ਚੰਡੀਗੜ੍ਹ, 28 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਰਿਸ਼ਵਤ ਲੈਣ ਦੇ ਮਾਮਲੇ ਵਿੱਚ ਮੁਅੱਤਲ ਚੱਲ ਰਹੇ ਪੰਜਾਬ ਪੁਲਿਸ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਦੇ ਖਾਤਿਆਂ ਨੂੰ ਫ੍ਰੀਜ਼ ਕਰਨ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਸੀਬੀਆਈ ਦੀ ਵਿਸ਼ੇਸ਼ ਅਦਾਲਤ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਜਦੋਂ ਤੱਕ ਜਾਂਚ ਪੂਰੀ ਨਹੀਂ ਹੁੰਦੀ, ਉਦੋਂ ਤੱਕ ਭੁੱਲਰ ਨਾਲ ਜੁੜੇ ਸਾਰੇ ਬੈਂਕ ਖਾਤੇ ਫ੍ਰੀਜ਼ ਰਹਿਣਗੇ। ਇਯ ਤੋਂ ਇਲਾਵਾ ਸੀਬੀਆਈ ਵੱਲੋਂ ਇਸ ਮਾਮਲੇ ਦੀ ਰੋਜ਼ਾਨਾ ਸੁਣਵਾਈ ਦੀ ਮੰਗ ਵਾਲੀ ਪਟੀਸ਼ਨ ਪਹਿਲਾਂ ਹੀ ਰੱਦ ਕੀਤੀ ਜਾ ਚੁੱਕੀ ਹੈ।

ਜ਼ਿਕਰਯੋਗ ਹੈ ਕਿ ਸੀਬੀਆਈ ਵੱਲੋਂ ਹਰਚਰਨ ਸਿੰਘ ਭੁੱਲਰ ਨੂੰ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ।

Spread the love