ਅੰਮ੍ਰਿਤਸਰ, 22 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਸ੍ਰੀ ਹਰਮਿੰਦਰ ਸਾਹਿਬ ਵਿਖੇ ਦਰੱਖਤ ਡਿੱਗਣ ਕਾਰਨ ਸਿੱਖ ਬੱਚੇ ਦੀ ਦੁੱਖਦਾਈ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਸਿਰਸਾ ਤੋਂ ਪਰਿਵਾਰ ਇਕ ਜੱਥੇ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਦਰਸ਼ਨ ਕਰਨ ਲਈ ਪਹੁੰਚਿਆ ਸੀ। ਜਦੋਂ ਜੱਥਾ ਰੇਲਵੇ ਸਟੇਸ਼ਨ ਦੇ ਮੁੱਖ ਦੁਆਰ ਉਤੇ ਬਾਹਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੁਫਤ ਬੱਸ ਸੇਵਾ ਦੀ ਉਡੀਕ ਕਰ ਰਿਹਾ ਸੀ। ਇਸ ਦੌਰਾਨ ਦਹਾਕਿਆਂ ਪੁਰਾਣਾ ਇਕ ਵਿਸ਼ਾਲ ਦਰਖਤ ਅਚਾਨਕ ਡਿੱਗ ਗਿਆ। ਜਿਸ ਕਾਰਨ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਰਾਜਪ੍ਰੀਤ ਸਿੰਘ ਵਜੋਂ ਹੋਈ ਹੈ। ਇਸ ਘਟਨਾ ਦਾ ਪਤਾ ਚਲਦਿਆਂ ਹੀ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਬਿਕਰਮਜੀਤ ਸਿੰਘ ਸਮੇਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮ ਮੌਕੇ ਉਤੇ ਪਹੁੰਚ ਗਈ। ਉਨ੍ਹਾਂ ਦੁੱਖੀ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਅਤੇ ਪਰਿਵਾਰ ਨੂੰ ਹਰ ਸੰਭਵ ਮਦਦ ਦੇਣ ਦਾ ਵਿ਼ਸਵਾਸ ਦਿੱਤਾ।

Spread the love