ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਸੰਵਿਧਾਨ ਨਿਰਮਾਤਾ ਅਤੇ ਭਾਰਤ ਰਤਨ  ਡਾ. ਬੀ ਆਰ ਅੰਬੇਦਕਰ  ਦੇ 136ਵੇਂ ਜਨਮ ਦਿਨ ਦੇ ਸ਼ੁੱਭ ਮੌਕੇ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਐਸ.ਏ.ਐਸ. ਨਗਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ੍ਰੀਮਤੀ ਸੋਨਮ ਚੌਧਰੀ, ਪੀ.ਸੀ.ਐੱਸ. ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦੀ ਰਹਿਨੁਮਾਈ ਹੇਠ ਬਾਬਾ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਭੇਟ ਕਰਦੇ ਹੋਏ ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਦਫ਼ਤਰ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤ ਅਤੇ ਹੋਰ ਸਟਾਫ ਮੌਜੂਦ ਸੀ।

ਇਸ ਮੌਕੇ ਬਾਬਾ ਸਾਹਿਬ ਦੀ ਤਸਵੀਰ ‘ਤੇ ਫੁੱਲ ਮਾਲਾਵਾਂ ਭੇਟ ਕਰਕੇ ਸਤਿਕਾਰ ਭੇਟ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੋਨਮ ਚੌਧਰੀ ਨੇ ਕਿਹਾ ਕਿ ਡਾ. ਅੰਬੇਦਕਰ ਜੀ ਨੇ ਸੰਵਿਧਾਨ ਰਚਨਾ ਵਿੱਚ ਅਹਿਮ ਯੋਗਦਾਨ ਪਾਇਆ ਅਤੇ ਸਮਾਜ ਵਿੱਚ ਸਮਾਨਤਾ ਅਤੇ ਅਧਿਕਾਰਾਂ ਲਈ ਜੀਵਨ ਭਰ ਸੰਘਰਸ਼ ਕੀਤਾ। ਉਨ੍ਹਾਂ ਅੱਜ ਦੇ ਇਸ ਸ਼ੁੱਭ ਮੌਕੇ ਬਾਬਾ ਸਾਹਿਬ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਸਮਾਜ ਦੀ ਭਲਾਈ ਲਈ ਕੰਮ ਕਰਨ ਦਾ ਸੰਦੇਸ਼ ਦਿੱਤਾ।

Spread the love