ਚੰਡੀਗੜ੍ਹ, 9 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਈਡੀ ਵੱਲੋਂ ਪੰਜਾਬ ਵਿੱਚ ਮਾਰੇ ਗਏ ਛਾਪਿਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾਂ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਉਤੇ ਕਿਹਾ, ‘ਪੰਜਾਬ ਦੇ ਹਿੰਦੂ ਵਪਾਰੀ ਸਾਡੇ ਸੂਬੇ ਦੇ ਆਰਥਿਕ ਵਿਕਾਸ ਦੀ ਰੀੜ ਦੀ ਹੱਡੀ ਹੈ ਅਤੇ ‘ਰੰਗਲਾ ਪੰਜਾਬ’ ਬਣਾਉਣ ਵਿੱਚ ਉਨ੍ਹਾਂ ਦਾ ਵੱਡਾ ਯੋਗਦਾਨ ਹੈ। ਈਡੀ ਪਾਰਟੀ ਸੈਂਟਰਲ ਏਜੰਸੀਆਂ ਦੀ ਗਲਤ ਵਰਤੋਂ ਕਰਕੇ ਸਾਡੇ ਵਪਾਰੀਆਂ ਨੂੰ ਪ੍ਰੇਸ਼ਾਨ ਕਰਨਾ ਚਾਹੁੰਦੀ ਹੈ। ਅਜਿਹਾ ਕਰਕੇ ਉਹ ਰਾਜਨੀਤਿਕ ਦਬਾਅ ਪਾ ਕੇ ਉਨ੍ਹਾਂ ਨੂੰ ਆਪਣੇ ਨਾਲ ਮਿਲਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਜਿਸ ਨੂੰ ਪੰਜਾਬੀ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ। ਅਸੀਂ ਆਪਣੇ ਵਪਾਰੀਆਂ ਨਾਲ ਖੜ੍ਹੇ ਹਾਂ।

Spread the love