ਮਲੋਟ, 12 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਸੀਬੀਆਈ ਵੱਲੋਂ ਮਲੋਟ ਦੀ ਕ੍ਰਿਸ਼ਨਾ ਕਲੋਨੀ ਵਿੱਚ ਦੋ ਵਿਅਕਤੀਆਂ ਰਾਘਵ ਗੋਇਲ ਅਤੇ ਵਿਕਾਸ ਗੋਇਲ ਦੇ ਘਰ ਦਸਤਕ ਦਿੱਤੀ ਗਈ ਹੈ। ਸੀਬੀਆਈ ਦਫ਼ਤਰ ਚੰਡੀਗੜ੍ਹ ਦੇ ਡੀਐਸਪੀ ਦੀ ਅਗਵਾਈ ਵਿੱਚ ਛਾਪੇਮਾਰੀ ਕੀਤੀ ਗਈ। ਹਾਲਾਂਕਿ ਇਸ ਪੂਰੀ ਕਾਰਵਾਈ ਨੂੰ ਲੈ ਕੇ ਸੀਬੀਆਈ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਜਾਂ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ, ਪਰ ਦੇਰ ਰਾਤ ਤੱਕ ਚੱਲੀ ਇਸ ਚੈਕਿੰਗ ਨੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਹੜਕੰਪ ਮਚਾ ਦਿੱਤਾ ਹੈ। ਮੌਕੇ ‘ਤੇ ਮੀਡੀਆ ਕਰਮਚਾਰੀਆਂ ਅਤੇ ਭਾਰੀ ਪੁਲਿਸ ਫੋਰਸ ਦੀ ਮੌਜੂਦਗੀ ਕਾਰਨ ਮਾਹੌਲ ਕਾਫੀ ਭਖਿਆ ਰਿਹਾ। ਦੱਸਿਆ ਜਾ ਰਿਹਾ ਹੈ ਕਿ ਜਿਸ ਦੇ ਘਰ ਛਾਪਾ ਮਾਰਿਆ ਗਿਆ ਉਹ ਭਾਜਪਾ ਦੇ ਆਗੂ ਹਨ।

Spread the love