ਮੋਹਾਲੀ, 12 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਵਿਜੀਲੈਂਸ ਬਿਊਰੋ ਦੇ ਮੋਹਾਲੀ ਸਥਿਤ ਮੁੱਖ ਦਫ਼ਤਰ ਉਤੇ ਸੀਬੀਆਈ ਵੱਲੋਂ ਦੇਰ ਰਾਤ ਨੂੰ ਛਾਪਾ ਮਾਰਿਆ ਗਿਆ ਹੈ। ਸੀਬੀਆਈ ਵੱਲੋਂ ਕਥਿਤ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਇਹ ਕਾਰਵਾਈ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਵਿਜੀਲੈਸ਼ ਦੇ ਇਕ ਸੀਨੀਅਰ ਅਧਿਕਾਰੀ ਦੇ ਰੀਡਰ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਕ ਹੋਟਲ ਦੇ ਮਾਮਲੇ ਵਿੱਚ 20 ਲੱਖ ਰੁਪਏ ਦੇ ਲੈਣ ਦੇਣ ਦੀ ਗੱਲ ਹੋਈ ਸੀ। ਇਸ ਸਬੰਧੀ ਸੀਬੀਆਈ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਇਸ ਸਬੰਧੀ ਭਾਵੇਂ ਅਜੇ ਤੱਕ ਅਧਿਕਾਰਤ ਤੌਰ ਉਤੇ ਕੋਈ ਪੁਸ਼ਟੀ ਨਹੀਂ ਕੀਤੀ ਗਈ। ਵਿਰੋਧ ਪਾਰਟੀਆਂ ਦੇ ਆਗੂਆਂ ਨੇ ਦਾਅਵਾ ਕੀਤਾ ਕਿ ਇੱਕ ਵਿਜੀਲੈਂਸ ਦੇ ਮੁਲਾਜ਼ਮ ਕੋਲੋਂ 13 ਲੱਖ ਰੁਪਏ ਬਰਾਮਦ ਕੀਤੇ ਹਨ।

Spread the love