ਚੰਡੀਗੜ੍ਹ, 9 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ਹੋਈ ਈਡੀ ਦੀ ਰੇਡ ਉਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਉਤੇ ਕਿਹਾ, ‘ਅੱਜ ਫ਼ਿਰ ਤੋਂ BJP ਦੀ ED ਸੰਜੀਵ ਅਰੋੜਾ ਦੇ ਘਰ ਆਈ ਹੈ। ਇੱਕ ਸਾਲ ਵਿੱਚ ਇਹ ਤੀਜੀ ਵਾਰ ਉਹਨਾਂ ਦੇ ਘਰ BJP ਦੀ ED ਆਈ ਹੈ ਤੇ ਇੱਕ ਮਹੀਨੇ ‘ਚ ਦੂਜੀ ਵਾਰ। ਫ਼ਿਰ ਵੀ ਕੁਝ ਨਹੀਂ ਮਿਲਿਆ ਉਨ੍ਹਾਂ ਨੂੰ। ਮੈਂ ਮੋਦੀ ਜੀ ਨੂੰ ਦੱਸਣਾ ਚਾਹੁੰਦਾ ਹਾਂ ਕਿ ਪੰਜਾਬ ਗੁਰੂਆਂ ਦੀ ਧਰਤੀ ਹੈ, ਔਰੰਗਜ਼ੇਬ ਵੀ ਨਹੀਂ ਝੁਕਾ ਸਕਿਆ ਸੀ। ਇਹ ਭਗਤ ਸਿੰਘ ਦੀ ਧਰਤੀ ਹੈ ਜੋ ਅੰਗਰੇਜ਼ਾਂ ਦੇ ਅੱਗੇ ਕਦੇ ਵੀ ਨਹੀਂ ਝੁਕੇ, ਤਾਂ ਮੋਦੀ ਦੀਆਂ ਚਾਲਾਂ ਅੱਗੇ ਪੰਜਾਬ ਕਦੇ ਵੀ ਨਹੀਂ ਝੁਕੇਗਾ। ED-BJP ਦੇ ਇਸ ਅਨੈਤਿਕ ਗੱਠਜੋੜ ਦਾ ਅੰਤ ਪੰਜਾਬ ਹੀ ਕਰੇਗਾ।’

Spread the love