ਅੰਮ੍ਰਿਤਸਰ, 23 ਫਰਵਰੀ :

ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੌਜੂਦਾ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਵੱਲੋਂ ਬੀਤੇ ਕੁਝ ਦਿਨ ਪਹਿਲਾਂ ਜਲੰਧਰ ਵਿੱਚ ਇੱਕ ਪ੍ਰੈਸ ਕਾਨਫਰੰਸ ਕਾਰਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲੀ ਦਲ ਦੇ ਉੱਤੇ ਕਈ ਸਵਾਲ ਚੁੱਕੇ ਸਨ। ਇਸ ਤੋਂ ਬਾਅਦ ਇਹ ਮਾਮਲਾ ਹੋਰ ਗੰਭੀਰ ਹੁੰਦਾ ਜਾ ਰਿਹਾ ਹੈ। ਹੁਣ ਰਣਜੀਤ ਸਿੰਘ ਗੌਹਰ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮੰਗ ਪੱਤਰ ਦਿੱਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਗਿਆਨੀ ਰਘਬੀਰ ਸਿੰਘ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜੱਥੇਦਾਰ ਅਤੇ ਹੁਣ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੀਆਂ ਜਾਇਦਾਦਾਂ ਦੀ ਜਾਂਚ ਕਰਵਾਈ ਜਾਵੇ।

Spread the love