ਅੰਬਾਲਾ, 30 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਅੰਬਾਲਾ ਜ਼ਿਲ੍ਹੇ ਦੇ ਧਨੌਰਾ ਪਿੰਡ ਵਿੱਚ ਅੱਜ ਸਵੇਰੇ ਕਰੀਬ ਚਾਰ ਸਾਲ ਦਾ ਇਕ ਬੱਚਾ ਖੁੱਲ੍ਹੇ ਬੋਰਵੈੱਲ ਵਿੱਚ ਡਿੱਗ ਗਿਆ, ਜਿਸ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਵੱਡੇ ਪੱਧਰ ’ਤੇ ਬਚਾਅ ਅਭਿਆਨ ਜਾਰੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੱਚਾ ਸਵੇਰੇ ਕਰੀਬ 7 ਵਜੇ ਉਹ ਆਪਣੇ ਪਰਿਵਾਰਕ ਮੈਂਬਰਾਂ ਨਾਲ ਖੇਤਾਂ ਵਿੱਚ ਗਿਆ ਹੋਇਆ ਸੀ। ਇਸ ਦੌਰਾਨ ਉਹ ਅਚਾਨਕ ਖੁੱਲ੍ਹੇ ਬੋਰਵੈੱਲ ਵਿੱਚ ਡਿੱਗ ਪਿਆ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲੀਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ। ਬਚਾਅ ਕਾਰਜ ਲਈ ਐਨਡੀਆਰਐਫ, ਐਸਡੀਆਰਐਫ ਅਤੇ ਫੌਜ ਦੀਆਂ ਟੀਮਾਂ ਨੂੰ ਵੀ ਤਾਇਨਾਤ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਅੰਬਾਲਾ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਕੇ ’ਤੇ ਮੌਜੂਦ ਰਹਿ ਕੇ ਰਾਹਤ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ। ਦੱਸਿਆ ਗਿਆ ਹੈ ਕਿ ਬੋਰਵੈੱਲ 200 ਫੁੱਟ ਤੋਂ ਵੱਧ ਡੂੰਘਾ ਹੈ। ਪ੍ਰਸ਼ਾਸਨ ਨੇ ਬਚਾਅ ਅਭਿਆਨ ਲਈ ਭਾਰੀ ਮਸ਼ੀਨਰੀ ਤਾਇਨਾਤ ਕੀਤੀ ਹੈ। ਬੱਚੇ ਦੀ ਸਥਿਤੀ ਅਤੇ ਹਰਕਤ ’ਤੇ ਨਜ਼ਰ ਰੱਖਣ ਲਈ ਕੈਮਰੇ ਦੀ ਮਦਦ ਲਈ ਜਾ ਰਹੀ ਹੈ। ਪ੍ਰਸ਼ਾਸਨ ਵੱਲੋਂ ਬੱਚੇ ਨੂੰ ਜਲਦੀ ਅਤੇ ਸੁਰੱਖਿਅਤ ਢੰਗ ਨਾਲ ਬਾਹਰ ਕੱਢਣ ਦੇ ਯਤਨ ਜਾਰੀ ਹਨ।

Spread the love