ਚੰਡੀਗੜ੍ਹ, 14 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਤੀਰਥ ਯਾਤਰਾ ਨੂੰ ਲੈ ਕੇ ਇਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਤੀਰਥ ਯਾਤਰਾ ਦਾ ਦਾਇਰਾ ਵਧਾਉਂਦੇ ਹੋਏ ਚਾਰ ਹੋਰ ਧਾਰਮਿਕ ਸਥਾਨਾਂ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿੱਚ ਸ਼ਾਮਲ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਬਾਰੇ ਬੋਲਦੇ ਹੋਏ ਕਿਹਾ ਕਿ, “ਪੰਜਾਬ ਸਰਕਾਰ ਨੇ ਸ਼ਰਧਾਲੂਆਂ ਨੂੰ ਸ਼੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਿਰ, ਭਗਵਾਨ ਵਾਲਮੀਕਿ ਤੀਰਥ ਸਥਲ, ਸ੍ਰੀ ਅਨੰਦਪੁਰ ਸਾਹਿਬ, ਮਾਤਾ ਨੈਣਾ ਦੇਵੀ ਜੀ ਅਤੇ ਹੋਰ ਪਵਿੱਤਰ ਸਥਾਨਾਂ ਦੀ ਮੁਫ਼ਤ ਤੀਰਥ ਯਾਤਰਾ ਕਰਵਾਉਣ ਲਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਸ਼ੁਰੂ ਕੀਤੀ ਹੈ।”
ਯੋਜਨਾ ਦੇ ਦਾਇਰੇ ਨੂੰ ਵਧਾਉਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਯੋਜਨਾ ਹੁਣ ਹਰਿਦੁਆਰ, ਸ਼੍ਰੀ ਖਾਟੂ ਸ਼ਿਆਮ ਜੀ ਮਹਾਰਾਜ, ਸਾਲਾਸਰ ਬਾਲਾਜੀ ਧਾਮ ਅਤੇ ਕਈ ਹੋਰ ਪੂਜਨੀਕ ਧਾਰਮਿਕ ਸਥਾਨਾਂ ਲਈ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕਰੇਗੀ। ਇਹ ਯੋਜਨਾ ਸਾਰੀਆਂ ਜਾਤਾਂ, ਧਰਮਾਂ, ਕਿਸੇ ਵੀ ਆਮਦਨ ਵਾਲੇ ਵਰਗਾਂ ਦੇ ਲੋਕਾਂ ਲਈ ਖੁੱਲ੍ਹੀ ਹੈ। ਸ਼ਰਧਾਲੂਆਂ ਨੂੰ ਇਸ ਦਾ ਲਾਭ ਲੈਣ ਲਈ ਇੱਕ ਵੀ ਰੁਪਿਆ ਖਰਚ ਨਹੀਂ ਕਰਨਾ ਪਵੇਗਾ।”

Spread the love