ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :
ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਦੀ ਸਰਪ੍ਰਸਤੀ ਹੇਠ ਲਵਲੀ ਫਾਊਂਡੇਸ਼ਨ ਅਤੇ ਯੂਨੀਫ਼ਾਈ ਹੈਲਥ ਕੇਅਰ, ਸੈਕਟਰ-83 ਮੋਹਾਲੀ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦੌਰਾਨ ਕੰਪਨੀ ਦੇ ਕਰਮਚਾਰੀਆਂ ਨੇ ਉਤਸ਼ਾਹ ਨਾਲ ਖੂਨ ਦਾਨ ਕੀਤਾ ਅਤੇ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ, ਸੈਕਟਰ-32 ਚੰਡੀਗੜ੍ਹ ਦੀ ਟੀਮ ਵੱਲੋਂ 158 ਯੂਨਿਟ ਖੂਨ ਇਕੱਤਰ ਕੀਤਾ ਗਿਆ।

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਸ੍ਰੀ ਹਰਬੰਸ ਸਿੰਘ ਨੇ ਦੱਸਿਆ ਕਿ ਇਹ ਖੂਨਦਾਨ ਕੈਂਪ ਲਵਲੀ ਫਾਊਂਡੇਸ਼ਨ ਵੱਲੋਂ ਸਵਰਗਵਾਸੀ ਸ੍ਰੀਮਤੀ ਲਵਲੀ ਕਪੂਰ ਦੀ ਯਾਦ ਵਿੱਚ ਹਰ ਸਾਲ ਲਗਾਇਆ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਹਰ ਤੰਦਰੁਸਤ ਵਿਅਕਤੀ ਤਿੰਨ ਮਹੀਨੇ ਬਾਅਦ ਖੂਨ ਦਾਨ ਕਰ ਸਕਦਾ ਹੈ ਅਤੇ ਇਸ ਨਾਲ ਸਰੀਰ ਵਿੱਚ ਕਿਸੇ ਕਿਸਮ ਦੀ ਕੋਈ ਘਾਟ ਨਹੀਂ ਆਉਂਦੀ, ਸਗੋਂ ਸਿਹਤ ਵਧੀਆ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਖੂਨ ਦਾ ਕੋਈ ਬਦਲ ਨਹੀਂ ਹੈ ਅਤੇ “ਖੂਨ ਦੀ ਦਵਾਈ ਸਿਰਫ ਖੂਨ ਹੀ ਹੈ।” ਇਸ ਲਈ 18 ਤੋਂ 60 ਸਾਲ ਦੀ ਉਮਰ ਦੇ ਹਰ ਤੰਦਰੁਸਤ ਵਿਅਕਤੀ ਨੂੰ ਖੂਨ ਦਾਨ ਕਰਨਾ ਚਾਹੀਦਾ ਹੈ, ਕਿਉਂਕਿ ਖੂਨ ਦਾਨ ਮਹਾਂ ਦਾਨ ਹੈ।

ਇਸ ਮੌਕੇ ਸ੍ਰੀ ਪੰਕਜ ਸ਼ਰਮਾ ਅਤੇ ਸਚਿਨ ਸ਼ਰਮਾ ਸਮੇਤ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਕਰਮਚਾਰੀ ਵੀ ਹਾਜ਼ਰ ਸਨ।

Spread the love