ਚੰਡੀਗੜ੍ਹ, 16 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਕਾਂਗਰਸ ਪਾਰਟੀ ਨੇ ਹਰਿਆਣਾ ਦੇ ਪੰਜ ਵਿਧਾਇਕਾਂ ਵਿਰੁੱਧ ਕਾਰਵਾਈ ਕੀਤੀ ਹੈ। ਕਾਂਗਰਸ ਪਾਰਟੀ ਵੱਲੋਂ 5 ਵਿਧਾਇਕਾਂ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਮੁਅੱਤਲ ਕੀਤਾ ਗਿਆ ਹੈ।

ਹਰਿਆਣਾ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਵ ਨਰਿੰਦਰ ਸਿੰਘ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਾਰਾਇਣਗੜ੍ਹ, ਸਢੌਰਾ, ਰਤੀਆ, ਪੁਨਹਾਨਾ ਤੇ ਹਥੀਨ ਵਿਧਾਨ ਸਭਾ ਹਲਕਿਆਂ ਤੋਂ ਵਿਧਾਇਕ ਸ਼ੈਲੀ ਚੌਧਰੀ, ਰੇਣੂ ਬਾਲਾ, ਜਰਨੈਲ ਸਿੰਘ, ਮੁਹੰਮਦ ਇਲਿਆਸ ਅਤੇ ਮੁਹੰਮਦ ਇਜ਼ਰਾਈਲ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚਲਦਿਆਂ ਮੁਅੱਤਲ ਕੀਤਾ ਗਿਆ ਹੈ।

ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਇਹ ਕਾਰਵਾਈ ਸੂਬਾ ਅਨੁਸ਼ਾਸਨ ਕਮੇਟੀ ਦੀਆਂ ਸ਼ਿਫਾਰਸ਼ਾਂ ਅਤੇ ਹਾਈਕਮਾਂਡ ਦੀਆਂ ਸਿਫਾਰਸ਼ਾਂ ਉਤੇ ਕੀਤੀ ਗਈ ਹੈ।

Spread the love