Breaking News
ਭਾਰਤ-ਪਾਕਿ ਵੰਡ ਦੇ 75 ਵਰ੍ਹਿਆਂ ਬਾਅਦ ਮਾਰੇ ਗਏ 10 ਲੱਖ ਪੰਜਾਬੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਕੀਤਾ ਸਿਜਦਾ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 1947 ਵੇਲੇ ਭਾਰਤ-ਪਾਕਿ ਵੰਡ ਦੇ ਸਮੇਂ 10 ਲੱਖ ਪੰਜਾਬੀ ਜਿਨ੍ਹਾਂ ਵਿੱਚ ਹਿੰਦੂ ਸਿੱਖ ਮੁਸਲਮਾਨ ਮਾਰੇ ਗਏ ਸਨ, ਨੂੰ ਸਿਜਦਾ ਕੀਤਾ ਗਿਆ। ਪਹਿਲੀ ਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਭਾਰਤ-ਪਾਕਿ ਵੰਡ ਸਮੇਂ 10 ਲੱਖ ਮਾਰੇ ਗਏ ਪੰਜਾਬੀਆਂ ਦੀ ਯਾਦ ਵਿਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾ ਕੇ ਭੋਗ ਪਾਏ ਗਏ, ਉਪਰੰਤ ਕੀਰਤਨ ਸਮਾਗਮ ਹੋਇਆ। ਅਰਦਾਸ ਤੋਂ ਬਾਅਦ ਸੰਗਤ ਨੂੰ ਸੰਬੋਧਨ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਰਤ ਪਾਕਿ ਵੰਡ ਸਮੇਂ 10 ਲੱਖ ਪੰਜਾਬੀ ਮਾਰੇ ਗਏ ਸਨ ਇਨ੍ਹਾਂ ਨਿਰਦੋਸ਼ ਪੰਜਾਬੀਆਂ ਵਿੱਚ ਹਿੰਦੂ, ਸਿੱਖ, ਮੁਸਲਮਾਨ ਆਦਿ ਸ਼ਾਮਲ ਸਨ।

ਅੱਜ ਇਨ੍ਹਾਂ ਦੀ ਯਾਦ ਵਿੱਚ ਸਮਾਗਮ ਰੱਖਿਆ ਗਿਆ, ਇਸ ਵਿਚ ਸਿੱਖਾਂ ਦੇ ਨਾਲ ਹਿੰਦੂ ਅਤੇ ਮੁਸਲਮਾਨ ਵੀ ਉਹਨਾਂ ਮਾਰੇ ਗਏ ਮਾਸੂਮਾਂ-ਬੇਗੁਨਾਹਾਂ ਨੂੰ ਸਿਜਦਾ ਕਰਨ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਵੰਡ ਕਾਰਨ ਗੁਰਦੁਆਰੇ, ਮੰਦਰਾਂ ਤੇ ਮਸਜਿਦਾਂ ‘ਚ ਇਕ ਦੂਸਰੇ ਦੇ ਦੇਸ਼ ਵਿਚ ਜਾਣ ਵਿਚ ਬਹੁਤ ਤੰਗੀ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨਾਂ ਤੇ ਜਾਣ ਲਈ ਦੋਵਾਂ ਸਰਕਾਰਾਂ ਨੂੰ ਖੁੱਲ੍ਹ ਦਿਲੀ ਦਿਖਾਉਣੀ ਚਾਹੀਦੀ ਅਤੇ ਬਿਨਾਂ ਸ਼ਰਤ ਵੀਜ਼ੇ ਦੇਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਭਾਰਤੀ ਪਾਕਿਸਤਾਨ ਵਿੱਚ ਯਾਤਰਾ ਦੌਰਾਨ ਜਾਂਦੇ ਹਨ ਤੇ ਉਹ ਚਾਹੁੰਦੇ ਹਨ ਕਿ ਆਪਣੇ ਪੁਰਖਿਆਂ ਦੇ ਪਿੰਡ ਅਤੇ ਜੁੜੀਆਂ ਯਾਦਾਂ ਨੂੰ ਜਾ ਕੇ ਦੇਖਣ ਪਰ ਸਰਕਾਰਾਂ ਪਾਬੰਦੀ ਲਗਾਉਂਦੀਆਂ ਹਨ।

ਉਨ੍ਹਾਂ ਕਿਹਾ ਕਿ ਕਈਆਂ ਦੇ ਰਿਸ਼ਤੇਦਾਰ ਦੋਹਾਂ ਦੇਸ਼ਾਂ ਵਿਚ ਰਹਿੰਦੇ ਹਨ ਤਾਂ ਉਨ੍ਹਾਂ ਨੂੰ ਮਿਲਣ ਦੀ ਖੁੱਲ੍ਹ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਚੜ੍ਹਦੇ ਪੰਜਾਬ ਨੂੰ ਅਸੀਂ ਖੁਦ ਹੀ ਬਰਬਾਦ ਕਰ ਰਹੇ ਹਾਂ। ਸਾਡੇ ਨੌਜਵਾਨ ਨਸ਼ਿਆਂ ਵਿੱਚ ਗਲਤਾਨ ਹੋ ਰਹੇ ਹਨ ਅਤੇ ਪੰਜਾਬ ਦੀ ਧਰਤੀ, ਪਾਣੀ ਤੇ ਹਵਾ ਨੂੰ ਅਸੀਂ ਗੰਧਲਾ ਕਰ ਰਹੇ ਹਾਂ, ਜਿਸ ਨੂੰ ਸੰਭਲਣ ਦੀ ਲੋੜ ਹੈ। ਅਸੀਂ ਅੱਜ ਵੀ ਸੁਚੇਤ ਹੋਈਏ ਅਤੇ ਆਪਣੀ ਧਰਤੀ, ਪਾਣੀ ਅਤੇ ਹਵਾ ਨੂੰ ਬਚਾਈਏ। ਜਥੇਦਾਰ ਨੇ ਸਮਾਗਮ ਚ ਆਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਮੈਂਬਰ ਅਤੇ ਹੋਰਨਾਂ ਦਾ ਧੰਨਵਾਦ ਕੀਤਾ।

ਦਿੱਲੀ ‘ਚ ਕੋਰੋਨਾ ਦੇ 1227 ਨਵੇਂ ਮਾਮਲੇ ਆਏ ਸਾਹਮਣੇ, 8 ਹੋਰ ਮਰੀਜ਼ਾਂ ਦੀ ਮੌਤ

ਰਾਸ਼ਟਰੀ ਰਾਜਧਾਨੀ ‘ਚ ਕੋਰੋਨਾ ਦੇ 1227 ਨਵੇਂ ਮਾਮਲੇ ਸਾਹਮਣੇ ਆਏ, ਜਦੋਂ ਕਿ ਪਿਛਲੇ 24 ਘੰਟਿਆਂ ਵਿੱਚ 8 ਮੌਤਾਂ ਦਰਜ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਸਿਹਤ ਵਿਭਾਗ ਵੱਲੋਂ ਸਾਂਝੇ ਕੀਤੇ ਅੰਕੜਿਆਂ ਤੋਂ ਮਿਲੀ ਹੈ। ਇਸ ਤੋਂ ਪਹਿਲਾਂ ਪਿਛਲੇ ਲਗਾਤਾਰ 12 ਦਿਨਾਂ ਤੋਂ ਦਿੱਲੀ ਵਿੱਚ ਰੋਜ਼ਾਨਾ ਕੋਰੋਨਾ ਦੇ 2000 ਤੋਂ ਵੱਧ ਮਾਮਲੇ ਆ ਰਹੇ ਸਨ। ਐਤਵਾਰ ਨੂੰ ਰਾਸ਼ਟਰੀ ਰਾਜਧਾਨੀ ‘ਚ ਕੋਰੋਨਾ ਦੇ 2162 ਨਵੇਂ ਮਾਮਲੇ ਸਾਹਮਣੇ ਆਏ, ਜਦੋਂ ਕਿ 5 ਮਰੀਜ਼ਾਂ ਦੀ ਮੌਤ ਹੋ ਗਈ। ਸਿਹਤ ਵਿਭਾਗ ਨੇ ਦੱਸਿਆ ਕਿ ਸੋਮਵਾਰ ਨੂੰ ਕੋਰੋਨਾ ਲਈ 8421 ਨਮੂਨਿਆਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ‘ਚੋਂ 1227 ਦੇ ਸੰਕਰਮਿਤ ਹੋਣ ਦੀ ਪੁਸ਼ਟੀ ਹੋਈ ਹੈ।ਵਿਭਾਗ ਅਨੁਸਾਰ ਸੋਮਵਾਰ ਨੂੰ ਨਵੇਂ ਮਾਮਲਿਆਂ ਦੇ ਨਾਲ ਦਿੱਲੀ ਵਿੱਚ ਸੰਕਰਮਣ ਦੇ 19,85,822 ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ 8 ਮੌਤਾਂ ਨਾਲ ਇੱਥੇ ਮਹਾਮਾਰੀ ‘ਚ ਜਾਨ ਗੁਆਉਣ ਵਾਲੇ ਲੋਕਾਂ ਦੀ ਕੁੱਲ ਗਿਣਤੀ 26,389 ਹੋ ਗਈ ਹੈ। ਹੈਲਥ ਬੁਲੇਟਿਨ ਦੇ ਅਨੁਸਾਰ ਇਸ ਸਮੇਂ ਦਿੱਲੀ ਵਿੱਚ ਕੁੱਲ 7,519 ਮਰੀਜ਼ ਇਲਾਜ ਅਧੀਨ ਹਨ, ਜਿਨ੍ਹਾਂ ‘ਚੋਂ 5,760 ਮਰੀਜ਼ਾਂ ਦਾ ਹੋਮ ਆਈਸੋਲੇਸ਼ਨ ਵਿੱਚ ਇਲਾਜ ਕੀਤਾ ਜਾ ਰਿਹਾ ਹੈ। ਵਿਭਾਗ ਨੇ ਕਿਹਾ ਕਿ ਦਿੱਲੀ ਦੇ ਵੱਖ-ਵੱਖ ਹਸਪਤਾਲਾਂ ਵਿੱਚ ਕੋਰੋਨਾ ਦੇ ਮਰੀਜ਼ਾਂ ਲਈ 9,416 ਬੈੱਡ ਰਾਖਵੇਂ ਰੱਖੇ ਗਏ ਹਨ, ਜਿਨ੍ਹਾਂ ‘ਚੋਂ ਸੋਮਵਾਰ ਨੂੰ 594 ਬਿਸਤਰੇ ਭਰੇ ਗਏ। ਬੁਲੇਟਿਨ ਦੇ ਅਨੁਸਾਰ ਕੋਰੋਨਾ ਮਰੀਜ਼ ਦੇਖਭਾਲ ਕੇਂਦਰ ਅਤੇ ਕੋਰੋਨਾ ਸਿਹਤ ਕੇਂਦਰ ਵਿੱਚ ਸਾਰੇ ਬੈੱਡ ਅਜੇ ਵੀ ਖਾਲੀ ਹਨ। ਦਿੱਲੀ ਵਿੱਚ ਇਸ ਸਮੇਂ ਕੁੱਲ 335 ਕੰਟੇਨਮੈਂਟ ਜ਼ੋਨ ਹਨ।

ਵੰਡ ਦੌਰਾਨ ਜਾਨ ਗੁਆਉਣ ਵਾਲਿਆਂ ਨੂੰ ਮੋਦੀ ਵੱਲੋਂ ਸ਼ਰਧਾਂਜਲੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 1947 ‘ਚ ਦੇਸ਼ ਦੀ ਵੰਡ ਦੌਰਾਨ ਜਾਨਾਂ ਗੁਆਉਣ ਵਾਲਿਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਇਤਿਹਾਸ ਦੇ ਉਸ ਦੁਖਦਾਈ ਦੌਰ ਦੇ ਪੀੜਤਾਂ ਦੇ ਸਬਰ ਅਤੇ ਸਹਿਣਸ਼ੀਲਤਾ ਦੀ ਸ਼ਲਾਘਾ ਕੀਤੀ ਹੈ। ਸ੍ਰੀ ਮੋਦੀ ਨੇ ਪਿਛਲੇ ਸਾਲ ਐਲਾਨ ਕੀਤਾ ਸੀ ਕਿ ਲੋਕਾਂ ਦੇ ਸੰਘਰਸ਼ ਅਤੇ ਕੁਰਬਾਨੀ ਦੀ ਯਾਦ ਵਿੱਚ 14 ਅਗਸਤ ਨੂੰ ‘ਵੰਡ ਦੁਖਾਂਤ ਯਾਦਗਾਰੀ ਦਿਵਸ’ ਵਜੋਂ ਮਨਾਇਆ ਜਾਵੇਗਾ। ਉਨ੍ਹਾਂ ਟਵੀਟ ਕਰਕੇ ਕਿਹਾ,”ਅੱਜ ਮੈਂ ਵੰਡ ਦੁਖਾਂਤ ਯਾਦਗਾਰੀ ਦਿਵਸ ‘ਤੇ ਉਨ੍ਹਾਂ ਸਾਰਿਆਂ ਨੂੰ ਸ਼ਰਧਾਂਜਲੀ ਦਿੰਦਾ ਹਾਂ ਜਿਨ੍ਹਾਂ ਵੰਡ ਦੌਰਾਨ ਜਾਨਾਂ ਗੁਆਈਆਂ ਸਨ। ਸਾਡੇ ਇਤਿਹਾਸ ਦੇ ਉਸ ਦੁਖਦਾਈ ਦੇ ਪੀੜਤਾਂ ਦੇ ਸਬਰ ਅਤੇ ਸਹਿਣਸ਼ੀਲਤਾ ਦੀ ਸ਼ਲਾਘਾ ਕਰਦਾ ਹਾਂ।” ਅੰਗਰੇਜ਼ਾਂ ਵੱਲੋਂ 1947 ‘ਚ ਭਾਰਤ ਦੇ ਟੋਟੇ ਕਰ ਦਿੱਤੇ ਗਏ ਸਨ ਜਿਸ ਕਾਰਨ ਲੱਖਾਂ ਲੋਕ ਉਜੜ ਗਏ ਸਨ ਤੇ ਫਿਰਕੂ ਹਿੰਸਾ ‘ਚ ਲੱਖਾਂ ਲੋਕ ਮਾਰੇ ਗਏ ਸਨ ।

ਵਿੱਤ ਮੰਤਰੀ ਹਰਪਾਲ ਚੀਮਾ ਨੇ ਪਟਿਆਲਾ ‘ਚ ਲਹਿਰਾਇਆ ਤਿਰੰਗਾ

ਆਜ਼ਾਦੀ ਦਿਹਾੜੇ ਦੀ 75ਵੀਂ ਵਰ੍ਹੇਗੰਢ ਮੌਕੇ ਰਾਜ ਪੱਧਰੀ ਪ੍ਰੋਗਰਾਮ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪਟਿਆਲਾ ਪੁੱਜੇ ਅਤੇ ਝੰਡਾ ਲਹਿਰਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਦੇਸ਼ ਵਾਸੀਆਂ ਨੂੰ ਆਜ਼ਾਦੀ ਦੀ 75ਵੀਂ ਵਰ੍ਹੇਗੰਢ ‘ਤੇ ਵਧਾਈ ਦਿੱਤੀ। ਟਵਿੱਟਰ ‘ਤੇ ਲੋਕਾਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਨੇ ਕਿਹਾ, ”ਸਾਡਾ ਧਰਮ ਕੋਈ ਵੀ ਹੋਵੇ, ਅਸੀਂ ਸਾਰੇ ਭਾਰਤੀ ਹਾਂ। ਸਾਰਿਆਂ ਨੂੰ ਸੁਤੰਤਰਤਾ ਦਿਵਸ ਦੀਆਂ ਬਹੁਤ ਬਹੁਤ ਮੁਬਾਰਕਾਂ”

ਅੱਜ ਮੁੱਖ ਮੰਤਰੀ ਵੱਲੋਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ

ਮੁੱਖ ਮੰਤਰੀ ਭਗਵੰਤ ਮਾਨ ਅੱਜ ਆਜ਼ਾਦੀ ਦਿਹਾੜੇ ਮੌਕੇ 75 ‘ਆਮ ਆਦਮੀ ਕਲੀਨਿਕ’ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰਨਗੇ। CM ਨੇ ਟਵੀਟ ਕਰਕੇ ਕਿਹਾ ਕਿ ‘ਚੋਣਾਂ ਦੌਰਾਨ ਅਸੀਂ ਪੰਜਾਬੀਆਂ ਨੂੰ ਇੱਕ ਗਾਰੰਟੀ ਦਿੱਤੀ ਸੀ ਕਿ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ। ਇਹ ਗਾਰੰਟੀ ਹੁਣ ਪੂਰੀ ਹੋਣ ਜਾ ਰਹੀ ਹੈ। ਪੰਜਾਬ ਵਿਚ ਸਿਹਤ ਕ੍ਰਾਂਤੀ ਦੀ ਸ਼ੁਰੂਆਤ ਹੋ ਚੁੱਕੀ ਹੈ।’ ਵੇਰਵਿਆਂ ਅਨੁਸਾਰ ਪੰਜਾਬ ਵਿਚ 75 ‘ਆਮ ਆਦਮੀ ਕਲੀਨਿਕ’ ਤਿਆਰ ਹੋ ਗਏ ਹਨ। ਅੱਜ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਇਨ੍ਹਾਂ ਕਲੀਨਿਕਾਂ ਨੂੰ ਅੰਤਿਮ ਛੋਹਾਂ ਦਿੱਤੀਆਂ। ਕਲੀਨਿਕਾਂ ਵਿਚ 41 ਤਰ੍ਹਾਂ ਦੇ ਟੈਸਟ ਦੀ ਸਹੂਲਤ ਉਪਲਬਧ ਹੋਵੇਗੀ ਅਤੇ 75 ਤਰ੍ਹਾਂ ਦੀਆਂ ਦਵਾਈਆਂ ਮਰੀਜ਼ਾਂ ਨੂੰ ਮੁਫ਼ਤ ਮਿਲਣਗੀਆਂ। ਰੋਜ਼ਾਨਾ 8 ਵਜੇ ਤੋਂ 2 ਵਜੇ ਤੱਕ ਇਹ ਕਲੀਨਿਕ ਖੁੱਲ੍ਹਣਗੇ। ਸਿਹਤ ਵਿਭਾਗ ਵੱਲੋਂ ਇਨ੍ਹਾਂ ਕਲੀਨਿਕਾਂ ’ਚ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ਼ ਦੀ ਤਾਇਨਾਤੀ ਕਰ ਦਿੱਤੀ ਗਈ ਹੈ। CM ਭਗਵੰਤ ਮਾਨ ਅੱਜ ਲੁਧਿਆਣਾ ਜ਼ਿਲ੍ਹੇ ਵਿਚ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਕਰਨਗੇ। AAP ਦਿੱਲੀ ਦੇ ‘ਮੁਹੱਲਾ ਕਲੀਨਿਕਾਂ’ ਦੀ ਤਰਜ਼ ’ਤੇ ਪੰਜਾਬ ਵਿਚ ਇਹ ‘ਆਮ ਆਦਮੀ ਕਲੀਨਿਕ’ ਖੋਲ੍ਹਣ ਜਾ ਰਹੀ ਹੈ। ਵਿਰੋਧੀ ਧਿਰਾਂ ਵੱਲੋਂ ਇਨ੍ਹਾਂ ਆਮ ਆਦਮੀ ਕਲੀਨਿਕਾਂ ਦੀ ਨੁਕਤਾਚੀਨੀ ਵੀ ਕੀਤੀ ਹੈ ਅਤੇ ਇਨ੍ਹਾਂ ਦੇ ਰੰਗ-ਰੋਗਨ ’ਤੇ ਆਏ ਖ਼ਰਚੇ ’ਤੇ ਉਂਗਲ ਵੀ ਚੁੱਕੀ ਗਈ ਹੈ। ‘ਆਪ’ ਸਰਕਾਰ ਵੱਲੋਂ ਇਨ੍ਹਾਂ ਕਲੀਨਿਕਾਂ ਦੇ ਜ਼ਿਲ੍ਹਾਵਾਰ ਵੇਰਵੇ ਨਹੀਂ ਦਿੱਤੇ ਗਏ ਹਨ ਅਤੇ ਨਾ ਹੀ ਸਟਾਫ਼ ਦੀ ਗਿਣਤੀ ਬਾਰੇ ਦੱਸਿਆ ਗਿਆ ਹੈ। ਡਾਕਟਰਾਂ ਨੂੰ ਪ੍ਰਤੀ ਮਰੀਜ਼ ਦੇ ਹਿਸਾਬ ਨਾਲ ਖ਼ਰਚਾ ਦਿੱਤਾ ਜਾਵੇਗਾ। ਮਰੀਜ਼ਾਂ ਦਾ ਵੇਰਵਾ ਵੀ ਡਿਜੀਟਲ ਰੂਪ ਵਿਚ ਰੱਖਿਆ ਜਾਵੇਗਾ। ਅਕਾਲੀ ਦਲ ਮੁਤਾਬਕ ‘ਆਪ’ ਸਰਕਾਰ ਵੱਲੋਂ ਗੱਠਜੋੜ ਸਰਕਾਰ ਵੇਲੇ ਬਣੇ ਸੇਵਾ ਕੇਂਦਰਾਂ ਵਿਚ ਹੀ ਇਹ ਕਲੀਨਿਕ ਖੋਲ੍ਹੇ ਜਾ ਰਹੇ ਹਨ।

ਪੰਜਾਬ ‘ਚ ਅੱਜ ਤੋਂ ਇੱਕ ਵਿਧਾਇਕ ਇੱਕ ਪੈਨਸ਼ਨ ਕਾਨੂੰਨ ਲਾਗੂ
ਰੱਖੜੀ ਮੌਕੇ CM ਮਾਨ ਦਾ ਕੁੜੀਆਂ ਲਈ ਵੱਡਾ ਐਲਾਨ
ਭਾਰਤ ਦੇ ਸਭ ਤੋਂ ਅਮੀਰ ਕਾਰੋਬਾਰੀ ਅਡਾਨੀ ਨੂੰ ਮਿਲੀ Z ਸੁਰੱਖਿਆ
ਫਿਲਮ ‘ਲਾਲ ਸਿੰਘ ਚੱਢਾ’ ਰਿਲੀਜ਼ ਹੋਣ ਤੋਂ ਪਹਿਲਾਂ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਆਮਿਰ ਖਾਨ

ਅਦਾਕਾਰ ਆਮਿਰ ਖਾਨ ਨੇ ਅੱਜ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਆਮਿਰ ਖਾਨ ਦੀ ਫਿਲਮ ‘ਲਾਲ ਸਿੰਘ ਚੱਢਾ’ ਕੱਲ੍ਹ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ ਨੂੰ ਲੈ ਕੇ ਕਾਫੀ ਵਿਵਾਦ ਵੀ ਚੱਲ ਰਿਹਾ ਹੈ। ਫਿਲਮ ‘ਲਾਲ ਸਿੰਘ ਚੱਢਾ’ ਦਾ ਸੋਸ਼ਲ ਮੀਡੀਆ ‘ਤੇ ਵੀ ਵਿਰੋਧ ਹੋ ਰਿਹਾ ਹੈ। ਫਿਲਮ ‘ਲਾਲ ਸਿੰਘ ਚੱਢਾ’ ਰਿਲੀਜ਼ ਹੋਣ ਤੋਂ ਪਹਿਲਾਂ ਆਮਿਰ ਖਾਨ ਅੱਜ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਆਮਿਰ ਖਾਨ ਦੇ ਨਾਲ ਮੋਨਾ ਸਿੰਘ ਤੇ ਫਿਲਮ ਦੀ ਟੀਮ ਵੀ ਮੌਜੂਦ ਸੀ।

ਸਾਢੇ 5 ਮਹੀਨੇ ਬਾਅਦ ਮਜੀਠੀਆ ਨੂੰ ਮਿਲੀ ਜ਼ਮਾਨਤ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੂੰ ਦਸੰਬਰ 2021 ਵਿੱਚ NDPS ਐਕਟ ਤਹਿਤ ਦਰਜ ਕੀਤੇ ਗਏ ਕੇਸ ਦੇ ਸਬੰਧ ਵਿੱਚ ਜ਼ਮਾਨਤ ਦੇ ਦਿੱਤੀ ਹੈ। ਉਹ ਇਸ ਵੇਲੇ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਹੈ।

Contact us

Vancouver Studio (Canada – Head Office)

PrimeAsia TV
202-17696, 65A Ave Surrey BC
V3S 5N4 – Canada
+1-877-825-1314 [email protected]

Toronto Studio (Canada)

PrimeAsia TV
70 Summerlea Road Brampton ON
L6T 4X3 – Canada
+1-877-825-1314 [email protected]

Calgary Studio (Canada)

PrimeAsia TV
#8, Unit-208 4774 Westwinds Drive NE Calgary AB
T3J 0L7 – Canada
+1-877-825-1314 [email protected]

Chandigarh Studio (Punjab, India)

PrimeAsia TV
Plot No. 599, Industrial area, phase 9
Mohali Punjab 160062 – India
+1-877-825-1314 [email protected]

Jalandhar Studio (Punjab, India)

PrimeAsia TV
224-L New Jawahar Nagar,
Model Town Jalandhar Punjab
144001 – India
+1-877-825-1314 [email protected]

Melbourne Studio (Australia)

PrimeAsia TV
82 Agar Drive Truganina VIC,
3029 – Australia
+1-877-825-1314 [email protected]

We'd love to here from you, get in touch with us