ਨਵਾਂ ਸ਼ਹਿਰ, 9 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :
ਆਂਗਣਵਾੜੀ ਵਰਕਰਾਂ ਦੀਆਂ ਡਿਊਟੀਆਂ ਹੋਰਨਾਂ ਵਿਭਾਗਾਂ ਵਿੱਚ ਲਗਾਉਣ ਨੂੰ ਲੈ ਕੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਜ਼ਿਲ੍ਹਾ ਨਵਾਂ ਸ਼ਹਿਰ ਵੱਲੋਂ ਆਨਲਾਈਨ ਕੰਮ ਬੰਦ ਕਰਕੇ ਵਿਰੋਧ ਕੀਤਾ ਗਿਆ। ਜ਼ਿਲ੍ਹਾ ਸਕੱਤਰ ਲਖਵਿੰਦਰ ਕੌਰ ਨੇ ਕਿਹਾ ਕਿ ਵਿਭਾਗੀ ਡਾਇਰੈਕਟਰ ਵੱਲੋਂ ਪੱਤਰ ਜਾਰੀ ਕਰਨ ਦੇ ਬਾਵਜੂਦ ਵਰਕਰਾਂ ਦੀਆਂ ਡਿਊਟੀਆਂ ਹੋਰਨਾਂ ਵਿਭਾਗਾਂ ਵਿੱਚ ਧੱਕੇ ਨਾਲ ਲਗਾਈਆਂ ਜਾ ਰਹੀਆਂ ਹਨ। ਆਂਗਣਵਾੜੀ ਵਰਕਰਾਂ ਦੀਆਂ ਬੀਐਲਓ ਵਜੋਂ ਡਿਊਟੀਆਂ ਲਗਾਈਆਂ ਜਾਣ ਦੇ ਵਿਰੋਧ ਵਿੱਚ ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਵੱਲੋਂ ਆਨਲਾਈਨ ਕੰਮ ਨਾ ਕਰਕੇ ਵਿਰੋਧ ਕੀਤਾ ਗਿਆ। ਇਸ ਤੋਂ ਬਾਅਦ ਤੁਰੰਤ ਹਰਕਤ ਵਿੱਚ ਆਉਂਦੇ ਹੋਏ ਡੀਪੀਓ ਜਗਰੂਪ ਸਿੰਘ ਵੱਲੋਂ ਸੀਡੀਪੀਓ ਨਵਾਂਸ਼ਹਿਰ ਨੂੰ ਪੱਤਰ ਜਾਰੀ ਕੀਤਾ ਗਿਆ। ਲਖਵਿੰਦਰ ਕੌਰ ਵਲੋ ਕਿਹਾ ਗਿਆ ਕਿ ਵਾਰ ਵਾਰ ਕਹਿਣ ਦੇ ਬਾਵਜੂਦ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਮਸਲੇ ਹੱਲ ਨਹੀਂ ਕੀਤੇ ਜਾ ਰਹੇ ਤੇ ਨਾ ਹੀ ਮਾਣ ਭੱਤਾ ਸਮੇ ਸਿਰ ਦਿੱਤਾ ਜਾ ਰਿਹਾ ਤੇ ਵਰਕਰ ਨੂੰ ਸਹੀ ਗਾਈਡ ਨਾ ਕਰ ਕੇ ਸੁਪਰਵਾਈਜਰ ਹਿਰਾਸਮੈਂਟ ਕਰ ਰਹੀਆ ਹਨ ਇਸ ਤੋਂ ਬਾਅਦ ਸੀਡੀਪੀਓ ਨੇ ਤੁਰੰਤ ਐਸਡੀਐਮ ਨੂੰ ਪੱਤਰ ਲਿਖ ਕੇ ਆਂਗਣਵਾੜੀ ਵਰਕਰਾਂ ਦੀਆਂ ਡਿਊਟੀਆਂ ਨਾ ਲਗਾਉਣ ਲਈ ਅਪੀਲ ਕੀਤੀ ਗਈ। ਪੱਤਰ ਵਿੱਚ ਕਿਹਾ ਗਿਆ ਕਿ ਵਿਭਾਗ ਵੱਲੋਂ ਆਂਗਣਵਾੜੀ ਵਰਕਰਾਂ ਦੀਆਂ ਡਿਊਟੀਆਂ ਹੋਰਨਾਂ ਵਿਭਾਗਾਂ ਦੇ ਕੰਮਾਂ ਵਿੱਚ ਨਾ ਲਗਾਉਣ ਲਈ ਪੱਤਰ ਜਾਰੀ ਕੀਤਾ ਗਿਆ ਹੈ, ਕਿਉਂਕਿ ਇਸ ਨਾਲ ਸੈਂਟਰਾਂ ਦਾ ਕੰਮ ਪ੍ਰਭਾਵਿਤ ਹੁੰਦਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਮਾਨਭੱਤਾ ਹਰ ਮਹੀਨੇ ਦੀ 7ਤਾਰੀਖ਼ ਤੱਕ ਜਾਰੀ ਕਰ ਦਿੱਤਾ ਜਾਵੇਗਾ ਵਿਭਾਗ ਵੱਲੋਂ ਕੀਤੀ ਗਈ ਤੁਰੰਤ ਕਾਰਵਾਈ ਤੋਂ ਬਾਅਦ ਆਂਗਣਵਾੜੀ ਵਰਕਰਾਂ ਨੇ ਆਨਲਾਈਨ ਸੈਂਟਰ ਖੋਲ੍ਹੇ।

Spread the love
You may like