ਚੰਡੀਗੜ੍ਹ, 18 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਾਵਾਂ ਧੀਆਂ ਸਤਿਕਾਰ ਯੋਜਨਾ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 1 ਜੁਲਾਈ ਨੂੰ ਔਰਤਾਂ ਦੇ ਖਾਤਿਆਂ ਵਿੱਚ ਪੈਸੇ ਆ ਜਾਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਟਾਂਡਾ ਵਿਖੇ ਬੋਲਦੇ ਹੋਏ ਕਿਹਾ ਕਿ 1 ਜੁਲਾਈ ਨੂੰ ਐਂਡਵਾਂਸ ਪੈਸੇ ਆ ਜਾਣਗੇ, ਪਰ ਕਿੰਨੇ ਆਉਣਗੇ, ਇਹ ਨਹੀਂ ਦੱਸਣਾ, ਤੁਹਾਡੇ ਖਾਤਿਆਂ ਵਿੱਚ ਆਏ ਤੋਂ ਹੀ ਤੁਹਾਨੂੰ ਪਤਾ ਲੱਗੇਗਾ।
ਭਲਾਈ ਸਕੀਮਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਸਾਰੇ ਵਰਗਾਂ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਮਿਲਣਗੇ, ਜਦੋਂ ਕਿ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲਣਗੇ। ਇਹ ਸਹਾਇਤਾ ਸਾਡੀਆਂ ਮਾਵਾਂ ਅਤੇ ਧੀਆਂ ਦੇ ਸਤਿਕਾਰ ਦਾ ਪ੍ਰਤੀਕ ਹੈ।”

ਮੁੱਖ ਮੰਤਰੀ ਨੇ ਕਿਹਾ, “ਇਸ ਸਕੀਮ ਦਾ ਲਾਭ ਲੈਣ ਵਾਲੀਆਂ ਔਰਤਾਂ ਦੇ ਚਿਹਰਿਆਂ ‘ਤੇ ਮੁਸਕਰਾਹਟ ਮੇਰੇ ਮਨ ਨੂੰ ਸਕੂਨ ਦਿੰਦੀ ਹੈ। ਸਰਕਾਰ ਪੰਜਾਬ ਦੇ ਹਰ ਪਰਿਵਾਰ ਅਤੇ ਹਰ ਮਹਿਲਾ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ।”

Spread the love