ਨਵੀਂ ਦਿੱਲੀ, 3 ਮਾਰਚ :

ਇਜ਼ਰਾਈਲ-ਅਮਰੀਕਾ ਵੱਲੋਂ ਇਰਾਨ ਉਤੇ ਕੀਤੇ ਹਮਲੇ ਤੋਂ ਬਾਅਦ ਸ਼ੁਰੂ ਹੋਈ ਜੰਗ ਕਾਰਨ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਵੱਲੋਂ ਮੱਧ ਪੂਰਬ ਵਿਚ ਪ੍ਰੀਖਿਆਵਾਂ ਨੂ ਲੈ ਕੇ ਵੱਡਾ ਫੈਸਲਾ ਕੀਤਾ ਹੈ। ਸੀਬੀਐਸਈ ਨੇ ਇਰਾਨ-ਇਜ਼ਰਾਈਲ ਵਿਚ ਚਲਦੀ ਜੰਗ ਕਾਰਨ ਮੱਧ ਪੂਰਬ ਖੇਤਰ ਵਿੱਚ 5 ਮਾਰਚ ਨੂੰ ਹੋਣ ਵਾਲੀਆਂ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤੀਆਂ ਹਨ। CBSE ਦੇ ਪ੍ਰੀਖਿਆ ਕੰਟਰੋਲਰ ਸੰਯਮ ਭਾਰਦਵਾਜ ਨੇ ਕਿਹਾ, “ਮੱਧ ਪੂਰਬ ਦੇ ਕੁਝ ਹਿੱਸਿਆਂ – ਬਹਿਰੀਨ, ਈਰਾਨ, ਕੁਵੈਤ, ਓਮਾਨ, ਕਤਰ, ਸਾਊਦੀ ਅਰਬ ਅਤੇ ਯੂਏਈ ਵਿੱਚ ਮੌਜੂਦਾ ਸਥਿਤੀ ਦੇ ਕਾਰਨ, ਬੋਰਡ ਨੇ 5 ਮਾਰਚ ਨੂੰ ਹੋਣ ਵਾਲੀਆਂ 10ਵੀਂ, 12ਵੀਂ ਦੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ।”

ਉਨ੍ਹਾਂ ਅੱਗੇ ਕਿਹਾ ਕਿ ਪ੍ਰੀਖਿਆਵਾਂ ਦੀਆਂ ਨਵੀਆਂ ਤਰੀਕਾਂ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰੀਖਿਆਵਾਂ ਲਈ ਸਥਿਤੀ ਦੀ ਸਮੀਖਿਆ 5 ਮਾਰਚ ਨੂੰ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਬੋਰਡ ਨੇ ਐਤਵਾਰ ਨੂੰ ਇਸ ਖੇਤਰ ਵਿੱਚ 2 ਮਾਰਚ ਨੂੰ ਹੋਣ ਵਾਲੀ ਪ੍ਰੀਖਿਆ ਵੀ ਮੁਲਤਵੀ ਕਰ ਦਿੱਤੀ ਸੀ।

Spread the love