ਸੰਗਰੂਰ, 11 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਤੇ ਤੰਜ ਕੱਸਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਲੋਕਾਂ ਨੂੰ ਤੇਲ ਬਚਾਉਣ, ਸੋਨਾ ਨਾ ਖਰੀਦਣ, ਪੂਲ ਕਾਰਾਂ ਵਰਤਣ, ਜੂਮ ਮੀਟਿੰਗ ਕਰਨ ਸਬੰਧੀ ਕੀਤੀ ਅਪੀਲ ਉਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਤੰਜ ਕਸਦੇ ਹੋਏ ਕਿਹਾ ਕਿ ਹੋ ਸਕਦਾ ਹੈ ਪ੍ਰਧਾਨ ਮੰਤਰੀ ਥਾਲੀਆਂ ਖੜਕਾਉਣ ਲਈ ਕਹਿ ਦੇਣ।  ਉਨ੍ਹਾਂ ਕਿਹਾ ਪ੍ਰਧਾਨ ਮੰਤਰੀ ਕਹਿ ਸਕਦੇ ਹਨ ਕਿ ਥਾਲੀ ਖੜਕਾ ਦਵੋ, ਹਾਲਾਤ ਠੀਕ ਹੋ ਜਾਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਇਹ ਅਪੀਲ ਪੱਛਮੀ ਬੰਗਾਲ ਦੀਆਂ ਵੋਟਾਂ ਲੈਣ ਤੋਂ ਬਾਅਦ ਕੀਤੀ ਹੈ, ਕਿਉਂਕਿ ਪਹਿਲਾਂ ਵੋਟਾਂ ਲੈਣੀਆਂ ਸਨ।

ਮੁੱਖ ਮੰਤਰੀ ਭਗਵੰਤ ਮਾਨ ਅੱਜ ਇੱਥੇ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਸਨ। ਬੇਅਦਬੀ ਵਿਰੁੱਧ ਕਾਨੂੰਨ ਬਣਨ ਉਤੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ ਸੀ।

Spread the love