ਨਵੀਂ ਦਿੱਲੀ, 27 ਮਾਰਚ :

ਕੇਂਦਰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡਾ ਫੈਸਲਾ ਕੀਤਾ ਹੈ। ਸਰਕਾਰ ਨੇ ਪੈਟਰੋਲ ਉਤੇ Special Additional Excise Duty ਘਟਾ ਕੇ 3 ਰੁਪਏ ਪ੍ਰਤੀ ਲੀਟਰ ਕਰ ਦਿੱਤਾ ਹੈ, ਜਦੋਂ ਕਿ ਡੀਜ਼ਲ ਉਤੇ ਇਹ ਡਿਊਟੀ ਪੂਰੀ ਤਰ੍ਹਾਂ ਖਤਮ ਕਰ ਦਿੱਤੀ ਗਈ ਹੈ। ਪਹਿਲਾਂ ਪੈਟਰੋਲ ਉਤੇ Excise Duty 13 ਰੁਪਏ ਸੀ ਅਤੇ ਡੀਜ਼ਲ ਉਤੇ 10 ਰੁਪਏ ਸੀ। ਇਹ ਕਦਮ ਅਜਿਹੇ ਸਮੇਂ ਚੁੱਕਿਆ ਗਿਆ ਹੈ, ਜਦੋਂ ਪੱਛਮੀ ਏਸ਼ੀਆ ਵਿਚ ਯੁੱਧ ਕਾਰਨ ਵਿਸ਼ਵ ਪੱਧਰ ਉਤੇ ਕੱਚੇ ਤੇਲ ਦੇ ਬਾਜ਼ਾਰ ਵਿਚ ਭਾਰੀ ਉਤਰਾਅ ਚੜ੍ਹਾਅ ਦੇਖਣ ਨੂੰ ਮਿਲ ਰਹੇ ਹਨ ਅਤੇ ਸਪਲਾਈ ਚੇਨ ਉਤੇ ਦਬਾਅ ਵਧਾਇਆ ਜਾ ਰਿਹਾ ਹੈ।

Spread the love