੱਗੇ ਰੱਖ ਕੇ ਚਲਦੀ ਹੈ। ਸੂਬੇ ਵਿੱਚ ਕੋਈ ਵੀ ਕਿਸਾਨਾਂ ਨਾਲ ਜੁੜਿਆ ਫੈਸਲਾ ਉਨ੍ਹਾਂ ਦੀ ਸਹਿਮਤੀ ਬਿਨਾਂ ਨਹੀਂ ਲਿਆ ਜਾਂਦਾ। ਉਨ੍ਹਾਂ ਕਿਹਾ ਕਿ ਮੋਹਾਲੀ ਵਿੱਚ ਵੀ ਐਰੋਟ੍ਰੋਪੋਲਿਸ ਪ੍ਰੋਜੈਕਟ ਦੇ ਈ, ਐੱਫ, ਜੀ, ਐੱਚ, ਆਈ, ਜੇ ਬਲਾਕਾਂ ਦੇ ਵਿਕਾਸ ਲਈ ਜ਼ਮੀਨ ਅਕਵਾਇਰ ਕਰਨ ਦਾ ਕੰਮ ਵੀ ਕਿਸਾਨਾਂ ਦੀ ਸਹਿਮਤੀ ਨਾਲ ਹੀ ਕੀਤਾ ਜਾਵੇਗਾ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਹਰ ਇੱਕ ਵਰਗ ਨਾਲ ਕੀਤੇ ਵਾਅਦੇ ਅਤੇ ਗਾਰੰਟੀਆਂ ਨੂੰ ਪੂਰਾ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਕਲ੍ਹ ਹੀ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ‘ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026 ਨਾਲ ਬੇਅਦਬੀ ਦੀਆਂ ਘਟਨਾਵਾਂ ਵਾਲਿਆਂ ਖ਼ਿਲਾਫ਼ ਕਰੜੀ ਸਜ਼ਾ ਦਾ ਇਤਿਹਾਸਕ ਫ਼ੈਸਲਾ ਕੀਤਾ ਗਿਆ ਹੈ ਜੋ ਕਿ ਭਗਵੰਤ ਸਿੰਘ ਮਾਨ ਸਰਕਾਰ ਦੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਪ੍ਰਤੀ ਅਟੁੱਟ ਸ਼ਰਧਾ ਦਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ, 600 ਯੂਨਿਟ ਤੱਕ ਜ਼ੀਰੋ ਬਿੱਲ, ਆਮ ਆਦਮੀ ਕਲਿਨਿਕ, ਸਿੱਖਿਆ ਸੁਧਾਰ ਅਤੇ ਹੋਰ ਮਿਸਾਲੀ ਵਿਕਾਸ ਸਰਕਾਰ ਦੀ ਲੋਕਾਂ ਪ੍ਰਤੀ ਜੁਆਬਦੇਹੀ ਅਤੇ ਵਚਨਬੱਧਤਾ ਦਾ ਪ੍ਰਤੀਕ ਹਨ।

ਉਨ੍ਹਾਂ ਕਿਹਾ ਕਿ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਅਤੇ ਉਨ੍ਹਾਂ ਵੱਲੋਂ ਇਨ੍ਹਾਂ ਪ੍ਰਭਾਵਿਤ ਕਿਸਾਨਾਂ ਅਤੇ ਜ਼ਮੀਨ ਮਾਲਕਾਂ ਦੀਆਂ ਮੁਸ਼ਕਿਲਾਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਲਿਆਏ ਜਾਣ ‘ਤੇ ਉਨ੍ਹਾਂ ਵੱਲੋਂ ਤੁਰੰਤ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਮੰਗਾਂ ਮੰਨਣ ਦੀ ਹਦਾਇਤ ਕੀਤੀ ਗਈ, ਜਿਸ ਨਾਲ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਮੰਨੀਆਂ ਜਾਣ ਦਾ ਰਾਹ ਪੱਧਰਾ ਹੋਇਆ ਹੈ।

ਉਨ੍ਹਾਂ ਨੇ ਧਰਨਾ ਖ਼ਤਮ ਕਰਵਾਉਣ ਤੋਂ ਪਹਿਲਾਂ ਇਨ੍ਹਾਂ ਮੰਨੀਆਂ ਗਈਆਂ ਮੰਗਾਂ ਬਾਰੇ ਬਕਾਇਦਾ ਕਿਸਾਨਾਂ ਨੂੰ ਲਿਖਤੀ ਪੱਤਰ ਪੜ੍ਹ ਕੇ ਸੁਣਾਇਆ ਅਤੇ ਸੌਂਪਿਆ। ਮੰਨੀਆਂ ਗਈਆਂ ਮੰਗਾਂ ਵਿੱਚ ਸਹੂਲਤ ਸਰਟੀਫਿਕੇਟ, ਜੋ ਪੰਜਾਬ ਰਾਜ ਦੇ ਵੱਖ-ਵੱਖ ਵਿਭਾਗਾਂ ਅਤੇ ਜ਼ਿਲ੍ਹਿਆਂ ਵਿੱਚ ਲਾਭ ਪ੍ਰਾਪਤ ਕਰਨ ਲਈ ਪੇਸ਼ ਕਰਨਾ ਪੈਂਦਾ ਹੈ, ਦੀ ਮਿਆਦ ਮੌਜੂਦ 2 ਸਾਲ ਤੋਂ ਵਧਾ ਕੇ ਚਾਰ ਸਾਲ ਕਰਨ ਦਾ ਐਲਾਨ ਕੀਤਾ ਗਿਆ। ਇਹ ਮਿਆਦ ਐਵਾਰਡ ਰਕਮ ਦੀ ਅਦਾਇਗੀ ਦੀ ਤਾਰੀਖ ਤੋਂ ਜਾਂ ਐਲ ਓ ਆਈ ਜਾਰੀ ਹੋਣ ਦੀ ਤਾਰੀਖ ਤੋਂ ਮੰਨੀ ਜਾਵੇਗੀ।

ਇਸੇ ਤਰ੍ਹਾਂ ਟਿਊਬਵੈੱਲ ਕਨੈਕਸ਼ਨ ਜੋ ਕਿ ਮੌਜੂਦਾ ਨਿਯਮਾਂ ਅਨੁਸਾਰ, ਸਹੂਲਤ ਸਰਟੀਫਿਕੇਟ ਦੀ ਮਿਆਦ (2 ਸਾਲ) ਵਿੱਚ ਅਰਜ਼ੀ ਦੇਣ ‘ਤੇ ਹੀ ਮਿਲਦਾ ਸੀ, ਉਸ ਦੀ ਮਿਆਦ ਵੀ 4 ਸਾਲ ਕਰਨ ਲਈ ਸਹਿਮਤੀ ਪ੍ਰਗਟਾਈ ਗਈ ਅਤੇ ਸੰਬੰਧਿਤ ਵਿਭਾਗ ਨੂੰ 2 ਮਹੀਨੇ ਅੰਦਰ ਪਹਿਲ ਦੇ ਅਧਾਰ ‘ਤੇ ਕਨੈਕਸ਼ਨ ਲਗਾਉਣ ਲਈ ਪਾਬੰਦ ਕੀਤਾ ਜਾਵੇਗਾ।

ਪਲਾਟਾਂ ਦੀ ਅਲਾਟਮੈਂਟ (ਡ੍ਰਾ ਆਫ ਲਾਟਸ) ਵਿੱਚ ਕਿਸਾਨਾਂ ਵੱਲੋਂ ਰੱਖੇ ਇਤਰਾਜ਼ ਕਿ ‘ਪ੍ਰੀਫਰੈਂਸ਼ਲ ਲੋਕੇਸ਼ਨ’ ਵਾਲੇ ਪਲਾਟ ਡ੍ਰਾ ਵਿੱਚ ਸ਼ਾਮਲ ਨਹੀਂ ਕੀਤੇ ਜਾ ਰਹੇ, ਨੂੰ ਦੂਰ ਕਰਦਿਆਂ ਸਾਰੇ ਪਲਾਟ, ਸਮੇਤ ਪ੍ਰੀਫਰੈਂਸ਼ਲ ਲੋਕੇਸ਼ਨ ਵਾਲੇ, ਡ੍ਰਾ ਵਿੱਚ ਸ਼ਾਮਲ ਕਰਨ ਦਾ ਐਲਾਨ ਕੀਤਾ ਗਿਆ।

ਐਰੋਟ੍ਰੋਪੋਲਿਸ ਪ੍ਰੋਜੈਕਟ ਦੀ ਪਾਕੇਟ ਏ ਬੀ ਸੀ ਅਤੇ ਡੀ ਵਿੱਚ ਵਿਜੀਲੈਂਸ ਐਫ਼ ਆਈ ਆਰ ਨੰਬਰ 16 ਕਾਰਨ ਵਿਕਾਸ ਕਾਰਜਾਂ ਵਿੱਚ ਹੋ ਰਹੀ ਦੇਰੀ, ਜਿਸ ਵਿੱਚ ਫਲਦਾਰ ਦਰੱਖਤਾਂ ਅਤੇ ਢਾਂਚਿਆਂ ਦੇ ਮੁਲਾਂਕਣ ਸਬੰਧੀ ਆਰਡਰ ਨੂੰ ਹਾਈ ਕੋਰਟ ਵੱਲੋਂ ਰੋਕਿਆ ਗਿਆ ਹੈ, ਸਬੰਧੀ ਫੈਸਲਾ ਲਿਆ ਗਿਆ ਕਿ ਬਕਾਇਆ ਮੁਆਵਜ਼ਾ ਰਕਮ ਰੈਫਰੈਂਸ ਕੋਰਟ ਵਿੱਚ ਜਮ੍ਹਾਂ ਕਰਵਾਈ ਜਾਵੇ।ਵਿਕਾਸ ਕਾਰਜ ਤੇਜ਼ੀ ਨਾਲ ਕੀਤੇ ਜਾਣ। ਇਸ ਦੇ ਨਾਲ ਹੀ ਐੱਫ ਆਈ ਆਰ ਤੋਂ ਬਾਹਰ ਵਾਲੇ ਢਾਂਚਿਆਂ ਦਾ ਮੁਆਵਜ਼ਾ ਜਾਰੀ ਕੀਤਾ ਜਾਵੇਗਾ, ਜਦਕਿ ਐੱਫ ਆਈ ਆਰ ਅਧੀਨ ਥਾਂ ਦੀ ਰਕਮ ਅਦਾਲਤ ਵਿੱਚ ਜਮ੍ਹਾਂ ਹੋਵੇਗੀ।
ਇਸੇ ਤਰ੍ਹਾਂ ਵਿਕਾਸ ਕਾਰਜਾਂ ਦੀ ਸਮਾਂ-ਸੀਮਾ ਤੈਅ ਕਰਦਿਆਂ ਐਵਾਰਡ ਅਤੇ ਜ਼ਮੀਨ ਦੇ ਕਬਜ਼ੇ ਤੋਂ 3 ਸਾਲਾਂ ਵਿੱਚ ਸਾਰੇ ਵਿਕਾਸ ਕਾਰਜ ਪੂਰੇ ਕਰਨ ਦੀ ਵਚਨਬੱਧਤਾ ਪ੍ਰਗਟਾਈ ਗਈ।

ਕਿਸਾਨਾਂ ਦੀ ਲੈਂਡ ਪੂਲਿੰਗ ਲਾਭਾਂ ਵਿੱਚ ਵਾਧਾ ਕਰਨ ਦੀ ਮੰਗ ਨੂੰ ਮੰਨਦਿਆਂ ਮਿਕਸਡ ਯੂਜ਼ (1 ਏਕੜ ਤੋਂ ਵੱਧ ਵਾਲੀ ਜ਼ਮੀਨ ਲਈ) ਰਿਹਾਇਸ਼ੀ ਸ਼੍ਰੇਣੀ ਵਿੱਚ 1000 ਵਰਗ ਗਜ਼ ਪ੍ਰਤੀ ਏਕੜ ਅਤੇ ਕਮਰਸ਼ੀਅਲ ਸ਼੍ਰੇਣੀ ਵਿੱਚ 200 ਤੋਂ ਵਧਾ ਕੇ 210 ਵਰਗ ਗਜ਼ ਕਰਨ ਦਾ ਐਲਾਨ ਕੀਤਾ ਗਿਆ। ਜਦਕਿ ਰਿਹਾਇਸ਼ੀ ਸ਼੍ਰੇਣੀ (1 ਏਕੜ ਤੋਂ ਵੱਧ ਵਾਲੀ ਜ਼ਮੀਨ ਲਈ) ਲਾਭ 1600 ਤੋਂ ਵਧਾ ਕੇ 1630 ਵਰਗ ਗਜ਼ ਪ੍ਰਤੀ ਏਕੜ ਕਰਨ ਦਾ ਐਲਾਨ ਕੀਤਾ ਗਿਆ।

ਆਉਸਟੀ ਕੋਟਾ / ਪਲਾਟ ਮਾਮਲੇ ਵਿੱਚ ਸਾਰੇ ਕਿਸਾਨਾਂ ਨੂੰ ਆਉਸਟੀ ਸਰਟੀਫਿਕੇਟ ਜਾਰੀ ਕੀਤੇ ਜਾਣਗੇ ਅਤੇ ਸਕੀਮ ਕੀਮਤ ‘ਤੇ ਪਲਾਟ ਅਲਾਟਮੈਂਟ ਹੋਵੇਗੀ। ਇਸ ਵਿੱਚ 0.5 ਏਕੜ ਵਾਸਤੇ 200 ਵਰਗ ਗਜ਼, 0.5 ਤੋਂ 2.5 ਏਕੜ ਵਾਸਤੇ 300 ਵਰਗ ਗਜ਼ ਅਤੇ 2.5 ਏਕੜ ਤੋਂ ਵੱਧ ਵਾਸਤੇ 500 ਵਰਗ ਗਜ਼ ਪਲਾਟ ਅਲਾਟ ਦਿੱਤੇ ਜਾਣਗੇ।

ਕਨਵੇਅਂਸ ਡੀਡ ਚਾਰਜ ਸਬੰਧੀ ਕਿਹਾ ਗਿਆ ਕਿ ਜੱਦੀ ਜ਼ਮੀਨ ਮਾਲਕਾਂ ਲਈ ਕਨਵੇਅਂਸ ਡੀਡ ਬਿਲਕੁਲ ਮੁਫ਼ਤ ਕੀਤੀ ਜਾਵੇਗੀ।

ਕਿਸਾਨਾਂ ਵੱਲੋਂ ਪਿੰਡਾਂ ਦਾ ਵਿਕਾਸ ਕਾਰਜ ਜ਼ਮੀਨ ਅਧਿਗ੍ਰਹਿਣ ਦੇ ਨਾਲ ਕਰਨ ਦੀ ਮੰਗ ਨੂੰ ਸਹਿਮਤੀ ਦਿੱਤੀ ਗਈ। ਇਹ ਫੈਸਲਾ ਹੋਇਆ ਕਿ ਸਕੂਲ, ਪਾਰਕ, ਡਿਸਪੈਂਸਰੀ ਆਦਿ ਜ਼ਮੀਨ ਅਧਿਗ੍ਰਹਿਣ ਤੋਂ ਬਾਹਰ ਰੱਖੇ ਜਾਣਗੇ। ਸੰਬੰਧਤ ਵਿਭਾਗ ਸੀਵਰੇਜ, ਪਾਣੀ ਅਤੇ ਸਟਾਰਮ ਵਾਟਰ ਸਿਸਟਮ ਗਮਾਡਾ ਦੇ ਪ੍ਰਬੰਧਨ ਨਾਲ ਜੋੜੇ ਜਾਣਗੇ ਜਦਕਿ ਪਿੰਡਾਂ ਵਿੱਚ ਸੜਕਾਂ ਸਮੇਤ ਲੋੜੀਂਦੇ ਵਿਕਾਸ ਕੀਤੇ ਜਾਣਗੇ ਅਤੇ ਕਿਸੇ ਵੀ ਵਿਭਾਗ ਵੱਲੋਂ ਫੰਡ ਦੀ ਘਾਟ ਹੋਣ ‘ਤੇ ਗਮਾਡਾ ਵੱਲੋਂ ਲੋੜੀਂਦੇ ਫੰਡ ਮੁਹਈਆ ਕਰਵਾਏ ਜਾਣਗੇ।

ਇੱਕ ਅਹਿਮ ਫੈਸਲੇ ਰਾਹੀਂ ਸਬੰਧਤ ਪਿੰਡ ਦੀ ਫਿਰਨੀ ਦੇ ਨਾਲ ਘਰਾਂ ਨੂੰ ਅਧਿਗ੍ਰਹਿਣ ਤੋਂ ਛੋਟ ਹੋਵੇਗੀ ਜਦਕਿ ਖੇਤਾਂ ਵਿੱਚ ਆਉਂਦੇ ਘਰਾਂ ਨੂੰ ਰਿਲੋਕੇਟ (ਤਬਦੀਲ) ਕੀਤਾ ਜਾਵੇਗਾ।

ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਐਲਾਨ ਕੀਤਾ ਕਿ ਕੋਈ ਵੀ ਵਿਕਾਸ ਇਲਾਕੇ ਦੇ ਲੋਕਾਂ ਦੀਆਂ ਭਾਵਨਾਵਾਂ ਤੋਂ ਵਧ ਕੇ ਨਹੀਂ ਹੁੰਦਾ, ਇਸ ਲਈ ਭਗਵੰਤ ਸਿੰਘ ਮਾਨ ਸਰਕਾਰ ਲੋਕਾਂ ਦੀਆਂ ਭਾਵਨਾਵਾਂ ਦਾ ਪੂਰਣ ਸਤਿਕਾਰ ਕਰਦੀ ਹੈ।

ਐਮ ਐਲ ਏ ਕੁਲਵੰਤ ਸਿੰਘ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਪ੍ਰਭਾਵਿਤ ਕਿਸਾਨਾਂ ਦੀਆਂ ਮੰਗਾਂ ਮੰਨਣ ‘ਤੇ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਕਿ ਉਹ ਕਿਸਾਨਾਂ ਅਤੇ ਜ਼ਮੀਨ ਮਾਲਕਾਂ ਦੇ ਵੀ ਧੰਨਵਾਦੀ ਹਨ ਕਿ ਉਹ ਹਮੇਸ਼ਾਂ ਉਨ੍ਹਾਂ (ਵਿਧਾਇਕ) ‘ਤੇ ਵਿਸ਼ਵਾਸ਼ ਰੱਖ ਕੇ ਚੱਲਦੇ ਹਨ।

ਪੰਜਾਬ ਪੁਲਿਸ ਵੱਲੋਂ ਗੈਰਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ, 14 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲ ਰਹੇ ਗੈਰਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ, ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ 07 ਆਧੁਨਿਕ ਪਿਸਤੌਲ ਬਰਾਮਦ ਕੀਤੇ ਗਏ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ, ਜੋ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸਹਾਇਤਾ ਕਰਦੇ ਸਨ ਅਤੇ ਅਪਰਾਧਿਕ ਤੱਤਾਂ ਨੂੰ ਸਪਲਾਈ ਕਰਦੇ ਸਨ। ਇਹ ਖੇਪਾਂ ਪ੍ਰਾਪਤ ਕਰਕੇ ਅੱਗੇ ਪੰਜਾਬ ਭਰ ਵਿੱਚ ਅਪਰਾਧਿਕ ਤੱਤਾਂ ਨੂੰ ਸਪਲਾਈ ਕੀਤੀਆਂ ਜਾਂਦੀਆਂ ਸਨ।

ਇਸ ਸਬੰਧੀ ਥਾਣਾ ਕੈਂਟੋਨਮੈਂਟ, ਅੰਮ੍ਰਿਤਸਰ ਵਿਖੇ ਆਰਮਜ਼ ਐਕਟ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਕਰਨ ਅਤੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਜਾਂਚ ਜਾਰੀ ਹੈ ।

ਹਾਈਕੋਰਟ ਦਾ ਵੱਡਾ ਫੈਸਲਾ, ਪਤੀ ਵਿਦਿਆਰਥੀ ਹੋਵੇ ਜਾਂ ਬੇਰੁਜ਼ਗਾਰ, ਪਤਨੀ ਨੂੰ ਦੇਣਾ ਪਵੇਗਾ ਗੁਜ਼ਾਰਾ ਭੱਤਾ

ਚੰਡੀਗੜ੍ਹ, 14 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪਤਨੀ ਨੂੰ ਗੁਜ਼ਾਰਾ ਭੱਤਾ ਦੇਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਫੈਸਲਾ ਸੁਣਾਇਆ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਕ ਫੈਸਲਾ ਸਣਾਉਂਦੇ ਹੋਏ ਕਿਹਾ ਕਿ ਪਤੀ ਆਪਣੀ ਪਤਨੀ ਨੂੰ ਗੁਜ਼ਾਰਾ ਭੱਤੇ ਦੀ ਕਾਨੂੰਨੀ ਜ਼ਿੰਮੇਵਾਰੀ ਤੋਂ ਇਸ ਲਈ ਮੁਕਤ ਨਹੀਂ ਹੋ ਸਕਦਾ ਕਿ ਉਹ ਵਿਦਿਆਰਥੀ ਹੈ ਜਾਂ ਆਰਥਿਕ ਤੌਰ ਉਤੇ ਕਮਜ਼ੋਰ ਹੈ। ਹਾਈਕੋਰਟ ਨੇ ਕਿਹਾ ਕਿ ਇਕ ਸਿਹਤਮੰਦ ਅਤੇ ਸਮਰੱਥ ਵਿਅਕਤੀ ਲਈ ਕਮਾਈ ਕਰਨਾ ਸੰਭਵ ਹੈ ਅਤੇ ਪਤਨੀ ਦਾ ਪਾਲਣ ਪੋਸ਼ਣ ਕਰਨਾ ਵੀ ਉਸਦੀ ਕਾਨੂੰਨੀ ਜ਼ਿੰਮੇਵਾਰੀ ਹੈ।

22 ਸਾਲਾ ਇਲੈਕਟ੍ਰੀਕਲ ਇੰਜੀਨੀਅਰਿੰਗ ਦੇ ਵਿਦਿਆਰਥੀ ਦੀ ਪਟੀਸ਼ਨ ਉਤੇ ਸੁਣਵਾਈ ਕਰਦੇ ਹੋਏ ਜਸਟਿਸ ਸ਼ਾਲਿਨੀ ਸਿੰਘ ਨਾਗਪਾਲ ਦੇ ਸਿੰਗਲ ਬੈਂਚ ਨੇ ਸੁਪਰੀਮ ਕੋਰਟ ਦੇ ਕਈ ਫੈਸਲਿਆਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਪਤੀ ਦੀ ਆਮਦਨ ਨਾ ਹੋਣ ਦੀ ਦਲੀਲ ਸਿਰਫ਼ ਇੱਕ ਬਹਾਨਾ ਹੈ, ਜਿਸ ਨੂੰ ਕਾਨੂੰਨ ਵਿੱਚ ਸਵੀਕਾਰ ਨਹੀਂ ਕੀਤਾ ਜਾ ਸਕਦਾ।

ਫਰੀਦਾਬਾਦ ਦੇ ਰਹਿਣ ਵਾਲੇ ਵਿਅਕਤੀ ਵੱਲੋਂ ਅਗਸਤ 2025 ਵਿੱਚ ਪਾਸ ਕੀਤੇ ਹੁਕਮ ਨੂੰ ਚੁਣੌਤੀ ਦਿੱਤੀ ਸੀ, ਜਿਸ ਵਿੱਚ ਉਸ ਨੂੰ ਆਪਣੀ ਵੱਖ ਰਹਿ ਰਹੀ ਪਤਨੀ ਨੂੰ 2500 ਰੁਪਏ ਪ੍ਰਤੀ ਮਹੀਨਾ ਅੰਤਰਿਮ ਗੁਜ਼ਾਰਾ ਭੱਤਾ ਦੇਣ ਦੇ ਨਿਰਦੇਸ਼ ਦਿੱਤੇ ਗਏ ਸਨ। ਮਾਮਲੇ ਅਨੁਸਾਰ, ਦੋਵਾਂ ਦਾ ਵਿਆਹ ਜੂਨ 2020 ਵਿੱਚ ਹੋਇਆ ਸੀ, ਜਦੋਂ ਪਤੀ ਨਾਬਾਲਗ ਸੀ ਅਤੇ ਪਤਨੀ 25 ਸਾਲ ਦੀ ਸੀ।

ਬਾਅਦ ਵਿੱਚ ਪਤੀ ਨੇ ਸਾਲ 2023 ਵਿੱਚ ਵਿਆਹ ਰੱਦ ਕਰਨ ਲਈ ਪਟੀਸ਼ਨ ਦਾਇਰ ਕੀਤੀ, ਜਿਸ ਤੋਂ ਬਾਅਦ ਪਤਨੀ ਨੇ ਦੰਡ ਪ੍ਰਕਿਰਿਆ ਸੰਹਿਤਾ (CrPC) ਦੀ ਧਾਰਾ 125 ਤਹਿਤ ਗੁਜ਼ਾਰਾ ਭੱਤੇ ਦੀ ਮੰਗ ਕੀਤੀ। ਪਟੀਸ਼ਨਰ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਉਹ ਇੱਕ ਵਿਦਿਆਰਥੀ ਹੈ ਅਤੇ ਉਸਦੀ ਮਾਂ ਦੀ 3000 ਰੁਪਏ ਦੀ ਵਿਧਵਾ ਪੈਨਸ਼ਨ ‘ਤੇ ਹੀ ਪੂਰਾ ਪਰਿਵਾਰ ਨਿਰਭਰ ਹੈ। ਇਹ ਵੀ ਕਿਹਾ ਗਿਆ ਸੀ ਕਿ ਪਤਨੀ ਆਪਣੇ ਪੇਕੇ ਰਹਿ ਰਹੀ ਹੈ ਅਤੇ ਉਸ ਦੇ ਭਰਾ ਕਮਾਉਣ ਵਾਲੇ ਹਨ, ਇਸ ਲਈ ਉਸ ਨੂੰ ਗੁਜ਼ਾਰਾ ਭੱਤੇ ਦੀ ਲੋੜ ਨਹੀਂ ਹੈ। ਅਦਾਲਤ ਨੇ ਇਨ੍ਹਾਂ ਦਲੀਲਾਂ ਨੂੰ ਖਾਰਜ ਕਰਦਿਆਂ ਕਿਹਾ ਕਿ ਗੁਜ਼ਾਰਾ ਭੱਤੇ ਦੀ ਵਿਵਸਥਾ ਪਤੀ ਨੂੰ ਸਜ਼ਾ ਦੇਣ ਲਈ ਨਹੀਂ, ਸਗੋਂ ਪਤਨੀ ਨੂੰ ਦਰ-ਦਰ ਦੀਆਂ ਠੋਕਰਾਂ ਅਤੇ ਆਰਥਿਕ ਤੰਗੀ ਤੋਂ ਬਚਾਉਣ ਲਈ ਬਣਾਈ ਗਈ ਹੈ।

ਅਦਾਲਤ ਨੇ ਕਿਹਾ ਕਿ ਇੱਕ ਦਿਹਾੜੀਦਾਰ ਮਜ਼ਦੂਰ ਵੀ ਆਸਾਨੀ ਨਾਲ 12-13 ਹਜ਼ਾਰ ਮਹੀਨਾ ਕਮਾ ਸਕਦਾ ਹੈ। ਗੁਜ਼ਾਰਾ ਭੱਤੇ ਦੀ ਰਾਸ਼ੀ ਬਾਰੇ ਵਿਚਾਰ ਕਰਦਿਆਂ ਅਦਾਲਤ ਨੇ ਕਿਹਾ ਕਿ ਮਹਿੰਗਾਈ ਦੇ ਇਸ ਦੌਰ ਵਿੱਚ 2500 ਰੁਪਏ ਪ੍ਰਤੀ ਮਹੀਨਾ ਦੀ ਰਾਸ਼ੀ ਵੀ ਪਤਨੀ ਦੀਆਂ ਬੁਨਿਆਦੀ ਲੋੜਾਂ ਲਈ ਮੁਸ਼ਕਿਲ ਨਾਲ ਕਾਫ਼ੀ ਹੈ। ਅਜਿਹੀ ਸਥਿਤੀ ਵਿੱਚ ਇਸ ਨੂੰ ਘਟਾਉਣ ਦਾ ਕੋਈ ਆਧਾਰ ਨਹੀਂ ਬਣਦਾ।

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 14 ਅਪ੍ਰੈਲ, 2026, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੰਜਾਬ ਸਟੇਟ ਸੀਡ ਸਰਟੀਫਿਕੇਸ਼ਨ ਅਥਾਰਟੀ ਲੁਧਿਆਣਾ ਵਿਖੇ ਤਾਇਨਾਤ ਸੀਡ ਸਰਟੀਫਿਕੇਸ਼ਨ ਅਧਿਕਾਰੀ ਅੰਮ੍ਰਿਤਪਾਲ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਜ਼ਿਲ੍ਹਾ ਮਾਨਸਾ ਦੇ ਵਾਰਡ ਨੰਬਰ 10 ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਇੱਕ ਬੀਜ ਉਤਪਾਦਕ ਹੈ ਜੋ ਮਾਨਸਾ ਵਿੱਚ ਮੈਸਰਜ਼ ਪੰਜਾਬ ਐਗਰੀ ਸੀਡ ਫਾਰਮ ਚਲਾਉਂਦਾ ਹੈ। ਉਸ ਦੀ ਫਰਮ ਪੰਜਾਬ ਜਾਂ ਪੰਜਾਬ ਸੂਬੇ ਤੋਂ ਬਾਹਰ ਦੀਆਂ ਖੇਤੀਬਾੜੀ ਯੂਨੀਵਰਸਿਟੀਆਂ ਤੋਂ ਬਰੀਡਰ ਬੀਜ (ਪਹਿਲੀ ਕਿਸਮ ਦੇ ਬੀਜ ਬੀਜ) ਪ੍ਰਾਪਤ ਕਰਦੀ ਅਤੇ ਖਰੀਦੀਆਂ ਫਸਲਾਂ ਤੋਂ ਬੀਜ ਤਿਆਰ ਕਰਦੀ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਸਾਡੀ ਫਰਮ ਨੇ ਵੱਖ-ਵੱਖ ਯੂਨੀਵਰਸਿਟੀਆਂ ਅਤੇ ਫਾਊਂਡੇਸ਼ਨ ਸੀਡ ਸਰੋਤਾਂ ਰਾਹੀਂ ਲਗਭਗ 510 ਹੈਕਟੇਅਰ (1275 ਏਕੜ) ਜ਼ਮੀਨ ਵਿੱਚ ਕਣਕ ਦੇ ਬੀਜ ਬੀਜੇ ਸਨ। ਇਸ ਫਸਲ ਦੀ ਜਾਂਚ ਦੀ ਜ਼ਿੰਮੇਵਾਰੀ ਦੋਸ਼ੀ ਅੰਮ੍ਰਿਤਪਾਲ ਸਿੰਘ, ਸੀਡ ਸਰਟੀਫਿਕੇਸ਼ਨ ਅਧਿਕਾਰੀ ਦੀ ਹੈ।

ਇਸ ਸਬੰਧੀ, ਉਪਰੋਕਤ ਮੁਲਜ਼ਮ ਲਗਭਗ 10 ਦਿਨ ਪਹਿਲਾਂ ਸਾਡੀ ਬੀਜੀ ਗਈ ਫਸਲ ਦੇ ਨਿਰੀਖਣ ਲਈ ਸਾਡੇ ਫਾਰਮ ‘ਤੇ ਆਇਆ ਸੀ ਅਤੇ ਫਸਲ ਦੀ ਬਿਜਾਈ ਵਾਲੇ ਖੇਤ ਦਿਖਾਉਣ ਲਈ ਕਿਹਾ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਨੇ ਨਿਰੀਖਣ ਰਿਪੋਰਟ ਨੂੰ ਫਸਲਾਂ ਦੀ ਬਿਜਾਈ ਦੇ ਪੱਖ ਵਿੱਚ ਬਣਾਉਣ ਬਦਲੇ 200 ਰੁਪਏ ਪ੍ਰਤੀ ਹੈਕਟੇਅਰ (510*200 = 102000 ਰੁਪਏ) ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੌਰਾਨ ਹੋਈ ਗੱਲਬਾਤ ਰਿਕਾਰਡ ਕਰ ਲਈ ਸੀ।

ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ, ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਬੀਜ ਪ੍ਰਮਾਣੀਕਰਣ ਅਧਿਕਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।

ਇਸ ਸਬੰਧੀ, ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਬਿਹਾਰ ਦੇ ਮੁੱਖ ਮੰਤਰੀ ਅੱਜ ਦੇਣਗੇ ਅਸਤੀਫਾ

ਪਟਨਾ, 14 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਬਿਹਾਰ ਦੀ ਰਾਜਨੀਤੀ ਵਿੱਚ ਅੱਜ ਇੱਕ ਵੱਡਾ ਦਿਨ ਹੈ। 20 ਸਾਲ ਮੁੱਖ ਮੰਤਰੀ ਰਹੇ ਨਿਤੀਸ਼ ਕੁਮਾਰ ਅੱਜ ਅਸਤੀਫਾ ਦੇ ਰਹੇ ਹਨ। ਇਸ ਤੋਂ ਪਹਿਲਾਂ, ਉਹ ਸਵੇਰੇ ਆਪਣੀ ਸਰਕਾਰ ਦੀ ਅੰਤਿਮ ਕੈਬਨਿਟ ਮੀਟਿੰਗ ਵਿੱਚ ਸ਼ਾਮਲ ਹੋਣਗੇ। ਇਸ ਤੋਂ ਬਾਅਦ, ਉਹ ਲੋਕ ਭਵਨ ਜਾਣਗੇ ਅਤੇ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣਗੇ। ਇਸ ਦੌਰਾਨ ਭਾਜਪਾ ਵਿਧਾਇਕ ਦਲ ਦੁਪਹਿਰ ਨੂੰ ਇੱਕ ਨੇਤਾ ਦੀ ਚੋਣ ਕਰਨ ਲਈ ਮੀਟਿੰਗ ਕਰੇਗਾ। ਭਾਜਪਾ ਵਿਧਾਇਕ ਦਲ ਦਾ ਨੇਤਾ ਐਨਡੀਏ ਸਰਕਾਰ ਦਾ ਨਵਾਂ ਮੁੱਖ ਮੰਤਰੀ ਹੋਵੇਗਾ। ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਵੇਂ ਮੁੱਖ ਮੰਤਰੀ ਦੇ ਨਾਮ ਦਾ ਐਲਾਨ ਕਰਨਗੇ।ਸਹੁੰ ਚੁੱਕ ਸਮਾਗਮ ਕੱਲ੍ਹ ਸਵੇਰੇ 11 ਵਜੇ ਰਾਜ ਭਵਨ ਵਿਖੇ ਹੋਵੇਗਾ।

ਦੱਸ ਦੇਈਏ ਕਿ ਨੀਤੀਸ਼ ਕੁਮਾਰ ਨੇ ਹਾਲ ਹੀ ਵਿੱਚ (10 ਅਪ੍ਰੈਲ ਨੂੰ) ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਹੈ।

Category : Videos