ਚੰਡੀਗੜ੍ਹ, 2 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :
ਚੰਡੀਗੜ੍ਹ ਦੇ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਇਕ ਡਾਕਟਰ ਦੀ ਲਾਸ਼ ਮਿਲੀ ਹੈ। ਦੱਸਿਆ ਜਾ ਰਹਾ ਹੈ ਕਿ ਹਸਪਤਾਲ ਦੇ ਪਖਾਨੇ (ਬਾਥਰੂਮ) ਵਿਚੋਂ ਲਾਸ਼ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਡਾਕਟਰ ਦੀ ਪਹਿਚਾਣ ਡਾ. ਯੋਗੇਸ਼ ਵਜੋਂ ਹੋਈ ਹੈ। ਉਹ ਬਾਥਰੂਮ ਗਿਆ ਸੀ, ਜਦੋਂ ਕਾਫੀ ਸਮੇਂ ਤੱਕ ਉਹ ਬਾਹਰ ਨਾ ਆਇਆ ਤਾਂ ਸਾਥੀਆਂ ਨੇ ਦਰਵਾਜ਼ਾ ਖੜਕਾਇਆ, ਪਰ ਅੰਦਰੋਂ ਕੋਈ ਆਵਾਜ਼ ਨਾ ਆਈ ਤਾਂ ਦਰਵਾਜ਼ਾ ਤੋੜਿਆ ਗਿਆ। ਬੇਹੋਸ਼ੀ ਦੀ ਹਾਲਤ ਵਿੱਚ ਡਾਕਟਰ ਅੰਦਰ ਪਿਆ ਸੀ, ਜਦੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਉਥੇ ਮ੍ਰਿਤਕ ਕਰਾਰ ਦਿੱਤਾ ਗਿਆ। ਪੁਲਿਸ ਨੂੰ ਮੌਕੇ ਉਤੇ ਟੀਕੇ ਮਿਲੇ ਹਨ, ਜਿਸ ਤੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਟੀਕੇ ਲਗਾਉਣ ਕਾਰਨ ਉਸਦੀ ਮੌਤ ਹੋਈ ਹੈ।
ਸੈਕਟਰ 32 ਦੇ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ 24 ਸਾਲਾ ਡਾਕਟਰ ਯੋਗੇਸ਼ ਪੀਜੀ ਜੂਨੀਅਰ ਰੇਜੀਡੈਂਟ ਅਤੇ ਜਨਰਲ ਮੈਡੀਸ਼ਨ ਵਿਭਾਗ ਵਿੱਚ ਕੰਮ ਕਰਦੇ ਸਨ।













