ਨਵੀਂ ਦਿੱਲੀ, 15 ਨਵੰਬਰ

ਦਿੱਲੀ ਦੀ ਹਵਾ ਦੀ ਗੁਣਵੱਤਾ (Delhi Air Quality Index) ਵਿੱਚ ਮਾਮੂਲੀ ਸੁਧਾਰ ਹੋਇਆ ਹੈ,ਹਾਲਾਂਕਿ ਇਹ ਅਜੇ ਵੀ ‘ਬਹੁਤ ਖਰਾਬ’ ਸ਼੍ਰੇਣੀ ਵਿੱਚ ਹੈ। ਇਸ ਦੌਰਾਨ ਅੱਜ ਫਿਰ ਇਸ ਮਾਮਲੇ ਦੀ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਣੀ ਹੈ। ਜਿੱਥੇ ਦਿੱਲੀ ਸਰਕਾਰ ਦੁਆਰਾ ਸੰਭਾਵਿਤ ਤਾਲਾਬੰਦੀ ਦਾ ਮਤਾ ਰੱਖਿਆ ਜਾ ਸਕਦਾ ਹੈ।

ਐਤਵਾਰ ਨੂੰ ਦਿੱਲੀ ਦਾ ਏਅਰ ਕੁਆਲਿਟੀ ਇੰਡੈਕਸ (AQI) 330 ਦਰਜ ਕੀਤਾ ਗਿਆ। ਜੋ ਕਿ ਇੱਕ ਦਿਨ ਪਹਿਲਾਂ ਯਾਨੀ ਸ਼ਨੀਵਾਰ ਨੂੰ 437 ਸੀ। ਸ਼ੁੱਕਰਵਾਰ ਨੂੰ AQI 471 ਸੀ, ਜੋ ਕਿ ਇਸ ਸੀਜ਼ਨ ‘ਚ AQI ਦਾ ਸਭ ਤੋਂ ਖਤਰਨਾਕ ਪੱਧਰ ਸੀ।

ਇਸ ਦੇ ਨਾਲ ਹੀ ਹਰਿਆਣਾ ਅਤੇ ਪੰਜਾਬ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਵੀ ਕਮੀ ਆਈ ਹੈ। ਦਿੱਲੀ ਦੇ ਨਾਲ ਲੱਗਦੇ ਗਾਜ਼ੀਆਬਾਦ, ਗੁਰੂਗ੍ਰਾਮ, ਨੋਇਡਾ, ਫਰੀਦਾਬਾਦ, ਗ੍ਰੇਟਰ ਨੋਇਡਾ ਦੇ AQI ਦੀ ਗੱਲ ਕਰੀਏ ਤਾਂ ਇਹ ਕ੍ਰਮਵਾਰ 331, 287, 321, 298, 310 ਦਰਜ ਕੀਤਾ ਗਿਆ ਸੀ।

ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਕਿਹਾ, “ਦਿੱਲੀ ਦੇ ਅੰਦਰ ਪ੍ਰਦੂਸ਼ਣ ਦੇ ਕਾਰਕ ਹਨ ਬਾਇਓਮਾਸ ਸਾੜਨਾ, ਵਾਹਨ ਪ੍ਰਦੂਸ਼ਣ ਅਤੇ ਧੂੜ ਪ੍ਰਦੂਸ਼ਣ, ਜਿਸ ਦੇ ਖਿਲਾਫ ਅਸੀਂ ਰਣਨੀਤੀ ਤਿਆਰ ਕੀਤੀ ਹੈ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਪਰ ਜਦੋਂ ਤੱਕ ਪਰਾਲੀ ਸਾੜਨ ਵਰਗੀਆਂ ਘਟਨਾਵਾਂ ਨੂੰ ਰੋਕਿਆ ਨਹੀਂ ਜਾਂਦਾ, ਉਦੋਂ ਤੱਕ ਇਸ ਤੋਂ ਛੁਟਕਾਰਾ ਪਾਉਣਾ ਮੁਸ਼ਕਲ ਹੈ। ਐਨਸੀਆਰ ਦੀ ਇਸ ਸਮੱਸਿਆ ‘ਤੇ ਜਦੋਂ ਤੱਕ ਪੂਰੀ ਤਰ੍ਹਾਂ ਪਾਬੰਦੀ ਨਹੀਂ ਲੱਗ ਜਾਂਦੀ ਅਤੇ ਇਸ ਦੇ ਨਾਲ ਹੀ ਦਿੱਲੀ ਦੇ ਨਾਲ ਲੱਗਦੇ ਹੋਰ ਰਾਜਾਂ ਵਿੱਚ ਵੀ ਅਜਿਹੇ ਕਦਮ ਨਹੀਂ ਚੁੱਕੇ ਜਾਂਦੇ।

ਇਸ ਦੇ ਨਾਲ ਹੀ ਸ਼ਨੀਵਾਰ ਨੂੰ ਸੁਪਰੀਮ ਕੋਰਟ ਨੇ ਰਾਜਧਾਨੀ ਦਿੱਲੀ ‘ਚ ਪ੍ਰਦੂਸ਼ਣ ਦੀ ਸਥਿਤੀ ‘ਤੇ ਚਿੰਤਾ ਜ਼ਾਹਰ ਕਰਦੇ ਹੋਏ ਕਿਹਾ ਸੀ ਕਿ ਇਹ ਚਿੰਤਾਜਨਕ ਸਥਿਤੀ ਹੈ। ਇਹੀ ਕਾਰਨ ਹੈ ਕਿ ਜਿਸ ਤਰ੍ਹਾਂ ਰਾਜਧਾਨੀ ‘ਚ ਹਵਾ ਦੀ ਹਾਲਤ ਖਰਾਬ ਹੋ ਗਈ ਹੈ, ਦਿੱਲੀ ਸਰਕਾਰ ਨੇ ਰਾਜਧਾਨੀ ‘ਚ ਸਕੂਲ-ਕਾਲਜ ਬੰਦ ਕਰਨ ਦਾ ਪਹਿਲਾਂ ਹੀ ਐਲਾਨ ਕਰ ਦਿੱਤਾ ਹੈ, ਸਿਰਫ ਉਹੀ ਸਕੂਲ ਖੁੱਲ੍ਹਣਗੇ, ਜਿੱਥੇ ਸੋਮਵਾਰ ਤੋਂ ਪ੍ਰੀਖਿਆ ਹੋਣੀ ਹੈ।

Spread the love