ਸੰਗਰੂਰ, 9 ਮਈ, ਪ੍ਰਈਮ ਏਸ਼ੀਆ ਨਿਊਜ਼ ਬਿਊਰੋ :

‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਬਿਆਨ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬੇਅਦਬੀ ਕਾਨੂੰਨ ਕਿਸੇ ਵੀ ਹਾਲਤ ਵਿੱਚ ਵਾਪਸ ਨਹੀਂ ਹੋਵੇਗਾ।

ਬੀਤੇ ਕੱਲ੍ਹ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੂੰ ਸਪੱਸ਼ਟ ਰੂਪ ਵਿੱਚ ਕਿਹਾ ਗਿਆ ਸੀ ਕਿ ਸਰਕਾਰ 15 ਦਿਨਾਂ ਦੇ ਵਿੱਚ-ਵਿੱਚ ਇਸ ਐਕਟ ਵਿੱਚੋਂ ਜੋ ਮੱਦਾਂ ਸ੍ਰੀ ਗੁਰੂ ਗ੍ਰੰਥ ਸਾਹਿਬ, ਖ਼ਾਲਸਾ ਪੰਥ, ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦੇ ਵਿਰੁੱਧ ਅਤੇ ਸਿੱਖ ਸੰਸਥਾਵਾਂ ਨਾਲ ਵਿਚਾਰ ਵਟਾਂਦਰਾ ਤੋਂ ਬਿਨਾਂ ਹੀ ਕਾਨੂੰਨ ਵਿੱਚ ਸ਼ਾਮਲ ਕੀਤੀਆਂ ਗਈਆਂ ਹਨ ਉਨ੍ਹਾਂ ਨੂੰ ਹਟਾਵੇ। ਅਜਿਹੀਆਂ ਮੱਦਾਂ ਕਰਕੇ ਇਹ ਕਾਨੂੰਨ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਖ਼ਾਲਸਾ ਪੰਥ ਨੂੰ ਪ੍ਰਵਾਨ ਨਹੀਂ ਹੈ, ਇਸ ਲਈ ਸਰਕਾਰ ਇਸ ਨੂੰ ਜਬਰੀ ਸਿੱਖਾਂ ਉੱਤੇ ਨਾ ਠੋਸੇ।

ਇਸ ਉਤੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬੇਅਦਬੀ ਵਿਰੁੱਧ ਸਰਕਾਰ ਵੱਲੋਂ ਬਣਾਏ ਗਏ ਕਾਨੂੰਨ ਉਤੇ ਸਾਰੀ ਸਿੱਖ ਸੰਗਤ ਖੁਸ਼ ਹੈ, ਪ੍ਰੰਤੂ ਇਕ ਪਰਿਵਾਰ ਨੂੰ ਇਹ ਕਾਨੂੰਨ ਪਸੰਦ ਨਹੀਂ ਹੈ।

ਬੇਅਦਬੀ ਵਿਰੋਧੀ ਕਾਨੂੰਨ ‘ਤੇ CM ਮਾਨ ਨੇ ਸਪੱਸ਼ਟ ਕੀਤਾ ਕਿ ਕਾਨੂੰਨ ਲਾਗੂ ਹੋ ਚੁੱਕਿਆ ਹੈ, ਕਿਸੇ ਵੀ ਹਾਲਤ ਉਤੇ ਵਾਪਸ ਨਹੀਂ ਹੋਵੇਗਾ। ਜਿਸ ਨੇ ਵਿਰੋਧ ਕਰਨਾ ਹੈ ਉਹ ਕਰਨ।

ਉਨ੍ਹਾਂ ਕਿਹਾ ਕਿ ਜੋ ਕਿਹਾ ਜਾ ਰਿਹਾ ਪੰਥ ਨੂੰ ਕਾਨੂੰਨ ਪ੍ਰਵਾਨ ਨਹੀਂ, ਜੋ ਸੜਕਾਂ ਉਤੇ ਹੱਕ ਉਤੇ ਆ ਰਹੇ ਹਨ ਪੰਥ ਨਹੀਂ। ਉਨ੍ਹਾਂ ਕਿਹਾ ਕਿ ਹੋਰ ਪੰਥ ਨੂੰ ਕਿਸ ਨੂੰ ਕਹਿੰਦੇ ਹਨ ਬਾਦਲ ਪੰਥੀ ਨੂੰ। ਉਨ੍ਹਾਂ ਕਿਹਾ ਕਿ ਕਾਨੂੰਨ ਸਿਰਫ ਇਨ੍ਹਾਂ ਦੇ ਅਕਾਵਾਂ ਨੂੰ ਪਸੰਦ ਨਹੀਂ ਹੈ। ਉਨ੍ਹਾਂ ਕਿਹਾ ਕਿ ਕੋਈ ਪੱਥਰ ਦਿਲ ਹੀ ਹੋਵੇਗਾ ਜਿਸ ਨੂੰ ਇਹ ਕਾਨੂੰਨ ਪਸੰਦ ਨਹੀਂ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਦਾ ਕਾਨੂੰਨ ਬਣਾਉਣ ਲਈ ਮੋਰਚਾ ਲੱਗੇ ਹੋਏ ਸਨ।

Spread the love