ਨਵੀਂ ਦਿੱਲੀ, 10 ਜਨਵਰੀ

ਦੇਸ਼ ‘ਚ ਵਧਦੇ ਕਰੋਨਾ ਵਾਇਰਸ ਦੇ ਮਾਮਲਿਆਂ ਵਿਚਾਲੇ ਰੱਖਿਆ ਮੰਤਰੀ ਰਾਜਨਾਥ ਸਿੰਘ ਕਰੋਨਾ ਵਾਇਰਸ ਦੀ ਲਪੇਟ ‘ਚ ਆ ਗਏ ਹਨ। ਉਨ੍ਹਾਂ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਰਾਜਨਾਥ ਸਿੰਘ ਨੇ ਕਿਹਾ ਕਿ ਉਹ ਕੋਵਿਡ ਪਜ਼ੀਟਿਵ ਪਾਏ ਗਏ ਹਨ ਅਤੇ ਵਾਇਰਸ ਦੇ ਹਲਕੇ ਲੱਛਣ ਮਹਿਸੂਸ ਕਰ ਰਹੇ ਹਨ।

ਦੱਸਦੀਏ ਭਾਰਤ ‘ਚ ਪਿਛਲੇ ਕੁਝ ਦਿਨਾਂ ਤੋਂ ਕਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਐਤਵਾਰ ਨੂੰ, ਕੇਂਦਰੀ ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ, ਹੁਨਰ ਵਿਕਾਸ ਅਤੇ ਉੱਦਮਤਾ ਰਾਜ ਮੰਤਰੀ ਰਾਜੀਵ ਚੰਦਰਸ਼ੇਖਰ ਵੀ ਕਰੋਨਾ ਸੰਕਰਮਿਤ ਪਾਏ ਗਏ ਸਨ।

ਇਸ ਦੇ ਨਾਲ ਹੀ ਭਾਰਤ ‘ਚ ਵਧਦੇ ਕਰੋਨਾ ਮਾਮਲਿਆਂ ਦੇ ਵਿਚਕਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਕਈ ਮੰਤਰੀ ਅਤੇ ਨੇਤਾ ਵੀ ਸੰਕਰਮਿਤ ਹੋਏ ਸਨ। ਕਰੋਨਾ ਦੇ ਓਮੀਕਰੋਨ ਵੇਰੀਐਂਟ ਦਾ ਖ਼ਤਰਾ ਹੈ। ਇਸ ਕਾਰਨ ਲੋਕਾਂ ਨੂੰ ਸਾਵਧਾਨੀ ਵਰਤਣ ਲਈ ਕਿਹਾ ਜਾ ਰਿਹਾ ਹੈ। ਕਿਹਾ ਜਾ ਰਿਹਾ ਹੈ ਕਿ ਭਾਰਤ ‘ਚ ਫਰਵਰੀ ‘ਚ ਕਰੋਨਾ ਸਿਖਰ ‘ਤੇ ਪਹੁੰਚ ਸਕਦਾ ਹੈ।

Spread the love