ਨਵੀਂ ਦਿੱਲੀ, 21 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਕੁਝ ਦਿਨ ਪਹਿਲਾਂ ਹੀ ਸੋਸ਼ਲ ਮੀਡੀਆ ਉਤੇ ਬਣੀ ਕਾਕਰੋਚ ਜਨਤਾ ਪਾਰਟੀ ਨਾਲ ਸੋਸ਼ਲ ਮੀਡੀਆ ਉਤੇ ਵੱਡੀ ਗਿਣਤੀ ਜੁੜਦੇ ਜਾ ਰਹੇ ਹਨ। ਅੱਜ ਦੁਪਹਿਰ ਬਾਅਦ 4 ਵਜੇ ਤੱਕ 14.6 ਮਿਲੀਅਨ ਤੋਂ ਵੱਧ ਫਾਲੋਅਰਜ਼ ਹੋ ਚੁੱਕੇ ਹਨ। ਜਿੱਥੇ ਵੱਡੀ ਗਿਣਤੀ ਲੋਕ ਜੁੜ ਰਹੇ ਹਨ ਉਥੇ ਇਹ ਵੀ ਖ਼ਬਰ ਸਾਹਮਣੇ ਆਈ ਹੈ ਕਿ ਕਾਕਰੋਚ ਜਨਤਾ ਪਾਰਟੀ ਦਾ ਟਵਿੱਟਰ ਭਾਰਤ ਵਿੱਚੋਂ ਬੰਦ ਕਰ ਦਿੱਤਾ ਗਿਆ ਹੈ।

ਚੀਫ ਜਸਟਿਸ ਸੂਰਿਆ ਕਾਂਤ ਦੇ ਕਾਕਰੋਚ ਵਾਲੇ ਬਿਆਨ ਦੇ ਵਿਰੋਧ ਵਿਚ ਬਣੀ ਇਸ ਪਾਰਟੀ ਦੇ X ‘ਤੇ ਵੀ 19.3 ਮਿਲੀਅਨ ਤੋਂ ਵੱਧ ਫਾਲੋਅਰਜ਼ ਸਨ। ਹਾਲਾਂਕਿ ਐਕਸ ਖਾਤਾ ਵੀਰਵਾਰ ਦੁਪਹਿਰ 12 ਵਜੇ ਦੇ ਕਰੀਬ ਬਲਾਕ ਕਰ ਦਿੱਤਾ ਗਿਆ ਸੀ। ਟਵਿੱਟਰ ਅਕਾਊਂਟ ਬੰਦ ਹੋਣ ਤੋਂ ਬਾਅਦ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਇੰਸਟਾ ਉਤੇ ਵੀਡੀਓ ਪਾ ਕੇ ਕਿਹਾ ਕਿ ਜੋ ਡਰ ਸੀ ਅਕਸਰ ਉਹੀ ਹੋਇਆ ਹੈ। ਭਾਰਤ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਟਵਿੱਟਰ ਖਾਤੇ ਉਤੇ ਪਾਬੰਦੀ ਲਗਾ ਦਿੱਤੀ ਗਈ ਹੈ।

Spread the love