ਚੰਡੀਗੜ੍ਹ, 16 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਵਿੱਚ ਹੋਣ ਵਾਲੀ ਐਸ ਆਈ ਆਰ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਬਿਆਨ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਸਾਰੀ ਪ੍ਰਕਿਰਿਆ ਨੂੰ ਮੌਨੀਟਰ ਕਰਾਂਗੇ। ਉਨ੍ਹਾਂ ਕਿਹਾ ਕਿ ਅਸੀਂ ਨਹੀਂ ਚਾਹੁੰਦੇ ਕਿ ਕੋਈ ਅਜਿਹੀ ਗੱਲ ਫੈਲ੍ਹੇ ਕਿ ਅਸਲੀ ਵੋਟਾਂ ਕੱਟੀਆਂ ਗਈਆਂ ਅਤੇ ਨਕਲੀ ਵੋਟਾਂ ਬਣਾ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਬੀਐਲਏ ਮੌਜੂਦ ਰਹਿਣਗੇ। ਉਨ੍ਹਾਂ ਕਿਹਾ ਕਿ ਕਿਸੇ ਵੀ ਯੋਗ ਵਿਅਕਤੀ ਦੀ ਵੋਟ ਨਹੀਂ ਕੱਟੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਚੋਣ ਕਮਿਸ਼ਨ ਨਾਲ ਵੀ ਰਾਬਤਾ ਰੱਖ ਕੇ ਚੱਲ ਰਹੇ ਹਾਂ ਕਿ ਜੇਕਰ ਕਿਸੇ ਦੀ ਕੋਈ ਸ਼ੰਕਾ ਹੈ ਤਾਂ ਉਸ ਨੂੰ ਦੂਰ ਕੀਤਾ ਜਾਵੇ।

Spread the love