ਚੰਡੀਗੜ੍ਹ, 28 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਭਾਰਤੀ ਜਨਤਾ ਪਾਰਟੀ ਵੱਲੋਂ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਦਾ ਪ੍ਰਧਾਨ ਲਗਾਇਆ ਗਿਆ ਹੈ। ਕੇਵਲ ਢਿੱਲੋਂ ਦੇ ਭਾਜਪਾ ਦਾ ਪ੍ਰਧਾਨ ਲਗਾਏ ਜਾਣ ਉਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੋਸ਼ਲ ਮੀਡੀਆ ਉਤੇ ਟਿੱਪਣੀ ਕੀਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ‘2017 -2019 ਅਤੇ 2024 ਵਿੱਚ ਬਰਨਾਲਾ ਦੇ ਲੋਕਾਂ ਵੱਲੋਂ ਹਰਾਏ ਹੋਏ ਕਾਂਗਰਸ ਦੇ ਭਾਜਪਾਈ ਨੇਤਾ ਕੇਵਲ ਢਿੱਲੋਂ ਜੀ ਨੂੰ BJP ਦਾ ਪ੍ਰਧਾਨ ਬਣਨ ਤੇ ਮੁਬਾਰਕਾਂ..ਸੁਨੀਲ ਜਾਖੜ ਜੀ ਨਾਲ ਦਿਲੋਂ ਹਮਦਰਦੀ..ਪ੍ਰਮਾਤਮਾ ਰਵਨੀਤ ਬਿੱਟੂ , ਮਨਪ੍ਰੀਤ ਬਾਦਲ ਫ਼ਤਿਹਜੰਗ ਬਾਜਵਾ ਤਰੁਣ ਚੁੱਘ ਅਤੇ ਅਸ਼ਵਨੀ ਸ਼ਰਮਾ ਵਗੈਰਾ ਨੂੰ ਇਹ ਜਿੱਲਤ ਝੱਲਣ ਦਾ ਬਲ ਬਖਸ਼ੇ..’

Spread the love